1ਇੱਕ ਪੁਰਾਨੀ ਕਹਾਵਤ ਹੈ ਕਿ, ‘ਬੁਰਿਆਂ ਤੋਂ ਬੁਰਾਈ ਹੀ ਹੁੰਦੀ ਹੈ।’ “ਮੈਂ ਕੁਝ ਵੀ ਤੇਰੇ ਨਾਲ ਮਾੜਾ ਨਹੀਂ ਕੀਤਾ, ਮੈਂ ਬੁਰਾ ਆਦਮੀ ਨਹੀਂ ਹਾਂ। ਮੈਂ ਤੈਨੂੰ ਦੁੱਖ ਨਹੀਂ ਦੇਵਾਂਗਾ।"
2ਇਸਰਾਏਲ ਦਾ ਪਾਤਸ਼ਾਹ ਕਿਸ ਦੇ ਮਗਰ ਲੱਗਾ ਹੋਇਆ ਹੈ ਕਿਸੇ ਦੇ ਖਿਲਾਫ਼ ਲੜ ਰਿਹਾ ਹੈ? ਕੀ ਤੂੰ ਭਲਾ ਇੱਕ ਮੋਏ ਹੋਏ ਕੁੱਤੇ ਜਾਂ ਪਿੱਸੂ ਦਾ ਪਿੱਛਾ ਕਰ ਰਿਹਾ ਹੈ?"
3ਇਸ ਦਾ ਨਿਆਂ ਯਹੋਵਾਹ ਨੂੰ ਹੀ ਕਰਨ ਦੇ। ਉਸ ਨੂੰ ਹੀ ਤੇਰੇ ਅਤੇ ਮੇਰੇ ਵਿੱਚਕਾਰ ਫ਼ੈਸਲਾ ਕਰਨ ਦੇ। ਯਹੋਵਾਹ ਮੇਰੀ ਮਦਦ ਕਰੇਗਾ ਅਤੇ ਇਹ ਸਾਬਿਤ ਕਰੇਗਾ ਕਿ ਮੈਂ ਠੀਕ ਹਾਂ। ਯਹੋਵਾਹ ਤੇਰੇ ਤੋਂ ਮੈਨੂੰ ਬਚਾਵੇਗਾ।”"
4ਜਦੋਂ ਦਾਊਦ ਬੋਲ ਹਟਿਆ ਤਾਂ ਸ਼ਾਊਲ ਨੇ ਕਿਹਾ, “ਦਾਊਦ! ਮੇਰੇ ਪੁੱਤਰ! ਕੀ ਇਹ ਤੂੰ ਆਪਣੀ ਆਵਾਜ਼ ’ਚ ਬੋਲ ਰਿਹਾ ਸੀ?” ਤਦ ਸ਼ਾਊਲ ਨੇ ਰੋਣਾ ਸ਼ੁਰੂ ਕਰ ਦਿੱਤਾ।"
5ਉਹ ਬਹੁਤ ਰੋਇਆ ਅਤੇ ਕਹਿਣ ਲੱਗਾ, “ਹਾਂ ਤੂੰ ਸਹੀ ਸੀ ਅਤੇ ਮੈਂ ਗਲਤ। ਤੂੰ ਤਾਂ ਹਮੇਸ਼ਾ ਮੇਰੇ ਨਾਲ ਭਲਾਈ ਕੀਤੀ ਹੈ ਪਰ ਮੈਂ ਹੀ ਤੇਰੇ ਨਾਲ ਬੁਰਾ ਕਰਦਾ ਰਿਹਾ ਹਾਂ।"

6ਅੱਜ ਤੂੰ ਮੈਨੂੰ ਦੱਸਿਆ ਜੋ ਨੇਕਨਾਮੀਆਂ ਤੂੰ ਮੇਰੇ ਨਾਲ ਕੀਤੀਆਂ। ਯਹੋਵਾਹ ਨੇ ਤੈਨੂੰ ਮੇਰੇ ਸਾਹਮਣੇ ਕਰਕੇ ਮੈਨੂੰ ਤੇਰੇ ਹਵਾਲੇ ਕੀਤਾ, ਪਰ ਤੂੰ ਮੈਨੂੰ ਨਾ ਮਾਰਿਆ।"
7ਇੱਥੋਂ ਪਤਾ ਚੱਲਿਆ ਕਿ ਤੂੰ ਮੇਰਾ ਵੈਰੀ ਨਹੀਂ ਹੈ। ਕੋਈ ਵੀ ਮਨੁੱਖ ਆਪਣੇ ਦੁਸ਼ਮਣ ਨੂੰ ਫ਼ੜਕੇ ਛੱਡਦਾ ਨਹੀਂ। ਉਹ ਆਪਣੇ ਦੁਸ਼ਮਣ ਨਾਲ ਭਲਾਈ ਨਹੀਂ ਕਰਦਾ। ਮੈਂ ਆਸ ਕਰਦਾ ਹਾਂ ਕਿ ਯਹੋਵਾਹ ਤੇਰੀ ਅੱਜ ਦੀ ਇਸ ਭਲਾਈ ਦਾ ਤੈਨੂੰ ਜ਼ਰੂਰ ਇਨਾਮ ਦੇਵੇਗਾ।"
8ਮੈਂ ਜਾਣਦਾ ਹਾਂ ਕਿ ਇਸਰਾਏਲ ਦਾ ਤੂੰ ਨਵਾਂ ਪਾਤਸ਼ਾਹ ਬਣ ਕੇ ਇਸਰਾਏਲ ਉੱਤੇ ਰਾਜ ਕਰੇਂਗਾ।"
9ਹੁਣ ਮੇਰੇ ਨਾਲ ਸੌਂਹ ਚੁੱਕ। ਯਹੋਵਾਹ ਦੇ ਨਾਉਂ ਦੀ ਸੌਂਹ ਚੁੱਕ ਕਿ ਤੂੰ ਮੇਰੇ ਪਿੱਛੇ ਮੇਰੇ ਉੱਤਰਾਧਿਕਾਰੀਆਂ ਦਾ ਨਾਸ਼ ਨਹੀਂ ਕਰੇਂਗਾ ਅਤੇ ਮੇਰੇ ਨਾਮ ਅਤੇ ਮੇਰੇ ਪਿਉ ਦੀ ਅੰਸ਼ ਨੂੰ ਖਤਮ ਨਹੀਂ ਕਰੇਂਗਾ।”"
10ਤਦ ਦਾਊਦ ਨੇ ਸ਼ਾਊਲ ਨੂੰ ਵਚਨ ਕੀਤਾ। ਉਸ ਨੇ ਸੌਂਹ ਚੁੱਕੀ ਕਿ ਉਹ ਸ਼ਾਊਲ ਦੇ ਪਰਿਵਾਰ ਦਾ ਨਾਸ਼ ਨਹੀਂ ਕਰੇਂਗਾ। ਤਦ ਸ਼ਾਊਲ ਘਰ ਨੂੰ ਵਾਪਸ ਪਰਤ ਗਿਆ। ਦਾਊਦ ਅਤੇ ਉਸ ਦੇ ਸਾਥੀ ਕਿਲੇ ਨੂੰ ਪਰਤ ਗਏ।"

11ਦਾਊਦ ਅਤੇ ਮੂਰਖ ਨਾਬਾਲ ਸਮੂਏਲ ਮਰ ਗਿਆ। ਸਾਰੇ ਇਸਰਾਏਲੀਆਂ ਨੇ ਇੱਕਤਰ ਹੋਕੇ ਸਮੂਏਲ ਦੀ ਮੌਤ ਉੱਤੇ ਆਪਣਾ ਦੁੱਖ ਪਰਗਟ ਕੀਤਾ ਅਤੇ ਉਸ ਦੇ ਹੀ ਘਰ ਰਾਮਾਹ ਵਿੱਚ ਉਸ ਨੂੰ ਦਫ਼ਨਾਇਆ। ਤਦ ਦਾਊਦ ਪਾਰਾਨ ਦੀ ਉਜਾੜ ਵੱਲ ਆ ਗਿਆ।"
12ਮਾਓਨ ਵਿੱਚ ਇੱਕ ਬੜਾ ਹੀ ਅਮੀਰ ਆਦਮੀ ਰਹਿੰਦਾ ਸੀ। ਉਸ ਕੋਲ 3,000 ਭੇਡਾਂ ਅਤੇ 1,000 ਬੱਕਰੀਆਂ ਸਨ। ਉਹ ਮਨੁੱਖ ਕਰਮਲ ਵਿੱਚ ਕਿਸੇ ਕਾਰੋਬਾਰ ਦੇ ਸਿਲਸਿਲੇ ਵਿੱਚ ਸੀ।"
13ਇਸ ਮਨੁੱਖ ਦਾ ਨਾਉਂ ਨਾਬਾਲ ਸੀ। ਨਾਬਾਲ ਕਾਲੇਬ ਦੇ ਪਰਿਵਾਰ ਵਿੱਚੋਂ ਸੀ ਅਤੇ ਇਸਦੀ ਪਤਨੀ ਦਾ ਨਾਮ ਅਬੀਗੈਲ ਸੀ, ਉਹ ਬੜੀ ਖੂਬਸੂਰਤ ਅਤੇ ਬੁਧੀਮਾਨ ਔਰਤ ਸੀ ਪਰ ਨਾਬਾਲ ਬੜਾ ਨਿਰਦਯੀ ਕਠੋਰ ਅਤੇ ਜ਼ਾਲਿਮ ਆਦਮੀ ਸੀ।"
14ਤਦ ਦਾਊਦ ਉਜਾੜ ਵਿੱਚ ਸੀ ਜਦ ਉਸ ਨੂੰ ਇਹ ਪਤਾ ਲੱਗਾ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ।"
15ਦਾਊਦ ਨੇ ਨਾਬਾਲ ਨਾਲ ਗੱਲ ਕਰਨ ਲਈ ਦਸ ਜੁਆਨ ਭੇਜੇ। ਦਾਊਦ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਰਮਲ ਵਿੱਚ ਜਾਕੇ ਨਾਬਾਲ ਨੂੰ ਲੱਭਕੇ ਉਸ ਨੂੰ ਮੇਰੇ ਵੱਲੋਂ ਸੁੱਖ-ਸਾਂਦ ਪੁੱਛੋ।”"

16ਦਾਊਦ ਨੇ ਉਨ੍ਹਾਂ ਦੇ ਹੱਥ ਨਾਬਾਲ ਲਈ ਸੁਨੇਹਾ ਘੱਲਿਆ, “ਮੈਨੂੰ ਆਸ ਹੈ ਕਿ ਤੂੰ ਅਤੇ ਤੇਰਾ ਪਰਿਵਾਰ ਰਾਜ਼ੀ-ਖੁਸ਼ੀ ਹੋਵੇਂਗਾ। ਤੇਰਾ ਘਰ-ਪਰਿਵਾਰ ਤੇ ਜੋ ਕੁਝ ਤੇਰੇ ਕੋਲ ਹੈ ਸਭ ਸਹੀ ਸਲਾਮਤ ਹੋਵੇਗਾ।"
17ਮੈਂ ਸੁਣਿਆ ਹੈ ਕਿ ਤੂੰ ਭੇਡਾਂ ਦੀ ਉੱਨ ਕੁਤਰ ਰਿਹਾ ਹੈ। ਕੁਝ ਦੇਰ ਲਈ ਅਯਾਲੀ ਮੇਰੇ ਨਾਲ ਸਨ ਅਤੇ ਅਸੀਂ ਉਨ੍ਹਾਂ ਨਾਲ ਕੋਈ ਗਲਤ ਗੱਲ ਨਹੀਂ ਕੀਤੀ। ਜਦੋਂ ਤੇਰੇ ਅਯਾਲੀ ਕਰਮਲ ਵਿੱਚ ਸਨ, ਅਸੀਂ ਉਨ੍ਹਾਂ ਦਾ ਕੁਝ ਨਹੀਂ ਖੋਹਿਆ।"
18ਤੂੰ ਆਪਣੇ ਸੇਵਕਾਂ ਨੂੰ ਪੁੱਛ ਅਤੇ ਉਹ ਤੈਨੂੰ ਦੱਸਣਗੇ ਕਿ ਇਹ ਸੱਚ ਹੈ। ਕਿਰਪਾ ਕਰਕੇ ਮੇਰੇ ਜੁਆਨਾ ਉੱਤੇ ਵੀ ਰਹਿਮ ਕਰੀਂ। ਇਹ ਇਸ ਖੁਸ਼ੀ ਦੇ ਮੌਕੇ ਉੱਤੇ ਤੇਰੇ ਕੋਲ ਆਏ ਹਨ। ਕਿਰਪਾ ਕਰਕੇ ਇਨ੍ਹਾਂ ਜੁਆਨਾ ਨੂੰ ਤੂੰ ਜੋ ਕੁਝ ਵੀ ਆਪਣੇ ਖਜ਼ਾਨੇ ਵਿੱਚੋਂ ਦੇ ਸੱਕਦਾ ਹੈਂ ਦੇ। ਕਿਰਪਾ ਕਰਕੇ ਤੂੰ ਮੇਰੀ ਖਾਤਿਰ ਉਹ ਉਪਕਾਰ ਕਰ। ਤੇਰਾ ਮਿੱਤਰ, ਦਾਊਦ।”"
19ਦਾਊਦ ਦੇ ਆਦਮੀ ਨਾਬਾਲ ਕੋਲ ਗਏ ਅਤੇ ਉਸਦਾ (ਦਾਊਦ) ਸੁਨੇਹਾ ਜਾਕੇ ਨਾਬਾਲ ਨੂੰ ਦਿੱਤਾ।"
20ਪਰ ਨਾਬਾਲ ਉਨ੍ਹਾਂ ਨਾਲ ਕਮੀਨਗੀ ਨਾਲ ਪੇਸ਼ ਆਇਆ ਅਤੇ ਕਿਹਾ, “ਦਾਊਦ ਹੈ ਕੌਣ? ਕੌਣ ਯੱਸੀ ਦਾ ਪੁੱਤਰ? ਅੱਜ ਕੱਲ ਅਜਿਹੇ ਬੜੇ ਸੇਵਕ ਹਨ ਜੋ ਆਪਣੇ ਮਾਲਕਾਂ ਕੋਲੋਂ ਨੱਸ ਗਏ ਹਨ! ਮੇਰੇ ਕੋਲ ਪਾਣੀ ਅਤੇ ਰੋਟੀ ਹੈ।"

21ਅਤੇ ਆਪਣੇ ਚਾਕਰਾਂ ਦੇ ਖਾਣ ਲਈ ਮਾਸ ਹੈ ਕਿਉਂਕਿ ਉਹ ਮੇਰੀਆਂ ਭੇਡਾਂ ਦੀ ਉੱਨ ਕੁਤਰਦੇ ਹਨ ਪਰ ਇਹ ਸਭ ਮੈਂ ਉਨ੍ਹਾਂ ਲੋਕਾਂ ਨੂੰ ਕਿਵੇਂ ਦੇ ਦੇਵਾਂ ਜਿਨ੍ਹਾਂ ਨੂੰ ਮੈਂ ਜਾਣਦਾ ਤੱਕ ਨਹੀਂ।”"
22ਦਾਊਦ ਦੇ ਆਦਮੀਆਂ ਨੇ ਵਾਪਸ ਪਰਤਕੇ ਇਹ ਸਭ ਕੁਝ ਜਾਕੇ ਦਾਊਦ ਨੂੰ ਦੱਸਿਆ।"
23ਤਦ ਦਾਊਦ ਨੇ ਆਪਣੇ ਆਦਮੀਆਂ ਨੂੰ ਕਿਹਾ, “ਸਭ ਆਪੋ-ਆਪਣੀਆਂ ਤਲਵਾਰਾਂ ਬੰਨ੍ਹੋ।” ਤਾਂ ਦਾਊਦ ਅਤੇ ਉਸ ਦੇ ਆਦਮੀਆਂ ਨੇ ਆਪੋ-ਆਪਣੀਆਂ ਤਲਵਾਰਾਂ ਬੰਨ੍ਹੀਆਂ। 400 ਦੇ ਕਰੀਬ ਮਨੁੱਖ ਦਾਊਦ ਦੇ ਨਾਲ ਗਏ ਅਤੇ 200 ਆਦਮੀ ਰਸਦ ਲਈ ਪਿੱਛੇ ਠਹਿਰੇ।"
24ਅਬੀਗੈਲ ਮੁਸੀਬਤ ਨੂੰ ਰੋਕਦੀ ਹੈ ਨਾਬਾਲ ਦੇ ਨੌਕਰਾਂ ਵਿੱਚੋਂ ਇੱਕ ਨੇ ਉਸਦੀ ਬੀਵੀ ਅਬੀਗੈਲ ਨੂੰ ਜਾਕੇ ਆਖਿਆ, “ਵੇਖੋ, ਦਾਊਦ ਨੇ ਉਜਾੜ ਤੋਂ ਸਾਡੇ ਮਾਲਕ ਦੀ ਸੁੱਖ-ਸਾਂਦ ਪੁੱਛਣ ਲਈ ਕੁਝ ਹਲਕਾਰੇ ਭੇਜੇ ਸਨ ਪਰ ਨਾਬਾਲ ਉਨ੍ਹਾਂ ਨਾਲ ਬੜਾ ਮਾੜਾ ਪੇਸ਼ ਆਇਆ।"
You have read 1Samuel 19
24 verses