Lumina
1Samuel

Saul Rejected as King

1Samuel 15·Punjabi Bible

1ਤਾਂ ਸ਼ਾਊਲ ਦਾਊਦ ਕੋਲੋਂ ਹੋਰ ਵੀ ਵੱਧੇਰੇ ਭੈਅ ਖਾਣ ਲੱਗਾ। ਅਤੇ ਉਹ ਦਾਊਦ ਦੇ ਹੋਰ ਵੀ ਖਿਲਾਫ਼ ਰਹਿਣ ਲੱਗਾ।"

2ਤਦ ਫ਼ਲਿਸਤੀਆਂ ਦੇ ਸਰਦਾਰਾਂ ਨੇ ਲਗਾਤਾਰ ਇਸਰਾਏਲੀਆਂ ਨਾਲ ਲੜਾਈ ਜਾਰੀ ਰੱਖੀ ਪਰ ਹਰ ਵਾਰ ਦਾਊਦ ਨੇ ਉਨ੍ਹਾਂ ਨੂੰ ਹਰਾਇਆ। ਦਾਊਦ ਸ਼ਾਊਲ ਦਾ ਸਭ ਤੋਂ ਵੱਧੀਆ ਅਤੇ ਬਹਾਦੁਰ ਅਫ਼ਸਰ ਸੀ ਅਤੇ ਉਹ ਸਭਨਾ ਵਿੱਚ ਬੜਾ ਮਸ਼ਹੂਰ ਹੋਇਆ।"

3ਯੋਨਾਥਾਨ ਦਾ ਦਾਊਦ ਦੀ ਮਦਦ ਕਰਨਾ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਅਫ਼ਸਰਾਂ ਨੂੰ ਦਾਊਦ ਨੂੰ ਮਾਰ ਮੁਕਾਉਣ ਲਈ ਕਿਹਾ ਪਰ ਯੋਨਾਥਾਨ ਦਾਊਦ ਨੂੰ ਬੜਾ ਪਿਆਰ ਕਰਦਾ ਸੀ।"

4ਯੋਨਾਥਾਨ ਨੇ ਦਾਊਦ ਨੂੰ ਖਬਰਦਾਰ ਕੀਤਾ ਕਿ, “ਸਤਰਕ ਰਹੀ! ਸ਼ਾਊਲ ਤੈਨੂੰ ਮਾਰ ਮੁਕਾਉਣ ਦਾ ਮੌਕਾ ਲੱਭ ਰਿਹਾ ਹੈ। ਤੂੰ ਸਵੇਰੇ ਜਾਕੇ ਖੇਤਾਂ ਵਿੱਚ ਲੁਕ ਜਾ। ਮੈਂ ਆਪਣੇ ਪਿਉ ਨਾਲ ਖੇਤਾਂ ਨੂੰ ਜਾਵਾਂਗਾ ਅਤੇ ਖੇਤਾਂ ਵਿੱਚ ਉੱਥੇ ਖਲੋਵਾਂਗੇ ਜਿੱਥੇ ਤੂੰ ਲੁਕਿਆ ਹੋਇਆ ਹੋਵੇਂਗਾ ਫ਼ਿਰ ਮੈਂ ਆਪਣੇ ਪਿਉ ਨਾਲ ਤੇਰੇ ਬਾਰੇ ਗੱਲਾਂ ਕਰਾਂਗਾ ਅਤੇ ਜੋ ਕੁਝ ਮੈਂ ਵੇਖਾਂਗਾ ਤੈਨੂੰ ਦੱਸਾਂਗਾ।”"

5ਸੋ ਯੋਨਾਥਾਨ ਨੇ ਆਪਣੇ ਪਿਉ ਨਾਲ ਦਾਊਦ ਦੀ ਵਡਿਆਈ ਕੀਤੀ ਅਤੇ ਕਿਹਾ, “ਤੂੰ ਪਾਤਸ਼ਾਹ ਹੈਂ ਅਤੇ ਦਾਊਦ ਤੇਰਾ ਸੇਵਕ ਹੈ ਅਤੇ ਉਸ ਨੇ ਤੇਰਾ ਕੁਝ ਵਿਗਾੜਿਆ ਵੀ ਨਹੀਂ ਇਸ ਲਈ ਤੂੰ ਉਸ ਨਾਲ ਬੁਰਾ ਨਾ ਕਰ।"

1Samuel 15 illustration - 1Samuel Chapter 15

6ਦਾਊਦ ਨੇ ਤਾਂ ਸਗੋਂ ਆਪਣੀ ਜਾਨ ਖੱਤਰੇ ਵਿੱਚ ਪਾਕੇ ਉਸ ਫ਼ਲਿਸਤੀ (ਗੋਲਿਆਥ) ਨੂੰ ਵੀ ਜਾਨੋਂ ਮਾਰਿਆ ਸੀ। ਯਹੋਵਾਹ ਨੇ ਇਸਰਾਏਲ ਨੂੰ ਵੱਡੀ ਜਿੱਤ ਦਿੱਤੀ ਸੀ। ਤੂੰ ਇਹ ਸਭ ਵੇਖਿਆ ਅਤੇ ਵੇਖਕੇ ਖੁਸ਼ ਵੀ ਹੋਇਆ। ਤਾਂ ਫ਼ਿਰ ਤੂੰ ਦਾਊਦ ਨੂੰ ਦੁੱਖ ਕਿਉਂ ਦੇਣਾ ਚਾਹੁੰਦਾ ਹੈਂ? ਉਹ ਮਾਸੂਮ ਹੈ। ਮੈਨੂੰ ਤਾਂ ਉਸ ਨੂੰ ਮਾਰਨ ਦੀ ਕੋਈ ਵਜਹ ਨਜ਼ਰ ਨਹੀਂ ਆਉਂਦੀ।”"

7ਸ਼ਾਊਲ ਨੇ ਯੋਨਾਥਾਨ ਦੀ ਸਾਰੀ ਗੱਲ ਸੁਣੀ ਅਤੇ ਸੌਂਹ ਖਾਕੇ ਆਖਿਆ, “ਜਿਉਂਦੇ ਯਹੋਵਾਹ ਦੀ ਸ਼ੌਂਹ, ਦਾਊਦ ਮਾਰਿਆ ਨਾ ਜਾਵੇਗਾ।”"

8ਤਾਂ ਯੋਨਾਥਾਨ ਨੇ ਉਹ ਸਭ ਕੁਝ ਜੋ ਗੱਲ-ਬਾਤ ਸ਼ਾਊਲ ਨਾਲ ਹੋਈ ਸਭ ਦਾਊਦ ਨੂੰ ਬੁਲਾਕੇ ਦੱਸੀ। ਫ਼ੇਰ ਯੋਨਾਥਾਨ ਦਾਊਦ ਨੂੰ ਸ਼ਾਊਲ ਕੋਲ ਲਿਆਇਆ ਅਤੇ ਇਹ ਮੁੜ ਤੋਂ ਪਹਿਲਾਂ ਵਾਂਗ ਇਕੱਠੇ ਹੋ ਗਏ।"

9ਸ਼ਾਊਲ ਦੀ ਦਾਊਦ ਨੂੰ ਮੁੜ ਮਾਰਨ ਦੀ ਕੋਸ਼ਿਸ਼ ਜੰਗ ਦੁਬਾਰਾ ਸ਼ੁਰੂ ਹੋਈ ਅਤੇ ਦਾਊਦ ਫ਼ੇਰ ਫ਼ਲਿਸਤਿਆਂ ਦੇ ਖਿਲਾਫ਼ ਲੜਨ ਗਿਆ। ਫ਼ਲਿਸਤੀ ਉਸ ਕੋਲੋਂ ਹਾਰਕੇ ਭੱਜ ਗਏ।"

10ਪਰ ਇੱਕ ਦੁਸ਼ਟ ਆਤਮਾ ਯਹੋਵਾਹ ਵੱਲੋਂ ਸ਼ਾਊਲ ਕੋਲ ਆਇਆ। ਸ਼ਾਊਲ ਆਪਣੇ ਘਰੀਂ ਬੈਠਾ ਹੋਇਆ ਸੀ, ਉਸ ਦੇ ਹੱਥ ਵਿੱਚ ਇੱਕ ਸਾਂਗ ਫ਼ੜੀ ਹੋਈ ਸੀ ਅਤੇ ਦਾਊਦ ਬਰਬਤ ਵਜਾ ਰਿਹਾ ਸੀ।"

1Samuel 15 illustration - 1Samuel Chapter 15

11ਸ਼ਾਊਲ ਨੇ ਆਪਣੀ ਸਾਂਗ ਦਾਊਦ ਦੇ ਸ਼ਰੀਰ ਵਿੱਚ ਖੋਭਕੇ ਉਸ ਨੂੰ ਕੰਧ ਵਿੱਚ ਖੋਭਣਾ ਚਾਹਿਆ ਪਰ ਦਾਊਦ ਇੱਕ ਪਾਸੇ ਨੂੰ ਕੁੱਦ ਗਿਆ ਤਾਂ ਸਾਂਗ ਦਾਊਦ ਨੂੰ ਵੱਜਣ ਦੀ ਬਜਾਇ ਕੰਧ ਵਿੱਚ ਜਾ ਵੱਜੀ। ਉਸੇ ਰਾਤ ਦਾਊਦ ਉੱਥੋਂ ਭੱਜ ਗਿਆ।"

12ਸ਼ਾਊਲ ਨੇ ਉਸ ਉੱਤੇ ਨਜ਼ਰ ਰੱਖਣ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਭੇਜੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਚਿਤਾਵਨੀ ਦਿੰਦੇ ਆਖਿਆ, “ਤੂੰ ਇੱਥੋਂ ਭੱਜ ਜਾ! ਜੇ ਤੂੰ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਤਾਂ ਤੂੰ ਨੱਸ ਜਾ ਨਹੀਂ ਤਾਂ ਕੱਲ ਤੱਕ ਤੂੰ ਮਾਰਿਆ ਜਾਵੇਂਗਾ।”"

13ਤਾਂ ਮੀਕਲ ਨੇ ਦਾਊਦ ਨੂੰ ਬਾਰੀ ਵਾਲੇ ਪਾਸਿਉਂ ਥੱਲੇ ਕੱਢਿਆ ਅਤੇ ਉਹ ਬਚਕੇ ਉੱਥੋਂ ਨੱਸ ਗਿਆ।"

14ਤਦ ਮੀਕਲ ਨੇ ਘਰ ਵਿੱਚ ਪਿਆ ਇੱਕ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਛੱਡਿਆ ਅਤੇ ਉਸ ਦੇ ਸਿਰਾਹਣੇ ਬੱਕਰੇ ਦੇ ਵਾਲ ਰੱਖ ਦਿੱਤੇ।"

15ਸ਼ਾਊਲ ਨੇ ਹਲਕਾਰੇ ਭੇਜੇ ਕਿ ਦਾਊਦ ਨੂੰ ਬੰਦੀ ਬਣਾਕੇ ਲੈ ਆਉ। ਪਰ ਮੀਕਲ ਨੇ ਕਿਹਾ, “ਦਾਊਦ ਬਿਮਾਰ ਹੈ।”"

1Samuel 15 illustration - 1Samuel Chapter 15

16ਆਦਮੀ ਗਏ ਅਤੇ ਉਨ੍ਹਾਂ ਨੇ ਜਾਕੇ ਸ਼ਾਊਲ ਨੂੰ ਇਹ ਸਭ ਕਿਹਾ ਪਰ ਉਸ ਨੇ ਦੁਬਾਰਾ ਉਨ੍ਹਾਂ ਨੂੰ ਦਾਊਦ ਨੂੰ ਆਪ ਵੇਖਕੇ ਆਉਣ ਨੂੰ ਕਿਹਾ ਅਤੇ ਉਨ੍ਹਾਂ ਨੂੰ ਇਹ ਵੀ ਆਖਿਆ, “ਤੁਸੀਂ ਹਰ ਹਾਲਤ ਵਿੱਚ ਉਸ ਨੂੰ ਮੇਰੇ ਕੋਲ ਲੈ ਆਓ। ਜੇਕਰ ਉਹ ਬਿਮਾਰ ਹੈ ਤਾਂ ਉਸ ਨੂੰ ਮੰਜੇ ਉੱਤੇ ਪਏ ਨੂੰ ਹੀ ਲੈ ਆਓ, ਮੈਂ ਉਸ ਨੂੰ ਮਾਰਕੇ ਹੀ ਛੱਡਾਂਗਾ।”"

17ਹਲਕਾਰੇ ਫ਼ਿਰ ਦਾਊਦ ਦੇ ਘਰ ਗਏ। ਉਹ ਘਰ ਦੇ ਅੰਦਰ ਦਾਊਦ ਨੂੰ ਫ਼ੜਨ ਲਈ ਗਏ ਪਰ ਉਨ੍ਹਾਂ ਜਾਕੇ ਵੇਖਿਆ ਕਿ ਉੱਥੇ ਉਸਦੀ ਥਾਵੇਂ ਇੱਕ ਬੁੱਤ ਪਿਆ ਹੈ ਅਤੇ ਇਹ ਵਾਲ ਉਸ ਦੇ ਨਹੀਂ ਸਿਰਹਾਨੇ ਬੱਕਰੇ ਦੇ ਵਾਲ ਹਨ।"

18ਸ਼ਾਊਲ ਨੇ ਮੀਕਲ ਨੂੰ ਕਿਹਾ, “ਤੂੰ ਇਉਂ ਮੈਨੂੰ ਧੋਖਾ ਕਿਉਂ ਦਿੱਤਾ? ਤੂੰ ਮੇਰੇ ਦੁਸ਼ਮਣ ਨੂੰ ਹੱਥੋਂ ਜਾਣ ਦਿੱਤਾ ਅਤੇ ਦਾਊਦ ਭੱਜ ਗਿਆ?” ਮੀਕਲ ਨੇ ਸ਼ਾਊਲ ਨੂੰ ਜਵਾਬ ’ਚ ਕਿਹਾ, “ਦਾਊਦ ਨੇ ਮੈਨੂੰ ਕਿਹਾ ਕਿ ਉਹ ਮੈਨੂੰ ਜਾਣ ਦੇਵੇ ਨਹੀਂ ਤਾਂ ਉਹ ਮੈਨੂੰ ਮਾਰ ਸੁੱਟੇਗਾ।”"

19ਦਾਊਦ ਦਾ ਰਾਮਾਹ ਵਿੱਚ ਡੇਰੇ ਨੂੰ ਜਾਣਾ ਦਾਊਦ ਭੱਜਕੇ, ਬਚਕੇ ਰਾਮਾਹ ਵਿੱਚ ਸਮੂਏਲ ਕੋਲ ਪਹੁੰਚ ਗਿਆ। ਦਾਊਦ ਨੇ ਸਭ ਕੁਝ ਜੋ ਸ਼ਾਊਲ ਨੇ ਉਸ ਨਾਲ ਕੀਤਾ ਸਭ ਸਮੂਏਲ ਨੂੰ ਜਾਕੇ ਸੁਣਾਇਆ। ਤਦ ਸਮੂਏਲ ਅਤੇ ਦਾਊਦ ਡੇਰੇ ਵੱਲ ਮੁੜੇ। ਜਿੱਥੇ ਕਿ ਨਬੀਆਂ ਦੀ ਟੋਲੀ ਠਹਿਰੀ ਸੀ ਦਾਊਦ ਵੀ ਉੱਥੇ ਹੀ ਠਹਿਰਿਆ ਸੀ।"

20ਸ਼ਾਊਲ ਨੂੰ ਪਤਾ ਲੱਗਾ ਕਿ ਦਾਊਦ ਰਾਮਾਹ ਦੇ ਨੇੜੇ ਕਿਤੇ ਡੇਰੇ ਵਿੱਚ ਰੁਕਿਆ ਹੋਇਆ ਹੈ।"

1Samuel 15 illustration - 1Samuel Chapter 15

21ਉਸ ਨੇ ਕੁਝ ਹਲਕਾਰੇ ਉਸ ਨੂੰ ਫ਼ੜਨ ਲਈ ਭੇਜੇ। ਪਰ ਜਿਸ ਵਕਤ ਉਹ ਆਦਮੀ ਡੇਰੇ ਨੂੰ ਆਏ ਉੱਥੇ ਕੁਝ ਨਬੀ ਅਗੰਮੀ ਵਾਕ ਕਰ ਰਹੇ ਸਨ ਅਤੇ ਸਮੂਏਲ ਉਸ ਟੋਲੇ ਦਾ ਆਗੂ ਉੱਥੇ ਖੜ੍ਹਾ ਸੀ। ਤਦ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਹਲਕਾਰਿਆਂ ਉੱਤੇ ਪ੍ਰਗਟ ਹੋਇਆ ਅਤੇ ਉਹ ਵੀ ਅਗੰਮੀ ਵਾਕ ਬੋਲਣ ਲੱਗ ਪਿਆ।"

22ਸ਼ਾਊਲ ਨੇ ਇਸ ਬਾਰੇ ਸੁਣਿਆ, ਇਸ ਲਈ ਉਸ ਨੇ ਹੋਰ ਹਲਕਾਰੇ ਭੇਜੇ। ਪਰ ਉਹ ਵੀ ਭਵਿੱਖਬਾਣੀ ਕਰਨ ਲੱਗ ਪਏ। ਇਸ ਲਈ ਸ਼ਾਊਲ ਨੇ ਤੀਸਰੀ ਵਾਰ ਹਲਕਾਰੇ ਭੇਜੇ। ਅਤੇ ਉਹ ਵੀ ਭਵਿੱਖਬਾਣੀ ਕਰਨ ਲੱਗ ਪਏ।"

23ਅਖੀਰ ਸ਼ਾਊਲ ਆਪ ਰਾਮਾਹ ਨੂੰ ਗਿਆ। ਅਤੇ ਉਹ ਵੱਡੇ ਖੂਹ ਸੇਕੂ ਵਿੱਚ ਹੈ ਕੋਲ ਪਹੁੰਚ ਗਿਆ ਤਾਂ ਉਸ ਨੇ ਪੁੱਛਿਆ, “ਸਮੂਏਲ ਅਤੇ ਦਾਊਦ ਕਿੱਥੇ ਹਨ?” ਤਾਂ ਲੋਕਾਂ ਨੇ ਕਿਹਾ, “ਰਾਮਾਹ ਦੇ ਲੋਕ ਡੇਰੇ ਵਿੱਚ।”"

24ਤਦ ਸ਼ਾਊਲ ਰਾਮਾਹ ਦੇ ਕੋਲ ਡੇਰੇ ਵੱਲ ਨੂੰ ਗਿਆ। ਪਰਮੇਸ਼ੁਰ ਦਾ ਆਤਮਾ ਸ਼ਾਊਲ ਕੋਲ ਆਇਆ ਅਤੇ ਸ਼ਾਊਲ ਨੇ ਵੀ ਅਗੰਮੀ ਵਾਕ ਬੋਲਣੇ ਸ਼ੁਰੂ ਕੀਤੇ। ਅਤੇ ਉਹ ਤੁਰਦਾ-ਤੁਰਦਾ ਰਾਮਾਹ ਤੋਂ ਅਗੰਮੀ ਵਾਕ ਆਖੀ ਗਿਆ। ਫ਼ਿਰ ਸ਼ਾਊਲ ਨੇ ਆਪਣੇ ਕੱਪੜੇ ਵੀ ਲਾਹ ਸੁੱਟੇ।"

25ਇੱਥੋਂ ਤੱਕ ਕਿ ਉਹ ਸਮੂਏਲ ਦੇ ਅੱਗੇ ਵੀ ਅਗੰਮੀ ਵਾਕ ਆਖਦਾ ਸਾਰਾ ਦਿਨ ਅਤੇ ਰਾਤ ਉੱਥੇ ਨੰਗਾ ਪਿਆ ਰਿਹਾ। ਤਾਂ ਹੀ ਲੋਕ ਆਖਦੇ ਹਨ ਕਿ, “ਕਿ ਸ਼ਾਊਲ ਵੀ ਨਬੀਆਂ ਵਿੱਚੋਂ ਇੱਕ ਸੀ?”"

1Samuel 15 illustration - 1Samuel Chapter 15

26ਦਾਊਦ ਅਤੇ ਯੋਨਾਥਾਨ ਦਾ ਇਕਰਾਰਨਾਮਾ ਤਦ ਦਾਊਦ ਰਾਮਾਹ ਦੇ ਡੇਰੇ ਤੋਂ ਭੱਜਕੇ ਯੋਨਾਥਾਨ ਕੋਲ ਗਿਆ ਅਤੇ ਉਸ ਨੂੰ ਪੁੱਛਿਆ, “ਮੈਂ ਕੀ ਗੁਨਾਹ ਕੀਤਾ ਹੈ? ਮੇਰਾ ਕੀ ਜ਼ੁਰਮ ਹੈ? ਤੇਰਾ ਪਿਉ ਕਿਉਂ ਮੈਨੂੰ ਮਾਰਨ ਦੇ ਪਿੱਛੇ ਪਿਆ ਹੋਇਆ ਹੈ?”"

27ਯੋਨਾਥਾਨ ਨੇ ਕਿਹਾ, “ਇਹ ਸੱਚ ਨਹੀਂ ਹੋ ਸੱਕਦਾ। ਮੇਰਾ ਪਿਉ ਤੈਨੂੰ ਮਾਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ ਕਿਉਂਕਿ ਪਹਿਲਾਂ ਮੈਨੂੰ ਪੁੱਛੇ ਬਗੈਰ ਉਹ ਕੁਝ ਵੀ ਨਹੀਂ ਕਰਦਾ। ਇਹ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਗੱਲ ਛੋਟੀ ਸੀ ਜਾਂ ਵੱਡੀ ਪਰ ਉਹ ਮੈਨੂੰ ਦੱਸੇ ਬਗੈਰ ਕੁਝ ਨਹੀਂ ਕਰਦਾ ਉਹ ਪਹਿਲਾਂ ਮੈਨੂੰ ਦੱਸਦਾ ਹੈ। ਤਾਂ ਇਹ ਕਿਵੇਂ ਹੋ ਸੱਕਦਾ ਹੈ ਕਿ ਉਹ ਤੈਨੂੰ ਮਾਰਨਾ ਚਾਹੁੰਦਾ ਹੋਵੇ ਅਤੇ ਮੈਨੂੰ ਨਾ ਦੱਸੇ। ਨਹੀਂ! ਇਹ ਸੱਚ ਨਹੀਂ ਹੈ।”"

28ਪਰ ਦਾਊਦ ਨੇ ਆਖਿਆ, “ਤੇਰਾ ਪਿਉ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੂੰ ਮੈਂ ਗੂੜੇ ਮਿੱਤਰ ਹਾਂ। ਤੇਰੇ ਪਿਉ ਨੇ ਆਪਣੇ-ਆਪ ਨੂੰ ਕਿਹਾ, ‘ਯੋਨਾਥਾਨ ਨੂੰ ਇਸ ਬਾਰੇ ਪਤਾ ਨਹੀਂ ਲੱਗਣਾ ਚਾਹੀਦਾ, ਜੇਕਰ ਉਸ ਨੂੰ ਪਤਾ ਲੱਗ ਗਿਆ ਉਹ ਦਾਊਦ ਨੂੰ ਦੱਸ ਦੇਵੇਗਾ।’ ਪਰ ਜਿਉਂਦੇ ਯਹੋਵਾਹ ਅਤੇ ਤੇਰੀ ਜਾਨ ਦੀ ਸੌਂਹ ਕਿ ਮੇਰੇ ਅਤੇ ਮੌਤ ਦੇ ਵਿੱਚਕਾਰ ਹੁਣ ਇੱਕ ਹੀ ਕਦਮ ਦੀ ਵਿੱਥ ਹੈ।”"

29ਯੋਨਾਥਾਨ ਨੇ ਦਾਊਦ ਨੂੰ ਕਿਹਾ, “ਤੂੰ ਜੋ ਚਾਹੇ ਮੈਂ ਤੇਰੇ ਲਈ ਕਰਨ ਨੂੰ ਤਿਆਰ ਹਾਂ।”"

30ਤਦ ਦਾਊਦ ਨੇ ਕਿਹਾ, “ਵੇਖ, ਕੱਲ੍ਹ ਨਵੇਂ ਚੰਨ ਦੀ ਦਾਵਤ ਹੈ, ਅਤੇ ਉਸ ਦਿਨ ਮੈਨੂੰ ਪਾਤਸ਼ਾਹ ਦੇ ਨਾਲ ਖਾਣਾ ਪਵੇਗਾ, ਪਰ ਤੂੰ ਮੈਨੂੰ ਸ਼ਾਮ ਤੱਕ ਖੇਤਾਂ ’ਚ ਲੁਕੇ ਰਹਿਣ ਦੀ ਆਗਿਆ ਦੇ।"

1Samuel 15 illustration - 1Samuel Chapter 15

31ਜੇਕਰ ਤੇਰਾ ਪਿਉ ਵੇਖੇ ਕਿ ਮੈਂ ਨਹੀਂ ਤਾਂ ਉਸ ਨੂੰ ਆਖੀਂ, ‘ਦਾਊਦ ਬੈਤਲਹਮ ਆਪਣੇ ਘਰ ਨੂੰ ਜਾਣਾ ਚਾਹੁੰਦਾ ਸੀ। ਉਨ੍ਹਾਂ ਦੇ ਆਪਨੇ ਪਰਿਵਾਰ ਵਿੱਚ ਇਹ ਤਿਉਹਾਰ ਮਨਾਉਣਾ ਸੀ, ਮਹੀਨੇ ਦੀ ਬਲੀ ਦੀ ਦਾਵਤ ਹੋਣੀ ਸੀ। ਤਾਂ ਦਾਊਦ ਨੇ ਬੈਤਲਹਮ ਵਿੱਚ ਆਪਣੇ ਪਰਿਵਾਰ ਕੋਲ ਜਾਕੇ ਇਹ ਦਾਵਤ ਪੂਰੀ ਕਰਨ ਦੀ ਆਗਿਆ ਮੰਗੀ।’"

32ਜੇਕਰ ਤੇਰਾ ਪਿਉ ਕਹੇ, ‘ਠੀਕ ਹੈ।’ ਤਾਂ ਇਸਦਾ ਮਤਲਬ ਮੈਂ ਬਚ ਗਿਆ। ਪਰ ਜੇਕਰ ਤੇਰੇ ਪਿਉ ਨੂੰ ਕਰੋਧ ਆ ਜਾਵੇ ਤਾਂ ਫ਼ਿਰ ਤੂੰ ਜਾਣ ਜਾਵੇਂਗਾ ਕਿ ਉਹ ਮੈਨੂੰ ਮਾਰਨਾ ਚਾਹੁੰਦਾ ਹੈ।"

33ਇਸ ਲਈ ਯੋਨਾਥਾਨ ਮੇਰੇ ਉੱਤੇ ਰਹਿਮ ਕਰ। ਮੈਂ ਤੇਰਾ ਸੇਵਕ ਹਾਂ। ਤੂੰ ਮੇਰੇ ਨਾਲ ਯਹੋਵਾਹ ਦੇ ਅੱਗੇ ਇਕਰਾਰਨਾਮਾ ਕੀਤਾ ਸੀ। ਜੇਕਰ ਮੈਂ ਦੋਸ਼ੀ ਹਾਂ ਤਾਂ ਭਾਵੇਂ ਤੂੰ ਹੀ ਮੈਨੂੰ ਖੁਦ ਜਾਨੋਂ ਮਾਰ ਦੇ ਪਰ ਮੈਨੂੰ ਆਪਣੇ ਪਿਉਹ ਕੋਲ ਨਾ ਲੈ ਕੇ ਜਾਵੀਂ।”"

34ਯੋਨਾਥਾਨ ਨੇ ਦਾਊਦ ਨੂੰ ਕਿਹਾ, “ਨਹੀਂ ਇੰਝ ਕਦੇ ਨਾ ਹੋਵੇਗਾ। ਜੇਕਰ ਮੈਨੂੰ ਪਤਾ ਲੱਗਾ ਕਿ ਮੇਰਾ ਪਿਉ ਤੈਨੂੰ ਮਾਰਨ ਦੀ ਸੋਚ ਰਿਹਾ ਹੈ ਤਾਂ ਮੈਂ ਤੈਨੂੰ ਜ਼ਰੂਰ ਖਬਰ ਕਰਾਂਗਾ।”"

35ਦਾਊਦ ਨੇ ਕਿਹਾ, “ਮੈਨੂੰ ਕੌਣ ਖਬਰ ਦੇਵੇਗਾ? ਕੀ ਪਤਾ ਮੇਰੇ ਬਾਰੇ ਤੇਰਾ ਪਿਉ, ਤੇਰੇ ਕੰਨ ਭਰ ਦੇਵੇ, ਮਾੜਾ ਕਹੇ ਮੇਰੇ ਬਾਰੇ?”"

Chapter Complete

You have read 1Samuel 15

35 verses