1ਦਾਊਦ ਨੇ ਫ਼ਿਰ ਪੁੱਛਿਆ, “ਕੀ ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਆਦਮੀਆਂ ਨੂੰ ਸ਼ਾਊਲ ਦੇ ਸਪੁਰਦ ਕਰ ਦੇਣਗੇ?” ਯਹੋਵਾਹ ਨੇ ਕਿਹਾ, “ਹਾਂ ਉਹ ਅਜਿਹਾ ਕਰਨਗੇ।”"
2ਤਾਂ ਦਾਊਦ ਅਤੇ ਉਸ ਦੇ ਆਦਮੀ ਕਈਲਾਹ ਤੋਂ ਭੱਜ ਗਏ। ਕੋਈ 600 ਦੇ ਕਰੀਬ ਆਦਮੀ ਦਾਊਦ ਦੇ ਨਾਲ ਗਏ। ਇਉਂ ਦਾਊਦ ਅਤੇ ਉਸ ਦੇ ਆਦਮੀ ਥਾਂ ਤੋਂ ਥਾਂ ਭੱਜਦੇ ਰਹੇ। ਸ਼ਾਊਲ ਨੂੰ ਪਤਾ ਲੱਗਾ ਕਿ ਦਾਊਦ ਕਈਲਾਹ ਤੋਂ ਬਚਕੇ ਭੱਜ ਗਿਆ ਹੈ ਤਾਂ ਉਹ ਫ਼ਿਰ ਉਸ ਸ਼ਹਿਰ ਵਿੱਚ ਨਾ ਗਿਆ।"
3ਸ਼ਾਊਲ ਨੇ ਦਾਊਦ ਦਾ ਪਿੱਛਾ ਕੀਤਾ ਦਾਊਦ ਉਜਾੜ ਵੱਲ ਗਿਆ ਅਤੇ ਉੱਥੇ ਪਕਿਆ ਕਿਲ੍ਹਿਆਂ ਵਿੱਚ ਜਾਕੇ ਰਿਹਾ। ਦਾਊਦ ਉਜਾੜ ਦੇ ਪਹਾੜੀ ਇਲਾਕੇ ਜ਼ੀਫ਼ ਵਿੱਚ ਵੀ ਜਾਕੇ ਰਿਹਾ। ਹਰ ਰੋਜ਼ ਸ਼ਾਊਲ ਉਸ ਨੂੰ ਭਾਲਦਾ ਪਰ ਯਹੋਵਾਹ ਨੇ ਦਾਊਦ ਨੂੰ ਸ਼ਾਊਲ ਦੇ ਹੱਥ ਨਾ ਲੱਗਣ ਦਿੱਤਾ।"
4ਇੱਕ ਦਿਨ ਜਦ ਦਾਊਦ ਜ਼ੀਫ਼ ਦੀ ਉਜਾੜ ਵਿੱਚ ਹੋਰੇਸ਼ ਵਿੱਚ ਸੀ ਤਾਂ ਉਹ ਡਰ ਗਿਆ ਕਿਉਂਕਿ ਉਹ ਜਾਣਦਾ ਸੀ ਕਿ ਸ਼ਾਊਲ ਉਸਦੀ ਜਾਨ ਦੇ ਮਗਰ ਪਿਆ ਹੋਇਆ ਹੈ।"
5ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਹੋਰੇਸ਼ ਵਿੱਚ ਦਾਊਦ ਨੂੰ ਮਿਲਣ ਲਈ ਗਿਆ ਤਾਂ ਯੋਨਾਥਾਨ ਨੇ ਦਾਊਦ ਨੂੰ ਪਰਮੇਸ਼ੁਰ ਵਿੱਚ ਪੱਕਾ ਨਿਸ਼ਚਾ ਰੱਖਣ ਲਈ ਕਿਹਾ ਅਤੇ ਇਸ ਵਿੱਚ ਉਸਦੀ ਮਦਦ ਕੀਤੀ।"

6ਯੋਨਾਠਾਨ ਨੇ ਦਾਊਦ ਨੂੰ ਦੱਸਿਆ, “ਡਰ ਨਾ, ਮੇਰਾ ਪਿਤਾ ਸ਼ਾਊਲ ਤੇਰਾ ਕੁਝ ਨਹੀ ਵਿਗਾੜ ਸੱਕਦਾ। ਤੂੰ ਹੀ ਇਸਰਾਏਲ ਦਾ ਰਾਜਾ ਬਣੇਂਗਾ ਅਤੇ ਮੈਂ ਦੂਜੇ ਦਰਜੇ ਉੱਤੇ ਹੋਵਾਂਗਾ। ਇਹ ਗੱਲ ਮੇਰਾ ਪਿਉ ਵੀ ਜਾਣਦਾ ਹੈ।”"
7ਯੋਨਾਥਾਨ ਅਤੇ ਦਾਊਦ ਨੇ ਯਹੋਵਾਹ ਦੇ ਅੱਗੇ ਇਕਰਾਰਨਾਮਾ ਕੀਤਾ ਅਤੇ ਫ਼ਿਰ ਯੋਨਾਥਾਨ ਘਰ ਨੂੰ ਮੁੜ ਗਿਆ ਅਤੇ ਦਾਊਦ ਹੋਰੇਸ਼ ਵਿੱਚ ਹੀ ਰਿਹਾ।"
8ਜ਼ੀਫ਼ ਦੇ ਲੋਕਾਂ ਨੇ ਦਾਊਦ ਬਾਰੇ ਸ਼ਾਊਲ ਨੂੰ ਦੱਸਿਆ ਤਦ ਜ਼ੀਫ਼ ਦੇ ਲੋਕ ਗਿਬਆਹ ਵਿੱਚ ਸ਼ਾਊਲ ਕੋਲ ਆਏ ਅਤੇ ਆਕੇ ਉਸ ਨੂੰ ਕਹਿਣ ਲੱਗੇ, “ਦਾਊਦ ਸਾਡੇ ਹੀ ਇਲਾਕੇ ਵਿੱਚ ਲੁਕਦਾ ਫ਼ਿਰਦਾ ਹੈ। ਇਸ ਵਕਤ ਉਹ ਹੋਰੇਸ਼ ਦੀਆਂ ਪੱਕੀਆਂ ਥਾਵਾਂ ਵਿੱਚ ਹਨੀਲਾਹ ਦੇ ਪਹਾੜ ਉੱਪਰ ਜੋ ਯਸੀਮੋਨ ਦੀ ਦੱਖਣ ਵੱਲ ਹੈ, ਉੱਥੇ ਲੁਕਿਆ ਹੋਇਆ ਹੈ।"
9ਸੋ ਹੇ ਪਾਤਸ਼ਾਹ, ਤੂੰ ਜਦ ਚਾਹੇਂ ਉੱਧਰ ਆ ਜਾਵੀਂ, ਇਹ ਸਾਡਾ ਫ਼ਰਜ ਹੈ ਕਿ ਤੂੰ ਜਦ ਆਵੇਂ ਅਸੀਂ ਦਾਊਦ ਨੂੰ ਤੇਰੇ ਹਵਾਲੇ ਕਰੀਏ।”"
10ਸ਼ਾਊਲ ਨੇ ਕਿਹਾ, “ਮੇਰੀ ਮਦਦ ਲਈ ਯਹੋਵਾਹ ਤੁਹਾਡੇ ਉੱਤੇ ਕਿਰਪਾ ਕਰੇ।"

11ਜਾਓ ਅਤੇ ਉਸ ਦੇ ਬਾਰੇ ਹੋਰ ਖਬਰ ਲਿਆਵੋ। ਵੇਖੋ, ਪਤਾ ਲਗਾਓ ਕਿ ਉਹ ਕਿੱਥੇ ਠਹਿਰਿਆ ਹੈ। ਅਤੇ ਇਹ ਵੀ ਪਤਾ ਲਗਾਓ ਕਿ ਉੱਥੇ ਦਾਊਦ ਨੂੰ ਕਿਸਨੇ ਵੇਖਿਆ ਹੈ? ਸ਼ਾਊਲ ਨੇ ਸੋਚਿਆ, ਉਹ ਬੜਾ ਚੁਸਤ ਹੈ ਕਿਤੇ ਉਹ ਮੈਨੂੰ ਮੁਰੱਖ ਹੀ ਨਾ ਬਣਾਉਂਦਾ ਹੋਵੇ।"
12ਉਸ ਦੇ ਸਾਰੇ ਲੁਕਣ ਦੇ ਟਿਕਾਣਿਆਂ ਬਾਰੇ ਪਤਾ ਲਗਾਕੇ ਲਿਆਵੋ। ਫ਼ਿਰ ਆਕੇ ਉਸ ਬਾਰੇ ਮੈਨੂੰ ਸਭ ਖਬਰ ਕਰਨਾ। ਫ਼ਿਰ ਮੈਂ ਤੁਹਾਡੇ ਨਾਲ ਚੱਲਾਂਗਾ ਜੇਕਰ ਦਾਊਦ ਉਸ ਇਲਾਕੇ ਵਿੱਚ ਹੋਇਆ ਤਾਂ ਮੈਂ ਉਸ ਨੂੰ ਲੱਭ ਲਵਾਂਗਾ। ਫ਼ਿਰ ਤਾਂ ਮੈਂ ਉਸ ਨੂੰ ਯਹੂਦਾਹ ਦੇ ਹਜ਼ਾਰਾਂ ਲੋਕਾਂ ਵਿੱਚੋਂ ਵੀ ਲੱਭ ਲਵਾਂਗਾ।”"
13ਤਾਂ ਉਹ ਲੋਕ ਉੱਥੋਂ ਉੱਠ ਕੇ ਜ਼ੀਫ਼ ਨੂੰ ਵਾਪਸ ਗਏ। ਸ਼ਾਊਲ ਵੀ ਉਨ੍ਹਾਂ ਤੋਂ ਬਾਦ ਉੱਠ ਗਿਆ। ਦਾਊਦ ਅਤੇ ਉਸ ਦੇ ਸਾਥੀ ਹੁਣ ਮਾਓਨ ਦੀ ਉਜਾੜ ਵਿੱਚ ਗਏ। ਇਸ ਵਕਤ ਉਹ ਯਸ਼ੀਮੋਨ ਦੇ ਦੱਖਣ ਵੱਲ ਇੱਕ ਉਜਾੜ ਵਿੱਚ ਸਨ।"
14ਸ਼ਾਊਲ ਅਤੇ ਉਸ ਦੇ ਸਾਥੀ ਦਾਊਦ ਨੂੰ ਲੱਭਣ ਲਈ ਨਿਕਲੇ ਪਰ ਲੋਕਾਂ ਨੇ ਦਾਊਦ ਨੂੰ ਸਤਰਕ ਕਰ ਦਿੱਤਾ। ਉਨ੍ਹਾਂ ਨੇ ਉਸ ਨੂੰ ਦੱਸ ਦਿੱਤਾ ਕਿ ਸ਼ਾਊਲ ਤੈਨੂੰ ਭਾਲ ਰਿਹਾ ਹੈ। ਤਦ ਦਾਊਦ ਮਾਓਨ ਦੀ ਉਜਾੜ ਵਿੱਚ “ਇੱਕ ਚੱਟਾਨ” ਵੱਲ ਉਤਰ ਗਿਆ। ਜਦ ਸ਼ਾਊਲ ਨੂੰ ਪਤਾ ਲੱਗਾ ਕਿ ਦਾਊਦ ਮਾਓਨ ਦੀ ਉਜਾੜ ਵੱਲ ਗਿਆ ਹੈ ਤਾਂ ਉਹ ਉਸ ਨੂੰ ਲੱਭਣ ਲਈ ਉਸੇ ਥਾਂ ਵੱਲ ਗਿਆ ਜਿੱਥੇ ਦਾਊਦ ਸੀ।"
15ਸ਼ਾਊਲ ਅਤੇ ਉਸ ਦੇ ਆਦਮੀ ਪਹਾੜ ਦੇ ਇੱਕ ਪਾਸੇ ਵੱਲ ਸਨ ਅਤੇ ਉਸੇ ਪਹਾੜੀ ਦੇ ਦੂਜੇ ਪਾਸੇ ਦਾਊਦ ਅਤੇ ਉਸ ਦੇ ਸਾਥੀ ਖੜ੍ਹੇ ਸਨ। ਦਾਊਦ ਉੱਥੋਂ ਸ਼ਾਊਲ ਕੋਲੋਂ ਦੂਰ ਭੱਜਣ ਦੀ ਕਾਹਲ ਕਰ ਰਿਹਾ ਸੀ ਕਿਉਂਕਿ ਸ਼ਾਊਲ ਅਤੇ ਉਸ ਦੇ ਸਿਪਾਹੀ ਪਹਾੜੀ ਦੇ ਵੱਲੋਂ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਘੇਰਾ ਪਾਉਣ ਦੀ ਕੋਸ਼ਿਸ਼ ਵਿੱਚ ਸਨ।"

16ਤਦ ਇੱਕ ਸੰਦੇਸ਼ਵਾਹਕ ਸ਼ਾਊਲ ਕੋਲ ਆਇਆ ਅਤੇ ਕਿਹਾ, “ਜਲਦੀ ਕਰ! ਫ਼ਲਿਸਤੀਆਂ ਨੇ ਪਹਿਲਾਂ ਹੀ ਸਾਡੀ ਧਰਤੀ ਉੱਤੇ ਹਮਲਾ ਕਰ ਦਿੱਤਾ ਹੈ।”"
17ਤਦ ਸ਼ਾਊਲ ਨੇ ਦਾਊਦ ਦਾ ਪਿੱਛਾ ਕਰਨਾ ਛੱਡ ਕੇ ਫ਼ਲਿਸਤੀਆਂ ਨਾਲ ਲੜਨ ਲਈ ਤਿਆਰ ਹੋਣ ਲੱਗਾ। ਇਸ ਲਈ ਲੋਕ ਇਸ ਚੱਟਾਨ ਨੂੰ “ਤਿਲਕਵੀਂ ਚੱਟਾਨ” ਆਖਦੇ ਹਨ। ਭਾਵ ਕਿ “ਰਿਹਾਈ ਦੀ ਚੱਟਾਨ।”"
18ਦਾਊਦ ਉੱਥੋਂ ਨਿਕਲਕੇ ਏਨ-ਗਦੀ ਦੇ ਵਿੱਚ ਪੱਕੀਆਂ ਥਾਵਾਂ ਦੇ ਵਿੱਚਕਾਰ ਚੱਲਿਆ ਗਿਆ।"
19ਦਾਊਦ ਦਾ ਸ਼ਾਊਲ ਨੂੰ ਸ਼ਰਮਿੰਦਾ ਕਰਨਾ ਜਦੋਂ ਸ਼ਾਊਲ ਫ਼ਲਿਸਤਿਆਂ ਦਾ ਪਿੱਛਾ ਕਰਕੇ ਮੁੜ ਪਿਆ ਤਾਂ ਲੋਕਾਂ ਨੇ ਸ਼ਾਊਲ ਨੂੰ ਕਿਹਾ, “ਦਾਊਦ ਹੁਣ ਏਨ-ਗਦੀ ਦੀ ਉਜਾੜ ਵਿੱਚ ਹੈ।”"
20ਤਾਂ ਸ਼ਾਊਲ ਨੇ ਸਾਰੇ ਇਸਰਾਏਲ ਵਿੱਚੋਂ 3,000 ਆਦਮੀ ਚੁਣੇ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਦਾਊਦ ਨੂੰ ਜੰਗਲੀ ਬੱਕਰੀਆਂ ਦੀ ਚੱਟਾਨ ਵੱਲ ਲੱਭਿਆ।"

21ਸ਼ਾਊਲ ਦਾਊਦ ਨੂੰ ਲੱਭਦਿਆਂ ਹੋਇਆਂ, ਰਾਹ ਦੇ ਪਾਸੇ ਤੇ ਭੇਡਾਂ ਦੇ ਵਾੜੇ ਕੋਲ ਪਹੁੰਚ ਗਿਆ। ਉੱਥੇ ਕੋਲ ਹੀ ਇੱਕ ਗੁਫ਼ਾ ਸੀ, ਇਸ ਲਈ ਉਹ ਆਰਾਮ ਕਰਨ ਲਈ ਗੁਫ਼ਾ ਅੰਦਰ ਚੱਲਾ ਗਿਆ। ਉੱਥੇ ਉਸੇ ਗੁਫ਼ਾ ਵਿੱਚ ਦਾਊਦ ਅਤੇ ਉਸ ਦੇ ਸਾਥੀ ਲੁਕੇ ਹੋਏ ਸਨ।"
22ਦਾਊਦ ਦੇ ਸਾਥੀਆਂ ਨੇ ਆਖਿਆ, “ਅੱਜ ਹੀ ਉਹ ਦਿਨ ਹੈ ਜਿਸਦੇ ਬਾਰੇ ਯਹੋਵਾਹ ਨੇ ਆਖਿਆ ਸੀ। ਯਹੋਵਾਹ ਨੇ ਤੈਨੂੰ ਕਿਹਾ ਸੀ, ‘ਮੈਂ ਤੇਰੇ ਦੁਸ਼ਮਣ ਤੇਰੇ ਹੱਥ ਦੇਵੇਆਂਗਾ ਫ਼ਿਰ ਤੂੰ ਜੋ ਚਾਹੇਂ ਆਪਣੇ ਦੁਸ਼ਮਣ ਨਾਲ ਕਰੀਂ।’” ਤਦ ਦਾਊਦ ਰੀਂਗਦਾ-ਰੀਂਗਦਾ ਸ਼ਾਊਲ ਦੇ ਬਹੁਤ ਨੇੜੇ ਆ ਗਿਆ। ਤਦ ਦਾਊਦ ਨੇ ਸ਼ਾਊਲ ਦੇ ਚੋਗੇ ਦੀ ਨੁੱਕਰ ਪਾੜੀ। ਸ਼ਾਊਲ ਨੂੰ ਦਾਊਦ ਨਜ਼ਰ ਨਾ ਆਇਆ।"
23ਬਾਦ ਵਿੱਚ ਦਾਊਦ ਨੂੰ ਸ਼ਾਊਲ ਦੇ ਚੋਗੇ ਦੀ ਨੁੱਕਰ ਕੱਟਣ ਦਾ ਅਫ਼ਸੋਸ ਲੱਗਾ।"
24ਦਾਊਦ ਨੇ ਆਪਣੇ ਸਾਥੀਆਂ ਨੂੰ ਆਖਿਆ, “ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਕਿ ਮੈਂ ਫ਼ਿਰ ਅਜਿਹਾ ਆਪਣੇ ਰਾਜੇ ਨਾਲ ਨਹੀਂ ਕਰਾਂਗਾ। ਉਹ ਯਹੋਵਾਹ ਦੁਆਰਾ ਚੁਣਿਆ ਗਿਆ ਹੈ। ਕਿਉਂ ਕਿ ਉਹ ਚੁਣਿਆ ਹੋਇਆ ਹੈ, ਮੈਂ ਕਦੇ ਵੀ ਉਸ ਨੂੰ ਮਾਰਨ ਦੀ ਕੋਸ਼ਿਸ਼ ਨਹੀਂ ਕਰਾਂਗਾ।”"
25ਦਾਊਦ ਨੇ ਇਹ ਸਭ ਗੱਲਾਂ ਆਪਣੇ ਸਾਥੀਆਂ ਨੂੰ ਝਿੜਕਣ ਲਈ ਕਹੀਆਂ। ਦਾਊਦ ਨਹੀਂ ਸੀ ਚਾਹੁੰਦਾ ਕਿ ਉਸ ਦੇ ਆਦਮੀ ਸ਼ਾਊਲ ਨੂੰ ਮਾਰਨ। ਸ਼ਾਊਲ ਗੁਫ਼ਾ ਛੱਡ ਕੇ ਆਪਣੇ ਰਾਹ ਨੂੰ ਹੋਇਆ।"

26ਦਾਊਦ ਗੁਫ਼ਾ ਵਿੱਚੋਂ ਬਾਹਰ ਨਿਕਲਿਆ ਅਤੇ ਸ਼ਾਊਲ ਨੂੰ ਲਲਕਾਰਿਆ, “ਹੇ ਮੇਰੇ ਮਹਾਰਾਜ ਪਾਤਸ਼ਾਹ!” ਸ਼ਾਊਲ ਵੇਖਣ ਲਈ ਪਿੱਛੇ ਮੁੜਿਆ। ਦਾਊਦ ਉਸ ਨੂੰ ਇੱਜ਼ਤ ਦੇਣ ਲਈ ਧਰਤੀ ਉੱਤੇ ਝੁਕ ਗਿਆ।"
27ਦਾਊਦ ਨੇ ਸ਼ਾਊਲ ਨੂੰ ਕਿਹਾ, “ਤੂੰ ਲੋਕਾਂ ਦੀ ਕਿਉਂ ਸੁਣਦਾ ਹੈਂ ਜਦੋਂ ਉਹ ਤੈਨੂੰ ਇਹ ਆਖਦੇ ਹਨ ਕਿ, ‘ਦਾਊਦ ਤੈਨੂੰ ਮਾਰਨ ਦੀ ਵਿਉਂਤ ਕਰਦਾ ਪਿਆ ਹੈ?’"
28ਮੈਂ ਤੈਨੂੰ ਦੁੱਖ ਦੇਣਾ ਨਹੀਂ ਚਾਹੁੰਦਾ! ਇਹ ਤੂੰ ਆਪਣੀਆਂ ਅੱਖਾਂ ਨਾਲ ਖੁਦ ਦੇਖ ਸੱਕਦਾ ਹੈ। ਯਹੋਵਾਹ ਨੇ ਤੈਨੂੰ ਅੱਜ ਮੈਨੂੰ ਮਿਲਣ ਦਾ ਮੌਕਾ ਦਿੱਤਾ, ਪਰ ਮੈਂ ਤੈਨੂੰ ਮਾਰਨ ਤੋਂ ਇਨਕਾਰ ਕੀਤਾ। ਮੈਨੂੰ ਤੇਰੇ ਉੱਤੇ ਤਰਸ ਆਇਆ। ਮੈਂ ਕਿਹਾ, ‘ਮੈਂ ਆਪਣੇ ਸੁਆਮੀ ਉੱਤੇ ਘਾਤ ਨਹੀਂ ਕਰਾਂਗਾ। ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਹੈ।’"
29ਇਹ ਵੇਖ ਜੋ ਮੇਰੇ ਹੱਥ ਵਿੱਚ ਤੇਰੇ ਚੋਗੇ ਦੀ ਕੰਤਰ ਹੈ, ਮੈਂ ਤੈਨੂੰ ਮਾਰ ਸੱਕਦਾ ਸੀ, ਪਰ ਮੈਂ ਅਜਿਹਾ ਨਾ ਕੀਤਾ। ਹੁਣ ਮੈਂ ਤੈਨੂੰ ਇਹ ਸਮਝਾਉਣਾ ਚਾਹੁੰਦਾ ਹਾਂ ਅਤੇ ਤੈਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਤੇਰੇ ਵਿਰੁੱਧ ਕੋਈ ਚਾਲ ਚੱਲਣ ਦਾ ਵਿੱਚਾਰ ਨਹੀਂ। ਮੈਂ ਤੇਰੇ ਨਾਲ ਕੋਈ ਵੀ ਗਲਤ ਕੰਮ ਨਹੀਂ ਕੀਤਾ ਤੈਨੂੰ ਨੁਕਸਾਨ ਨਹੀਂ ਪਹੁੰਚਾਇਆ। ਪਰ ਤੂੰ ਸ਼ਿਕਾਰੀਆਂ ਵਾਂਗ ਮੇਰਾ ਸ਼ਿਕਾਰ ਕਰਕੇ ਮੈਨੂੰ ਮਾਰਨ ਉੱਤੇ ਤੁਲਿਆ ਹੋਇਆ ਹੈ।"
30ਚੱਲ ਯਹੋਵਾਹ ਨੂੰ ਇਸਦਾ ਨਿਆਂ ਕਰਨ ਦੇ। ਹੋ ਸੱਕਦਾ ਹੈ ਜੋ ਤੂੰ ਮੇਰੇ ਨਾਲ ਮਾੜਾ ਕੀਤਾ ਯਹੋਵਾਹ ਤੈਨੂੰ ਉਸਦਾ ਦੰਡ ਦੇਵੇ ਪਰ ਮੈਂ ਖੁਦ ਤੇਰੇ ਨਾਲ ਨਹੀਂ ਲੜਾਂਗਾ।"
You have read 1Samuel 18
30 verses