1ਯੋਨਾਥਾਨ ਗੁੱਸੇ ਵਿੱਚ ਆਕੇ ਖਾਣੇ ਤੋਂ ਉੱਠ ਖਲੋਤਾ। ਯੋਨਾਥਾਨ ਆਪਣੇ ਪਿਉ ਦੇ ਵਤੀਰੇ ਤੋਂ ਇੰਨਾ ਬੇਚੈਨ ਸੀ ਕਿ ਉਸ ਨੂੰ ਇੰਨਾ ਗੁੱਸਾ ਚੜ੍ਹਿਆ ਹੋਇਆ ਸੀ ਕਿ ਉਸ ਨੇ ਦੂਜੇ ਦਿਨ ਦਾਵਤ ਉੱਤੇ ਖਾਣਾ-ਖਾਣ ਤੋਂ ਇਨਕਾਰ ਕਰ ਦਿੱਤਾ। ਯੋਨਾਥਾਨ ਇਸ ਲਈ ਵੀ ਗੁੱਸੇ ਸੀ ਇੱਕ ਤਾਂ ਉਸ ਦੇ ਪਿਉ ਨੇ ਉਸਦੀ ਬੇਇੱਜ਼ਤੀ ਕੀਤੀ ਸੀ ਅਤੇ ਦੂਜਾ ਉਹ ਦਾਊਦ ਨੂੰ ਮਾਰਨਾ ਚਾਹੁੰਦਾ ਸੀ।"
2ਦਾਊਦ ਅਤੇ ਯੋਨਾਥਾਨ ਦਾ ਅਲਵਿਦਾ ਕਹਿਣਾ ਅਗਲੀ ਸਵੇਰ ਯੋਨਾਥਾਨ ਖੇਤਾਂ-ਪੈਲੀਆਂ ਵੱਲ ਗਿਆ। ਜਿਵੇਂ ਉਨ੍ਹਾਂ ਦਾ ਆਪਸ ਵਿੱਚ ਇਕਰਾਰ ਹੋਇਆ ਸੀ ਉਸ ਨੇਮ ਮੁਤਾਬਕ ਉਹ ਦਾਊਦ ਕੋਲ ਗਿਆ ਅਤੇ ਆਪਣੇ ਨਾਲ ਇੱਕ ਛੋਟਾ ਮੁੰਡਾ ਵੀ ਲੈ ਗਿਆ।"
3ਯੋਨਾਥਾਨ ਨੇ ਉਸ ਮੁੰਡੇ ਨੂੰ ਕਿਹਾ, “ਦੌੜ। ਅਤੇ ਜਿਹੜੇ ਤੀਰ ਮੈਂ ਛੱਡੇ ਹਨ ਉਨ੍ਹਾਂ ਨੂੰ ਲੱਭਕੇ ਲਿਆ।” ਮੁੰਡੇ ਨੇ ਦੌੜਨਾ ਸ਼ੁਰੂ ਕੀਤਾ ਅਤੇ ਯੋਨਾਥਾਨ ਨੇ ਉਸ ਦੇ ਸਿਰ ਉੱਪਰੋਂ ਦੀ ਤੀਰ ਛੱਡਿਆ।"
4ਮੁੰਡਾ ਉਸ ਥਾਵੇਂ ਪਹੁੰਚਿਆ ਜਿੱਥੇ ਤੀਰ ਡਿੱਗੇ ਸਨ। ਪਰ ਯੋਨਾਥਾਨ ਨੇ ਕਿਹਾ, “ਤੀਰ ਇੱਥੇ ਨਹੀਂ ਤੇਰੇ ਕੋਲ ਪਰੇ ਡਿੱਗੇ ਹਨ।”"
5ਫ਼ਿਰ ਯੋਨਾਥਾਨ ਜ਼ੋਰ ਦੀ ਗਰਜ਼ਿਆ, “ਜਲਦੀ ਕਰ! ਦੇਰ ਨਾ ਕਰ! ਜਲਦੀ ਫ਼ੜਕੇ ਲਿਆ! ਉੱਥੇ ਖੜ੍ਹਾ ਨਾ ਰਹਿ!” ਮੁੰਡੇ ਨੇ ਤੀਰ ਚੁੱਕੇ ਅਤੇ ਆਪਣੇ ਮਾਲਕ ਕੋਲ ਵਾਪਸ ਲੈ ਆਇਆ।"

6ਮੁੰਡੇ ਨੂੰ ਵਿੱਚਲੀ ਕਹਾਣੀ ਬਾਬਤ ਕੁਝ ਪਤਾ ਨਹੀਂ ਸੀ, ਸਿਰਫ਼ ਯੋਨਾਥਾਨ ਅਤੇ ਦਾਊਦ ਹੀ ਜਾਣਦੇ ਸਨ।"
7ਯੋਨਾਥਾਨ ਨੇ ਆਪਣਾ ਧਨੁਸ਼ ਅਤੇ ਤੀਰ ਉਸ ਮੁੰਡੇ ਨੂੰ ਦਿੱਤੇ ਅਤੇ ਉਸ ਮੁੰਡੇ ਨੂੰ ਕਿਹਾ, “ਜਾ ਹੁਣ ਤੂੰ ਸ਼ਹਿਰ ਵਾਪਸ ਮੁੜ ਜਾ।”"
8ਮੁੰਡਾ ਚੱਲਾ ਗਿਆ ਅਤੇ ਦਾਊਦ ਆਪਣੇ ਲੁਕਣ ਦੇ ਸਥਾਨ ਤੋਂ ਬਾਹਰ ਆ ਗਿਆ। ਜੋ ਕਿ ਪਹਾੜ ਦੇ ਦੂਸਰੇ ਪਾਸੇ ਤੇ ਸੀ। ਦਾਊਦ ਯੋਨਾਥਾਨ ਦੇ ਸਾਹਮਣੇ ਧਰਤੀ ਉੱਤੇ ਤਿੰਨ ਵਾਰੀ ਹੇਠਾਂ ਝੁਕਿਆ। ਫ਼ਿਰ ਉਹ ਦੋਵੇਂ ਇੱਕ ਦੂਜੇ ਨੂੰ ਚੁੰਮਕੇ ਰੋ ਪਏ, ਪਰ ਦਾਊਦ ਵੱਧੇਰੇ ਰੋਇਆ।"
9ਯੋਨਾਥਾਨ ਨੇ ਦਾਊਦ ਨੂੰ ਕਿਹਾ, “ਸੁੱਖੀਸਾਂਦੀ ਜਾ। ਉਸ ਨੇਮ ਦੇ ਕਾਰਣ ਜੋ ਅਸੀਂ ਦੋਨਾਂ ਨੇ ਯਹੋਵਾਹ ਦੇ ਨਾਉਂ ਦੀ ਸੌਂਹ ਚੁੱਕ ਕੇ ਕੀਤਾ ਸੀ ਕਿ ਤੇਰੇ-ਮੇਰੇ ਵਿੱਚ ਅਤੇ ਤੇਰੇ-ਮੇਰੇ ਉੱਤਰਾਧਿਕਾਰੀਆਂ ਦੇ ਵਿੱਚ ਸਦਾ ਯਹੋਵਾਹ ਸਾਖੀ ਨਾਲ ਰਹੇ, ਸੋ ਤੂੰ ਹੁਣ ਸ਼ਾਂਤੀ ਨਾਲ ਜਾ।”"
10ਦਾਊਦ ਦਾ ਅਹੀਮਲਕ ਜਾਜਕ ਵੱਲ ਜਾਣਾ ਤਦ ਦਾਊਦ ਚੱਲਾ ਗਿਆ ਅਤੇ ਯੋਨਾਥਾਨ ਵਾਪਸ ਸ਼ਹਿਰ ’ਚ ਪਰਤ ਆਇਆ। ਦਾਊਦ ਨੌਬ ਨਾਮ ਦੇ ਸ਼ਹਿਰ ਵਿੱਚ ਅਹੀਮਲਕ ਨਾਮ ਦੇ ਜਾਜਕ ਵੱਲ ਗਿਆ। ਅਹੀਮਲਕ ਵੀ ਦਾਊਦ ਨੂੰ ਮਿਲਣ ਲਈ ਬਾਹਰ ਨਿਕਲਿਆ ਪਰ ਉਹ ਡਰ ਨਾਲ ਕੰਬ ਰਿਹਾ ਸੀ ਅਤੇ ਉਸ ਨੇ ਡਰਦਿਆਂ ਦਾਊਦ ਕੋਲੋਂ ਪੁੱਛਿਆ, “ਤੂੰ ਇੱਕਲਾ ਕਿਉਂ ਹੈਂ? ਕੀ ਤੇਰੇ ਨਾਲ ਕੋਈ ਨਹੀਂ ਆਇਆ?”"

11ਦਾਊਦ ਨੇ ਅਹੀਮਲਕ ਨੂੰ ਕਿਹਾ, “ਪਾਤਸ਼ਾਹ ਨੇ ਮੈਨੂੰ ਖਾਸ ਹੁਕਮ ਦੇਕੇ ਭੇਜਿਆ ਹੈ। ਉਸ ਨੇ ਮੈਨੂੰ ਕਿਹਾ ਹੈ, ‘ਕਿਸੇ ਨੂੰ ਵੀ ਇਸ ਕੰਮ ਬਾਰੇ ਜੋ ਮੈਂ ਤੈਨੂੰ ਕਰਨ ਲਈ ਭੇਜਿਆ ਹੈ, ਪਤਾ ਨਾ ਲੱਗੇ।’ ਅਤੇ ਆਪਣੇ ਆਦਮੀਆਂ ਨੂੰ ਮੈਂ ਮਿਲਣ ਲਈ ਥਾਂ ਦੱਸ ਦਿੱਤੀ ਹੈ ਕਿ ਕਿੱਥੇ ਮਿਲਣਾ ਹੈ।"
12ਹੁਣ ਤੇਰੇ ਕੋਲ ਖਾਣ ਨੂੰ ਕੀ ਹੈ? ਮੈਨੂੰ ਪੰਜ ਰੋਟੀਆਂ ਜਾਂ ਕੁਝ ਵੀ ਤੇਰੇ ਕੋਲ ਹੈ, ਮੈਨੂੰ ਖਾਣ ਲਈ ਦੇ।”"
13ਜਾਜਕ ਨੇ ਦਾਊਦ ਨੂੰ ਕਿਹਾ, “ਮੇਰੇ ਕੋਲ ਇੱਥੇ ਕੋਈ ਆਮ ਰੋਟੀ ਨਹੀਂ ਹੈ, ਪਰ ਮੇਰੇ ਕੋਲ ਇੱਥੇ ਕੁਝ ਪਵਿੱਤਰ ਰੋਟੀਆਂ ਹਨ। ਤੇਰੇ ਬੰਦੇ ਇਹ ਰੋਟੀਆਂ ਖਾ ਸੱਕਦੇ ਹਨ ਜੇਕਰ ਉਨ੍ਹਾਂ ਕਿਸੇ ਔਰਤ ਨਾਲ ਸੰਭੋਗ ਨਹੀਂ ਕੀਤਾ।”"
14ਦਾਊਦ ਨੇ ਜਾਜਕ ਨੂੰ ਕਿਹਾ, “ਸਾਡੇ ਨਾਲ ਕੋਈ ਇਸਤਰੀ ਨਹੀਂ ਹੈ। ਭਾਵੇਂ ਅਸੀਂ ਲੜਾਈ ਲੜਨ ਲਈ ਜਾਈਏ ਅਤੇ ਭਾਵੇਂ ਕਿਸੇ ਆਮ ਕੰਮ ਲਈ ਪਰ ਮੇਰੇ ਆਦਮੀ ਹਰ ਵਾਰ ਬਾਹਰ ਜਾਣ ਤੋਂ ਪਹਿਲਾਂ ਆਪਣਾ ਸ਼ਰੀਰ ਪਵਿੱਤਰ ਰੱਖਦੇ ਹਨ ਅਤੇ ਅੱਜ ਲਈ ਤਾਂ ਇਹ ਗੱਲ ਬਿਲਕੁਲ ਹੀ ਸੱਚ ਹੈ ਜਦ ਕਿ ਅੱਜ ਦਾ ਸਾਡਾ ਕਾਰਜ ਹੀ ਬੜਾ ਵਿਸ਼ੇਸ਼ ਹੈ।”"
15ਉੱਥੇ ਪਵਿੱਤਰ ਰੋਟੀਆਂ ਤੋਂ ਸਿਵਾਏ ਕੁਝ ਹੋਰ ਸੀ ਹੀ ਨਹੀਂ, ਇਸ ਲਈ ਜਾਜਕ ਨੇ ਉਹ ਰੋਟੀਆਂ ਦਾਊਦ ਨੂੰ ਦੇ ਦਿੱਤੀਆਂ। ਇਹ ਉਹ ਰੋਟੀ ਸੀ ਜਿਹੜੀ ਜਾਜਕ ਯਹੋਵਾਹ ਦੇ ਅੱਗੇ ਭੋਗ ਲਗਾਉਣ ਲਈ ਖਾਣਾ ਖਾਣ ਤੋਂ ਪਹਿਲਾਂ ਰੱਖਦਾ ਹੈ। ਹਰ ਰੋਜ਼ ਉਹ ਪੁਰਾਣੀ ਰੋਟੀ ਉੱਥੋਂ ਚੁੱਕ ਕੇ ਨਵੀਂ ਤਾਜ਼ੀ ਰੋਟੀ ਉੱਥੇ ਮੇਜ਼ ਉੱਤੇ ਯਹੋਵਾਹ ਅੱਗੇ ਰੱਖਦੇ ਹਨ।"

16ਉਸ ਦਿਨ ਸ਼ਾਊਲ ਦੇ ਸਿਪਾਹਿਆਂ ਵਿੱਚੋਂ ਇੱਕ ਉੱਥੇ ਹੀ ਸੀ। ਉਸਦਾ ਨਾਮ ਅਦੋਮੀ ਦੋਏਗ ਸੀ। ਦੋਏਗ ਸ਼ਾਊਦ ਦੇ ਅਯਾਲੀਆਂ ਦਾ ਆਗੂ ਸੀ, ਉਸ ਨੂੰ ਉੱਥੇ ਯਹੋਵਾਹ ਦੇ ਅੱਗੇ ਰੱਖਿਆ ਗਿਆ ਸੀ।"
17ਦਾਊਦ ਨੇ ਅਹੀਮਲਕ ਨੂੰ ਪੁੱਛਿਆ, “ਕੀ ਤੇਰੇ ਕੋਲ ਇੱਥੇ ਨੇਜਾ ਜਾਂ ਤਲਵਾਰ ਹੈ? ਮੈਨੂੰ ਜਲਦੀ ਵਿੱਚ ਤੁਰਨਾ ਪਿਆ ਕਿਉਂਕਿ ਪਾਤਸ਼ਾਹ ਦਾ ਕੰਮ ਬਹੁਤ ਜਲਦੀ ਦਾ ਸੀ ਅਤੇ ਜਲਦੀ ਵਿੱਚ ਮੈਂ ਆਪਣੇ ਨਾਲ ਆਪਣੀ ਤਲਵਾਰ ਜਾਂ ਹੋਰ ਕੋਈ ਹਥਿਆਰ ਨਹੀਂ ਲੈ ਕੇ ਆਇਆ।”"
18ਜਾਜਕ ਨੇ ਕਿਹਾ, “ਇੱਥੇ ਤਾਂ ਕੇਵਲ ਫ਼ਲਿਸਤੀ ਗੋਲਿਆਥ ਦੀ ਤਲਵਾਰ ਪਈ ਹੈ। ਇਹ ਉਹੀ ਤਲਵਾਰ ਹੈ ਜਿਹੜੀ ਤੂੰ ਉਸ ਕੋਲੋਂ ਲੈ ਕੇ ਏਲਾਹ ਦੀ ਵਾਦੀ ਵਿੱਚ ਉਸ ਨੂੰ ਜਾਨੋਂ ਮਾਰਿਆ ਸੀ। ਇਹ ਤਲਵਾਰ ਕੱਪੜੇ ਵਿੱਚ ਲਪੇਟੀ ਏਫ਼ੋਦ ਦੇ ਪਿੱਛੇ ਪਈ ਹੈ। ਜੇਕਰ ਤੈਨੂੰ ਚਾਹੀਦੀ ਹੈ ਤਾਂ ਤੂੰ ਲੈ ਜਾ ਸੱਕਦਾ ਹੈ।” ਦਾਊਦ ਨੇ ਕਿਹਾ, “ਇਹ ਮੈਨੂੰ ਦੇ ਦਿਉ। ਗੋਲਿਆਥ ਦੀ ਤਲਵਾਰ ਜਿਹੀ ਹੋਰ ਕੋਈ ਤਲਵਾਰ ਨਹੀਂ ਹੈ।”"
19ਦਾਊਦ ਦਾ ਗਥ ਵਿੱਚ ਵੈਰੀ ਵੱਲ ਭੱਜਣਾ ਉਸ ਦਿਨ ਦਾਊਦ ਸ਼ਾਊਲ ਤੋਂ ਭੱਜ ਗਿਆ ਅਤੇ ਗਥ ਦੇ ਪਾਤਸ਼ਾਹ ਆਕੀਸ਼ ਕੋਲ ਗਿਆ।"
20ਆਕੀਸ਼ ਦੇ ਅਫ਼ਸਰਾਂ ਨੂੰ ਇਹ ਚੰਗਾ ਨਾ ਲੱਗਾ। ਉਨ੍ਹਾਂ ਕਿਹਾ, “ਇਹ ਦਾਊਦ ਹੈ। ਇਸਰਾਏਲ ਦਾ ਪਾਤਸ਼ਾਹ, ਇਹ ਉਹੀ ਹੈ ਜਿਸਦਾ ਇਸਰਾਏਲੀ ਪ੍ਰਸ਼ੰਸਾ ’ਚ ਗੁਨਗਾਣ ਕਰਦੇ ਹਨ। ਅਤੇ ਉਹ, ਇਸਦੇ ਲਈ ਨੱਚਦੇ ਅਤੇ ਇਹ ਗੀਤ ਗਾਉਂਦੇ ਹਨ: “ਸ਼ਾਊਲ ਨੇ ਹਜ਼ਾਰਾਂ ਵੈਰੀ ਮਾਰੇ ਪਰ ਦਾਊਦ ਨੇ ਲੱਖਾਂ ਵੈਰੀ ਮਾਰ ਮੁਕਾਏ।”"

21ਦਾਊਦ ਨੇ ਉਨ੍ਹਾਂ ਦੀ ਗੱਲ ਵੱਲ ਖਾਸ ਧਿਆਨ ਦੇਕੇ ਸੁਣਿਆ ਕਿ ਉਹ ਕੀ ਕਹਿ ਰਹੇ ਹਨ। ਤਦ ਉਹ ਗਥ ਦੇ ਰਾਜੇ ਆਕੀਸ਼ ਕੋਲੋਂ ਬਹੁਤ ਡਰਿਆ।"
22ਤਾਂ ਦਾਊਦ ਨੇ ਪਾਤਸ਼ਾਹ ਆਕੀਸ਼ ਅਤੇ ਉਸ ਦੇ ਅਫ਼ਸਰਾਂ ਸਾਹਮਣੇ ਝੱਲੇ ਹੋਣ ਦਾ ਦਿਖਾਵਾ ਕੀਤਾ। ਉਸ ਨੇ ਦਰਵਾਜ਼ਿਆਂ ਉੱਤੇ ਥੁੱਕਿਆ ਅਤੇ ਆਪਣਾ ਥੁੱਕ ਆਪਣੀ ਦਾੜ੍ਹੀ ਉੱਤੇ ਡਿੱਗਣ ਦਿੱਤਾ।"
23ਆਕੀਸ਼ ਨੇ ਆਪਣੇ ਅਫ਼ਸਰਾਂ ਨੂੰ ਕਿਹਾ, “ਇਸ ਆਦਮੀ ਵੱਲ ਵੇਖੋ। ਇਹ ਪਾਗਲ ਹੈ। ਇਸ ਨੂੰ ਭਲਾ ਤੁਸੀਂ ਮੇਰੇ ਕੋਲ ਕਿਉਂ ਲਿਆਏ ਹੋ?"
24ਮੇਰੇ ਕੋਲ ਅੱਗੇ ਹੀ ਕਮਲੇ ਮਨੁੱਖਾਂ ਦੀ ਕਮੀ ਨਹੀਂ। ਅਤੇ ਮੈਨੂੰ ਲੋੜ ਨਹੀਂ ਕਿ ਇਸ ਕਮਲੇ ਮਨੁੱਖ ਨੂੰ ਤੁਸੀਂ ਮੇਰੇ ਘਰ ਸਾਹਮਣੇ ਲਿਆਵੋ ਜੋ ਮੇਰੇ ਸਾਹਮਣੇ ਕਮਲਿਆਂ ਵਰਗੇ ਕਰਤਬ ਕਰੇ। ਦੁਬਾਰਾ ਇਸ ਆਦਮੀ ਨੂੰ ਮੇਰੇ ਘਰ ਨਾ ਵੜਨ ਦੇਣਾ।”"
25ਦਾਊਦ ਦਾ ਵੱਖੋ-ਵੱਖ ਥਾਵਾਂ ਉੱਤੇ ਜਾਣਾ ਦਾਊਦ ਗਥ ਤੋਂ ਵੀ ਨਿਕਲ ਕੇ ਅਦੁੱਲਾਮ ਦੀ ਗੁਫ਼ਾ ਵਿੱਚ ਭੱਜ ਆਇਆ। ਜਦੋਂ ਦਾਊਦ ਦੇ ਭਰਾਵਾਂ ਅਤੇ ਸੰਬੰਧੀਆਂ ਨੂੰ ਪਤਾ ਲੱਗਾ ਕਿ ਦਾਊਦ ਅਦੁੱਲਾਮ ਵਿੱਚ ਹੈ ਤਾਂ ਉਹ ਦਾਊਦ ਨੂੰ ਮਿਲਣ ਉੱਥੇ ਆਏ।"

26ਬਹੁਤ ਸਾਰੇ ਲੋਕ ਦਾਊਦ ਦੇ ਮਗਰ ਹੋ ਪਏ। ਉੱਥੇ ਦੁੱਖਾਂ ਦੇ ਮਾਰੇ ਹੋਏ ਲੋਕ ਸਨ, ਕੁਝ ਕਰਜਾਈ ਕਿਸਮ ਦੇ ਗਰੀਬ ਲੋਕ, ਦੁੱਖੀ ਲੋਕ ਅਤੇ ਕੁਝ ਜ਼ਿੰਦਗੀ ਤੋਂ ਉਪਰਾਮ ਹੋਏ ਲੋਕ ਸਨ। ਇਨ੍ਹਾਂ ਸਭ ਤਰ੍ਹਾਂ ਦੇ ਲੋਕਾਂ ਨੇ ਦਾਊਦ ਨੂੰ ਆਪਣਾ ਆਗੂ ਮੰਨਿਆ। ਹੁਣ ਦਾਊਦ ਦੇ ਨਾਲ ਕਰੀਬ 400 ਮਨੁੱਖ ਸਨ।"
27ਦਾਊਦ ਅਦੁੱਲਾਮ ਤੋਂ ਚੱਲਾ ਗਿਆ ਅਤੇ ਮੋਆਬ ਵਿੱਚ ਮਿਸਫ਼ੇਹ ਨੂੰ ਆਇਆ। ਦਾਊਦ ਨੇ ਮੋਆਬ ਦੇ ਪਾਤਸ਼ਾਹ ਨੂੰ ਆਖਿਆ, “ਹੇ ਪਾਤਸ਼ਾਹ ਮੈਨੂੰ ਪਰਵਾਨਗੀ ਦੇ ਜੋ ਮੈਂ ਮੇਰੀ ਮਾਂ ਅਤੇ ਪਿਉ ਉੱਥੋਂ ਨਿਕਲਕੇ ਤੁਹਾਡੇ ਕੋਲ ਰਹਿਣ, ਜਦ ਤੱਕ ਮੈਂ ਇਹ ਨਾ ਜਾਣ ਲਵਾ ਕਿ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ।”"
28ਇੰਝ ਦਾਊਦ ਨੇ ਆਪਣੇ ਮਾਪਿਆਂ ਨੂੰ ਮੋਆਬ ਦੇ ਪਾਤਸ਼ਾਹ ਕੋਲ ਛੱਡਿਆ। ਜਦ ਤੀਕ ਦਾਊਦ ਕਿਲ੍ਹੇ ਵਿੱਚ ਸੀ ਦਾਊਦ ਦੇ ਮਾਪੇ ਮੋਆਬ ਦੇ ਪਾਤਸ਼ਾਹ ਕੋਲ ਹੀ ਠਹਿਰੇ।"
29ਪਰ ਗਾਦ ਨਬੀ ਨੇ ਦਾਊਦ ਨੂੰ ਆਖਿਆ, “ਕਿਲ੍ਹੇ ਵਿੱਚ ਨਾ ਰਹੀਂ। ਯਹੂਦਾਹ ਦੇ ਦੇਸ਼ ਨੂੰ ਚੱਲਿਆ ਜਾਹ।” ਤਾਂ ਫ਼ੇਰ ਦਾਊਦ ਉਸ ਜਗ਼੍ਹਾ ਤੋਂ ਤੁਰਕੇ ਹਾਰਥ ਦੇ ਜੰਗਲ ਨੂੰ ਚੱਲਾ ਗਿਆ।"
30ਸ਼ਾਊਲ ਦਾ ਅਹੀਮਲਕ ਦੇ ਪਰਿਵਾਰ ਦਾ ਨਾਸ਼ ਕਰਨਾ ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਪਰਗਟ ਹੋਇਆ ਹੈ ਅਤੇ ਉਹ ਲੋਕ ਵੀ ਜੋ ਉਸ ਦੇ ਨਾਲ ਸਨ। ਉਸ ਵਕਤ ਸ਼ਾਊਲ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਬਿਰੱਖ ਹੇਠਾਂ ਆਪਣੀ ਬਰਛੀ ਹੱਥ ’ਚ ਫ਼ੜੀ ਬੈਠਾ ਸੀ। ਉਸ ਦੇ ਸਾਰੇ ਅਫ਼ਸਰ ਉਸ ਦੇ ਆਲੇ-ਦੁਆਲੇ ਖੜ੍ਹੇ ਸਨ।"

31ਉਸ ਨੇ ਆਪਣੇ ਆਸ-ਪਾਸ ਖੜ੍ਹੇ ਅਫ਼ਸਰਾਂ ਨੂੰ ਕਿਹਾ, “ਹੇ ਬਿਨਯਾਮੀਨਿਓ ਸੁਣੋ! ਤੁਸੀਂ ਕੀ ਸੋਚਦੇ ਹੋ ਕਿ ਯੱਸੀ ਦਾ ਪੁੱਤਰ (ਦਾਊਦ) ਤੁਹਾਡੇ ਵਿੱਚੋਂ ਹਰ ਇੱਕ ਨੂੰ ਪੈਲੀ ਅਤੇ ਦਾਖਾਂ ਦੇ ਬਾਗ ਦੇਵੇਗਾ? ਤੁਸੀਂ ਕੀ ਸੋਚਦੇ ਹੋ ਕਿ ਉਹ ਤੁਹਾਨੂੰ 100 ਅਤੇ 1,000 ਆਦਮੀਆਂ ਦੇ ਉੱਪਰ ਅਫ਼ਸਰ ਬਣਾਵੇਗਾ।"
32ਜੇ ਤੁਸੀਂ ਸਾਰਿਆਂ ਨੇ ਮਿਲਕੇ ਮੇਰੇ ਖਿਲਾਫ਼ ਹੋਣ ਦਾ ਏਕਾ ਕੀਤਾ ਹੈ? ਤੁਸੀਂ ਸਭ ਮਿਲਕੇ ਮੇਰੇ ਵਿਰੁੱਧ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹੋ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਮੇਰੇ ਪੁੱਤਰ ਯੋਨਾਥਾਨ ਦੇ ਬਾਰੇ ਨਹੀਂ ਦੱਸਿਆ। ਤੁਹਾਡੇ ਵਿੱਚੋਂ ਕਿਸੇ ਨੇ ਨਾ ਮੈਨੂੰ ਦੱਸਿਆ ਕਿ ਉਸ ਨੇ ਯੱਸੀ ਦੇ ਪੁੱਤਰ ਦਾਊਦ ਨਾਲ ਚੁੱਪ ਕਰਕੇ ਹੀ ਇੱਕ ਇਕਰਾਰਨਾਮਾ ਬਣਾਇਆ ਹੈ। ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮੇਰੀ ਪਰਵਾਹ ਨਹੀਂ ਹੈ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਇਹ ਨਾ ਦੱਸਿਆ ਕਿ ਮੇਰੇ ਆਪਣੇ ਪੁੱਤਰ ਯੋਨਾਥਾਨ ਨੇ ਹੀ ਦਾਊਦ ਨੂੰ ਉਕਸਾਇਆ ਜਦ ਕਿ ਯੋਨਾਥਾਨ ਨੇ ਮੇਰੇ ਹੀ ਸੇਵਕ ਦਾਊਦ ਨੂੰ ਲੁਕਣ ਅਤੇ ਮੇਰੇ ਉੱਤੇ ਹਮਲਾ ਕਰਨ ਦੀ ਸ਼ੇਹ ਦਿੱਤੀ। ਤਾਂ ਹੀ ਹੁਣ ਉਹ ਇਹ ਕੁਝ ਕਰ ਰਿਹਾ ਹੈ।”"
33ਤਦ ਦੋਏਗਾ ਅਦੋਮੀ ਨੇ ਜੋ ਸ਼ਾਊਲ ਦੇ ਟਹਿਲੂਆਂ ਕੋਲ ਖੜ੍ਹਾ ਸੀ ਉੱਤਰ ਦਿੱਤਾ, “ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਵੇਖਿਆ ਸੀ। ਦਾਊਦ ਅਹੀਟੂਬ ਦੇ ਪੁੱਤਰ ਅਹੀਮਲਕ ਨੂੰ ਮਿਲਣ ਆਇਆ ਸੀ।"
34ਅਹੀਮਲਕ ਨੇ ਦਾਊਦ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਨੂੰ ਖਾਣ ਲਈ ਭੋਜਨ ਵੀ ਦਿੱਤਾ ਅਤੇ ਉਸ ਨੂੰ ਫ਼ਲਿਸਤੀ ਗੋਲਿਆਥ ਦੀ ਤਲਵਾਰ ਵੀ ਦਿੱਤੀ।”"
35ਤਦ ਸ਼ਾਊਲ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਜਾਜਕ ਫ਼ੜਕੇ ਲਿਆਉਣ ਦਾ ਹੁਕਮ ਦਿੱਤਾ। ਸ਼ਾਊਲ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਅਤੇ ਉਸ ਦੇ ਸਾਰੇ ਪਰਿਵਾਰ ਨੂੰ ਅਤੇ ਸੰਬੰਧੀਆਂ ਨੂੰ ਨੋਬ ਤੋਂ ਫ਼ੜਕੇ ਲਿਆਉਣ ਲਈ ਆਖਿਆ। ਸਾਰੇ ਪਾਤਸ਼ਾਹ ਸਾਹਮਣੇ ਪੇਸ਼ ਕੀਤੇ ਗਏ।"

36ਸ਼ਾਊਲ ਨੇ ਅਹੀਮਲਕ ਨੂੰ ਕਿਹਾ, “ਤੂੰ ਅਹੀਟੂਬ ਦੇ ਪੁੱਤਰ, ਜ਼ਰਾ ਧਿਆਨ ਨਾਲ ਸੁਣ!” ਅਹੀਮਲਕ ਨੇ ਕਿਹਾ, “ਜੀ, ਮਾਲਿਕ!”"
37ਸ਼ਾਊਲ ਨੇ ਅਹੀਮਲਕ ਨੂੰ ਆਖਿਆ, “ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਗੋਂਦਾ ਕਿਉਂ ਗੁੰਦੀਆਂ? ਤੂੰ ਦਾਊਦ ਨੂੰ ਰੋਟੀ ਅਤੇ ਤਲਵਾਰ ਵੀ ਦਿੱਤੀ। ਤੂੰ ਉਸ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਵੀ ਕੀਤੀ ਅਤੇ ਹੁਣ ਉਹ ਦਾਊਦ ਠੀਕ ਮੇਰੇ ਉੱਪਰ ਹਮਲਾ ਕਰਨ ਦੀ ਉਡੀਕ ਕਰ ਰਿਹਾ ਹੈ।”"
38ਅਹੀਮਲਕ ਨੇ ਜਵਾਬ ਦਿੱਤਾ, “ਦਾਊਦ ਤੇਰੇ ਨਾਲ ਵਫ਼ਾਦਾਰ ਹੈ। ਤੇਰੇ ਕਿਸੇ ਵੀ ਹੋਰ ਅਫ਼ਸਰਾਂ ਵਿੱਚੋਂ ਕੋਈ ਇੰਨਾ ਭਰੋਸੇਮਂਦ ਨਹੀਂ ਜਿੰਨਾ ਕਿ ਦਾਊਦ। ਉਹ ਤੇਰਾ ਆਪਣਾ ਜੁਆਈ ਹੈ ਅਤੇ ਦਾਊਦ ਤੇਰੇ ਦਰਬਾਨਾਂ ਦਾ ਵੀ ਕਪਤਾਨ ਹੈ ਅਤੇ ਤੇਰਾ ਆਪਣਾ ਸਾਰਾ ਪਰਿਵਾਰ ਵੀ ਉਸਦੀ ਬੜੀ ਇੱਜ਼ਤ ਕਰਦਾ ਹੈ।"
39ਇਹ ਕੋਈ ਪਹਿਲੀ ਵਾਰ ਮੈਂ ਪਰੇਮਸ਼ੁਰ ਅੱਗੇ ਦਾਊਦ ਲਈ ਪ੍ਰਾਰਥਨਾ ਨਹੀਂ ਕੀਤੀ। ਬਿਲਕੁਲ ਵੀ ਨਹੀਂ। ਇਸ ਲਈ ਮੇਰੇ ਉੱਤੇ ਜਾਂ ਮੇਰੇ ਸੰਬੰਧੀਆਂ ਉੱਤੇ ਤੁਹਮਤ ਨਾ ਲਗਾ। ਅਸੀਂ ਤਾਂ ਤੇਰੇ ਸੇਵਕ ਹਾਂ। ਮੈਨੂੰ ਬਿਲਕੁਲ ਕੁਝ ਨਹੀਂ ਪਤਾ ਕਿ ਅਸਲ ਵਿੱਚ ਕੀ ਹੋ ਰਿਹਾ ਹੈ?”"
40ਪਰ ਪਾਤਸ਼ਾਹ ਨੇ ਕਿਹਾ, “ਅਹੀਮਲਕ! ਤੇਰੀ ਅਤੇ ਤੇਰੇ ਸੰਬੰਧੀਆਂ ਦੀ ਮੌਤ ਅਵੱਸ਼ ਹੈ।”"

41ਤਾਂ ਪਾਤਸ਼ਾਹ ਨੇ ਆਪਣੇ ਕੋਲ ਖੜ੍ਹੇ ਦਰਬਾਨਾਂ ਨੂੰ ਕਿਹਾ, “ਜਾਉ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਦਿਉ ਕਿਉਂਕਿ ਉਹ ਵੀ ਦਾਊਦ ਦੇ ਪੱਖ ਵਿੱਚ ਸਨ। ਉਹ ਜਾਣਦੇ ਸਨ ਕਿ ਦਾਊਦ ਬਚ ਰਿਹਾ ਹੈ ਪਰ ਉਨ੍ਹਾਂ ਨੇ ਮੈਨੂੰ ਨਹੀਂ ਦੱਸਿਆ।” ਪਰ ਪਾਤਸ਼ਾਹ ਦੇ ਅਫ਼ਸਰਾਂ ਨੇ ਯਹੋਵਾਹ ਦੇ ਜਾਜਕਾਂ ਨੂੰ ਮਾਰਨ ਤੋਂ ਇਨਕਾਰ ਕਰ ਦਿੱਤਾ।"
42ਤਾਂ ਪਾਤਸ਼ਾਹ ਨੇ ਦੋਏਗ ਨੂੰ ਇਸ ਲਈ ਆਖਿਆ, ਸ਼ਾਊਲ ਨੇ ਕਿਹਾ, “ਦੋਏਗ! ਤੂੰ ਜਾ ਅਤੇ ਜਾਕੇ ਜਾਜਕ ਨੂੰ ਮਾਰ ਸੁੱਟ।” ਤਾਂ ਉਸ ਦਿਨ ਦੋਏਗ ਗਿਆ ਅਤੇ ਜਾਕੇ ਜਾਜਕ ਅਤੇ ਉਸ ਦੇ ਸੰਬੰਧੀਆਂ ਸਮੇਤ 85 ਲੋਕਾਂ ਨੂੰ ਜਾਨੋਂ ਮਾਰ ਸੁੱਟਿਆ।"
43ਜਾਜਕਾਂ ਦੇ ਸ਼ਹਿਰ ਨੋਬ ਵਿੱਚ ਉਸ ਨੇ ਸਾਰੇ ਲੋਕਾਂ ਨੂੰ ਵੱਢ ਸੁੱਟਿਆ। ਦੋਏਗ ਨੇ ਆਪਣੀ ਤਲਵਾਰ ਕੱਢੀ ਅਤੇ ਸਾਰੇ ਆਦਮੀਆਂ, ਔਰਤਾਂ, ਬੱਚਿਆਂ ਅਤੇ ਦੁੱਧ ਪੀਂਦੇ ਮਾਸੂਮ ਬੱਚਿਆਂ ਸਮੇਤ ਸਭ ਨੂੰ ਅਤੇ ਉਨ੍ਹਾਂ ਦੀਆਂ ਸਭ ਗਊਆਂ, ਖੋਤਿਆ, ਭੇਡਾਂ ਸਭ ਨੂੰ ਵੱਢ ਸੁੱਟਿਆ।"
44ਪਰ ਉਨ੍ਹਾਂ ਵਿੱਚੋਂ ਇੱਕ ਆਦਮੀ ਜਿਸ ਦਾ ਨਾਉਂ ਅਬਯਾਥਾਰ ਸੀ ਬਚ ਗਿਆ। ਅਬਯਾਥਾਰ ਅਹੀਟੂਬ ਦਾ ਪੁੱਤਰ ਸੀ ਜੋ ਉੱਥੋਂ ਭੱਜਕੇ ਦਾਊਦ ਦੇ ਮਗਰ ਲੱਗ ਗਿਆ ਸੀ।"
45ਅਬਯਾਥਾਰ ਨੇ ਦਾਊਦ ਨੂੰ ਖਬਰ ਕੀਤੀ ਕਿ ਸ਼ਾਊਲ ਨੇ ਯਹੋਵਾਹ ਦੇ ਜਾਜਕਾਂ ਨੂੰ ਮਰਵਾ ਸੁੱਟਿਆ ਹੈ।"

46ਦਾਊਦ ਨੇ ਅਬਯਾਥਾਰ ਨੂੰ ਆਖਿਆ, “ਮੈਂ ਤਾਂ ਉਸੇ ਦਿਨ ਸਮਝ ਗਿਆ ਸੀ ਕਿ ਅਦੋਮੀ ਦੋਏਗ ਜੋ ਉੱਥੇ ਸੀ ਤਾਂ ਇਹ ਸ਼ਾਊਲ ਨੂੰ ਜ਼ਰੂਰ ਖਬਰ ਦੇਵੇਗਾ। ਤੇਰੇ ਪਿਉ ਦੇ ਸਾਰੇ ਪਰਿਵਾਰ ਦੀ ਮੌਤ ਦਾ ਕਾਰਣ ਮੈਂ ਹੀ ਹਾਂ।"
47ਸ਼ਾਊਲ ਜੋ ਕਿ ਤੈਨੂੰ ਮਾਰਨਾ ਚਾਹੁੰਦਾ ਹੈ, ਉਹ ਮੈਨੂੰ ਵੀ ਮਾਰਨਾ ਚਾਹੁੰਦਾ ਹੈ। ਤੂੰ ਮੇਰੇ ਕੋਲ ਰਹਿ। ਡਰ ਨਾ। ਤੂੰ ਮੇਰੇ ਕੋਲ ਸੁਰੱਖਿਅਤ ਰਹੇਂਗਾ।”"
48ਕਈਲਾਹ ਵਿੱਚ ਦਾਊਦ ਲੋਕਾਂ ਨੇ ਦਾਊਦ ਨੂੰ ਕਿਹਾ, “ਵੇਖ! ਫ਼ਲਿਸਤੀ ਕਈਲਾਹ ਦੇ ਵਿਰੁੱਧ ਲੜਾਈ ਕਰ ਰਹੇ ਹਨ। ਉਹ ਖਲਵਾੜਿਆਂ ਵਿੱਚੋਂ ਫ਼ਸਲਾਂ ਚੋਰੀ ਕਰ ਰਹੇ ਹਨ।”"
49ਦਾਊਦ ਨੇ ਯਹੋਵਾਹ ਨੂੰ ਕਿਹਾ, “ਯਹੋਵਾਹ! ਕੀ ਮੈਂ ਜਾਕੇ ਇਨ੍ਹਾਂ ਫ਼ਲਿਸਤੀਆਂ ਵਿਰੁੱਧ ਲੜਾਂ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਜਾ ਅਤੇ ਜਾਕੇ ਫ਼ਲਿਸਤੀਆਂ ਦੇ ਖਿਲਾਫ਼ ਲੜਕੇ ਕਈਲਾਹ ਨੂੰ ਬਚਾਅ।”"
50ਪਰ ਦਾਊਦ ਦੇ ਆਦਮੀਆਂ ਨੇ ਉਸ ਨੂੰ ਕਿਹਾ, “ਵੇਖ ਇਸ ਵਕਤ ਅਸੀਂ ਯਹੂਦਾਹ ਦੇ ਵਿੱਚ ਹਾਂ ਅਤੇ ਅਸੀਂ ਡਰੇ ਹੋਏ ਹਾਂ। ਤਾਂ ਸੋਚਕੇ ਵੇਖ ਕਿ ਅਸੀਂ ਜੇਕਰ ਉੱਥੇ ਜਾਵਾਂਗੇ ਜਿੱਥੇ ਫ਼ਲਿਸਤੀਆਂ ਦੀ ਸੈਨਾ ਹੈ ਤਾਂ ਕਿੰਨਾ ਡਰ ਲੱਗੇਗਾ।”"

51ਦਾਊਦ ਨੇ ਫ਼ਿਰ ਯਹੋਵਾਹ ਨੂੰ ਪੁੱਛਿਆ ਅਤੇ ਯਹੋਵਾਹ ਨੇ ਜਵਾਬ ਦਿੱਤਾ, “ਤੂੰ ਕਈਲਾਹ ਵਿੱਚ ਜਾ। ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।”"
52ਤਾਂ ਦਾਊਦ ਅਤੇ ਉਸ ਦੇ ਆਦਮੀ ਕਈਲਾਹ ਵਿੱਚ ਗਏ ਅਤੇ ਉਹ ਫ਼ਲਿਸਤੀਆਂ ਦੇ ਵਿਰੁੱਧ ਲੜੇ ਅਤੇ ਉਨ੍ਹਾਂ ਨੂੰ ਹਰਾਕੇ ਉਨ੍ਹਾਂ ਦੇ ਸਾਰੇ ਪਸ਼ੂ ਲੁੱਟ ਲਿਆਏ। ਇਉਂ ਦਾਊਦ ਨੇ ਕਈਲਾਹ ਦੇ ਲੋਕਾਂ ਨੂੰ ਬਚਾਇਆ।"
53(ਜਦੋਂ ਅਬਯਾਥਾਰ ਭੱਜਕੇ ਦਾਊਦ ਕੋਲ ਆਇਆ ਤਾਂ ਉਸ ਦੇ ਹੱਥ ਵਿੱਚ ਇੱਕ ਏਫ਼ੋਦ ਵੀ ਸੀ।)"
54ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਇਸ ਵਕਤ ਕਈਲਾਹ ਵਿੱਚ ਹੈ। ਤਾਂ ਸ਼ਾਊਲ ਬੋਲਿਆ, “ਪਰਮੇਸ਼ੁਰ ਨੇ ਉਸ ਨੂੰ ਹੁਣ ਮੇਰੇ ਹੱਥ ਵਿੱਚ ਕਰ ਦਿੱਤਾ ਹੈ! ਉਸ ਨੇ ਆਪੇ ਹੀ ਆਪਣੇ-ਆਪ ਨੂੰ ਜਾਲ ਵਿੱਚ ਫ਼ਸਾ ਲਿਆ ਹੈ। ਕਿਉਂਕਿ ਉਹ ਅਜਿਹੇ ਸ਼ਹਿਰ ਵਿੱਚ ਜਿਸਦੇ ਬੂਹੇ ਅਤੇ ਸਲਾਖਾਂ ਹਨ, ਉਸ ਵਿੱਚ ਆਪੇ ਹੀ ਬੰਦ ਹੋ ਗਿਆ ਹੈ।”"
55ਸ਼ਾਊਲ ਨੇ ਆਪਣੀ ਸਾਰੀ ਫ਼ੌਜ ਲੜਾਈ ਲਈ ਤਿਆਰ ਕੀਤੀ ਅਤੇ ਉਹ ਕਈਲਾਹ ਵਿੱਚ ਦਾਊਦ ਅਤੇ ਉਸ ਦੇ ਆਦਮੀਆਂ ਉੱਤੇ ਕੂਚ ਕਰਨ ਲਈ ਤਿਆਰ ਹੋ ਗਏ।"

56ਦਾਊਦ ਨੂੰ ਪਤਾ ਲੱਗਾ ਕਿ ਸ਼ਾਊਲ ਉਸ ਦੇ ਵਿਰੁੱਧ ਲੜਨ ਦੀ ਸਾਜਿਸ਼ ਕਰ ਰਿਹਾ ਹੈ ਤਾਂ ਦਾਊਦ ਨੇ ਅਬਯਾਥਾਰ ਜਾਜਕ ਨੂੰ ਕਿਹਾ, “ਉਹ ਏਫ਼ੋਦ ਲੈ ਆ।”"
57ਦਾਊਦ ਨੇ ਪ੍ਰਾਰਥਨਾ ਕੀਤੀ, “ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ। ਮੈਂ ਸੁਣਿਆ ਹੈ ਕਿ ਸ਼ਾਊਲ ਮੇਰੇ ਕਾਰਣ ਕਈਲਾਹ ਉੱਤੇ ਚੜ੍ਹਾਈ ਕਰਨ ਅਤੇ ਉਸ ਨੂੰ ਨਾਸ਼ ਕਰਨ ਆ ਰਿਹਾ ਹੈ।"
58ਕੀ ਸ਼ਾਊਲ ਕਈਲਾਹ ਵਿੱਚ ਆਵੇਗਾ? ਕੀ ਕਾਈਲਾਹ ਦੇ ਲੋਕ ਮੈਨੂੰ ਸ਼ਾਊਲ ਦੇ ਹਵਾਲੇ ਕਰ ਦੇਣਗੇ? ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ! ਮੈਂ ਤੇਰਾ ਸੇਵਕ ਹਾਂ ਕਿਰਪਾ ਕਰਕੇ ਮੈਨੂੰ ਦੱਸੋ ਕਿ ਕੀ ਹੋਵੇਗਾ?” ਯਹੋਵਾਹ ਨੇ ਕਿਹਾ, “ਸ਼ਾਊਲ ਜ਼ਰੂਰ ਆਵੇਗਾ।”"
You have read 1Samuel 17
58 verses