Lumina
1Samuel

Jonathan Warns David

1Samuel 20·Punjabi Bible

1ਇਹ ਆਦਮੀ ਸਾਡੇ ਨਾਲ ਬੜਾ ਚੰਗਾ ਸਲੂਕ ਕਰਦੇ ਸਨ। ਜਿੰਨਾ ਚਿਰ ਅਸੀਂ ਰੜਿਆਂ ਵਿੱਚ ਭੇਡਾਂ ਨਾਲ ਸਾਂ ਤਾਂ ਦਾਊਦ ਦੇ ਆਦਮੀ ਵੀ ਉਨ੍ਹਾਂ ਸਮਿਆਂ ਵਿੱਚ ਸਾਡੇ ਨਾਲ ਰਹੇ, ਪਰ ਉਨ੍ਹਾਂ ਸਾਡੇ ਨਾਲ ਬੜੀ ਭਲਾਈ ਕੀਤੀ, ਸਾਨੂੰ ਕਦੇ ਕੋਈ ਔਖ ਨਾ ਆਉਣ ਦਿੱਤੀ।"

2ਦਾਊਦ ਦੇ ਆਦਮੀਆਂ ਨੇ ਦਿਨ-ਰਾਤ ਸਾਡੀ ਰੱਖਿਆ ਕੀਤੀ। ਜਦੋਂ ਅਸੀਂ ਆਪਣੀਆਂ ਭੇਡਾਂ ਦੀ ਰੱਖਵਾਲੀ ਲਈ ਨਿਕਲੇ ਸਾਂ ਤਾਂ ਦਾਊਦ ਦੇ ਆਦਮੀਆਂ ਨੇ ਸਾਨੂੰ, ਚਾਰ ਦਿਵਾਰੀ ਵਾਂਗ, ਹਰ ਮੁਸੀਬਤ ਤੋਂ ਬਚਾਇਆ ਅਤੇ ਸਾਡੀ ਹਿਫ਼ਾਜ਼ਤ ਕੀਤੀ।"

3ਹੁਣ ਇਸ ਬਾਰੇ ਜ਼ਰਾ ਸੋਚੋ ਅਤੇ ਵਿੱਚਾਰੋ ਕਿ ਤੁਸੀਂ ਕੀ ਕਰੋਂਗੇ? ਨਾਬਾਲ ਇੰਨਾ ਦੁਸ਼ਟ ਸੀ, ਕਿ ਉਸ ਨੂੰ ਉਸਦਾ ਮਨ ਬਦਲਣ ਲਈ ਪ੍ਰੇਰਣਾ ਅਸੰਭਵ ਸੀ। ਸਾਡੇ ਮਾਲਕ ਅਤੇ ਉਸ ਦੇ ਪਰਿਵਾਰ ਉੱਪਰ ਲਈ ਭਾਰੀ ਕਰੋਪੀ ਆਉਣ ਵਾਲੀ ਹੈ।”"

4ਅਬੀਗੈਲ ਨੇ ਬੜੀ ਫ਼ੁਰਤੀ ਨਾਲ ਉੱਠ ਕੇ 200 ਰੋਟੀਆਂ ਅਤੇ ਦੋ ਵੱਡੀਆਂ ਬੋਤਲਾਂ ਮੈਅ ਦੀਆਂ, ਰਿੰਨ੍ਹੀਆਂ ਹੋਈਆਂ ਪੰਜ ਭੇਡਾਂ, ਪੰਜ ਟੋਕਰੇ ਭੁੱਜੇ ਹੋਏ ਦਾਣਿਆਂ ਦੇ, 100 ਗੁਛਾ ਸੌਗੀ ਦਾ, ਅਤੇ 200 ਪਿੰਨੀਆਂ ਅੰਜੀਰਾਂ ਦੀਆਂ ਲੈ ਕੇ ਖੋਤਿਆਂ ਉੱਪਰ ਲੱਦ ਲਿਆ।"

5ਤਦ ਅਬੀਗੈਲ ਨੇ ਆਪਣੇ ਚਾਕਰਾਂ ਨੂੰ ਆਖਿਆ, “ਤੁਸੀਂ ਮੇਰੇ ਅੱਗੇ ਤੁਰੋ, ਮੈਂ ਤੁਹਾਡੇ ਨਾਲ ਚੱਲਦੀ ਹਾਂ।” ਪਰ ਇਹ ਸਭ ਉਸ ਨੇ ਆਪਣੇ ਪਤੀ ਨੂੰ ਨਾ ਦੱਸਿਆ।"

1Samuel 20 illustration - 1Samuel Chapter 20

6ਅਬੀਗੈਲ ਆਪਣੇ ਖੋਤੇ ਉੱਤੇ ਚੜ੍ਹੀ ਅਤੇ ਪਹਾੜੀ ਦੇ ਦੂਜੇ ਪਾਸੇ ਪਹੁੰਚ ਗਈ। ਹ ਦੂਜੀ ਦਿਸ਼ਾ ਵੱਲੋਂ ਆਉਂਦੇ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਆਉਂਦਿਆਂ ਨੂੰ ਮਿਲੀ।"

7ਦਾਊਦ ਅਜੇ ਜਦੋਂ ਅਬੀਗੈਲ ਨੂੰ ਨਹੀਂ ਸੀ ਮਿਲਿਆ ਤਾਂ ਦਾਊਦ ਆਖ ਰਿਹਾ ਸੀ, “ਮੈਂ ਉਜਾੜ ਵਿੱਚ ਨਾਬਾਲ ਦੀ ਜ਼ਾਇਦਾਦ ਦੀ ਰੱਖਿਆ ਕੀਤੀ। ਮੈਂ ਉਸਦੀ ਇੱਕ ਵੀ ਭੇਡ ਨਾ ਗੁਆਚਣ ਦਿੱਤੀ। ਮੈਂ ਵਿਅਰਥ ਹੀ ਉਸਦੀ ਇੰਨੀ ਰਾਖੀ ਕਰਦਾ ਰਿਹਾ। ਮੈਂ ਉਸ ਨਾਲ ਭਲਾਈ ਕਰਦਾ ਰਿਹਾ ਪਰ ਉਸ ਨੇ ਮੇਰੇ ਨਾਲ ਬੁਰਿਆਈ ਕੀਤੀ।"

8ਪਰਮੇਸ਼ੁਰ ਮੈਨੂੰ ਉਸਤੋਂ ਵੀ ਵੱਧੇਰੇ ਸਜ਼ਾ ਦੇਵੇ ਜਿੰਨੀ ਉਸ ਨੇ ਮੇਰੇ ਦੁਸ਼ਮਣਾਂ ਨੂੰ ਦਿੱਤੀ ਹੈ ਜੇਕਰ ਮੈਂ ਉਸ ਦੇ ਪਰਿਵਾਰ ਦੇ ਇੱਕ ਵੀ ਸਦੱਸ ਨੂੰ ਇੱਕ ਰਾਤ ਲਈ ਵੀ ਜਿਉਣ ਦੇਵਾਂ।”"

9ਉਸੇ ਵਕਤ ਉੱਥੇ ਅਬੀਗੈਲ ਪਹੁੰਚ ਗਈ। ਜਦੋਂ ਅਬੀਗੈਲ ਨੇ ਦਾਊਦ ਨੂੰ ਵੇਖਿਆ, ਉਹ ਝਟ੍ਟ ਆਪਣੇ ਖੋਤੇ ਤੋਂ ਉੱਤਰੀ ਅਤੇ ਅੱਗੇ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।"

10ਅਤੇ ਆਖਣ ਲਗੀ, “ਹੇ ਸੁਆਮੀ! ਕਿਰਪਾ ਕਰਕੇ ਮੇਰੀ ਬੇਨਤੀ ਸੁਣ। ਹੇ ਮਹਾਰਾਜ ਇਹ ਸਭ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ।"

1Samuel 20 illustration - 1Samuel Chapter 20

11ਆਦਮੀ ਤੁਸੀਂ ਭੇਜੇ ਮੈਂ ਉਨ੍ਹਾਂ ਨੂੰ ਨਹੀਂ ਮਿਲੀ। ਹੇ ਸੁਆਮੀ, ਉਸੇ ਬੁਰੇ ਮਨੁੱਖ ਦੀ ਗੱਲ ਵੱਲ ਧਿਆਨ ਨਾ ਦੇ ਉਹ ਆਪਣੇ ਨਾਮ ਵਰਗਾ ਹੀ ਹੈ। ਜੇਕਰ ਉਸ ਦੇ ਨਾਮ ਦਾ ਅਰਥ ਹੀ ‘ਮੂਰੱਖ’ ਹੈ ਤਾਂ ਉਹ ਵਾਸਤਵ ਵਿੱਚ ਵੀ ਮੂਰਖ ਹੀ ਹੈ।"

12ਯਹੋਵਾਹ ਨੇ ਤੈਨੂੰ ਮਾਸੂਮ ਲੋਕਾਂ ਨੂੰ ਮਾਰਨ ਤੋਂ ਬਚਾਉਣ ਲਈ ਭੇਜਿਆ ਹੈ। ਤੂੰ ਉਨ੍ਹਾਂ ਦੀ ਰਾਖੀ ਲਈ ਆਇਆ ਹੈ ਜੋ ਮਾਸੂਮ ਹਨ। ਸੋ ਹੁਣ ਹੇ ਮਹਾਰਾਜ, ਜਿਉਂਦੇ ਯਹੋਵਾਹ ਦੀ ਸੌਂਹ ਅਤੇ ਤੇਰੀ ਜਿੰਦ ਦੀ ਸੌਂਹ ਕਿ ਹੁਣ ਤੁਹਾਡੇ ਵੈਰੀ ਅਤੇ ਉਹ ਲੋਕ ਜੋ ਮੇਰੇ ਮਹਾਰਾਜ ਦੀ ਬੁਰਿਆਈ ਕਰਨ ਉਹ ਨਾਬਾਲ ਵਰਗੇ ਹੋ ਜਾਣ।"

13ਹੁਣ ਮੈਂ ਇਹ ਤੁਛ ਭੇਟਾ ਤੁਹਾਡੇ ਅੱਗੇ ਹਾਜ਼ਿਰ ਕਰਦੀ ਹਾਂ, ਕਿਰਪਾ ਕਰਕੇ ਆਪਣੇ ਆਦਮੀਆਂ ਨੂੰ ਦੇ ਦੇਵੋ।"

14ਕਿਰਪਾ ਕਰਕੇ ਮੈਨੂੰ ਗਲਤੀ ਲਈ ਖਿਮਾ ਕਰੋ! ਮੈਂ ਜਾਣਦੀ ਹਾਂ ਯਹੋਵਾਹ ਤੁਹਾਡੇ ਘਰ-ਪਰਿਵਾਰ ਨੂੰ ਹੋਰ ਤਕੜਾ ਕਰੇਗਾ। ਤੁਹਾਡੇ ਪਰਿਵਾਰ ਵਿੱਚੋਂ ਹੋਰ ਵੀ ਪਾਤਸ਼ਾਹ ਪੈਦਾ ਹੋਣਗੇ। ਯਹੋਵਾਹ ਇਹ ਸਭ ਇਸ ਲਈ ਕਰੇਗਾ ਕਿਉਂ ਜੋ ਤੂੰ ਯਹੋਵਾਹ ਦੇ ਲਈ ਲੜਾਈ ਲੜਦਾ ਹੈਂ। ਜਦ ਤੱਕ ਤੂੰ ਜਿਉਂਦਾ ਹੈਂ ਲੋਕਾਂ ਨੂੰ ਤੇਰੇ ਵਿੱਚ ਕੋਈ ਬੁਰਾਈ ਨਹੀਂ ਲੱਭੇਗੀ।"

15ਜੇਕਰ ਕੋਈ ਮਨੁੱਖ ਤੈਨੂੰ ਮਾਰਨ ਲਈ ਤੇਰਾ ਪਿੱਛਾ ਕਰਦਾ ਹੈ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਬਚਾਵੇਗਾ। ਪਰ ਯਹੋਵਾਹ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਜੋ ਤੇਰੇ ਵੈਰੀ ਹਨ ਇਵੇਂ ਲੈ ਲਵੇਗਾ ਜਿਵੇਂ ਗੁਲੇਲ ਵਿੱਚੋਂ ਰੋੜਾ।"

1Samuel 20 illustration - 1Samuel Chapter 20

16ਯਹੋਵਾਹ ਆਪਣੇ ਆਖੇ ਅਨੁਸਾਰ ਤੇਰੇ ਨਾਲ ਸਭ ਭਲਾਈਆਂ ਕਰੇਗਾ ਅਤੇ ਆਪਣੇ ਸਾਰੇ ਕੌਲ ਨਿਭਾਵੇਗਾ। ਪਰਮੇਸ਼ੁਰ ਤੈਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਵੇਗਾ।"

17ਤਾਂ ਫ਼ਿਰ ਇਹ ਗੱਲ ਤੁਹਾਨੂੰ ਮੁਸੀਬਤ ਦਾ ਕਾਰਣ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕੋਈ ਕਲੇਸ਼ ਨਹੀਂ ਹੋਵੇਗਾ ਕਿ ਮੈਂ ਏਵੇਂ ਹੀ ਫ਼ਿਜ਼ੂਲ ਖੂਨ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ। ਜਿਸ ਵੇਲੇ ਯਹੋਵਾਹ ਮੇਰੇ ਸੁਆਮੀ ਤੇਰੇ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਦਾਸੀ ਨੂੰ ਜ਼ਰੂਰ ਯਾਦ ਕਰਨਾ।”"

18ਦਾਊਦ ਨੇ ਅਬੀਗੈਲ ਨੂੰ ਉੱਤਰ ’ਚ ਕਿਹਾ, “ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰ। ਉਸਤਤਿ ਕਰ ਉਸ ਪਰਮੇਸ਼ੁਰ ਦੀ ਜਿਸਨੇ ਤੈਨੂੰ ਮੇਰੇ ਨਾਲ ਮਿਲਾਇਆ।"

19ਪਰਮੇਸ਼ੁਰ ਤੇਰੀ ਚੰਗੀ ਮੱਤ ਕਾਰਣ ਤੇਰੇ ਉੱਤੇ ਮਿਹਰ ਕਰੇ। ਤੂੰ ਅੱਜ ਮੈਨੂੰ ਬੇਗੁਨਾਹਾਂ ਦੇ ਲਹੂ ਵਗਾਉਣ ਤੋਂ ਬਚਾ ਲਿਆ।"

20ਕਿਉਂ ਜੋ ਸੱਚ ਮੁੱਚ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ, ਜਿਸਨੇ ਮੈਨੂੰ ਤੁਹਾਡੇ ਨਾਲ ਬੁਰਾ ਕਰਨ ਤੋਂ ਵਰਜਿਆ, ਜੇਕਰ ਤੂੰ ਕਿਤੇ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਕੱਲ ਸਵੇਰ ਤੱਕ ਨਾਬਾਲ ਦਾ ਇੱਕ ਵੀ ਬੰਦਾ ਮੈਂ ਨਾ ਛੱਡਦਾ।”"

1Samuel 20 illustration - 1Samuel Chapter 20

21ਤਦ ਦਾਊਦ ਨੇ ਅਬੀਗੈਲ ਦੀ ਭੇਟਾ ਸਵੀਕਾਰ ਕੀਤੀ ਅਤੇ ਉਸ ਨੂੰ ਕਿਹਾ, “ਜਾਂ ਤੂੰ ਸੁੱਖ-ਸ਼ਾਂਤੀ ਨਾਲ ਘਰ ਜਾ! ਮੈਂ ਤੇਰੀ ਬੇਨਤੀ ਸੁਣ ਲਈ ਹੈ ਅਤੇ ਜੋ ਤੂੰ ਆਖਿਆ ਹੈ ਪੂਰਾ ਹੋਵੇਗਾ।”"

22ਨਾਬਾਲ ਦੀ ਮੌਤ ਅਬੀਗੈਲ ਵਾਪਸ ਨਾਬਾਲ ਕੋਲ ਗਈ ਉਹ ਘਰ ਵਿੱਚ ਹੀ ਸੀ। ਉਹ ਰਾਜਿਆਂ ਵਾਂਗ ਘਰ ਵਿੱਚ ਮੌਜ-ਮਸਤੀ ਨਾਲ ਖਾ ਪੀ ਰਿਹਾ ਸੀ। ਇਸ ਲਈ ਅਗਲੀ ਸਵੇਰ ਤੱਕ ਅਬੀਗੈਲ ਨੇ ਨਾਬਾਲ ਨੂੰ ਕੁਝ ਵੀ ਨਾ ਦੱਸਿਆ।"

23ਅਗਲੀ ਸਵੇਰ ਜਦ ਉਸਦਾ ਨਸ਼ਾ ਉੱਤਰ ਗਿਆ ਅਤੇ ਉਹ ਠੀਕ ਆਪਣੇ ਹੋਸ਼ ਵਿੱਚ ਸੀ ਤਾਂ ਉਸਦੀ ਪਤਨੀ ਨੇ ਉਸ ਨੂੰ ਸਭ ਕੁਝ ਦੱਸਿਆ। ਸੁਣਦੇ ਹੀ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਕਾਫ਼ ਵਾਂਗ ਆਕੜ ਗਿਆ।"

24ਦਸਾਂ ਦਿਨਾਂ ਵਿੱਚ, ਯਹੋਵਾਹ ਨੇ ਨਾਬਾਲ ਨੂੰ ਸਜ਼ਾ ਦਿੱਤੀ ਅਤੇ ਉਹ ਮਰ ਗਿਆ।"

25ਦਾਊਦ ਨੂੰ ਪਤਾ ਚੱਲਿਆ ਕਿ ਨਾਬਾਲ ਮਰ ਗਿਆ ਸੀ ਅਤੇ ਕਿਹਾ, “ਯਹੋਵਾਹ ਦੀ ਉਸਤਤਿ ਹੋਵੇ। ਨਾਬਾਲ ਨੇ ਮੇਰੇ ਨਾਲ ਮੰਦਾ ਵਿਹਾਰ ਕੀਤਾ ਅਤੇ ਮੇਰੇ ਪਾਸੇ ਵੱਲ ਖਲੋਇਆ। ਯਹੋਵਾਹ ਨੇ ਮੈਨੂੰ, ਆਪਣੇ ਸੇਵਕ ਨੂੰ ਪਾਪ ਕਰਨ ਤੋਂ ਬਚਾ ਲਿਆ। ਅਤੇ ਨਾਬਾਲ ਦੇ ਭੈੜੇ ਕੰਮਾਂ ਕਾਰਣ ਯਹੋਵਾਹ ਨੇ ਉਸ ਨੂੰ ਮਾਰ ਮੁਕਾਇਆ।” ਤਦ ਦਾਊਦ ਨੇ ਅਬੀਗੈਲ ਨੂੰ ਆਪਣੀ ਪਤਨੀ ਬਨਾਉਣ ਵਜੋਂ ਉਸ ਨੂੰ ਇਹ ਪੁੱਛਦਿਆਂ ਹੋਇਆ ਸੁਨੇਹਾ ਭੇਜਿਆ।"

1Samuel 20 illustration - 1Samuel Chapter 20

26ਦਾਊਦ ਦੇ ਸੇਵਕ ਕਰਮਲ ਵਿੱਚ ਗਏ ਅਤੇ ਜਾਕੇ ਅਬੀਗੈਲ ਨੂੰ ਕਿਹਾ, “ਦਾਊਦ ਤੈਨੂੰ ਆਪਣੀ ਪਤਨੀ ਬਨਾਉਣਾ ਚਾਹੁੰਦਾ ਹੈ, ਇਸ ਲਈ ਉਸ ਨੇ ਸਾਡੇ ਹੱਥ ਸੁਨੇਹਾ ਘੱਲਿਆ ਹੈ ਕਿ ਤੈਨੂੰ ਲੈ ਆਈਏ।”"

27ਅਬੀਗੈਲ ਨੇ ਧਰਤੀ ਉੱਤੇ ਮੱਥਾ ਟੇਕਿਆ ਅਤੇ ਕਿਹਾ, “ਮੈਂ ਤੇਰੀ ਦਾਸੀ ਹਾਂ ਅਤੇ ਮੈਂ ਤੇਰੀ ਸੇਵਾ ਲਈ ਹਾਜ਼ਰ ਹਾਂ। ਮੈਂ ਤਾਂ ਆਪਣੇ ਮਾਲਕ (ਦਾਊਦ) ਦੇ ਸੇਵਕਾਂ ਦੇ ਪੈਰ ਧੋਣ ਨੂੰ ਤਿਆਰ ਹਾਂ।”"

28ਅਬੀਗੈਲ ਫ਼ਟਾਫ਼ਟ ਦਾਊਦ ਦੇ ਹਲਕਾਰਿਆਂ ਨਾਲ ਆਪਣੇ ਖੋਤੇ ਉੱਤੇ ਚੜ੍ਹਕੇ ਚਲੀ ਗਈ ਅਤੇ ਆਪਣੇ ਨਾਲ ਪੰਜ ਨੌਕਰਾਣੀਆਂ ਵੀ ਲੈ ਗਈ। ਉਹ ਦਾਊਦ ਦੀ ਪਤਨੀ ਬਣ ਗਈ।"

29ਦਾਊਦ ਦੀ ਯਿਜ਼ਰਏਲ ਵਿੱਚ ਵੀ ਇੱਕ ਪਤਨੀ ਸੀ ਜਿਸਦਾ ਨਾਮ ਅਹੀਨੋਅਮ ਸੀ। ਹੁਣ ਉਹ ਦੋਵੇਂ ਉਸ ਦੀਆਂ ਪਤਨੀਆਂ ਬਣ ਗਈਆਂ।"

30ਦਾਊਦ ਦਾ ਸ਼ਾਊਲ ਦੀ ਧੀ ਮੀਕਲ ਨਾਲ ਵੀ ਵਿਆਹ ਹੋਇਆ ਸੀ ਪਰ ਸ਼ਾਊਲ ਨੇ ਉਸ ਕੋਲੋਂ ਆਪਣੀ ਧੀ ਵਾਪਸ ਲੈ ਕੇ ਉਸ ਨੂੰ ਲੈਸ਼ ਦੇ ਪੁੱਤਰ ਗੱਲੀਮੀ ਫ਼ਲਟੀ ਨਾਲ ਵਿਆਹ ਦਿੱਤਾ ਸੀ।"

1Samuel 20 illustration - 1Samuel Chapter 20

31ਦਾਊਦ ਅਤੇ ਅਬੀਸ਼ਈ ਸ਼ਾਊਲ ਦੇ ਡੇਰੇ ’ਚ ਦਾਖਲ ਹੋਏ ਜ਼ਿਫ਼ੀ ਦੇ ਲੋਕ ਗਿਬਆਹ ਵੱਲ ਸ਼ਾਊਲ ਕੋਲ ਆਕੇ ਬੋਲੇ, “ਦਾਊਦ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਉੱਥੇ ਲੁਕਿਆ ਹੋਇਆ ਹੈ।”"

32ਸੋ ਸ਼ਾਊਲ ਉੱਠਿਆ ਅਤੇ ਜ਼ੀਫ਼ ਦੇ ਉਜਾੜ ਵੱਲ ਗਿਆ। ਉਸ ਨੇ ਸਾਰੇ ਇਸਰਾਏਲ ਵਿੱਚੋਂ ਜੋ 3,000 ਸਿਪਾਹੀ ਚੁਣੇ ਹੋਏ ਸਨ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ। ਸ਼ਾਊਲ ਅਤੇ ਉਸ ਦੇ ਆਦਮੀ ਇਸ ਉਜਾੜ ਵਿੱਚ ਦਾਊਦ ਨੂੰ ਲੱਭਣ ਗਏ।"

33ਸ਼ਾਊਲ ਨੇ ਹਕੀਲਾਹ ਦੇ ਪਹਾੜ ਉੱਤੇ ਆਪਣਾ ਡੇਰਾ ਲਾ ਲਿਆ ਜੋ ਯਸ਼ੀਮੋਨ ਦੇ ਸਾਹਮਣੇ ਰਾਹ ਉੱਪਰ ਹੀ ਸੀ। ਦਾਊਦ ਉਜਾੜ ਵਿੱਚ ਠਹਿਰਿਆ ਸੀ ਪਰ ਉਸ ਨੂੰ ਪਤਾ ਲੱਗ ਗਿਆ ਕਿ ਸ਼ਾਊਲ ਉਸ ਦੇ ਪਿੱਛੇ-ਪਿੱਛੇ ਤੁਰਦਾ ਆਉਂਦਾ ਹੈ।"

34ਤਾਂ ਦਾਊਦ ਨੇ ਆਪਣੇ ਖੁਫ਼ੀਆਂ ਨੂੰ ਭੇਜਿਆ ਤਾਂ ਪਤਾ ਲੱਗਾ ਕਿ ਸ਼ਾਊਲ ਸੱਚ ਮੁੱਚ ਉਸ ਦੇ ਪਿੱਛੇ-ਪਿੱਛੇ ਆ ਰਿਹਾ ਹੈ।"

35ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰੇ ਕੋਲ ਆਇਆ ਅਤੇ ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਉਸ ਦੇ ਨਾਲ ਨੇਰ ਦੇ ਪੁੱਤਰ ਅਬਨੇਰ ਨੂੰ ਵੀ ਜੋ ਉਸਦਾ ਸੇਨਾਪਤੀ ਸੀ, ਉਨ੍ਹਾਂ ਨੂੰ ਵੇਖਿਆ ਕਿ ਉਹ ਸੁੱਤੇ ਪਏ ਸਨ। ਸ਼ਾਊਲ ਡੇਰੇ ਦੇ ਬਿਲਕੁਲ ਵਿੱਚਕਾਰ ਸੁੱਤਾ ਹੋਇਆ ਸੀ ਅਤੇ ਉਸ ਦੇ ਚਾਰੋਂ ਪਾਸੇ ਸਿਪਾਹੀ ਸਨ।"

1Samuel 20 illustration - 1Samuel Chapter 20

36ਦਾਊਦ ਨੇ ਤਦ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਕਿ ਯੋਆਬ ਦਾ ਭਰਾ ਸੀ, ਉੱਤਰ ਦੇਕੇ ਆਖਿਆ, “ਸ਼ਾਊਲ ਦੇ ਡੇਰਿਆ ਵੱਲ ਮੇਰੇ ਨਾਲ ਕੌਣ ਚੱਲੇਗਾ?” ਅਬੀਸ਼ਈ ਨੇ ਕਿਹਾ, “ਮੈਂ ਤੇਰੇ ਨਾਲ ਚੱਲਾਂਗਾ।”"

37ਜਦੋਂ ਰਾਤ ਪਈ ਤਾਂ ਦਾਊਦ ਅਤੇ ਅਬੀਸ਼ਈ ਸ਼ਾਊਲ ਦੇ ਡੇਰੇ ਵਿੱਚ ਚੱਲੇ ਗਏ। ਸ਼ਾਊਲ ਡੇਰੇ ਦੇ ਵਿੱਚਕਾਰ ਸੁੱਤਾ ਪਿਆ ਸੀ। ਉਸਦੀ ਬਰਛੀ ਉਸ ਦੇ ਸਿਰਹਾਨੇ ਜ਼ਮੀਨ ਉੱਪਰ ਗੱਡੀ ਪਈ ਸੀ। ਅਬੀਨੇਰ ਅਤੇ ਸਿਪਾਹੀ ਉਸ ਦੇ ਦੁਆਲੇ ਸੁੱਤੇ ਪਏ ਸਨ।"

38ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, “ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ। ਜੋ ਤੁਸੀਂ ਹੁਣ ਆਗਿਆ ਕਰੋ ਤਾਂ ਮੈਂ ਉਸ ਨੂੰ ਬਰਛੀ ਦਾ ਇੱਕੋ ਵਾਰ ਮਾਰਕੇ ਧਰਤੀ ਨਾਲ ਵਿੰਨ੍ਹਾਂ। ਮੈਂ ਇੱਕੋ ਵਾਰ ਵਿੱਚ ਉਸ ਨੂੰ ਚਿੱਤ ਕਰ ਦੇਵਾਂਗਾ।”"

39ਪਰ ਦਾਊਦ ਨੇ ਅਬੀਸ਼ਈ ਨੂੰ ਕਿਹਾ, “ਉਸ ਨੂੰ ਨਾ ਮਾਰ ਕਿਉਂਕਿ ਯਹੋਵਾਹ ਦੇ ਮਸਹ ਹੋਏ ਉੱਪਰ ਕਿਹੜਾ ਹੈ ਜੋ ਹੱਥ ਚੁੱਕ ਕੇ ਖੁਦ ਬੇਦੋਸ਼ਾ ਠਹਿਰੇ?"

40ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਯਹੋਵਾਹ ਸ਼ਾਊਲ ਨੂੰ ਆਪਣੇ ਤਰੀਕੇ ਨਾਲ ਸਜ਼ਾ ਦੇਵੇਗਾ। ਉਸ ਦਿਨ, ਜਿਸਦਾ ਯਹੋਵਾਹ ਫ਼ੈਸਲਾ ਕਰੇਗਾ ਸ਼ਾਊਲ ਸੁਭਾਵਿਕ ਮੌਤ ਜਾਂ ਯੁੱਧ ਵਿੱਚ ਮਰ ਜਾਵੇਗਾ।"

1Samuel 20 illustration - 1Samuel Chapter 20

41ਪਰ ਮੈਂ ਪ੍ਰਾਰਥਨਾ ਕਰਦਾ ਹਾਂ ਜੋ ਯਹੋਵਾਹ ਦੇ ਮਸਹ ਹੋਏ ਉੱਪਰ ਕਿਤੇ ਮੈਂ ਹੱਥ ਨਾ ਚਲਾਵਾਂ। ਸੋ ਹੁਣ ਸ਼ਾਊਲ ਦੇ ਸਿਰਾਹਣਿਓ ਪਾਣੀ ਦਾ ਭਾਂਡਾ ਅਤੇ ਬਰਛੀ ਚੁਕੀਏ ਅਤੇ ਚੱਲ ਇੱਥੋਂ ਵਾਪਸ ਚੱਲੀਏ।”"

42ਤਾਂ ਦਾਊਦ ਨੇ ਉਸ ਦੇ ਸਿਰਾਹਣਿਓ ਪਾਣੀ ਦਾ ਭਾਂਡਾ ਅਤੇ ਬਰਛੀ ਚੁੱਕੀ ਅਤੇ ਉਸ ਡੇਰੇ ਵਿੱਚੋਂ ਬਾਹਰ ਨਿਕਲ ਆਏ। ਕਿਸੇ ਨੂੰ ਵੀ ਪਤਾ ਨਾ ਲੱਗਿਆ ਕਿ ਕੀ ਹੋ ਚੁੱਕਾ ਹੈ। ਕਿਸੇ ਨੇ ਉਨ੍ਹਾਂ ਨੂੰ ਵੇਖਿਆ ਵੀ ਨਾ। ਸ਼ਾਊਲ ਅਤੇ ਉਸ ਦੇ ਸਾਰੇ ਸਿਪਾਹੀ ਗੂੜ੍ਹੀ ਨੀਂਦ ਸੁੱਤੇ ਰਹੇ ਕਿਉਂਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਦ ਗੂੜ੍ਹੀ ਨੀਂਦਰ ਸਵਾਇਆ ਸੀ।"

Chapter Complete

You have read 1Samuel 20

42 verses