1ਅਬਨੇਰ ਅਤੇ ਉਸ ਦੇ ਸਾਬੀ ਸਾਰੀ ਰਾਤ ਯਰਦਨ ਘਾਟੀ ਦੇ ਪਾਰ ਪੈਦਲ ਤੁਰਦੇ ਗਏ। ਉਨ੍ਹਾਂ ਯਰਦਨ ਦਰਿਆ ਪਾਰ ਕੀਤਾ ਅਤੇ ਮਹਨਾਇਮ ਪਹੁੰਚਣ ਤੀਕ ਸਾਰਾ ਦਿਨ ਪੈਦਲ ਤੁਰਦੇ ਆਏ।"
2ਯੋਆਬ ਨੇ ਅਬਨੇਰ ਦਾ ਪਿੱਛਾ ਛੱਡ ਦਿੱਤਾ ਅਤੇ ਵਾਪਸ ਮੁੜ ਗਿਆ। ਜਦੋਂ ਉਸ ਨੇ ਸਾਰੇ ਆਦਮੀਆਂ ਨੂੰ ਇਕੱਠਾ ਕੀਤਾ ਤਾਂ ਦਾਊਦ ਦੇ ਸੇਵਕਾਂ ਵਿੱਚੋਂ 19 ਅਫ਼ਸਰ ਗਾਇਬ ਸਨ, ਜਿਨ੍ਹਾਂ ਵਿੱਚੋਂ ਅਸਾਹੇਲ ਵੀ ਇੱਕ ਸੀ।"
3ਪਰ ਦਾਊਦ ਦੇ ਅਫ਼ਸਰਾਂ ਨੇ ਬਿਨਯਾਮੀਨ ਵਿੱਚੋਂ ਉਨ੍ਹਾਂ ਦੇ ਘਰਾਣੇ ਦੇ ਅਬਨੇਰ ਦੇ 360 ਆਦਮੀਆਂ ਨੂੰ ਮਾਰ ਸੁੱਟਿਆ।"
4ਦਾਊਦ ਦੇ ਅਫ਼ਸਰਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਸ ਦੇ ਪਿਉ ਦੀ ਸਮਾਧ ਵਿੱਚ ਜੋ ਬੈਤਲਹਮ ਵਿੱਚ ਸੀ, ਉਸ ਨੂੰ ਦੱਬ ਦਿੱਤਾ ਅਤੇ ਯੋਆਬ ਅਤੇ ਉਸ ਦੇ ਆਦਮੀ ਸਾਰੀ ਰਾਤ ਤੁਰਕੇ ਤੜਕਸਾਰ ਪਹੁ ਫ਼ੁੱਟਣ ਤੋਂ ਪਹਿਲਾਂ ਹਬਰੋਨ ਵਿੱਚ ਆ ਗਏ।"
5ਇਸਰਾਏਲ ਅਤੇ ਯਹੂਦਾਹ ਵਿੱਚਕਾਰ ਜੰਗ ਸ਼ਾਊਲ ਅਤੇ ਦਾਊਦ ਦੇ ਪਰਿਵਾਰ ਦਰਮਿਆਨ ਕਾਫ਼ੀ ਲੰਬਾ ਅਰਸਾ ਜੰਗ ਚਲਦੀ ਰਹੀ। ਦਾਊਦ ਦਿਨ ਭਰ ਦਿਨ ਤਾਕਤਵਰ ਹੁੰਦਾ ਗਿਆ ਅਤੇ ਸ਼ਾਊਲ ਦਾ ਘਰਾਣਾ ਦਿਨ ਭਰ ਦਿਨ ਕਮਜ਼ੋਰ।"

6ਹਬਰੋਨ ਵਿੱਚ ਦਾਊਦ ਦੇ ਛੇ ਬੱਚੇ ਪੈਦਾ ਹੋਏ ਦਾਊਦ ਨੇ ਫ਼ਿਰ ਹਬਰੋਨ ਵਿੱਚ ਪੁੱਤਰ ਜਨਮੇ: ਜਿਨ੍ਹਾਂ ਵਿੱਚੋਂ ਪਹਿਲੋਠੇ ਪੁੱਤਰ ਦਾ ਨਾਉਂ ਅਮਨੋਨ ਸੀ ਜਿਸ ਦੀ ਮਾਂ ਦਾ ਨਾਉਂ ਯਿਜ਼ਰੇਲਣ ਅਹੀਨੋਅਮ ਸੀ।"
7ਅਤੇ ਦੂਜਾ ਪੁੱਤਰ ਕਰਮਲੀ ਨਾਬਾਲ ਦੀ ਬੇਵਾ ਬੀਬੀ ਅਬੀਗੈਲ ਦੇ ਕੁੱਖੋਂ ਹੋਇਆ, ਜਿਸ ਦਾ ਨਾਉਂ ਕਿਲਆਬ ਸੀ। ਤੀਜੇ ਪੁੱਤਰ ਦਾ ਨਾਉਂ ਅਬਸ਼ਾਲੋਮ ਸੀ। ਅਬਸ਼ਾਲੋਮ ਦੀ ਮਾਂ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਆਕਾਹ ਦੇ ਕੁੱਖੋਂ ਸੀ।"
8ਦਾਊਦ ਦੇ ਚੌਥੇ ਪੁੱਤਰ ਦਾ ਨਾਉਂ ਅਦੋਨਿੱਯਾਹ ਸੀ ਅਤੇ ਉਹ ਹੱਗੀਥ ਦਾ ਪੁੱਤਰ ਸੀ। ਉਸ ਦੇ ਪੰਜਵੇਂ ਪੁੱਤਰ ਦਾ ਨਾਉਂ ਸੀ ਸਫ਼ਟਯਾਹ ਜੋ ਕਿ ਅਬੀਟਾਲ ਦੇ ਕੁੱਖੋਂ ਸੀ।"
9ਛੇਵੇਂ ਪੁੱਤਰ ਦਾ ਨਾਉਂ ਸੀ ਯਿਥਰਆਮ। ਯਿਥਰਆਮ ਅਗਲਾਹ ਦੇ ਕੁੱਖੋਂ ਸੀ ਜੋ ਕਿ ਦਾਊਦ ਦੀ ਪਤਨੀ ਸੀ। ਦਾਊਦ ਦੇ ਇਹ ਛੇ ਪੁੱਤਰ ਹਬਰੋਨ ਵਿੱਚ ਜੰਮੇ।"
10ਅਬਨੇਰ ਦਾਊਦ ਦਾ ਸਾਬ ਦੇਣ ਦਾ ਫ਼ੈਸਲਾ ਕਰਦਾ ਹੈ ਸ਼ਾਊਲ ਦੀ ਸੈਨਾ ਵਿੱਚ ਅਬਨੇਰ ਦਿਨੋ-ਦਿਨ ਤਾਕਤਵਰ ਹੁੰਦਾ ਗਿਆ ਜਦ ਕਿ ਸ਼ਾਊਲ ਅਤੇ ਦਾਊਦ ਦੇ ਘਰਾਣੇ ਆਪਸ ਵਿੱਚ ਲੜਦੇ ਰਹੇ।"

11ਸ਼ਾਊਲ ਦੀ ਇੱਕ ਦਾਸੀ ਸੀ ਰਿਜ਼ਪਾਹ ਜੋ ਕਿ ਅੱਯਾਹ ਦੀ ਧੀ ਸੀ। ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, “ਤੂੰ ਮੇਰੇ ਪਿਉ ਦੀ ਨੌਕਰਾਣੀ ਨਾਲ ਸੰਭੋਗ ਕਿਉਂ ਕੀਤਾ?”"
12ਅਬਨੇਰ ਨੇ ਈਸ਼ਬੋਸ਼ਥ ਦੀ ਇਸ ਗੱਲ ਤੇ ਗੁੱਸੇ ’ਚ ਆਕੇ ਆਖਿਆ, “ਮੈਂ ਸ਼ਾਊਲ ਅਤੇ ਉਸ ਦੇ ਪਰਿਵਾਰ ਦਾ ਵਫ਼ਾਦਾਰ ਰਿਹਾ ਹਾਂ। ਮੈਂ ਤੁਹਾਨੂੰ ਦਾਊਦ ਦੇ ਹਵਾਲੇ ਨਾ ਕੀਤਾ ਤੇ ਨਾ ਹੀ ਮੈਂ ਉਸ ਨੂੰ ਤੁਹਾਨੂੰ ਹਰਾਉਣ ਦਿੱਤਾ। ਮੈਂ ਯਹੂਦਾਹ ਲਈ ਕੰਮ ਕਰ ਰਿਹਾ ਕੋਈ ਗੱਦਾਰ ਨਹੀਂ ਹਾਂ। ਪਰ ਹੁਣ ਤੂੰ ਮੇਰੇ ਤੇ ਇਲਜਾਮ ਲੱਗਾ ਰਿਹਾ ਹੈਂ ਕਿ ਅਜਿਹੀ ਮੰਦੀ ਗੱਲ ਕੀਤੀ।"
You have read 1Samuel 27
12 verses