1ਦਾਊਦ ਦਾ ਦੁਬਾਰਾ ਸ਼ਾਊਲ ਨੂੰ ਸ਼ਰਮਸਾਰ ਕਰਨਾ ਦਾਊਦ ਵਾਦੀਓਁ ਪਾਰ ਚੱਲਾ ਗਿਆ ਅਤੇ ਸ਼ਾਊਲ ਦੇ ਡੇਰੇ ਤੋਂ ਵਾਦੀ ਦੇ ਪਾਰ ਦੀ ਪਹਾੜੀ ਉੱਤੇ ਚੜ੍ਹਕੇ ਖੜ੍ਹਾ ਹੋ ਗਿਆ। ਦਾਊਦ ਅਤੇ ਸ਼ਾਊਲ ਦੇ ਡੇਰੇ ਦੂਰ-ਦੂਰ ਸਨ ਤਾਂ"
2ਦਾਊਦ ਨੇ ਜ਼ੋਰ ਦੀ ਲਲਕਾਰ ਕੇ ਨੇਰ ਦੇ ਪੁੱਤਰ ਅਬੀਨੇਰ ਨੂੰ ਅਤੇ ਉਸ ਦੇ ਸਿਪਾਹੀਆਂ ਨੂੰ ਕਿਹਾ, “ਅਬੀਨੇਰ! ਮੈਨੂੰ ਜਵਾਬ ਦੇ, ਤੂੰ ਜਵਾਬ ਕਿਉਂ ਨਹੀਂ ਦਿੰਦਾ?” ਤਦ ਅਬੀਨੇਰ ਨੇ ਉੱਤਰ ਦੇਕੇ ਆਖਿਆ, “ਤੂੰ ਕੌਣ ਹੈਂ, ਜੋ ਪਾਤਸ਼ਾਹ ਨੂੰ ਲਲਕਾਰ ਰਿਹਾ ਹੈ?”"
3ਤਦ ਦਾਊਦ ਨੇ ਅਬੀਨੇਰ ਨੂੰ ਆਖਿਆ, “ਭਲਾ ਤੂੰ ਮਰਦ ਸੂਰਮਾ ਨਹੀਂ? ਅਤੇ ਤੂੰ ਸਾਡੇ ਇਸਰਾਏਲ ਵਿੱਚ ਸਭ ਤੋਂ ਬਹਾਦੁਰ ਮਨੁੱਖ ਹੈਂ, ਕੀ ਇਹ ਝੂਠ ਹੈ? ਤਾਂ ਫ਼ਿਰ ਤੂੰ ਆਪਣੇ ਮਾਲਕ ਪਾਤਸ਼ਾਹ ਦੀ ਰੱਖਵਾਲੀ ਕਿਵੇਂ ਕਰਦਾ ਹੈਂ? ਕੀ ਇੱਕ ਸਾਧਾਰਣ ਆਦਮੀ ਤੁਹਾਡੇ ਡੇਰੇ ਵਿੱਚ ਤੇਰੇ ਮਾਲਕ ਪਾਤਸ਼ਾਹ ਨੂੰ ਮਾਰਨ ਲਈ ਵੜ ਆਇਆ।"
4ਤੂੰ ਵੱਡੀ ਭੁੱਲ ਕੀਤੀ ਹੈ। ਜਦ ਤੱਕ ਯਹੋਵਾਹ ਜਿਉਂਦਾ ਹੈ ਤਾਂ ਤੈਨੂੰ ਅਤੇ ਤੇਰੇ ਆਦਮੀਆਂ ਨੂੰ ਮਰਨਾ ਹੀ ਪਵੇਗਾ, ਕਿਉਂ ਕਿ ਤੁਸੀਂ ਆਪਣੇ ਪਾਤਸ਼ਾਹ ਦੀ ਵੀ ਰਾਖੀ ਨਾ ਕਰ ਸੱਕੇ, ਆਪਣੇ ਸੁਆਮੀ ਦੀ ਜੋ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਹੈ। ਵੇਖ ਅਤੇ ਵੇਖਕੇ ਦੱਸ ਕਿ ਜਿਹੜਾ ਪਾਣੀ ਵਾਲਾ ਭਾਂਡਾ ਅਤੇ ਬਰਛੀ ਸ਼ਾਊਲ ਦੇ ਸਿਰਹਾਨੇ ਵੱਲ ਸੀ, ਉਹ ਕਿੱਥੇ ਹੈ?”"
5ਸ਼ਾਊਲ ਦਾਊਦ ਦੀ ਆਵਾਜ਼ ਨੂੰ ਪਛਾਣਦਾ ਸੀ ਤਾਂ ਸ਼ਾਊਲ ਨੇ ਆਖਿਆ, “ਦਾਊਦ, ਮੇਰੇ ਪੁੱਤਰ! ਕੀ ਇਹ ਤੂੰ ਬੋਲ ਰਿਹਾ ਹੈਂ?” ਦਾਊਦ ਨੇ ਕਿਹਾ, “ਹਾਂ ਮਾਲਕ ਮੇਰੇ ਪਾਤਸ਼ਾਹ! ਇਹ ਮੇਰੀ ਹੀ ਆਵਾਜ਼ ਹੈ।"

6ਦਾਊਦ ਨੇ ਇਹ ਵੀ ਆਖਿਆ, ਹੇ ਸੁਆਮੀ! ਤੂੰ ਮੇਰੇ ਪਿੱਛੇ ਕਿਉਂ ਪਿਆ ਹੋਇਆ ਹੈਂ? ਮੈਂ ਕੀ ਗੁਨਾਹ ਕੀਤਾ ਹੈ, ਤੂੰ ਮੈਨੂੰ ਕਿਸ ਗੱਲੋਂ ਦੋਸ਼ੀ ਠਹਿਰਾਉਂਦਾ ਹੈ?"
7ਮੇਰੇ ਸੁਆਮੀ ਅਤੇ ਪਾਤਸ਼ਾਹ! ਮੇਰੀ ਗੱਲ ਧਿਆਨ ਨਾਲ ਸੁਣੋ। ਜੇਕਰ ਯਹੋਵਾਹ ਤੈਨੂੰ ਮੇਰੇ ਖਿਲਾਫ਼ ਉਕਸਾਇਆ ਹੋਵੇ ਤਾਂ ਉਹ ਇਸ ਨੂੰ ਭੇਟ ਮੰਨ ਲਵੇ ਅਤੇ ਜੇਕਰ ਆਦਮ ਜਾਇਆ ਨੇ ਅਜਿਹਾ ਕੀਤਾ ਹੋਵੇ ਤਾਂ ਉਨ੍ਹਾਂ ਨੂੰ ਯਹੋਵਾਹ ਦਾ ਸਰਾਪ ਲੱਗੇ। ਜਿਹੜੀ ਜਗ਼੍ਹਾ ਮੈਨੂੰ ਯਹੋਵਾਹ ਨੇ ਦਿੱਤੀ ਆਦਮੀਆਂ ਨੇ ਉਸ ਨੂੰ ਛੱਡਣ ਲਈ ਮੈਨੂੰ ਮਜ਼ਬੂਰ ਕੀਤਾ ਉਨ੍ਹਾਂ ਮੈਨੂੰ ਆਖਿਆ, ‘ਜਾ, ਜਾਕੇ ਦੂਜੇ ਦੇਵਤਿਆਂ ਨੂੰ ਪੂਜ।’"
8ਸੋ ਹੁਣ ਮੈਨੂੰ ਯਹੋਵਾਹ ਦੀ ਹਾਜ਼ਰੀ ਤੋਂ ਦੂਰ ਕਰਕੇ ਨਾ ਮਾਰ। ਹੁਣ ਉਸ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਪਰ ਨਾ ਵਹੇ ਕਿਉਂ ਜੋ ਇਸਰਾਏਲ ਦਾ ਪਾਤਸ਼ਾਹ ਇੱਕ ਪਿੱਸੂ ਲੱਭਣ ਨੂੰ ਨਿਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਪਰ ਤਿਤ੍ਤਰ ਦਾ ਸ਼ਿਕਾਰ ਲੱਭਣ ਲਈ ਨਿਕਲਦਾ ਹੈ।”"
9ਤਦ ਸ਼ਾਊਲ ਨੇ ਕਿਹਾ, “ਮੈਥੋਂ ਪਾਪ ਹੋ ਗਿਆ, ਦਾਊਦ ਮੇਰੇ ਪੁੱਤਰ ਤੂੰ ਮੇਰੇ ਕੋਲ ਵਾਪਸ ਆ ਜਾ। ਅੱਜ ਤੂੰ ਮੈਨੂੰ ਇਹ ਦਰਸਾਇਆ ਹੈ ਕਿ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਦੁਰਲੱਭ ਹੈ। ਮੈਂ ਹੁਣ ਹੋਰ ਤੈਨੂੰ ਦੁੱਖ ਨਾ ਦੇਵਾਂਗਾ। ਮੈਂ ਬਹੁਤ ਵੱਡੀ ਮੂਰੱਖਤਾਈ ਅਤੇ ਭੁੱਲ ਕੀਤੀ ਹੈ।”"
10ਦਾਊਦ ਨੇ ਆਖਿਆ, “ਇਹ ਰਹੀ ਬਾਦਸ਼ਾਹ ਦੀ ਬਰਛੀ। ਤੂੰ ਆਪਣੇ ਇੱਕ ਆਦਮੀ ਨੂੰ ਭੇਜ ਕਿ ਉਹ ਇੱਥੋਂ ਆਕੇ ਲੈ ਜਾਵੇ।"

11ਯਹੋਵਾਹ ਸਭ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦਾ ਫ਼ਲ ਦੇਵੇ ਕਿਉਂ ਕਿ ਯਹੋਵਾਹ ਨੇ ਅੱਜ ਤੈਨੂੰ ਮੇਰੇ ਹੱਥ ਸੌਂਪ ਦਿੱਤਾ ਪਰ ਮੈਂ ਨਾ ਚਾਹਿਆ ਕਿ ਯਹੋਵਾਹ ਦੇ ਮਸਹ ਹੋਏ ਉੱਪਰ ਹੱਥ ਚਲਾਵਾਂ।"
12ਵੇਖ! ਜਿਵੇਂ ਤੇਰੀ ਜਾਨ ਅੱਜ ਮੇਰੀਆਂ ਅੱਖਾਂ ਨੂੰ ਦੁਰਲੱਭ ਦਿਸੀ ਹੈ ਤਿਵੇਂ ਹੀ ਮੇਰੀ ਜਾਨ ਵੀ ਯਹੋਵਾਹ ਦੀ ਨਿਗਾਹ ਵਿੱਚ ਦੁਰਲੱਭ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁੱਖਾਂ ਵਿੱਚੋਂ ਛੁਟਕਾਰਾ ਦੇਵੇ।”"
13ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਅਸੀਸ ਦੇਵੇ, ਦਾਊਦ ਮੇਰੇ ਪੁੱਤਰ। ਤੂੰ ਵੱਡੇ-ਵੱਡੇ ਕੰਮ ਕਰੇਂਗਾ ਅਤੇ ਤੂੰ ਕਿਸਮਤ ਵਾਲਾ ਹੀ ਹੋਵੇਂਗਾ।” ਤਾਂ ਦਾਊਦ ਆਪਣੇ ਰਾਹ ਨੂੰ ਮੁੜ ਪਿਆ ਅਤੇ ਸ਼ਾਊਲ ਆਪਣੇ ਘਰ ਨੂੰ ਵਾਪਸ ਚੱਲਾ ਗਿਆ।"
14ਦਾਊਦ ਦਾ ਫ਼ਲਿਸਤੀਆਂ ਨਾਲ ਰਹਿਣਾ ਪਰ ਦਾਊਦ ਨੇ ਆਪਣੇ ਮਨ ਵਿੱਚ ਸੋਚਿਆ, “ਸ਼ਾਊਲ ਮੈਨੂੰ ਕਿਸੇ ਦਿਨ ਫ਼ੜੇਗਾ ਜ਼ਰੂਰ। ਸਭ ਤੋਂ ਚੰਗਾ ਤਾਂ ਇਹੀ ਹੋਵੇਗਾ ਜੇ ਮੈਂ ਫ਼ਲਿਸਤੀ ਦੀ ਧਰਤੀ ਉੱਤੇ ਹੀ ਬਚਕੇ ਨਿਕਲ ਜਾਵਾਂ। ਤਦ ਸ਼ਾਊਲ ਇਸਰਾਏਲ ਵਿੱਚ ਮੇਰੀ ਭਾਲ ਛੱਡ ਦੇਵੇਗਾ। ਇਉਂ ਮੈਂ ਸ਼ਾਊਲ ਦੇ ਹੱਥੋਂ ਬੱਚ ਜਾਵਾਂਗਾ।”"
15ਇਉਂ ਦਾਊਦ ਅਤੇ ਉਸ ਦੇ 600 ਸਾਥੀ ਇਸਰਾਏਲ ਛੱਡ ਗਏ। ਉਹ ਗਥ ਦੇ ਰਾਜਾ ਮਾਓਕ ਦੇ ਪੁੱਤਰ ਆਕੀਸ਼ ਵੱਲ ਚੱਲਾ ਗਿਆ।"
You have read 1Samuel 21
15 verses