Lumina
1Samuel

Hannah's Song; Eli's Sons

1Samuel 2·Punjabi Bible

1“ਪਾਤਸ਼ਾਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਕਰੇਗਾ। ਉਨ੍ਹਾਂ ਵਿੱਚੋਂ ਕੁਝ 1,000 ਮਨੁੱਖਾਂ ਦੇ ਉੱਪਰ ਅਫ਼ਸਰ ਲੱਗਣਗੇ ਅਤੇ ਕੁਝ 50 ਦੇ ਉੱਪਰ। “ਤੁਹਾਡੇ ਕੁਝ ਪੁੱਤਰਾਂ ਤੋਂ ਪਾਤਸ਼ਾਹ ਹੱਲ ਚਲਵਾਏਗਾ ਅਤੇ ਵਾਢੀ ਕਰਵਾਏਗਾ। ਕੁਝ ਤੁਹਾਡੇ ਪੁੱਤਰਾਂ ਨੂੰ ਪਾਤਸ਼ਾਹ ਔਜ਼ਾਰ ਬਨਾਉਣ ਦਾ ਹੁਕਮ ਦੇਵੇਗਾ ਤਾਂ ਜੋ ਉਹ ਸ਼ਸਤਰ ਜੰਗ ਵਿੱਚ ਵਰਤੇ ਜਾਣ ਅਤੇ ਉਨ੍ਹਾਂ ਨੂੰ ਉਹ ਆਪਣੇ ਰੱਥ ਲਈ ਕਈ ਕੁਝ ਬਨਾਉਣ ਲਈ ਮਜ਼ਬੂਰ ਕਰੇਗਾ।"

2“ਪਾਤਸ਼ਾਹ ਤੁਹਾਡੀਆਂ ਸਾਰੀਆਂ ਧੀਆਂ ਤੁਹਾਡੇ ਕੋਲੋਂ ਲੈ ਲਵੇਗਾ। ਤੁਹਾਡੀਆਂ ਕੁਝ ਧੀਆਂ ਨੂੰ ਉਹ ਆਪਣੇ ਲਈ ਇਤਰ ਬਨਾਉਣ ਦਾ ਹੁਕਮ ਦੇਵੇਗਾ ਅਤੇ ਕੁਝ ਨੂੰ ਸੇਵਕਾਂ ਦਾਸੀਆਂ ਵਾਲੇ ਕੰਮ ਰੋਟੀ ਬਨਾਉਣ ਤੇ ਦੇਖ-ਰੇਖ ਕਰਨ ਦੇ ਕੰਮ ਕਰਨ ਨੂੰ ਮਜ਼ਬੂਰ ਕਰੇਗਾ।"

3“ਪਾਤਸ਼ਾਹ ਤੁਹਾਡੀਆਂ ਸਭ ਤੋਂ ਵੱਧੀਆਂ ਪੈਲੀਆਂ, ਦਾਖਾਂ ਦੇ ਬਾਗ਼ ਅਤੇ ਜੈਤੂਨ ਦੇ ਬੇਲੇ ਨੂੰ ਤੁਹਾਡੇ ਕੋਲੋਂ ਲੈ ਲਵੇਗਾ। ਉਹ ਤੁਹਾਡੇ ਕੋਲੋਂ ਇਹ ਸਭ ਕੁਝ ਲੈ ਕੇ ਆਪਣੇ ਅਫ਼ਸਰਾਂ ਨੂੰ ਦੇ ਦੇਵੇਗਾ।"

4ਉਹ ਤੁਹਾਡੇ ਅਨਾਜ ਅਤੇ ਅੰਗੂਰਾਂ ਦਾ ਦਸਵੰਧ ਤੁਹਾਡੇ ਕੋਲੋਂ ਲੈ ਲਵੇਗਾ। ਅਤੇ ਇਹ ਵਸਤਾਂ ਉਹ ਆਪਣੇ ਸੇਵਕਾਂ ਅਤੇ ਅਫ਼ਸਰਾਂ ਨੂੰ ਵੰਡ ਦੇਵੇਗਾ।"

5“ਇਹ ਪਾਤਸ਼ਾਹ ਤੁਹਾਡੇ ਮਰਦਾਂ ਅਤੇ ਔਰਤਾਂ ਨੂੰ ਆਪਣੇ ਦਾਸ ਬਣਾਵੇਗਾ। ਉਹ ਤੁਹਾਡੇ ਸਭ ਤੋਂ ਵੱਧੀਆਂ ਨਸਲ ਦੇ ਜਾਨਵਰ ਅਤੇ ਖੋਤੇ ਤੁਹਾਡੇ ਕੋਲੋਂ ਲੈ ਕੇ ਉਨ੍ਹਾਂ ਨੂੰ ਆਪਣੇ ਕੰਮ ਵਿੱਚ ਲਿਆਵੇਗਾ।"

1Samuel 2 illustration - 1Samuel Chapter 2

6ਉਹ ਤੁਹਾਡੇ ਇੱਜੜਾਂ ਦੇ ਦਸਵੰਧ ਲੈ ਲਵੇਗਾ। “ਫ਼ੇਰ ਤੁਸੀਂ ਖੁਦ ਹੀ ਪਾਤਸ਼ਾਹ ਦੇ ਗੁਲਾਮ ਬਣ ਜਾਵੋਂਗੇ।"

7ਅਤੇ ਜਦੋਂ ਉਹ ਵਕਤ ਆਵੇਗਾ ਤਾਂ ਤੁਸੀਂ ਦੁਹਾਈ ਦੇ ਦੇਕੇ ਰੋਵੋਂਗੇ ਕਿ ਅਸੀਂ ਕਿਸ ਨੂੰ ਪਾਤਸ਼ਾਹ ਚੁਣਿਆ ਪਰ ਉਸ ਵਕਤ ਯਹੋਵਾਹ ਤੁਹਾਡੀ ਇੱਕ ਵੀ ਨਹੀਂ ਸੁਣੇਗਾ।”"

8ਪਰ ਲੋਕਾਂ ਨੇ ਸਮੂਏਲ ਦੀ ਇੱਕ ਨਾ ਸੁਣੀ। ਉਨ੍ਹਾਂ ਕਿਹਾ, “ਨਹੀਂ! ਸਾਨੂੰ ਆਪਣੇ ਲਈ ਨਵਾਂ ਸ਼ਾਸਕ ਚਾਹੀਦਾ ਹੈ, ਜੋ ਸਾਡੇ ਉੱਤੇ ਰਾਜ ਕਰ ਸੱਕੇ।"

9ਫ਼ਿਰ ਅਸੀਂ ਵੀ ਸਾਰੀਆਂ ਕੌਮਾਂ ਵਰਗੇ ਹੋ ਜਾਵਾਂਗੇ। ਸਾਡਾ ਪਾਤਸ਼ਾਹ ਸਾਡੇ ਅੱਗੇ-ਅੱਗੇ ਤੁਰੇ, ਜੋ ਸਾਡੇ ਲਈ ਲੜ ਸੱਕੇ।”"

10ਸਮੂਏਲ ਨੇ ਉਨ੍ਹਾਂ ਨੂੰ ਧਿਆਨ ਨਾਲ ਸੁਣਿਆ ਅਤੇ ਫ਼ਿਰ ਉਸ ਨੇ ਉਨ੍ਹਾਂ ਦੇ ਸ਼ਬਦ ਯਹੋਵਾਹ ਅੱਗੇ ਦੁਹਰਾਏ।"

1Samuel 2 illustration - 1Samuel Chapter 2

11ਯਹੋਵਾਹ ਨੇ ਆਖਿਆ, “ਤੂੰ ਉਨ੍ਹਾਂ ਦਾ ਕਹਿਣਾ ਮੰਨ ਅਤੇ ਉਨ੍ਹਾਂ ਨੂੰ ਨਵਾਂ ਪਾਤਸ਼ਾਹ ਦੇ।” ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਠੀਕ ਹੈ ਤੁਹਾਨੂੰ ਨਵਾਂ ਪਾਤਸ਼ਾਹ ਮਿਲੇਗਾ ਹੁਣ, ਤੁਸੀਂ ਸਾਰੇ ਲੋਕ ਆਪੋ-ਆਪਣੇ ਘਰੀਂ ਜਾਵੋ।”"

12ਸ਼ਾਊਲ ਦਾ ਆਪਣੇ ਪਿਉ ਦੇ ਖੋਤਿਆਂ ਨੂੰ ਲੱਭਣਾ ਕੀਸ਼ ਬਿਨਯਾਮੀਨ ਦੀ ਗੋਤ ਦਾ ਇੱਕ ਮਹੱਤਵਪੂਰਣ ਮਨੁੱਖ ਸੀ। ਕੀਸ਼ ਅਬੀਏਲ ਦਾ ਪੁੱਤਰ ਸੀ ਅਤੇ ਅਬੀਏਲ ਸ਼ਰੂਰ ਦਾ ਪੁੱਤਰ ਸੀ। ਅਤੇ ਬਕੋਰਥ ਦਾ ਪੁੱਤਰ ਸਰੂਰ ਸੀ। ਬਕੋਰਥ ਅਫ਼ਿਆਹ ਦਾ ਪੁੱਤਰ ਸੀ ਜੋ ਕਿ ਬਿਨਯਾਮੀਨ ਤੋਂ ਸੀ।"

13ਕੀਸ਼ ਦਾ ਪੁੱਤਰ ਸੀ ਸ਼ਾਊਲ ਜੋ ਕਿ ਬੜਾ ਸੁੰਦਰ ਨੌਜਵਾਨ ਸੀ। ਉੱਥੇ ਸ਼ਾਊਲ ਤੋਂ ਵੱਧ ਕੋਈ ਵੀ ਖੂਬਸੂਰਤ ਨਹੀਂ ਸੀ। ਉਹ ਇਸਰਾਏਲੀਆਂ ਵਿੱਚ ਸਭ ਤੋਂ ਵੱਧ ਸਿਰ ਕੱਢ ਸੀ।"

14ਇੱਕ ਦਿਨ ਕੀਸ਼ ਦੇ ਖੋਤੇ ਗੁਆਚ ਗਏ ਤਾਂ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, “ਇੱਕ ਸੇਵਕ ਨੂੰ ਆਪਣੇ ਨਾਲ ਲੈ ਜਾ ਅਤੇ ਜਾਕੇ ਖੋਤਿਆਂ ਦੀ ਭਾਲ ਕਰ ਕਿ ਉਹ ਕਿੱਥੇ ਗੁਆਚੇ ਹਨ?”"

15ਸ਼ਾਊਲ ਉਨ੍ਹਾਂ ਨੂੰ ਲੱਭਣ ਲਈ ਚੱਲਾ ਗਿਆ। ਸੋ ਉਹ ਅਫ਼ਰਾਈਮ ਦੇ ਪਹਾੜ ਵੱਲੋਂ ਵੀ ਲੰਘਿਆ ਉਸਤੋਂ ਬਾਦ ਉਹ ਸ਼ਲੀਸ਼ਾਹ ਦੇ ਦੇਸ਼ ਵਿੱਚੋਂ ਦੀ ਲੰਘਿਆ ਪਰ ਉਸ ਨੂੰ ਅਤੇ ਉਸ ਦੇ ਸੇਵਕ ਨੂੰ ਖੋਤੇ ਉੱਥੇ ਵੀ ਨਾ ਲੱਭੇ, ਤਦ ਉਹ ਸ਼ਲੀਸ਼ਾਹ ਦੇ ਦੇਸ਼ ਵਿੱਚ ਗਏ ਕੀਸ਼ ਦੇ ਖੋਤੇ ਉੱਥੇ ਵੀ ਨਹੀਂ ਸਨ। ਫ਼ਿਰ ਉਹ ਬਿਨਯਾਮੀਨੀਆਂ ਦੇ ਦੇਸ਼ ਵਿੱਚੋਂ ਦੀ ਵੀ ਲੰਘੇ ਪਰ ਉਹ ਕੀਸ਼ ਦੇ ਖੋਤੇ ਉਨ੍ਹਾਂ ਨੂੰ ਉੱਥੇ ਵੀ ਨਾ ਮਿਲੇ।"

1Samuel 2 illustration - 1Samuel Chapter 2

16ਅਖੀਰ ਵਿੱਚ ਸ਼ਾਊਲ ਅਤੇ ਸੇਵਕ ਸੂਫ਼ ਦੇ ਦੇਸ਼ ਵਿੱਚ ਆਏ ਅਤੇ ਸ਼ਾਊਲ ਨੇ ਆਪਣੇ ਸੇਵਕ ਨੂੰ ਕਿਹਾ, “ਚੱਲ ਵਾਪਸ ਚੱਲੀਏ। ਕਿਤੇ ਐਸਾ ਨਾ ਹੋਵੇ ਕਿ ਮੇਰਾ ਪਿਉ ਖੋਤਿਆਂ ਦਾ ਫ਼ਿਕਰ ਛੱਡ ਕੇ ਸਾਡਾ ਹੀ ਫ਼ਿਕਰ ਕਰਨ ਲੱਗ ਪਵੇ।”"

17ਪਰ ਨੌਕਰ ਨੇ ਜਵਾਬ ਦਿੱਤਾ, “ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਮਨੁੱਖ ਹੈ। ਲੋਕ ਉਸਦੀ ਬੜੀ ਇੱਜ਼ਤ ਕਰਦੇ ਹਨ। ਉਹ ਜੋ ਕੁਝ ਵੀ ਆਖੇ ਸੱਚ ਹੋ ਜਾਂਦਾ ਹੈ। ਇਸ ਲਈ ਚੱਲੋ ਸ਼ਹਿਰ ਨੂੰ ਚੱਲੀਏ। ਸ਼ਾਇਦ ਪਰਮੇਸ਼ੁਰ ਦਾ ਮਨੁੱਖ ਹੀ ਸਾਨੂੰ ਕੋਈ ਰਾਹ ਦੱਸ ਦੇਵੇ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ।”"

18ਸ਼ਾਊਲ ਨੇ ਆਪਣੇ ਸੇਵਕ ਨੂੰ ਕਿਹਾ, “ਠੀਕ ਹੈ, ਅਸੀਂ ਸ਼ਹਿਰ ਨੂੰ ਚੱਲੇ ਜਾਈਏ ਪਰ ਅਸੀਂ ਉਸ ਵਾਸਤੇ ਲੈ ਕੀ ਜਾਈਏ? ਸਾਡੇ ਕੋਲ ਪਰਮੇਸ਼ੁਰ ਦੇ ਮਨੁੱਖ ਨੂੰ ਭੇਟ ਕਰਨ ਲਈ ਕੋਈ ਤੋਹਫ਼ਾ ਨਹੀਂ ਹੈ? ਹੁਣ ਤਾਂ ਸਾਡੇ ਥੈਲਿਆਂ ਵਿੱਚ ਭੋਜਨ ਵੀ ਮੁੱਕ ਗਿਆ ਹੈ ਤਾਂ ਅਸੀਂ ਉਸ ਨੂੰ ਕੀ ਚੜ੍ਹਾਵਾਂਗੇ”"

19ਸੇਵਕ ਨੇ ਫ਼ਿਰ ਸ਼ਾਊਲ ਨੂੰ ਆਖਿਆ, “ਵੇਖੋ! ਮੇਰੇ ਕੋਲ ਥੋੜਾ ਜਿਹਾ ਧੰਨ ਹੈ। ਚੱਲੋਂ ਅਸੀਂ ਪਰਮੇਸ਼ੁਰ ਦੇ ਮਨੁੱਖ ਨੂੰ ਇਹ ਹੀ ਭੇਟ ਕਰ ਦਿਆਂਗੇ ਤਾਂ ਉਹ ਸਾਨੂੰ ਦੱਸ ਦੇਵੇਗਾ ਕਿ ਸਾਨੂੰ ਅਗਾਂਹ ਕੀ ਕਰਨਾ ਚਾਹੀਦਾ ਹੈ?”"

20ਸ਼ਾਊਲ ਨੇ ਆਪਣੇ ਸੇਵਕ ਨੂੰ ਆਖਿਆ “ਇਹ ਇੱਕ ਚੰਗਾ ਵਿੱਚਾਰ ਹੈ। ਚੱਲ ਚੱਲੀਏ!” ਉਹ ਉਸ ਥਾਵੇਂ ਗਏ ਜਿਸ ਸ਼ਹਿਰ ਵਿੱਚ ਪਰਮੇਸ਼ੁਰ ਦਾ ਆਦਮੀ ਰਹਿੰਦਾ ਸੀ। ਸ਼ਾਊਲ ਅਤੇ ਉਸਦਾ ਨੌਕਰ ਉਤਾਂਹ ਪਹਾੜੀ ਉੱਤੇ ਨਗਰ ਨੂੰ ਜਾ ਰਹੇ ਸਨ। ਰਾਹ ਵਿੱਚ, ਉਹ ਕੁਝ ਮੁਟਿਆਰਾਂ ਨੂੰ ਮਿਲੇ ਜਿਹੜੀਆਂ ਪਾਣੀ ਖਿੱਚਣ ਲਈ ਬਾਹਰ ਜਾ ਰਹੀਆਂ ਸਨ। ਨੌਕਰ ਨੇ ਔਰਤਾਂ ਨੂੰ ਪੁੱਛਿਆ, “ਕੀ ਪੈਗੰਬਰ ਇੱਥੇ ਹੈ?” (ਪਹਿਲਿਆਂ ਦਿਨਾਂ ਵਿੱਚ, ਲੋਕ ਨਬੀ ਨੂੰ “ਪੈਗੰਬਰ” ਆਖਦੇ ਸਨ। ਇਸ ਲਈ ਜਦੋਂ ਉਹ ਪਰਮੇਸ਼ੁਰ ਨੂੰ ਕੁਝ ਪੁੱਛਣਾ ਚਾਹੁੰਦੇ ਸਨ, ਉਹ ਆਖਦੇ ਸਨ, ਆਪਾਂ ਚੱਲ ਕੇ ਪੈਗੰਬਰ ਨੂੰ ਵੇਖੀਏ।)"

1Samuel 2 illustration - 1Samuel Chapter 2

21ਔਰਤਾਂ ਨੇ ਜਵਾਬ ਦਿੱਤਾ, “ਹਾਂ, ਪੈਗੰਬਰ ਇੱਥੇ ਹੈ। ਉਹ ਇਸ ਸੜਕ ਦੇ ਹੇਠਾਂ ਰਹਿੰਦਾ ਹੈ। ਉਹ ਅੱਜ ਹੀ ਸ਼ਹਿਰ ਨੂੰ ਪਰਤਿਆ। ਕੁਝ ਲੋਕ ਅੱਜ ਉਪਾਸਨਾ ਦੇ ਸਥਾਨ ਤੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਹਿੱਸਾ ਲੈਣ ਲਈ ਇਕੱਠੇ ਹੋ ਰਹੇ ਹਨ।"

22ਇਸ ਲਈ ਤੁਸੀਂ ਸ਼ਹਿਰ ਵਿੱਚ ਚੱਲੇ ਜਾਵੋ ਤਾਂ ਤੁਸੀਂ ਉਸ ਨੂੰ ਲੱਭ ਲਵੋਂਗੇ। ਜੇਕਰ ਤੁਸੀਂ ਜਲਦੀ ਚੱਲੇ ਜਾਵੋਂ ਤਾਂ ਤੁਸੀਂ ਉਸ ਨੂੰ ਮਿਲ ਸੱਕੋਂਗੇ ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਦੇਰ ਕਰ ਦੇਵੋ ਤਾਂ ਉਹ ਉਪਾਸਨਾ ਵਾਲੀ ਥਾਂ ਉੱਤੇ ਭੋਜਨ ਕਰਨ ਚੱਲਾ ਜਾਵੇ, ਇਸ ਲਈ ਕਿਉਂਕਿ ਉਹ ਬਲੀ ਨੂੰ ਅਸੀਸ ਦਿੰਦਾ ਹੈ ਅਤੇ ਜਦ ਤੱਕ ਉਹ ਨਾ ਪਹੁੰਚੇ ਲੋਕ ਖਾਂਦੇ ਨਹੀਂ ਇਸ ਲਈ ਜੇਕਰ ਤੁਸੀਂ ਜਲਦੀ ਚੱਲੇ ਜਾਵੋਂਗੇ ਤਾਂ ਤੁਸੀਂ ਪੈਗੰਬਰ ਨੂੰ ਮਿਲ ਸੱਕੋਂਗੇ।”"

23ਸ਼ਾਊਲ ਅਤੇ ਉਸ ਦੇ ਸੇਵਕ ਨੇ ਸ਼ਹਿਰ ਵੱਲ ਪਹਾੜੀ ਚਢ਼ਨਾ ਸ਼ੁਰੂ ਕੀਤਾ। ਜਦ ਹੀ ਉਨ੍ਹਾਂ ਸ਼ਹਿਰ ਵਿੱਚ ਪੈਰ ਪਾਇਆ ਤਾਂ ਉਨ੍ਹਾਂ ਨੇ ਸਮੂਏਲ ਨੂੰ ਆਪਣੇ ਵੱਲ ਆਉਂਦਾ ਵੇਖਿਆ। ਸਮੂਏਲ ਉੱਚੇ ਥਾਂ ਨੂੰ ਜਾਣ ਲਈ ਉਨ੍ਹਾਂ ਦੇ ਸਾਹਮਣੇ ਉੱਥੋਂ ਬਾਹਰ ਨਿਕਲਿਆ।"

24ਇੱਕ ਦਿਨ ਪਹਿਲਾਂ ਹੀ ਯਹੋਵਾਹ ਨੇ ਸਮੂਏਲ ਨੂੰ ਆਖਿਆ ਸੀ ਕਿ,"

25“ਇਸੇ ਵੇਲੇ ਕੱਲ ਬਿਨਯਾਮੀਨ ਸ਼ਹਿਰ ਤੋਂ ਇੱਕ ਮਨੁੱਖ ਮੈਂ ਤੇਰੇ ਵੱਲ ਭੇਜਾਂਗਾ। ਤੂੰ ਉਸ ਨੂੰ ਮਸਹ ਕਰੀਂ ਤਾਂ ਜੋ ਉਹ ਮੇਰੇ ਇਸਰਾਏਲ ਦੇ ਲੋਕਾਂ ਦਾ ਆਗੂ ਅਤੇ ਪਰਧਾਨ ਬਣੇ। ਇਹ ਮਨੁੱਖ ਮੇਰੇ ਲੋਕਾਂ ਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ। ਮੈਂ ਆਪਣੇ ਲੋਕਾਂ ਨੂੰ ਕਸ਼ਟ ਸਹਿੰਦਿਆਂ ਵੇਖਿਆ ਹੈ ਅਤੇ ਮੈਂ ਲੋਕਾਂ ਵੱਲੋਂ ਚੀਖ ਪੁਕਾਰ ਵੀ ਸੁਣੀ ਹੈ।”"

1Samuel 2 illustration - 1Samuel Chapter 2

26ਜਦੋਂ ਸਮੂਏਲ ਨੇ ਸ਼ਾਊਲ ਨੂੰ ਵੇਖਿਆ ਤਾਂ ਯਹੋਵਾਹ ਨੇ ਉਸ ਨੂੰ ਕਿਹਾ, “ਇਹ ਹੀ ਹੈ ਉਹ ਮਨੁੱਖ ਜਿਸ ਬਾਰੇ ਮੈਂ ਤੈਨੂੰ ਆਖਿਆ ਸੀ। ਇਹੀ ਮੇਰੇ ਲੋਕਾਂ ਉੱਪਰ ਰਾਜ ਕਰੇਗਾ।”"

27ਸ਼ਾਊਲ ਸ਼ਹਿਰ ਦੇ ਫ਼ਾਟਕ ਦੇ ਨੇੜੇ ਸਮੂਏਲ ਕੋਲ ਆਇਆ ਅਤੇ ਪੁੱਛਿਆ, “ਕਿਰਪਾ ਕਰਕੇ ਮੈਨੂੰ ਦੱਸ ਕਿ ਪੈਗੰਬਰ ਕਿੱਥੇ ਰਹਿੰਦਾ ਹੈ?”"

28ਸਮੂਏਲ ਨੇ ਆਖਿਆ, “ਮੈਂ ਹੀ ਪੈਗੰਬਰ ਹਾਂ। ਮੇਰੇ ਅੱਗੇ-ਅੱਗੇ ਉਸ ਉੱਚੇ ਥਾਂ ਵੱਲ ਚੱਲੇ ਜਾਓ ਜਿੱਥੇ ਉਪਾਸਨਾ ਹੋਣੀ ਹੈ। ਤੂੰ ਅਤੇ ਤੇਰਾ ਸੇਵਕ ਅੱਜ ਮੇਰੇ ਨਾਲ ਭੋਜਨ ਕਰਨਾ। ਕੱਲ ਸਵੇਰ ਨੂੰ ਮੈਂ ਤੁਹਾਨੂੰ ਤੇਰੇ ਘਰ ਵੱਲ ਵਿਦਾ ਕਰ ਦੇਵਾਂਗਾ ਅਤੇ ਉਸਤੋਂ ਪਹਿਲਾਂ ਮੈਂ ਤੇਰੇ ਸਾਰੇ ਸਵਾਲਾਂ ਦੇ ਜਵਾਬ ਵੀ ਦੇਵਾਂਗਾ।"

29ਅਤੇ ਖੋਤਿਆਂ ਦੀ ਚਿੰਤਾ ਨਾ ਕਰੀਂ ਜਿਹੜੇ ਕਿ ਤਿੰਨ ਦਿਨ ਪਹਿਲਾਂ ਤੁਹਾਡੇ ਤੋਂ ਗੁਆਚ ਗਏ ਸਨ। ਉਹ ਲੱਭ ਗਏ ਹਨ। ਹੁਣ ਸਾਰਾ ਇਸਰਾਏਲ ਜਿਸਦੇ ਮੂੰਹ ਵੱਲ ਜੋ ਦੇਖ ਰਿਹਾ ਹੈ-ਉਹ ਮਨੁੱਖ ਤੂੰ ਹੀ ਹੈਂ। ਉਹ ਸਾਰੇ ਲੋਕ ਤੈਨੂੰ ਅਤੇ ਤੇਰੇ ਪਿਤਾ ਦੇ ਪਰਿਵਾਰ ਨੂੰ ਚਾਹੁੰਦੇ ਹਨ।”"

30ਸ਼ਾਊਲ ਨੇ ਆਖਿਆ, “ਪਰ ਮੈਂ ਤਾਂ ਬਿਨਯਾਮੀਨ ਦੀ ਗੋਤ ਵਿੱਚੋਂ ਹਾਂ ਅਤੇ ਇਹ ਇਸਰਾਏਲ ਦੀਆਂ ਗੋਤਾਂ ਵਿੱਚੋਂ ਸਭ ਤੋਂ ਛੋਟਾ ਪਰਿਵਾਰ ਹੈ। ਅਤੇ ਮੇਰਾ ਪਰਿਵਾਰ ਤਾਂ ਬਿਨਯਾਮੀਨ ਦੇ ਪਰਿਵਾਰਾਂ ਵਿੱਚੋਂ ਸਭ ਤੋਂ ਛੋਟਾ ਅਤੇ ਨਿਮਾਣਾ ਹੈ। ਤੂੰ ਇੰਝ ਕਿਉਂ ਆਖ ਰਿਹਾ ਹੈ ਕਿ ਇਸਰਾਏਲੀ ਮੈਨੂੰ ਚਾਹੁੰਦੇ ਹਨ?”"

1Samuel 2 illustration - 1Samuel Chapter 2

31ਤਦ ਸਮੂਏਲ ਨੇ ਸ਼ਾਊਲ ਅਤੇ ਉਸ ਦੇ ਸੇਵਕ ਨੂੰ ਲੰਗਰ ਖਾਣ ਵਾਲੀ ਥਾਂ ਉੱਤੇ ਲੈ ਆਂਦਾ। ਉੱਥੇ ਤੀਹ ਦੇ ਕਰੀਬ ਲੋਕਾਂ ਨੂੰ ਇਕੱਠਿਆਂ ਖਾਣ ਲਈ ਸੱਦਾ ਦਿੱਤਾ ਹੋਇਆ ਸੀ ਅਤੇ ਬਲੀ ਵਿੱਚ ਹਿੱਸਾ ਵੰਡਣ ਲਈ ਸਮੂਏਲ ਨੇ ਸ਼ਾਊਲ ਅਤੇ ਉਸ ਦੇ ਸੇਵਕ ਨੂੰ ਖਾਣ ਵਾਲੀ ਮੇਜ਼ ਦੀ ਸਭ ਤੋਂ ਅਹੁਦੇ ਵਾਲੀ ਥਾਂ ਉੱਤੇ ਬਿਠਾਇਆ।"

32ਸਮੂਏਲ ਨੇ ਲਾਂਗਰੀ ਨੂੰ ਕਿਹਾ, “ਉਹ ਮਾਸ ਦਾ ਟੁਕੜਾ, ਜੋ ਮੈਂ ਤੈਨੂੰ ਕਿਹਾ ਸੀ ਰੱਖ ਛੱਡੀ, ਉਹ ਲੈ ਆ।”"

33ਲਾਂਗਰੀ ਪੱਟ ਦਾ ਵੱਡਾ ਟੁਕੜਾ ਲਿਆਇਆ ਅਤੇ ਮੇਜ਼ ਉੱਪਰ ਸ਼ਾਊਲ ਦੇ ਸਾਹਮਣੇ ਰੱਖ ਦਿੱਤਾ। ਸਮੂਏਲ ਨੇ ਆਖਿਆ, “ਜੋ ਮਾਸ ਦਾ ਟੁਕੜਾ ਤੇਰੇ ਸਾਹਮਣੇ ਧਰਿਆ ਹੈ ਉਹ ਖਾਉ। ਜਦੋਂ ਮੈਂ ਲੋਕਾਂ ਨੂੰ ਇਕੱਠਿਆਂ ਬੁਲਾਇਆ ਸੀ ਉਸ ਵਕਤ ਇਹ ਟੁਕੜਾ ਖਾਸ ਤੇਰੇ ਲਈ ਬਚਾਕੇ ਰੱਖਿਆ ਸੀ।” ਤਾਂ ਸ਼ਾਊਲ ਨੇ ਉਸ ਦਿਨ ਸਮੂਏਲ ਨਾਲ ਖਾਣਾ ਖਾਧਾ।"

34ਜਦੋਂ ਉਹ ਖਾਣਾ ਖਾ ਹਟੇ, ਉਹ ਪਵਿੱਤਰ ਸਥਾਨ ਤੋਂ ਹੇਠਾਂ ਆਏ ਅਤੇ ਵਾਪਸ ਸ਼ਹਿਰ ਨੂੰ ਪਰਤ ਗਏ। ਸਮੂਏਲ ਨੇ ਸ਼ਾਊਲ ਲਈ ਛੱਤ ਉੱਤੇ ਬਿਸਤਰਾ ਤਿਆਰ ਕੀਤਾ ਅਤੇ ਸ਼ਾਊਲ ਸੌਣ ਲਈ ਚੱਲਾ ਗਿਆ।"

35ਅਗਲੀ ਸਵੇਰ ਚੜ੍ਹਦੇ ਹੀ ਸਮੂਏਲ ਨੇ ਸ਼ਾਊਲ ਨੂੰ ਘਰ ਦੀ ਛੱਤ ਉੱਪਰ ਜ਼ੋਰ ਦੀ ਪੁਕਾਰਿਆ, “ਉੱਠੋ! ਤਾਂ ਜੋ ਮੈਂ ਤੈਨੂੰ ਤੇਰੇ ਰਾਹ ਨੂੰ ਤੋਂਰਾਂ।” ਸ਼ਾਊਲ ਉੱਠਿਆ ਅਤੇ ਸਮੂਏਲ ਦੇ ਨਾਲ ਘਰ ਤੋਂ ਬਾਹਰ ਨੂੰ ਤੁਰ ਪਿਆ।"

1Samuel 2 illustration - 1Samuel Chapter 2

36ਸ਼ਾਊਲ, ਉਸਦਾ ਸੇਵਕ ਅਤੇ ਸਮੂਏਲ ਤਿੰਨੋ ਸ਼ਹਿਰ ਦੇ ਕੰਢੇ ਵੱਲ ਨੂੰ ਇਕੱਠੇ ਜਾਂਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਕਿਹਾ, “ਆਪਣੇ ਸੇਵਕ ਨੂੰ ਆਖ ਕਿ ਸਾਡੇ ਤੋਂ ਅੱਗੇ-ਅੱਗੇ ਹੋਕੇ ਤੁਰੇ ਕਿਉਂਕਿ ਮੈਂ ਤੈਨੂੰ ਪਰਮੇਸ਼ੁਰ ਦਾ ਸੰਦੇਸ਼ ਦੇਣਾ ਹੈ।” ਤਾਂ ਸੇਵਕ ਉਨ੍ਹਾਂ ਦੇ ਅੱਗੇ ਹੋ ਤੁਰਿਆ।"

Chapter Complete

You have read 1Samuel 2

36 verses