Lumina
1Samuel

Saul and the Witch of Endor

1Samuel 28·Punjabi Bible

1ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ ਜੇ ਮੈਂ ਜਿਕਰ ਯਹੋਵਾਹ ਨੇ ਦਾਊਦ ਨਾਲ ਸੌਂਹ ਖਾਧੀ ਹੈ, ਉਸੇ ਤਰ੍ਹਾਂ ਕੰਮ ਨਾ ਕਰਾਂ। ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਪਰ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਟਿਕਾ ਦੇਵਾਂ।”"

2ਫ਼ਿਰ ਈਸ਼ਬੋਸ਼ਥ ਉਹਦੇ ਸਾਹਮਣੇ ਕੋਈ ਉੱਤਰ ਨਾ ਦੇ ਸੱਕਿਆ, ਅਤੇ ਉਸਤੋਂ ਬਹੁਤ ਭੈਅ ਖਾਣ ਲੱਗਾ।"

3ਅਬਨੇਰ ਨੇ ਦਾਊਦ ਵੱਲ ਸੰਦੇਸ਼ਵਾਹਕ ਭੇਜੇ ਅਤੇ ਕਿਹਾ, “ਤੂੰ ਕੀ ਸੋਚਦਾ ਹੈਂ ਕਿ ਇਸ ਦੇਸ਼ ਉੱਪਰ ਕਿਸਨੂੰ ਰਾਜ ਕਰਨਾ ਚਾਹੀਦਾ ਹੈ? ਮੇਰੇ ਨਾਲ ਆਪਣਾ ਇੱਕ ਇਕਰਾਰਨਾਮਾ ਕਰ ਤਾਂ ਮੈਂ ਤੈਨੂੰ ਸਾਰੇ ਇਸਰਾਏਲ ਉੱਪਰ ਸ਼ਾਸਨ ਕਰਨ ਵਿੱਚ ਮਦਦ ਕਰਾਂਗਾ।”"

4ਦਾਊਦ ਨੇ ਆਖਿਆ, “ਸੱਤ ਬਚਨ! ਮੈਂ ਤੇਰੇ ਨਾਲ ਇਕਰਾਰਨਾਮਾ ਕਰਾਂਗਾ ਪਰ ਤੇਰੇ ਕੋਲੋਂ ਮੈਂ ਇੱਕ ਗੱਲ ਮੰਗਦਾ ਹਾਂ ਕਿ ਜਦ ਤੱਕ ਤੂੰ ਸ਼ਾਊਲ ਦੀ ਧੀ ਮੀਕਲ ਨੂੰ ਮੇਰੇ ਕੋਲ ਨਾ ਲੈ ਆਵੇਂ ਆਪਣਾ ਮੂੰਹ ਨਾ ਵਿਖਾਵੀਂ।”"

5ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲ ਸੰਦੇਸ਼ਵਾਹਕ ਭੇਜੇ। ਦਾਊਦ ਨੇ ਕਿਹਾ, “ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਜਾਨਾਂ ਦੇਕੇ ਵਿਆਹੀ ਸੀ, ਮੇਰੇ ਹੱਥ ਸੌਂਪ ਦੇ।”"

1Samuel 28 illustration - 1Samuel Chapter 28

6ਤਦ ਈਸ਼ਬੋਸ਼ਥ ਨੇ ਉਨ੍ਹਾਂ ਆਦਮੀਆਂ ਨੂੰ ਕਿਹਾ ਕਿ ਜਾਵੋ ਅਤੇ ਲਾਵਿਸ਼ ਦੇ ਪੁੱਤਰ ਫ਼ਲਟੀਏਲ ਜੋ ਮੀਕਲ ਦਾ ਪਤੀ ਹੈ, ਉਸ ਕੋਲੋਂ ਖੋਹ ਲਿਆਵੋ।"

7ਮੀਕਲ ਦਾ ਪਤੀ ਫ਼ਲਟੀਏਲ ਉਸ ਨੇ ਨਾਲ ਹੀ ਗਿਆ। ਉਹ ਮੀਕਲ ਦੇ ਨਾਲ ਬਹੁਰੀਮ ਤੀਕ ਰੋਂਦਾ ਹੋਇਆ ਨਾਲ-ਨਾਲ ਤੁਰਿਆ। ਪਰ ਅਬਨੇਰ ਨੇ ਫ਼ਲਟੀਏਲ ਨੂੰ ਕਿਹਾ, “ਜਾ, ਹੁਣ ਤੂੰ ਵਾਪਸ ਪਰਤ ਜਾ।” ਤਾਂ ਉਹ ਵਾਪਸ ਘਰ ਨੂੰ ਮੁੜ ਗਿਆ।"

8ਅਬਨੇਰ ਨੇ ਇਸਰਾਏਲ ਦੇ ਆਗੂਆਂ ਨੂੰ ਸੰਦੇਸ਼ਾ ਭੇਜਿਆ ਅਤੇ ਕਿਹਾ, “ਤੁਸੀਂ ਦਾਊਦ ਨੂੰ ਆਪਣਾ ਪਾਤਸ਼ਾਹ ਬਨਾਉਣਾ ਚਾਹੁੰਦੇ ਸੀ।"

9ਹੁਣ ਇਹ ਕਰ ਲਵੋ। ਯਹੋਵਾਹ ਦਾਊਦ ਬਾਰੇ ਗੱਲ ਕਰ ਰਿਹਾ ਸੀ ਜਦੋਂ ਉਸ ਨੇ ਆਖਿਆ ਸੀ, ‘ਮੈਂ ਸਾਰੇ ਇਸਰਾਏਲੀਆਂ ਨੂੰ ਫ਼ਲਿਸਤੀਆਂ ਅਤੇ ਹੋਰਨਾਂ ਦੁਸ਼ਮਣਾਂ ਤੋਂ ਬਚਾਵਾਂਗਾ। ਮੈਂ ਅਜਿਹਾ ਆਪਣੇ ਸੇਵਕ, ਮੂਸਾ ਰਾਹੀਂ ਕਰਾਂਗਾ।’”"

10ਅਬਨੇਰ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਅਤੇ ਦਾਊਦ ਨਾਲ ਗੱਲ ਕੀਤੀ ਜੋ ਕਿ ਹਬਰੋਨ ਵਿਖੇ ਸੀ। ਅਬਨੇਰ ਨੇ ਜੋ ਵੀ ਗੱਲਾਂ ਇਨ੍ਹਾਂ ਲੋਕਾਂ ਨਾਲ ਕੀਤੀਆਂ ਉਹ ਇਸਰਾਏਲ ਦੇ ਲੋਕਾਂ ਨੂੰ ਚੰਗੀਆਂ ਲੱਗੀਆਂ।"

1Samuel 28 illustration - 1Samuel Chapter 28

11ਤਦ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਆਪਣੇ ਨਾਲ 20 ਆਦਮੀਆਂ ਨੂੰ ਵੀ ਲੈ ਕੇ ਆਇਆ। ਤਾਂ ਦਾਊਦ ਨੇ ਅਬਨੇਰ ਅਤੇ ਉਸ ਦੇ ਨਾਲ ਆਏ ਬਾਕੀ ਆਦਮੀਆਂ ਨੂੰ ਦਾਅਵਤ ਦਿੱਤੀ।"

12ਅਬਨੇਰ ਨੇ ਦਾਊਦ ਨੂੰ ਕਿਹਾ, “ਮੇਰੇ ਯਹੋਵਾਹ ਅਤੇ ਪਾਤਸ਼ਾਹ, ਮੈਨੂੰ ਹੁਣ ਜਾਣ ਦੀ ਇਜਾਜ਼ਤ ਦੇ ਤਾਂ ਜੋ ਮੈਂ ਸਾਰੇ ਇਸਰਾਏਲੀਆਂ ਨੂੰ ਲੈ ਕੇ ਆਵਾਂ ਤਾਂ ਜੋ ਉਹ ਤੇਰੇ ਨਾਲ ਇਕਰਾਰਨਾਮਾ ਪੂਰਾ ਕਰਨ ਅਤੇ ਜਿਵੇਂ ਤੂੰ ਚਾਹੁੰਦਾ ਹੈਂ, ਉਸੇ ਤਰ੍ਹਾਂ ਤੂੰ ਸਾਰੇ ਇਸਰਾਏਲੀਆਂ ਉੱਪਰ ਰਾਜ ਕਰੇਁ।” ਤਾਂ ਦਾਊਦ ਨੇ ਅਬਨੇਰ ਨੂੰ ਜਾਣ ਦਿੱਤਾ ਅਤੇ ਉਹ ਸ਼ਾਂਤੀ ਨਾਲ ਉੱਥੋਂ ਪਰਤ ਆਇਆ।"

13ਅਬਨੇਰ ਦੀ ਮੌਤ ਉਸ ਵਕਤ ਦਾਊਦ ਦੇ ਸੇਵਕ ਅਤੇ ਯੋਆਬ ਲੜਾਈ ਤੋਂ ਵਾਪਸ ਮੁੜੇ। ਉਨ੍ਹਾਂ ਕੋਲ ਬਹੁਤ ਕੀਮਤੀ ਪਦਾਰਥ ਸਨ ਜਿਹੜੇ ਕਿ ਉਹ ਵੈਰੀਆਂ ਤੋਂ ਲੁੱਟ ਕੇ ਲਿਆਏ ਸਨ। ਅਬਨੇਰ ਨੂੰ ਉਸ ਵਕਤ ਦਾਊਦ ਨੇ ਸ਼ਾਂਤੀ ਨਾਲ ਤੋਂਰ ਦਿੱਤਾ ਸੀ। ਇਸ ਲਈ ਉਦੋਂ ਹਬਰੋਨ ਵਿੱਚ, ਦਾਊਦ ਕੋਲ, ਅਬਨੇਰ ਨਹੀਂ ਸੀ।"

14ਯੋਆਬ ਅਤੇ ਉਸਦੀ ਸਾਰੀ ਸੈਨਾ ਉਸ ਵਕਤ ਹਬਰੋਨ ਪਹੁੰਚੀ। ਸੈਨਾ ਨੇ ਯੋਆਬ ਨੂੰ ਕਿਹਾ, “ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਕੋਲ ਆਇਆ ਸੀ ਅਤੇ ਦਾਊਦ ਨੇ ਉਸ ਨੂੰ ਸ਼ਾਂਤੀ ਨਾਲ ਵਾਪਸ ਤੋਂਰ ਦਿੱਤਾ ਹੈ।”"

15ਯੋਆਬ ਨੇ ਪਾਤਸ਼ਾਹ ਕੋਲ ਆਕੇ ਆਖਿਆ, “ਇਹ ਤੂੰ ਕੀ ਕੀਤਾ? ਅਬਨੇਰ ਤੇਰੇ ਕੋਲ ਆਇਆ ਅਤੇ ਤੂੰ ਉਸ ਨੂੰ ਬਿਨਾ ਕੋਈ ਕਸ਼ਟ ਪਹੁੰਚਾਏ ਵਾਪਸ ਜਾਣ ਦਿੱਤਾ? ਭਲਾ ਕਿਉਂ?"

1Samuel 28 illustration - 1Samuel Chapter 28

16ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ, ਜੋ ਤੇਰੇ ਨਾਲ ਧੋਖਾ ਕਰਨ ਅਤੇ ਤੂੰ ਕੀ ਕੁਝ ਕਰਦਾ ਹੈਂ, ਇਸ ਸਭ ਦੀ ਸੂਹ ਲੈਣ ਲਈ, ਉਹ ਤੇਰੇ ਕੋਲ ਆਇਆ ਸੀ?”"

17ਫ਼ਿਰ ਜਦ ਯੋਆਬ ਦਾਊਦ ਕੋਲੋਂ ਨਿਕਲ ਆਇਆ ਤਾਂ ਉਸ ਨੇ ਅਬਨੇਰ ਦੇ ਮਗਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਸਿਰਾਹ ਦੇ ਖੂਹ ਕੋਲ ਪਕੜ ਲਿਆ ਅਤੇ ਉੱਥੋਂ ਮੋੜ ਲਿਆਏ। ਪਰ ਦਾਊਦ ਨੂੰ ਇਸ ਦੀ ਖਬਰ ਨਹੀਂ ਸੀ। ਉਹ ਇਸ ਗੱਲ ਤੋਂ ਨਾਵਾਕਿਫ਼ ਸੀ।"

18ਜਦੋਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹੀ ਇੱਕ ਗੱਲ ਕਰਨ ਲਈ ਉਸ ਨੂੰ ਡਿਓੜੀ ਦੀ ਇੱਕ ਨੁਕਰ ਵਿੱਚ ਇੱਕ ਪਾਸੇ ਵੱਲ ਲੈ ਗਿਆ ਅਤੇ ਉੱਥੇ ਉਸਦੀ ਪੰਜਵੀਂ ਪਸਲੀ ਦੇ ਹੇਠ, ਆਪਣੇ ਭਰਾ ਅਸਾਹੇਲ ਦੇ ਖੂਨ ਦੇ ਬਦਲੇ ਅਜਿਹਾ ਮਾਰਿਆ ਕਿ ਉਹ ਉੱਥੇ ਹੀ ਮਰ ਗਿਆ। ਇਉਂ ਯੋਆਬ ਨੇ ਅਬਨੇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।"

19ਦਾਊਦ ਦਾ ਅਬਨੇਰ ਲਈ ਰੋਣਾ ਬਾਅਦ ਵਿੱਚ ਜਦੋਂ ਦਾਊਦ ਨੂੰ ਖਬਰ ਹੋਈ ਤਾਂ ਉਸ ਕਿਹਾ, “ਮੇਰਾ ਰਾਜ ਅਤੇ ਮੈਂ, ਨੇਰ ਦੇ ਪੁੱਤਰ ਅਬਨੇਰ ਦੀ ਮੌਤ ਬਾਰੇ ਅਣਜਾਣ ਅਤੇ ਮਾਸੂਮ ਹਾਂ, ਇਹ ਗੱਲ ਯਹੋਵਾਹ ਜਾਣਦਾ ਹੈ ਕਿ"

20ਇਸ ਮੌਤ ਦੇ ਕਾਰਣ ਤੇ ਦੋਸ਼ੀ ਯੋਆਬ ਅਤੇ ਉਸਦਾ ਪਰਿਵਾਰ ਹੈ। ਇਸ ਕਾਰਣ ਯੋਆਬ ਅਤੇ ਉਸ ਦੇ ਪਰਿਵਾਰ ਦੇ ਸਿਰ ਮੁਸੀਬਤਾਂ ਆਉਣਗੀਆਂ ਅਤੇ ਉਸ ਦੇ ਸਾਰੇ ਘਰਾਣੇ ਉੱਪਰ ਬੀਮਾਰੀ ਅਤੇ ਕੋਈ ਅਜਿਹਾ ਲਹੂ ਵਗੇਗਾ ਤੇ ਕੋੜ੍ਹ ਹੋਵੇਗਾ ਕੋਈ ਸੋਟੀ ਫ਼ੜਕੇ ਤੁਰੇਗਾ ਅਤੇ ਕੋਈ ਤਲਵਾਰ ਨਾਲ ਵੱਢਿਆ ਜਾਵੇਗਾ। ਤੇ ਕੋਈ ਭੁੱਖ ਮਰੀ ਨਾਲ ਰੋਟੀ ਦੇ ਅਧੀਨ ਹੋਵੇਗਾ।”"

1Samuel 28 illustration - 1Samuel Chapter 28

21ਸੋ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਇਸ ਲਈ ਕਿਉਂ ਕਿ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਵਿੱਚ ਲੜਾਈ ਦੇ ਵਿੱਚ ਵੱਢ ਸੁੱਟਿਆ ਸੀ।"

22ਦਾਊਦ ਨੇ ਯੋਆਬ ਅਤੇ ਉਸ ਦੇ ਸਾਰੇ ਸਾਥੀਆਂ ਨੂੰ ਕਿਹਾ, “ਆਪਣੇ ਵਸਤਰ ਫ਼ਾੜ ਸੁੱਟੋ ਅਤੇ ਉਦਾਸੀ ਦੇ ਵਸਤਰ ਧਾਰਨ ਕਰੋ। ਅਬਨੇਰ ਲਈ ਸ਼ੋਕ ਪ੍ਰਗਟ ਕਰੋ।” ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾਇਆ। ਪਾਤਸ਼ਾਹ ਉੱਚੀ ਆਵਾਜ਼ ਵਿੱਚ ਅਬਨੇਰ ਦੀ ਕਬਰ ਉੱਪਰ ਰੋਇਆ ਅਤੇ ਸਾਰੇ ਲੋਕ ਵੀ ਰੋਏ।"

23ਪਾਤਸ਼ਾਹ ਨੇ ਅਬਨੇਰ ਦੀ ਮੌਤ ਤੇ ਸ਼ੋਕ ਗੀਤ ਨਾਲ ਉਸ ਲਈ ਅਲ੍ਹਾਹੁਣੀ ਗਾਈ ਅਤੇ ਆਖਿਆ: “ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੋਸ਼ੀ ਦੀ ਮੌਤ ਮਰਿਓਂ?"

24ਅਬਨੇਰ! ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ ਨਾ ਹੀ ਤੇਰੇ ਪੈਰੀਂ ਬੇੜੀਆਂ ਸਨ ਸਗੋਂ ਤੂੰ ਤਾਂ ਇਉਂ ਮਰਿਆ ਕਿ ਦੁਸ਼ਟਾਂ ਨੇ ਤੈਨੂੰ ਵੱਢ ਸੁੱਟਿਆ।” ਤਾਂ ਫ਼ਿਰ ਸਾਰੇ ਲੋਕ ਅਬਨੇਰ ਲਈ ਦੁੱਖ ਵਿੱਚ ਰੋਏ।"

25ਸਾਰਾ ਦਿਨ ਲੋਕ ਦਾਊਦ ਨੂੰ ਕੁਝ ਖੁਆਉਣ ਦਾ ਯਤਨ ਕਰਦੇ, ਉਸ ਨੂੰ ਹੌਂਸਲਾ ਦਿੰਦੇ ਰਹੇ ਤਾਂ ਦਾਊਦ ਨੇ ਸੌਂਹ ਖਾਕੇ ਆਖਿਆ, “ਜੇ ਕਦੇ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਮੂੰਹ ਲਗਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ।”"

Chapter Complete

You have read 1Samuel 28

25 verses