Lumina
1Samuel

David at Adullam; Doeg's Slaughter

1Samuel 22·Punjabi Bible

1ਦਾਊਦ, ਉਸ ਦੇ ਸਾਥੀ, ਅਤੇ ਉਨ੍ਹਾਂ ਦੇ ਟੱਬਰ ਗਥ ਵਿੱਚ ਆਕੀਸ਼ ਨਾਲ ਰਹੇ। ਦਾਊਦ ਦੇ ਨਾਲ ਉਸ ਦੀਆਂ ਦੋ ਬੀਵੀਆਂ ਅਹੀਨੋਅਮ ਜੋ ਯਿਜ਼ਰਾਏਲ ਤੋਂ ਸੀ ਅਤੇ ਜੋ ਕਰਮਲ ਦੇ ਨਾਬਾਲ ਦੀ ਪਤਨੀ ਸੀ ਅਬੀਗੈਲ, ਦੋਨੋਂ ਉੱਥੇ ਹੀ ਆਕੀਸ਼ ਵੱਲ ਰਹੀਆਂ।"

2ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਗਥ ਵਿੱਚ ਭੱਜ ਗਿਆ ਹੈ, ਤਾਂ ਸ਼ਾਊਲ ਨੇ ਉਸ ਨੂੰ ਲੱਭਣਾ ਬੰਦ ਕਰ ਦਿੱਤਾ।"

3ਦਾਊਦ ਨੇ ਆਕੀਸ਼ ਨੂੰ ਕਿਹਾ, “ਜੇਕਰ ਤੇਰੀ ਨਿਗਾਹ ਵਿੱਚ ਮੈਂ ਦਯਾਯੋਗ ਹਾਂ ਤਾਂ ਮੈਨੂੰ ਦੇਸ਼ ਦੇ ਕਿਸੇ ਸ਼ਹਿਰ ਵਿੱਚ ਵਸਣ ਲਈ ਥੋੜਾ ਥਾਂ ਦੇ। ਮੈਂ ਸਿਰਫ਼ ਤੇਰਾ ਸੇਵਕ ਹਾਂ। ਮੈਨੂੰ ਉੱਥੇ ਰਹਿਣਾ ਚਾਹੀਦਾ ਹੈ ਨਾ ਕਿ ਇਸ ਵੱਡੀ ਰਾਜਧਾਨੀ ਵਿੱਚ।”"

4ਉਸ ਦਿਨ ਆਕੀਸ਼ ਨੇ ਦਾਊਦ ਨੂੰ ਸਿਕਲਗ ਸ਼ਹਿਰ ਦੇ ਦਿੱਤਾ। ਅੱਜ ਤੀਕ ਸਿਕਲਗ ਯਹੂਦਾਹ ਦੇ ਪਾਤਸ਼ਾਹਾਂ ਦਾ ਹੈ।"

5ਦਾਊਦ ਫ਼ਲਿਸਤੀਆਂ ਨਾਲ ਉੱਥੇ ਇੱਕ ਸਾਲ ਅਤੇ ਚਾਰ ਮਹੀਨੇ ਰਿਹਾ।"

1Samuel 22 illustration - 1Samuel Chapter 22

6ਦਾਊਦ ਦਾ ਆਕੀਸ਼ ਪਾਤਸ਼ਾਹ ਨੂੰ ਮੂਰਖ ਬਨਾਉਣਾ ਦਾਊਦ ਅਤੇ ਉਸ ਦੇ ਸਾਥੀਆਂ ਨੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹਮਲਾ ਕੀਤਾ ਅਤੇ ਉਹ ਸੂਰ ਦੇ ਰਸਤੇ ਤੋਂ ਲੈ ਕੇ ਮਿਸਰ ਦੇ ਕੰਢੇ ਤੀਕ ਉਸ ਦੇਸ਼ ਵਿੱਚ ਪਹਿਲੇ ਤੋਂ ਵੱਸਦੇ ਸਨ, ਦਾਊਦ ਨੇ ਉਸ ਦੇਸ਼ ਨੂੰ ਜਿੱਤ ਲਿਆ।"

7ਦਾਊਦ ਨੇ ਉਸ ਦੇਸ਼ ਨੂੰ ਜਿੱਤ ਲਿਆ ਅਤੇ ਕਿਸੇ ਆਦਮੀ ਜਾਂ ਔਰਤ ਨੂੰ ਉੱਥੇ ਜਿਉਂਦਾ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਵੱਗ, ਖੋਤੇ, ਊਠ ਅਤੇ ਕੱਪੜੇ ਆਦਿ ਸਭ ਲੁੱਟ ਲਈ।"

8ਦਾਊਦ ਨੇ ਇਵੇਂ ਕਈ ਵਾਰ ਕੀਤਾ। ਅਤੇ ਆਕੀਸ਼ ਕੋਲ ਪਰਤ ਗਿਆ। ਆਕੀਸ਼ ਨੇ ਪੁੱਛਿਆ, “ਅੱਜ ਤੂੰ ਛਾਪਾ ਮਾਰਦਿਆਂ ਹੋਇਆ ਕਿੱਥੇ ਗਿਆ ਸੀ?” ਦਾਊਦ ਨੇ ਆਖਿਆ, “ਯਹੂਦਾਹ ਦੇ ਦੱਖਣ ਵੱਲ, ਯਰਾਹ ਮਿਏਲੀਆਂ ਅਤੇ ਕੇਨੀਆਂ ਦੇ ਖਿਲਾਫ਼।”"

9ਦਾਊਦ ਇੱਕ ਵੀ ਜਿਉਂਦੇ ਆਦਮੀ ਜਾਂ ਔਰਤ ਨੂੰ ਗਥ ਵਿੱਚ ਨਾ ਲਿਆਇਆ। ਦਾਊਦ ਨੇ ਸੋਚਿਆ, “ਜੇਕਰ ਅਸੀਂ ਇੱਕ ਵੀ ਜਿਉਂਦਾ ਜੀਅ ਗਥ ਵਿੱਚ ਲੈ ਆਏ ਤਾਂ ਹੋ ਸੱਕਦਾ ਹੈ ਉਹ ਆਕੀਸ਼ ਨੂੰ ਸਾਡੀ ਅਸਲੀਅਤ ਦੱਸ ਦੇਵੇ।” ਦਾਊਦ ਜਿੰਨੀ ਦੇਰ ਫ਼ਲਿਸਤੀ ਦੀ ਧਰਤੀ ਉੱਤੇ ਰਿਹਾ ਇਵੇਂ ਹੀ ਕਰਦਾ ਰਿਹਾ।"

10ਆਕੀਸ਼ ਨੂੰ ਦਾਊਦ ਉੱਤੇ ਇਤਬਾਰ ਹੋ ਗਿਆ। ਆਕੀਸ਼ ਨੇ ਮਨ ਵਿੱਚ ਸੋਚਿਆ, “ਹੁਣ ਦਾਊਦ ਦੇ ਆਪਣੇ ਲੋਕ ਉਸ ਨੂੰ ਨਫ਼ਰਤ ਕਰਦੇ ਹਨ ਅਤੇ ਇਸਰਾਏਲੀ ਸਾਰੇ ਹੀ ਦਾਊਦ ਨੂੰ ਬੜੀ ਘਿਰਣਾ ਕਰਦੇ ਹਨ ਤਾਂ ਹੁਣ ਤਾਂ ਇਹ ਉਮਰ ਭਰ ਮੇਰੀ ਹੀ ਟਹਿਲ ਸੇਵਾ ਕਰੇਗਾ।”"

1Samuel 22 illustration - 1Samuel Chapter 22

11ਫ਼ਲਿਸਤੀਆਂ ਦੀ ਜੰਗ ਲਈ ਤਿਆਰੀ ਬਾਦ ਵਿੱਚ ਫ਼ਲਿਸਤੀਆਂ ਨੇ ਇਸਰਾਏਲ ਦੇ ਵਿਰੁੱਧ ਲੜਾਈ ਕਰਨ ਲਈ ਆਪਣੀਆਂ ਫ਼ੌਜਾਂ ਇਕੱਠੀਆਂ ਕੀਤੀਆਂ। ਤਦ ਆਕੀਸ਼ ਨੇ ਦਾਊਦ ਨੂੰ ਕਿਹਾ, “ਕੀ ਤੂੰ ਇਸ ਗੱਲ ਨੂੰ ਸਮਝ ਰਿਹਾ ਹੈਂ ਕਿ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਮੇਰੇ ਨਾਲ ਇਸਰਾਏਲ ਦੇ ਖਿਲਾਫ਼ ਲੜਾਈ ਕਰਨ ਲਈ ਜਾਣਾ ਹੋਵੇਗਾ।”"

12ਦਾਊਦ ਨੇ ਜਵਾਬ ਦਿੱਤਾ, “ਹਾਂ, ਬਿਲਕੁਲ! ਤਦ ਤੂੰ ਆਪੇ ਹੀ ਵੇਖ ਲਵੇਂਗਾ ਕਿ ਮੈਂ ਕੀ ਕਰਾਂਗਾ।” ਆਕੀਸ਼ ਨੇ ਕਿਹਾ, “ਠੀਕ ਹੈ! ਮੈਂ ਤੈਨੂੰ ਆਪਣਾ ਰਾਖਾ ਬਣਾਵਾਂਗਾ ਅਤੇ ਤੂੰ ਹਮੇਸ਼ਾ ਮੈਨੂੰ ਬਚਾਵੇਂਗਾ।”"

13ਸ਼ਾਊਲ ਅਤੇ ਏਨਦੋਰ ਦੀ ਇੱਕ ਔਰਤ ਸਮੂਏਲ ਮਰ ਗਿਆ ਅਤੇ ਸਭ ਇਸਰਾਏਲੀਆਂ ਨੇ ਉਸਦੀ ਮੌਤ ਉੱਤੇ ਬੜਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਸਮੂਏਲ ਨੂੰ ਉਸ ਦੇ ਘਰ ਰਾਮਾਹ ਨਗਰ ਵਿੱਚ ਦਫ਼ਨਾਇਆ। ਪਹਿਲਾਂ ਸ਼ਾਊਲ ਨੇ ਭੂਤ ਮ੍ਰਿਤਾਂ ਅਤੇ ਭਵਿੱਖ ਦੱਸਣ ਵਾਲਿਆਂ ਨੂੰ ਇਸਰਾਏਲ ਵਿੱਚੋਂ ਕੱਢਿਆ ਸੀ।"

14ਸੋ ਫ਼ਲਿਸਤੀ ਇਕੱਠੇ ਹੋਕੇ ਆਏ ਅਤੇ ਸ਼ੂਨੇਮ ਵਿੱਚ ਆਕੇ ਉਨ੍ਹਾਂ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲੀਆਂ ਨੂੰ ਇਕੱਠਿਆਂ ਕੀਤਾ ਅਤੇ ਗਿਲਬੋਆ ਵਿੱਚ ਡੇਰੇ ਲਾ ਲਏ।"

15ਸ਼ਾਊਲ ਨੇ ਜਦੋਂ ਫ਼ਲਿਸਤੀਆਂ ਦੀ ਫ਼ੌਜ ਵੇਖੀ ਤਾਂ ਉਹ ਡਰ ਨਾਲ ਕੰਬਣ ਲੱਗਾ।"

1Samuel 22 illustration - 1Samuel Chapter 22

16ਸ਼ਾਊਲ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਪਰ ਯਹੋਵਾਹ ਨੇ ਉਸ ਨੂੰ ਕੋਈ ਜਵਾਬ ਨਾ ਦਿੱਤਾ। ਪਰਮੇਸ਼ੁਰ ਨੇ ਸ਼ਾਊਲ ਨਾਲ ਸੁਪਨੇ ਵਿੱਚ ਗੱਲ ਨਾ ਕੀਤੀ ਅਤੇ ਨਾ ਉਸ ਨੇ ਹੀ ਊਰੀਮ ਜਾਂ ਨਬੀਆਂ ਨੂੰ ਉਸ ਨਾਲ ਗੱਲ ਕਰਨ ਲਈ ਵਰਤਿਆ।"

17ਅਖੀਰ ਵਿੱਚ, ਸ਼ਾਊਲ ਨੇ ਆਪਣੇ ਅਫ਼ਸਰਾਂ ਨੂੰ ਕਿਹਾ, “ਇੱਕ ਔਰਤ ਲੱਭੋ ਜੋ ਭੂਤ ਮ੍ਰਿਤ ਹੋਵੇ ਤਦ ਮੈਂ ਉਸ ਕੋਲੋਂ ਪੁੱਛਾਂਗਾ ਕਿ ਇਸ ਜੰਗ ਵਿੱਚ ਕੀ ਹੋਵੇਗਾ?” ਉਸ ਦੇ ਅਫ਼ਸਰਾਂ ਨੇ ਜਵਾਬ ਦਿੱਤਾ, “ਅਜਿਹੀ ਇੱਕ ਔਰਤ ਏਨਦੋਰ ਵਿੱਚ ਹੈ!”"

18ਸੋ ਸ਼ਾਊਲ ਨੇ ਆਪਣਾ ਭੇਸ ਵਟਾਕੇ ਹੋਰ ਕੱਪੜੇ ਪਾ ਲਏ ਅਤੇ ਉੱਥੇ ਗਿਆ। ਦੋ ਜਨੇ ਹੋਰ ਉਸ ਦੇ ਨਾਲ ਸਨ ਅਤੇ ਉਹ ਰਾਤ ਨੂੰ ਉਸ ਔਰਤ ਕੋਲ ਪਹੁੰਚਿਆ ਅਤੇ ਉਸ ਨੂੰ ਕਿਹਾ, “ਕਿਰਪਾ ਕਰਕੇ ਆਪਣੇ ਭੂਤ ਮ੍ਰਿਤ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਸਦਾ ਨਾਮ ਮੈਂ ਤੈਨੂੰ ਦੱਸਾਂ ਉਸ ਨੂੰ ਮੇਰੇ ਲਈ ਬੁਲਾ ਲਿਆਈਂ।”"

19ਪਰ ਉਸ ਔਰਤ ਨੇ ਸ਼ਾਊਲ ਨੂੰ ਕਿਹਾ, “ਤੈਨੂੰ ਪਤਾ ਹੈ ਕਿਸ ਸ਼ਾਊਲ ਨੇ ਕੀ ਕੀਤਾ! ਉਸ ਨੇ ਸਾਰੇ ਭੂਤ ਮ੍ਰਿਤਾਂ ਅਤੇ ਜੋਤਸ਼ੀਆਂ ਨੂੰ ਇਸਰਾਏਲ ਦੀ ਧਰਤੀ ਤੋਂ ਬਾਹਰ ਕੱਢ ਮਾਰਿਆ। ਫ਼ਿਰ ਤੂੰ ਮੇਰੀ ਜਾਨ ਕਿਸ ਲਈ ਫ਼ਸਾਉਂਦਾ ਹੈ? ਤੂੰ ਮੈਨੂੰ ਵੀ ਮਰਵਾਉਣਾ ਚਾਹੁੰਦਾ ਹੈ?”"

20ਤਦ ਸ਼ਾਊਲ ਨੇ ਯਹੋਵਾਹ ਦੀ ਸੌਂਹ ਚੁੱਕ ਕੇ ਆਖਿਆ, “ਮੈਨੂੰ ਜਿਉਂਦੇ ਯਹੋਵਾਹ ਦੀ ਸੌਂਹ ਕਿ ਇਸ ਗੱਲ ਦੀ ਤੈਨੂੰ ਕੋਈ ਸਜ਼ਾ ਨਾ ਮਿਲੇਗੀ।”"

1Samuel 22 illustration - 1Samuel Chapter 22

21ਔਰਤ ਨੇ ਪੁੱਛਿਆ, “ਮੈਂ ਤੇਰੇ ਲਈ ਕਿਸਨੂੰ ਮੰਗਾਵਾਂ?” ਸ਼ਾਊਲ ਨੇ ਕਿਹਾ, “ਸਮੂਏਲ ਨੂੰ ਬੁਲਾ।”"

22ਅਤੇ ਇੰਝ ਹੋਇਆ ਕਿ ਜਿਸ ਵੇਲੇ ਉਸ ਔਰਤ ਨੇ ਸਮੂਏਲ ਨੂੰ ਵੇਖਿਆ ਤਾਂ ਉਸ ਜ਼ੋਰ ਦੀ ਚੀਕ ਮਾਰੀ ਅਤੇ ਉਸ ਨੇ ਸ਼ਾਊਲ ਨੂੰ ਆਖਿਆ, “ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ ਕਿਉਂਕਿ ਸ਼ਾਊਲ ਤਾਂ ਤੂੰ ਹੀ ਹੈਂ।”"

23ਤਾਂ ਸ਼ਾਊਲ ਨੇ ਕਿਹਾ, “ਡਰ ਨਾ! ਤੂੰ ਦੱਸ ਕਿ ਤੂੰ ਵੇਖਿਆ?” ਉਸ ਔਰਤ ਨੇ ਕਿਹਾ, “ਮੈਂ ਇੱਕ ਆਤਮਾ ਧਰਤੀ ਤੋਂ ਉੱਪਰ ਉੱਠਦਾ ਵੇਖਿਆ।”"

Chapter Complete

You have read 1Samuel 22

23 verses