Lumina
1Samuel

David and Abigail

1Samuel 25·Punjabi Bible

1ਕੁਝ ਸਮਾਨ ਹਾਰਮਾਹ ਵਿੱਚ ਜੋ ਸਨ ਉਨ੍ਹਾਂ ਨੂੰ ਭੇਜਿਆ ਅਤੇ ਉਨ੍ਹਾਂ ਕੋਲ ਜੋ ਕੋਰਾਸ਼ਾਨ ਵਿੱਚ ਅਤੇ ਅਤਾਕ ਵਿੱਚ,"

2ਅਤੇ ਹਬਰੋਨ ਵਿੱਚ ਸਨ। ਦਾਊਦ ਨੇ ਸਭਨਾ ਥਾਵਾਂ ਵਿੱਚ ਉਨ੍ਹਾਂ ਦੇ ਆਗੂਆਂ ਨੂੰ ਕੁਝ-ਕੁਝ ਸਮਾਨ ਭੇਜਿਆ ਜਿੱਥੇ-ਜਿੱਥੇ ਦਾਊਦ ਅਤੇ ਉਸ ਦੇ ਸਾਥੀ ਕਦੇ ਗਏ ਸਨ।"

3ਸ਼ਾਊਲ ਦੀ ਮੌਤ ਫ਼ਲਿਸਤੀ ਇਸਰਾਏਲੀਆਂ ਦੇ ਵਿਰੁੱਧ ਲੜੇ ਤਾਂ ਇਸਰਾਏਲੀ ਫ਼ਲਿਸਤੀ ਵਿੱਚੋਂ ਭੱਜ ਗਏ। ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ।"

4ਫ਼ਲਿਸਤੀਆਂ ਨੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੇ ਵਿਰੁੱਧ ਬੜੀ ਸਖਤ ਅਤੇ ਔਖੀ ਲੜਾਈ ਲੜੀ। ਫ਼ਲਿਸਤੀਆਂ ਨੇ ਸ਼ਾਊਲ ਦੇ ਯੋਨਾਥਾਨ, ਅਬੀਨਾਦਾਬ ਅਤੇ ਮਲਕਿਸ਼ੂਆ ਪੁੱਤਰਾਂ ਨੂੰ ਮਾਰ ਸੁੱਟਿਆ।"

5ਸ਼ਾਊਲ ਦੇ ਉੱਪਰ ਇਹ ਲੜਾਈ ਬਹੁਤ ਭਾਰੀ ਪਈ। ਤੀਰ ਅੰਦਾਜ਼ਾਂ ਨੇ ਸ਼ਾਊਲ ਉੱਪਰ ਤੀਰ ਉੱਤੇ ਤੀਰ ਛੱਡੇ। ਤਾਂ ਉਹ ਤੀਰਾਂ ਨਾਲ ਵਿੰਨ੍ਹਕੇ ਘਾਇਲ ਹੋ ਗਿਆ।"

1Samuel 25 illustration - 1Samuel Chapter 25

6ਸ਼ਾਊਲ ਨੇ ਆਪਣੇ ਸੇਵਕ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਉਸ ਨੂੰ ਆਖਿਆ, “ਆਪਣੀ ਤਲਵਾਰ ਕੱਢ ਮੈਨੂੰ ਵੱਢ ਸੁੱਟ। ਫ਼ਿਰ ਉਹ ਅਸੁੰਨਤੀਏ ਮੈਨੂੰ ਦੁੱਖ ਦੇਕੇ ਮੇਰਾ ਮਖੌਲ ਨਾ ਉਡਾਉਣਗੇ।” ਪਰ ਸ਼ਾਊਲ ਦਾ ਸਹਾਇਕ ਇਸ ਕੰਮੋਂ ਡਰ ਗਿਆ ਅਤੇ ਉਸ ਨੇ ਮਾਰਨ ਤੋਂ ਇਨਕਾਰ ਕਰ ਦਿੱਤਾ। ਸ਼ਾਊਲ ਨੇ ਆਪਣੀ ਤਲਵਾਰ ਖੁਦ ਕੱਢੀ ਅਤੇ ਆਪਣੇ-ਆਪ ਨੂੰ ਵੱਢ ਸੁੱਟਿਆ।"

7ਸਹਾਇਕ ਨੇ ਵੇਖਿਆ ਕਿ ਸ਼ਾਊਲ ਮੋਇਆ ਪਿਆ ਹੈ ਤਾਂ ਉਸ ਨੇ ਵੀ ਆਪਣੀ ਤਲਵਾਰ ਕੱਢ ਕੇ ਆਪਣੇ-ਆਪ ਨੂੰ ਵੀ ਵੱਢ ਸੁੱਟਿਆ। ਉਹ ਸ਼ਾਊਲ ਦੇ ਨਾਲ ਉੱਥੇ ਹੀ ਮਰ ਗਿਆ।"

8ਤਾਂ ਉਸ ਦਿਨ ਸ਼ਾਊਲ ਉਸਦਾ ਸਹਾਇਕ ਆਦਮੀ ਅਤੇ ਸ਼ਾਊਲ ਦੇ ਤਿੰਨ ਪੁੱਤਰ ਇੱਕੋ ਦਿਨ ਹੀ ਇਕੱਠਿਆਂ ਹੀ ਮਰੇ।"

9ਫ਼ਲਿਸਤੀਆਂ ਨੇ ਸ਼ਾਊਲ ਦੀ ਮੌਤ ਦਾ ਜਸ਼ਨ ਮਨਾਇਆ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੇ ਪਾਸੇ ਸਨ ਅਤੇ ਉਨ੍ਹਾਂ ਨੇ ਜੋ ਯਰਦਨ ਨਦੀ ਤੋਂ ਪਾਰ ਸਨ ਜਦ ਇਹ ਵੇਖਿਆ ਕਿ ਇਸਰਾਏਲ ਦੇ ਲੋਕ ਨੱਸ ਗਏ ਹਨ ਅਤੇ ਸ਼ਾਊਲ ਅਤੇ ਉਸ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਿਲਸਤੀ ਉਨ੍ਹਾਂ ਜਗ਼੍ਹਾ ਉੱਤੇ ਆਕੇ ਵੱਸ ਗਏ।"

10ਅਗਲੇ ਦਿਨ, ਜਦ ਫ਼ਲਿਸਤੀ ਉਨ੍ਹਾਂ ਲੋਥਾਂ ਦੇ ਸਮਾਨ ਲਾਹੁਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰ ਗਿਲਬੋਆ ਪਹਾੜ ਵਿੱਚ ਡਿੱਗੇ ਪਏ ਲੱਭੇ।"

1Samuel 25 illustration - 1Samuel Chapter 25

11ਤਾਂ ਉਨ੍ਹਾਂ ਨੇ ਉਸਦਾ ਸਿਰ ਵੱਢ ਸੁੱਟਿਆ ਅਤੇ ਉਸ ਦੇ ਸ਼ਸਤਰ ਲਾਹਕੇ ਫ਼ਲਿਸਤੀਆਂ ਦੇ ਦੇਸ਼ ਵਿੱਚ ਭੇਜ ਦਿੱਤੇ ਜੋ ਉਹ ਉਨ੍ਹਾਂ ਬੁੱਤਾਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸਦਾ ਢੰਡੋਰਾ ਫ਼ੇਰਨ।"

12ਉਨ੍ਹਾਂ ਨੇ ਉਸ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ। ਸ਼ਾਊਲ ਦੀ ਲੋਥ ਨੂੰ ਉਨ੍ਹਾਂ ਨੇ ਬੈਤ-ਸ਼ਾਨ ਦੀ ਕੰਧ ਉੱਪਰ ਟੰਗ ਦਿੱਤਾ।"

13ਜਦ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਵੇਂ ਕੀਤਾ।"

14ਤਾਂ ਯਾਬੇਸ਼ ਦੇ ਸਾਰੇ ਸਿਪਾਹੀ ਬੈਤ-ਸ਼ਾਨ ਨੂੰ ਗਏ। ਉਹ ਸਾਰੀ ਰਾਤ ਤੁਰਦੇ ਗਏ। ਤਾਂ ਉੱਥੇ ਜਾਕੇ ਉਨ੍ਹਾਂ ਨੇ ਸ਼ਾਊਲ ਦੇ ਸ਼ਰੀਰ ਨੂੰ ਬੈਤ-ਸ਼ਾਨ ਦੀ ਕੰਧ ਤੋਂ ਉਤਾਰਿਆ। ਉਨ੍ਹਾਂ ਨੇ ਸ਼ਾਊਲ ਪੁੱਤਰਾਂ ਦੀਆਂ ਲੋਥਾਂ ਨੂੰ ਵੀ ਦੀਵਾਰ ਤੋਂ ਉਤਾਰਿਆ। ਫ਼ੇਰ ਉਹ ਲੋਥਾਂ ਯਾਬੇਸ਼ ਨੂੰ ਲੈ ਗਏ। ਉੱਥੇ ਯਾਬੇਸ਼ ਦੇ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਲੋਥਾਂ ਨੂੰ ਸਾੜ ਦਿੱਤਾ।"

15ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ਦੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।"

1Samuel 25 illustration - 1Samuel Chapter 25

16ਦਾਊਦ ਨੂੰ ਸ਼ਾਊਲ ਦੀ ਮੌਤ ਬਾਰੇ ਪਤਾ ਲੱਗਣਾ ਦਾਊਦ ਅਮਾਲੇਕੀਆਂ ਨੂੰ ਹਰਾਉਣ ਤੋਂ ਬਾਅਦ ਸਿਕਲਗ ਨੂੰ ਮੁੜਿਆ। ਇਹ ਸਭ ਸ਼ਾਊਲ ਦੇ ਇੱਕਦਮ ਮਰਨ ਉਪਰੰਤ ਹੋਇਆ। ਤਦ ਦਾਊਦ ਉੱਥੇ ਦੋ ਦਿਨ ਰਿਹਾ।"

17ਤੀਜੇ ਦਿਨ ਇੱਕ ਨੌਜੁਆਨ ਸਿਪਾਹੀ ਸਿਕਲਗ ਨੂੰ ਆਇਆ। ਇਹ ਆਦਮੀ ਸ਼ਾਊਲ ਦੇ ਡੇਰੇ ਤੋਂ ਸੀ, ਉਸ ਦੇ ਕੱਪੜੇ ਲੀਰੋ-ਲੀਰ ਸਨ ਅਤੇ ਉਸ ਦੇ ਸਿਰ ਉੱਤੇ ਖੇਹ ਪਾਈ ਗਈ ਸੀ। ਉਹ ਮਨੁੱਖ ਦਾਊਦ ਕੋਲ ਆਇਆ ਤਾਂ ਧਰਤੀ ਵੱਲ ਮੂੰਹ ਕਰਕੇ ਉਸ ਅੱਗੇ ਝੁਕਗਿਆ।"

18ਦਾਊਦ ਨੇ ਉਸ ਆਦਮੀ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਮਨੁੱਖ ਨੇ ਦਾਊਦ ਨੂੰ ਕਿਹਾ, “ਮੈਂ ਹੁਣੇ-ਹੁਣੇ ਇਸਰਾਏਲ ਦੇ ਡੇਰੇ ਚੋ ਬਚ ਕੇ ਆਇਆ ਹਾਂ।”"

19ਦਾਊਦ ਨੇ ਉਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸ ਕਿ ਲੜਾਈ ਵਿੱਚ ਕੌਣ ਜਿੱਤਿਆ ਹੈ?” ਉਸ ਮਨੁੱਖ ਨੇ ਕਿਹਾ, “ਸਾਡੇ ਲੋਕ ਲੜਾਈ ਵਿੱਚੋਂ ਭੱਜ ਗਏ। ਬਹੁਤ ਸਾਰੇ ਤਾਂ ਲੜਾਈ ਵਿੱਚ ਹੀ ਮਾਰੇ ਗਏ। ਸ਼ਾਊਲ ਅਤੇ ਉਸਦਾ ਪੁੱਤਰ ਯੋਨਾਥਾਨ ਵੀ ਜੰਗ ਵਿੱਚ ਮਾਰੇ ਗਏ ਹਨ।”"

20ਦਾਊਦ ਨੇ ਨੌਜੁਆਨ ਸਿਪਾਹੀ ਨੂੰ ਕਿਹਾ, “ਤੈਨੂੰ ਕਿਵੇਂ ਪਤਾ ਹੈ ਕਿ ਸ਼ਾਊਲ ਅਤੇ ਉਸਦਾ ਪੁੱਤਰ ਯੋਨਾਥਾਨ ਵੀ ਮਰ ਗਏ ਹਨ।”"

1Samuel 25 illustration - 1Samuel Chapter 25

21ਨੌਜਵਾਨ ਸਿਪਾਹੀ ਨੇ ਜਵਾਬ ਦਿੱਤਾ, “ਮੈਂ ਗਿਲਬੋਆ ਪਰਬਤ ਦੇ ਉੱਪਰ ਸੀ। ਉੱਥੇ ਮੈਂ ਸ਼ਾਊਲ ਨੂੰ ਆਪਣੇ ਨੇਜੇ ਉੱਪਰ ਝੁਕੇ ਹੋਏ ਨੂੰ ਵੇਖਿਆ ਹੈ। ਰੱਥ ਅਤੇ ਘੁੜਸਵਾਰ ਉਸ ਦੇ ਨਜ਼ਦੀਕ ਆਉਂਦੇ ਜਾ ਰਹੇ ਸਨ।"

22ਉਸ ਵਕਤ ਸ਼ਾਊਲ ਨੇ ਮੁੜ ਕੇ ਮੇਰੇ ਵੱਲ ਵੇਖਿਆ ਅਤੇ ਮੈਨੂੰ ਬੁਲਾਇਆ ਤਾਂ ਮੈਂ ਉਸ ਨੂੰ ਜੁਆਬ ਦਿੱਤਾ।"

23ਸ਼ਾਊਲ ਨੇ ਮੇਰੇ ਤੋਂ ਪੁੱਛਿਆ ਕਿ ਮੈਂ ਕੌਣ ਹਾਂ। ਮੈਂ ਉਸ ਨੂੰ ਦੱਸਿਆ ਕਿ ਮੈਂ ਅਮਾਲੇਕੀ ਹਾਂ।"

24ਤਦ ਸ਼ਾਊਲ ਨੇ ਕਿਹਾ, ‘ਕਿਰਪਾ ਕਰਕੇ ਮੈਨੂੰ ਵੱਢ ਸੁੱਟ ਕਿਉਂ ਜੋ ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ ਪਰ ਅਜੇ ਤੀਕ ਮੇਰੇ ਪ੍ਰਾਣ ਮੈਨੂੰ ਤਿਆਗ ਨਹੀਂ ਰਹੇ।’"

25ਇਸ ਲਈ ਮੈਂ ਉੱਥੇ ਰੁਕ ਗਿਆ ਅਤੇ ਉਸ ਨੂੰ ਮਾਰ ਦਿੱਤਾ ਉਹ ਇੰਨੀ ਬੁਰੀ ਤਰ੍ਹਾਂ ਜ਼ਖਮੀ ਸੀ ਕਿ ਮੈਂ ਜਾਣਦਾ ਸੀ ਕਿ ਉਹ ਹੁਣ ਨਹੀਂ ਬਚੇਗਾ। ਮੇਰੇ ਮਹਾਰਾਜ, ਫ਼ਿਰ ਮੈਂ ਉਸ ਦੇ ਸਿਰ ਤੋਂ ਤਾਜ ਅਤੇ ਉਸਦੀ ਬਾਂਹ ਵਿੱਚੋਂ ਕੰਗਣ ਉਤਾਰਿਆ ਅਤੇ ਇਹ ਵਸਤਾਂ ਤੇਰੇ ਕੋਲ ਲੈ ਅਇਆ।”"

1Samuel 25 illustration - 1Samuel Chapter 25

26ਤਦ ਦਾਊਦ ਨੇ ਇਹ ਦਰਸਾਉਣ ਲਈ ਕਿ ਉਹ ਵੀ ਬੜਾ ਦੁੱਖੀ ਹੋਇਆ ਹੈ ਆਪਣੇ ਕੱਪੜੇ ਫ਼ਾੜੇ ਅਤੇ ਲੀਰੋ-ਲੀਰ ਕੀਤੇ ਅਤੇ ਦਾਊਦ ਨਾਲ ਜਿੰਨੇ ਵੀ ਹੋਰ ਆਦਮੀ ਸਨ, ਉਨ੍ਹਾਂ ਨੇ ਵੀ ਇਉਂ ਹੀ ਕੀਤਾ।"

27ਉਹ ਸਭ ਬੜੇ ਉਦਾਸ ਹੋਏ, ਰੋਏ-ਪਿੱਟੇ ਅਤੇ ਸ਼ਾਮ ਤੀਕ ਕੁਝ ਨਾ ਖਾਧਾ। ਉਹ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦਾ ਸੋਗ ਮਨਾਉਂਦੇ ਰੋਦੇ-ਪਿੱਟਦੇ ਰਹੇ। ਦਾਊਦ ਅਤੇ ਉਸ ਦੇ ਆਦਮੀ ਇਸ ਲਈ ਵੀ ਰੋਦੇ ਰਹੇ ਕਿਉਂ ਜੋ ਯਹੋਵਾਹ ਦੇ ਲੋਕ ਕਿੰਨੇ ਹੀ ਜੰਗ ਵਿੱਚ ਮਾਰੇ ਗਏ ਸਨ ਅਤੇ ਉਹ ਇਸਰਾਏਲ ਦੇ ਦੁੱਖ ਵਿੱਚ ਰੋਦੇ ਰਹੇ। ਉਹ ਸ਼ਾਊਲ, ਉਸ ਦੇ ਪੁੱਤਰ, ਜੰਗ ਵਿੱਚ ਮਰੇ ਆਦਮੀਆਂ ਅਤੇ ਇਸਰਾਏਲ ਲਈ ਰੋਦੇ ਅਤੇ ਦੁੱਖੀ ਹੁੰਦੇ ਰਹੇ।"

28ਦਾਊਦ ਨੇ ਅਮਾਲੇਕੀ ਨੂੰ ਮਾਰ ਮੁਕਾਉਣ ਦਾ ਹੁਕਮ ਦਿੱਤਾ ਉਸ ਉਪਰੰਤ ਦਾਊਦ ਨੇ ਉਸ ਨੌਜੁਆਨ ਸਿਪਾਹੀ ਜਿਹੜਾ ਸ਼ਾਊਲ ਦੀ ਮੌਤ ਦੀ ਖਬਰ ਲੈ ਕੇ ਆਇਆ ਸੀ, ਉਸ ਨੂੰ ਪੁੱਛਿਆ, “ਭਲਾ ਤੂੰ ਕਿੱਥੋਂ ਦਾ ਹੈਂ?” ਨੌਜੁਆਨ ਸਿਪਾਹੀ ਨੇ ਕਿਹਾ, “ਮੈਂ ਪਰਦੇਸੀ ਦਾ ਪੁੱਤਰ ਅਮਾਲੇਕੀ ਹਾਂ।”"

29ਦਾਊਦ ਨੇ ਉਸ ਨੂੰ ਆਖਿਆ, “ਕੀ ਯਹੋਵਾਹ ਦੇ ਚੁਣੇ ਹੋਏ ਪਾਤਸ਼ਾਹ ਨੂੰ ਮਾਰਨ ਵਾਸਤੇ ਜਦੋਂ ਤੇਰੇ ਹੱਥ ਉੱਠੇ ਤਾਂ ਤੈਨੂੰ ਖੌਫ਼ ਨਾ ਆਇਆ?”"

30ਤਦ ਦਾਊਦ ਨੇ ਅਮਾਲੇਕੀ ਨੂੰ ਕਿਹਾ, “ਤੂੰ ਆਪਣੀ ਮੌਤ ਦਾ ਆਪ ਜ਼ਿੰਮੇਵਾਰ ਹੈਂ। ਤੂੰ ਆਖਿਆ ਕਿ ਤੂੰ ਆਪ ਯਹੋਵਾਹ ਦੇ ਚੁਣੇ ਪਾਤਸ਼ਾਹ ਨੂੰ ਜਾਨੋ ਮਾਰਿਆ, ਇਸ ਲਈ ਤੇਰੇ ਆਪਣੇ ਕਹੇ ਅਨੁਸਾਰ ਇਹ ਸਿੱਧ ਹੁੰਦਾ ਹੈ ਕਿ ਤੂੰ ਉਸਦਾ ਕਾਤਲ ਹੈਂ।” ਤਦ ਦਾਊਦ ਨੇ ਆਪਣੇ ਇੱਕ ਜੁਆਨ ਸੇਵਕ ਨੂੰ ਬੁਲਾ ਕੇ ਅਮਾਲੇਕੀ ਨੂੰ ਮਾਰ ਸੁੱਟਣ ਦਾ ਹੁਕਮ ਦਿੱਤਾ ਤਾਂ ਉਸ ਨੇ ਉਸ ਅਮਾਲੇਕੀ ਨੂੰ ਵੱਢ ਸੁੱਟਿਆ।"

1Samuel 25 illustration - 1Samuel Chapter 25

31ਦਾਊਦ ਦਾ ਸ਼ਾਊਲ ਅਤੇ ਯੋਨਾਥਾਨ ਲਈ ਸ਼ੋਕ ਗੀਤ ਤਦ ਦਾਊਦ ਨੇ ਸ਼ਾਊਲ ਅਤੇ ਯੋਨਾਥਾਨ ਲਈ ਇੱਕ ਸ਼ੋਕ ਗੀਤ ਗਾਇਆ।"

32ਦਾਊਦ ਨੇ ਉਹ ਗੀਤ ਉਨ੍ਹਾਂ ਯਹੂਦੀਆਂ ਨੂੰ ਸਿੱਖਾਉਣ ਦੀ ਆਗਿਆ ਦਿੱਤੀ। ਉਸ ਸ਼ੋਕ ਗੀਤ ਨੂੰ ਕਮਾਣ ਦਾ ਗੀਤ ਆਖਿਆ ਜਾਂਦਾ ਹੈ। ਇਹ ਗੀਤ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।"

33“ਹੇ ਇਸਰਾਏਲ, ਤੇਰਾ ਸੁਹੱਪਣ ਤੇਰਿਆਂ ਪਰਬਤਾਂ ਤੇ ਨਸ਼ਟ ਹੋ ਗਿਆ। ਹਾਏ! ਉਹ ਸੂਰਮੇ ਕਿਵੇਂ ਡਿੱਗੇ!"

34ਗਬ ਵਿੱਚ ਖਬਰ ਨਾ ਦੱਸੋ! ਅਸ਼ਕਲੋਨ ਦੀਆਂ ਗਲੀਆਂ ਵਿੱਚ ਵੀ ਇਹ ਡੌਁਡੀ ਨਾ ਪਿੱਟੋ। ਨਹੀਂ ਤਾਂ ਫ਼ਲਿਸਤੀ ਸ਼ਹਿਰ ਖੁਸ਼ ਹੋਣਗੇ ਅਸੁੰਨਤੀ ਜਸ਼ਨ ਮਨਾਉਣਗੇ!"

35“ਹੇ ਗਿਲਬੋਆ ਦੇ ਪਰਬਤੋਂ ਤੁਹਾਡੇ ਤੇ ਨਾ ਤ੍ਰੇਲ ਪਵੇ ਨਾ ਬਾਰਿਸ਼। ਨਾ ਉਨ੍ਹਾਂ ਖੇਤਾਂ ਵੱਲੋਂ ਕੋਈ ਅਨਾਜ ਦੀ ਭੇਟ ਤੁਹਾਡੇ ਤੱਕ ਆਵੇ। ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ ਪਲੀਤ ਹੋ ਗਈ। ਅਤੇ ਸ਼ਾਊਲ ਦੀ ਢਾਲ ਤੇਲ ਨਾਲ ਮਸਹ ਵੀ ਨਾ ਕੀਤੀ ਗਈ।"

1Samuel 25 illustration - 1Samuel Chapter 25

36ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ ਨਾ ਹੀ ਯੋਨਾਥਾਨ ਦੀ ਕਮਾਣ ਭੋਂਈ ਗਈ ਨਾ ਹੀ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।"

37“ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਵਿੱਚ ਇੱਕ ਦੂਜੇ ਨੂੰ ਪਿਆਰਦੇ ਰਹੇ ਆਨੰਦ ਮਾਣਦੇ ਰਹੇ, ਅਤੇ ਵੇਖੋ! ਮੌਤ ਵੀ ਉਨ੍ਹਾਂ ਨੂੰ ਜੁਦਾ ਨਾ ਕਰ ਸੱਕੀ ਉਹ ਉਕਾਬਾਂ ਨਾਲੋਂ ਵੀ ਤੇਜ਼ ਰਫ਼ਤਾਰ ਅਤੇ ਬੱਬਰ ਸ਼ੇਰਾਂ ਨਾਲੋਂ ਵੀ ਵੱਧੇਰੇ ਤਕੜੇ ਸਨ।"

38ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ ਜਿਸਨੇ ਤੁਹਾਨੂੰ ਕਿਰਮਚੀ ਵਸਤਰ ਸੋਨੇ ਦੇ ਜੜੇ ਗਹਿਣੇ ਦਿੱਤੇ।"

39“ਹਾਏ ਉਹ ਸੂਰਮੇ ਕਿਵੇਂ ਲੜਾਈ ਵਿੱਚ ਡਿੱਗ ਪਏ? ਹੇ ਯੋਨਾਥਾਨ! ਤੂੰ ਆਪਣੇ ਉੱਚੇ ਪਰਬਤਾਂ ਵਿੱਚ ਮਾਰਿਆ ਗਿਆ।"

40ਹੇ ਮੇਰੇ ਵੀਰ ਯੋਨਾਥਾਨ, ਮੈਂ ਤੈਥੋਂ ਬਿਨਾ ਬੜਾ ਦੁੱਖੀ ਹਾਂ ਮੈਨੂੰ ਤੇਰਾ ਸਾਥ ਅਤਿ ਪਿਆਰਾ ਸੀ ਤੇਰਾ ਮੇਰੇ ਲਈ ਪਿਆਰ ਕਿਸੀ ਔਰਤ ਦੇ ਪਿਆਰ ਤੋਂ ਵੀ ਕਿਤੇ ਵੱਧੀਕ ਸੀ।"

1Samuel 25 illustration - 1Samuel Chapter 25

41ਕਿਵੇਂ ਤਾਕਤਵਰ ਆਦਮੀ ਯੁੱਧ ਵਿੱਚ ਡਿੱਗ ਪਏ ਹਨ ਅਤੇ ਉਨ੍ਹਾਂ ਦੇ ਯੁੱਧ ਦੇ ਸਾਰੇ ਸ਼ਸਤਰ ਚੱਲੇ ਗਏ ਹਨ।”"

42ਦਾਊਦ ਅਤੇ ਉਸ ਦੇ ਸਾਥੀਆਂ ਦਾ ਹਬਰੋਨ ਨੂੰ ਜਾਣਾ ਉਪਰੰਤ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਪੁੱਛਿਆ, “ਕੀ ਮੈਨੂੰ ਯਹੂਦਾਹ ਦੇ ਕਿਸੇ ਵੀ ਨਗਰ ਤਾਈਂ ਜਾਣਾ ਚਾਹੀਦਾ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਚਲਾ ਜਾ।” ਦਾਊਦ ਨੇ ਪੁੱਛਿਆ, “ਮੈਂ ਕਿੱਥੋ ਜਾਵਾਂ?” ਯਹੋਵਾਹ ਨੇ ਆਖਿਆ, “ਹਬਰੋਨ ਨੂੰ ਚੱਲਿਆਂ ਜਾ।”"

43ਤਾਂ ਦਾਊਦ ਆਪਣੀਆਂ ਦੋਨੋ ਬੀਵੀਆਂ ਨਾਲ ਹਬਰੋਨ ਨੂੰ ਚੱਲਾ ਗਿਆ। ਉਹ ਸਨ ਯਿਜ਼ਰੇਲ ਤੋਂ ਅਹੀਨੋਅਮ ਅਤੇ ਕਰਮਲ ਤੋਂ ਨਾਬਾਲ ਦੀ ਵਿਧਵਾ ਅਬੀਗੈਲ।"

44ਦਾਊਦ ਆਪਣੇ ਨਾਲ ਆਪਣੇ ਸਾਬੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਲੈ ਗਿਆ। ਉਨ੍ਹਾਂ ਸਾਰਿਆਂ ਨੇ ਆਪਣੇ ਘਰ ਹਬਰੋਨ ਦੇ ਪਿੰਡਾਂ ਵਿੱਚ ਵਸਾ ਲਏ।"

Chapter Complete

You have read 1Samuel 25

44 verses