Lumina
1Samuel

David Sent Back by Philistines

1Samuel 29·Punjabi Bible

1ਸਭਨਾਂ ਲੋਕਾਂ ਨੇ ਇਸ ਗੱਲ ਵੱਲ ਧਿਆਨ ਦਿੱਤਾ ਅਤੇ ਉਨ੍ਹਾਂ ਨੂੰ ਇਹ ਗੱਲ ਚੰਗੀ ਲਗੀ ਕਿਉਂ ਕਿ ਜੋ ਕੁਝ ਪਾਤਸ਼ਾਹ ਕਰਦਾ ਸੀ, ਸਭ ਲੋਕ ਉਸ ਉੱਪਰ ਰਾਜ਼ੀ ਹੁੰਦੇ ਸਨ।"

2ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਠੀਕ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਦੀ ਮਰਜ਼ੀ ਵਿੱਚ ਨਹੀਂ ਸੀ ਮਰਿਆ।"

3ਪਾਤਸ਼ਾਹ ਦਾਊਦ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਕਿਹਾ, “ਕੀ ਤੁਹਾਨੂੰ ਪਤਾ ਹੈ ਕਿ ਅੱਜ ਇਸਰਾਏਲ ਵਿੱਚੋਂ ਇੱਕ ਮਹਾਨ ਆਗੂ ਮਰ ਗਿਆ ਹੈ।"

4ਅਤੇ ਅੱਜ ਦੇ ਦਿਨ ਮੈਂ ਸ਼ਰਮਿੰਦਾ ਹਾਂ ਭਾਵੇਂ ਮੈਂ ਮਸਹ ਕੀਤਾ ਹੋਇਆ ਪਾਤਸ਼ਾਹ ਹੀ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ਬਰਦਸਤੀ ਕਰਦੇ ਹਨ, ਪਰ ਯਹੋਵਾਹ ਬੁਰਿਆਂ ਨੂੰ ਉਨ੍ਹਾਂ ਦੀ ਬੁਰਿਆਈ ਦੀ ਪੂਰੀ ਸਜ਼ਾ ਦੇਵੇਗਾ।”"

5ਸ਼ਾਊਲ ਦੇ ਪਰਿਵਾਰ ਤੇ ਮੁਸੀਬਤਾਂ ਜਦੋਂ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੇ ਇਹ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਈਸ਼ਬੋਸ਼ਥ ਅਤੇ ਉਸ ਦੇ ਸਾਬੀ ਬਹੁਤ ਘਬਰਾ ਗਏ।"

1Samuel 29 illustration - 1Samuel Chapter 29

6ਦੋ ਆਦਮੀ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਵੇਖਣ ਲਈ ਆਏ। ਇਹ ਦੋਨੋ ਆਦਮੀ ਸੈਨਾ ਵਿੱਚ ਕਪਤਾਨ ਸਨ ਜਿਨ੍ਹਾਂ ਦੇ ਨਾਉਂ ਬਆਨਾਹ ਅਤੇ ਰੇਕਾਬ ਸੀ। ਇਹ ਦੋਨੋ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। (ਕਿਉਂ ਕਿ ਬੇਰੋਥੀ ਦਾ ਨਗਰ ਵੀ ਬਿਨਯਾਮੀਨ ਪਰਿਵਾਰ-ਸਮੂਹ ਵਿੱਚ ਹੀ ਗਿਣਿਆ ਜਾਂਦਾ ਸੀ।"

7ਪਰ ਸਾਰੇ ਬੇਰੋਥੀ ਲੋਕ ਗਿੱਤਾਯਮ ਨੂੰ ਭੱਜ ਗਏ ਸਨ। ਅਤੇ ਉਹ ਅੱਜ ਤੀਕ ਉੱਥੋਂ ਦੇ ਪਰਦੇਸੀ ਹੀ ਰਹਿੰਦੇ ਹਨ।)"

8ਸ਼ਾਊਲ ਦੇ ਪੁੱਤਰ, ਯੋਨਾਥਾਨ ਦਾ ਇੱਕ ਪੁੱਤਰ ਮਫ਼ੀਬੋਸ਼ਥ ਸੀ। ਮਫ਼ੀਬੋਸ਼ਥ ਉਦੋਂ ਪੰਜਾਂ ਵਰ੍ਹਿਆਂ ਦਾ ਸੀ ਜਦੋਂ ਕਿ ਯਿਜ਼ਰਾਏਲ ਤੋਂ ਇਹ ਖਬਰ ਆਈ ਕਿ ਸ਼ਾਊਲ ਅਤੇ ਯੋਨਾਥਾਨ ਮਾਰੇ ਗਏ ਹਨ। ਉਹ ਔਰਤ ਜੋ ਮਫ਼ੀਬੋਸ਼ਥ ਦੀ ਦੇਖਭਾਲ ਕਰਦੀ ਸੀ ਉਹ ਇੰਨੀ ਡਰੀ ਹੋਈ ਸੀ ਕਿ ਕਿਤੇ ਦੁਸ਼ਮਣ ਇੱਥੇ ਨਾ ਚੜ੍ਹ ਆਉਣ ਕਿ ਉਸ ਨੇ ਮਫ਼ੀਬੋਸ਼ਥ ਨੂੰ ਕੁੱਛੜ ਚੁੱਕਿਆ ਤੇ ਉੱਥੋਂ ਨੱਸ ਗਈ। ਜਦੋਂ ਉਹ ਨੱਸ ਰਹੀ ਸੀ ਤਾਂ ਉਹ ਉਸ ਦੇ ਹੱਥੋਂ ਡਿੱਗਿਆ ਤਾਂ ਉਹ ਦੋਨਾਂ ਲੱਤਾਂ ਤੋਂ ਲੰਗੜਾ ਹੋ ਗਿਆ।"

9ਰਿੰਮੋਨ, ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਾਆਨਾਹ ਦੁਪਿਹਰ ਵੇਲੇ ਈਸ਼ਬੋਸ਼ਥ ਦੇ ਘਰ ਵੜੇ। ਕਿਉਂ ਕਿ ਗਰਮੀ ਬਹੁਤ ਸੀ ਇਸ ਲਈ ਈਸ਼ਬੋਸ਼ਥ ਅਰਾਮ ਕਰ ਰਿਹਾ ਸੀ।"

10ਰੇਕਾਬ ਅਤੇ ਬਆਨਾਹ ਉਸ ਵਕਤ ਘਰ ਵਿੱਚ ਇੰਝ ਵੜੇ ਜਿਵੇਂ ਕਿ ਕਣਕ ਕੱਢਣ ਆਏ ਹੋਣ। ਉਸ ਵਕਤ ਈਸ਼ਬੋਸ਼ਥ ਅਪਣੇ ਸੌਣ ਵਾਲੇ ਕਮਰੇ ਵਿੱਚ ਲੇਟਿਆ ਹੋਇਆ ਸੀ, ਤਾਂ ਉਨ੍ਹਾਂ ਨੇ ਉਸ ਨੂੰ ਮਾਰ ਕੇ ਵੱਢ ਸੁੱਟਿਆ। ਫ਼ਿਰ ਉਨ੍ਹਾਂ ਨੇ ਉਸਦਾ ਸਿਰ ਵੱਢਿਆ ਅਤੇ ਉਸਦਾ ਸਿਰ ਵੱਢਕੇ ਆਪਣੇ ਨਾਲ ਲੈ ਗਏ। ਅਤੇ ਸਾਰੀ ਰਾਤ ਯਰਦਨ ਘਾਟੀ ਵੱਲੋਂ ਦੀ ਸਫ਼ਰ ਤੈਅ ਕੀਤਾ ਤੇ"

1Samuel 29 illustration - 1Samuel Chapter 29

11ਫ਼ਿਰ ਉਹ ਹਬਰੋਨ ਪਹੁੰਚੇ ਅਤੇ ਉੱਥੇ ਆਕੇ ਈਸ਼ਬੋਸ਼ਥ ਦਾ ਸਿਰ ਦਾਊਦ ਦੇ ਅੱਗੇ ਰੱਖਿਆ। ਰੇਕਾਬ ਅਤੇ ਬਆਨਾਹ ਨੇ ਪਾਤਸ਼ਾਹ ਨੂੰ ਆਖਿਆ, “ਇਹ ਤੁਹਾਡਾ ਵੈਰੀ ਸ਼ਾਊਲ, ਜੋ ਤੁਹਾਡੀ ਜਾਨ ਨੂੰ ਭਾਲਦਾ ਸੀ, ਉਸ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਅੱਜ ਯਹੋਵਾਹ ਨੇ ਸਾਡੇ ਪਾਤਸ਼ਾਹ ਦਾ ਬਦਲਾ ਸ਼ਾਊਲ, ਅਤੇ ਉਸਦੀ ਅੰਸ਼ ਤੋਂ ਲੈ ਲਿਆ ਹੈ।”"

Chapter Complete

You have read 1Samuel 29

11 verses