1ਪਰ ਦਾਊਦ ਨੇ ਰੇਕਾਬ ਅਤੇ ਉਸ ਦੇ ਭਰਾ ਬਆਨਾਹ ਨੂੰ ਆਖਿਆ, “ਜਿਉਂਦੇ ਜੀਅ ਯਹੋਵਾਹ ਦੀ ਸੌਂਹ, ਜਿਸਨੇ ਮੇਰੀ ਜਾਨ ਨੂੰ ਸਭਨਾਂ ਦੁੱਖਾਂ ਤੋਂ ਛੁਟਕਾਰਾ ਦਿੱਤਾ।"
2ਜਿਸ ਵੇਲੇ ਇੱਕ ਬੰਦੇ ਨੇ ਮੈਨੂੰ ਆਖਿਆ ਕਿ ਵੇਖ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਇਹ ਸਮਝਿਆ ਕਿ ਉਹ ਮੈਨੂੰ ਚੰਗੀ ਖਬਰ ਦੇ ਰਿਹਾ ਹੈ ਤਾਂ ਮੈਂ ਉਸ ਨੂੰ ਫ਼ੜਿਆ ਅਤੇ ਸਿਕਲਗ ਵਿੱਚ ਹੀ ਉਸ ਨੂੰ ਵੱਢ ਸੁੱਟਿਆ। ਇਹ੍ਹੋ ਇਨਾਮ ਉਸ ਨੂੰ ਮੈਂ ਇਸ ਖਬਰ ਦੇ ਬਦਲੇ ਦਿੱਤਾ।"
3ਇੰਝ ਹੀ ਮੈਂ ਤੁਹਾਨੂੰ ਵੱਢ ਸੁੱਟਾਂਗਾ ਅਤੇ ਇਸ ਧਰਤੀ ਤੋਂ ਨਾਸ ਕਰਾਂਗਾ। ਕਿਉਂ ਕਿ ਤੁਸੀਂ ਇੱਕ ਭਲੇ ਆਦਮੀ ਨੂੰ ਉਸ ਦੇ ਆਪਣੇ ਹੀ ਘਰ ਵਿੱਚ, ਉਹ ਵੀ ਸੁੱਤੇ ਪਏ ਨੂੰ ਜੋ ਕਿ ਆਪਣੇ ਹੀ ਘਰ ਵਿੱਚ ਆਪਣੇ ਹੀ ਬਿਸਤਰ ਤੇ ਸੁੱਤਾ ਪਿਆ ਹੈ, ਉਸ ਨੂੰ ਕਤਲ ਕੀਤਾ ਹੈ।”"
4ਤਾਂ ਦਾਊਦ ਨੇ ਨੌਜੁਆਨ ਸਿਪਾਹੀਆਂ ਨੂੰ ਰੇਕਾਬ ਅਤੇ ਬਆਨਾਹ ਨੂੰ ਵੱਢ ਦੇਣ ਦਾ ਹੁਕਮ ਦਿੱਤਾ। ਤਾਂ ਉਨ੍ਹਾਂ ਨੇ ਰੇਕਾਬ ਅਤੇ ਬਆਨਾਹ ਦੇ ਹੱਥ-ਪੈਰ ਵੱਢਕੇ ਹਬਰੋਨ ਦੇ ਤਲਾਬ ਉੱਤੇ ਲਮਕਾ ਦਿੱਤਾ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਉਨ੍ਹਾਂ ਨੇ ਹਬਰੋਨ ਦੇ ਵਿੱਚਕਾਰ ਅਬਨੇਰ ਦੀ ਕਬਰ ਵਿੱਚ ਉਸ ਨੂੰ ਦਫ਼ਨਾ ਦਿੱਤਾ।"
5ਇਸਰਾਏਲੀ ਦਾਊਦ ਨੂੰ ਪਾਤਸ਼ਾਹ ਬਣਾਉਂਦੇ ਹਨ ਫ਼ਿਰ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਹਬਰੋਨ ਵਿੱਚ ਦਾਊਦ ਕੋਲ ਆਏ ਅਤੇ ਉਸ ਨੂੰ ਕਹਿਣ ਲੱਗੇ, “ਵੇਖੋ! ਅਸੀਂ ਸਾਰੇ ਇੱਕ ਹੀ ਪਰਿਵਾਰ, ਇੱਕੋ ਹੀ ਮਾਸ ਅਤੇ ਖੂਨ ਦੇ ਹਾਂ!"

6ਇੱਥੋਂ ਤੱਕ ਕਿ ਜਦੋਂ ਸ਼ਾਊਲ ਵੀ ਸਾਡਾ ਪਾਤਸ਼ਾਹ ਸੀ, ਉਦੋਂ ਵੀ ਤੁਸੀਂ ਹੀ ਲੜਾਈ ਵਿੱਚ ਸਾਡੇ ਆਗੂ ਸੀ ਅਤੇ ਉਹ ਤੁਸੀਂ ਹੀ ਸੀ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਲੜਾਈ ਵਿੱਚੋਂ ਬਾਹਰ ਲੈ ਆਂਦਾ। ਅਤੇ ਯਹੋਵਾਹ ਨੇ ਤੈਨੂੰ ਆਖਿਆ ਹੈ ਕਿ ਤੂੰ ਮੇਰੇ ਲੋਕਾਂ, ਇਸਰਾਏਲੀਆਂ ਦਾ ਅਯਾਲੀ ਹੋਵੇਂਗਾ। ਅਤੇ ਤੂੰ ਹੀ ਇਸਰਾਏਲ ਉੱਪਰ ਸ਼ਾਸਕ ਹੋਵੇਂਗਾ।”"
7ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਪਾਤਸ਼ਾਹ ਦਾਊਦ ਨੂੰ ਮਿਲਣ ਲਈ ਆਏ। ਦਾਊਦ ਨੇ ਇਨ੍ਹਾਂ ਬਜ਼ੁਰਗਾਂ ਨਾਲ ਯਹੋਵਾਹ ਦੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਇਨ੍ਹਾਂ ਸਾਰੇ ਪਰਿਵਾਰਾਂ ਦੇ ਬਜ਼ੁਰਗਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਵਜੋਂ ਮਸਹ ਕੀਤਾ।"
8ਦਾਊਦ ਨੇ ਜਦੋਂ ਰਾਜ ਕਰਨਾ ਸ਼ੁਰੂ ਕੀਤਾ ਉਦੋਂ ਉਹ 30 ਵਰ੍ਹਿਆਂ ਦਾ ਸੀ ਅਤੇ ਉਸ ਨੇ 40 ਵਰ੍ਹੇ ਰਾਜ ਕੀਤਾ।"
9ਉਸ ਨੇ ਸੱਤ ਵਰ੍ਹੇ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਯਰੂਸ਼ਲਮ ਵਿੱਚ 33 ਵਰ੍ਹੇ ਰਾਜ ਕੀਤਾ।"
10ਦਾਊਦ ਦਾ ਯਰੂਸ਼ਲਮ ਸ਼ਹਿਰ ਨੂੰ ਜਿੱਤਣਾ ਫ਼ਿਰ ਪਾਤਸ਼ਾਹ ਅਤੇ ਉਸ ਦੇ ਆਦਮੀ ਯਾਰੁਸ਼ਲਮ ਵਿੱਚ ਰਹਿੰਦੇ ਯਬੂਸੀਆਂ ਦੇ ਵਿਰੁੱਧ ਗਏ। ਯਬੂਸੀਆਂ ਨੇ ਦਾਊਦ ਨੂੰ ਕਿਹਾ, “ਤੂੰ ਸਾਡੇ ਸ਼ਹਿਰ ਵਿੱਚ ਪ੍ਰਵੇਸ਼ ਨਾ ਕਰ ਸੱਕੇਂਗਾ। ਸਾਡੇ ਅੰਨ੍ਹੇ ਤੇ ਲੰਗੜ੍ਹੇ ਲੋਕ ਵੀ ਤੈਨੂੰ ਅੰਦਰ ਆਉਣ ਤੋਂ ਰੋਕ ਸੱਕਦੇ ਹਨ।” (ਇਹ ਉਨ੍ਹਾਂ ਇਸ ਲਈ ਆਖਿਆ ਕਿਉਂ ਕਿ ਉਹ ਸੋਚਦੇ ਸਨ ਕਿ ਉਨ੍ਹਾਂ ਦੇ ਸ਼ਹਿਰਾਂ ਵਿੱਚ ਵੜਨਾ ਇੰਨਾ ਔਖਾ ਸੀ ਕਿ ਦਾਊਦ ਵੀ ਸਫ਼ਲ ਨਹੀਂ ਹੋ ਸੱਕੇਗਾ।"

11ਪਰ ਦਾਊਦ ਨੇ ਸੀਯੋਨ ਦਾ ਕਿਲਾ ਲੈ ਲਿਆ। ਫ਼ਿਰ ਇਹ ਕਿਲਾ ਦਾਊਦ ਦਾ ਨਗਰ ਬਣ ਗਿਆ।)"
12ਉਸ ਦਿਨ ਦਾਊਦ ਨੇ ਆਪਣੇ ਆਦਮੀਆਂ ਨੂੰ ਕਿਹਾ, “ਜੇਕਰ ਤੁਸੀਂ ਯਬੂਸੀਆਂ ਨੂੰ ਹਰਾਉਣਾ ਚਾਹੁੰਦੇ ਹੋ ਤਾਂ ਉਸ ਪਰਨਾਲੇ ਵੱਲੋਂ ਦੀ ਲੰਘੋ ਅਤੇ ਉਨ੍ਹਾਂ ਅੰਨ੍ਹੇ ਅਤੇ ਲੰਗੜ੍ਹੇ ਦੁਸ਼ਮਣਾਂ ਤੀਕ ਪਹੁੰਚੋ। ਇਸੇ ਲਈ ਲੋਕ ਕਹਿੰਦੇ ਹਨ ਕਿ ਅੰਨਿਆਂ ਅਤੇ ਲੰਗੜਿਆਂ ਦੇ ਹੁੰਦਿਆਂ ਉਹ ਭਵਨ ਵਿੱਚ ਨਹੀਂ ਵੜੇਗਾ।”"
13ਦਾਊਦ ਉਸ ਕਿਲ੍ਹੇ ਵਿੱਚ ਰਿਹਾ ਅਤੇ ਇਸ ਨੂੰ “ਦਾਊਦ ਦਾ ਸ਼ਹਿਰ” ਆਖਿਆ। ਉਸ ਨੇ ਮਿਲੋ ਤੋਂ ਲੈ ਕੇ ਸ਼ਹਿਰ ਦਾ ਵਿਕਾਸ ਕੀਤਾ ਅਤੇ ਇਸ ਸ਼ਹਿਰ ਅੰਦਰ ਹੋਰ ਵੀ ਘਰਾਂ ਦਾ ਨਿਰਮਾਣ ਕੀਤਾ।"
14ਦਾਊਦ ਦਿਨੋ-ਦਿਨ ਤਾਕਤਵਰ ਹੁੰਦਾ ਗਿਆ ਕਿਉਂ ਕਿ ਸਰਬਸ਼ਕਤੀਮਾਨ ਯਹੋਵਾਹ ਉਸ ਦੇ ਨਾਲ ਸੀ।"
15ਤਦ ਸੋਰ ਦੇ ਪਾਤਸ਼ਾਹ ਹੀਰਾਮ ਨੇ ਸੰਦੇਸ਼ਵਾਹਕ, ਦਿਆਰ ਦੀ ਲੱਕੜ ਅਤੇ ਤਰੱਖਾਣ ਅਤੇ ਪੱਥਰ ਘੜਣ ਵਾਲਿਆਂ ਨੂੰ ਦਾਊਦ ਕੋਲ ਭੇਜਿਆ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਤਿਆਰ ਕੀਤਾ।"

16ਤਾਂ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ। ਅਤੇ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਦੇ ਰਾਜ ਨੂੰ ਪਰਮੇਸ਼ੁਰ ਦੇ ਲੋਕਾਂ, ਇਸਰਾਏਲ ਦੇ ਲੋਕਾਂ ਲਈ ਹੀ ਵੱਧਾਇਆ ਸੀ।"
17ਦਾਊਦ ਹਬਰੋਨ ਤੋਂ ਯਰੂਸ਼ਲਮ ਨੂੰ ਚੱਲਿਆ ਗਿਆ। ਯਰੂਸ਼ਲਮ ਵਿੱਚ ਉਸ ਕੋਲ ਹੋਰ ਵੱਧੇਰੇ ਦਾਸੀਆਂ ਅਤੇ ਪਤਨੀਆਂ ਦੀ ਗਿਣਤੀ ਵੱਧ ਗਈ ਅਤੇ ਉਨ੍ਹਾਂ ਤੋਂ ਹੋਰ ਵੱਧੇਰੇ ਔਲਾਦ ਵੀ ਪੈਦਾ ਹੋਈ। ਇਉਂ ਦਾਊਦ ਦਾ ਵੱਡਾ ਪਰਿਵਾਰ ਹੋਇਆ।"
18ਯਰੂਸ਼ਲਮ ਵਿੱਚ ਦਾਊਦ ਦੇ ਜਿਹੜੇ ਪੁੱਤਰ ਪੈਦਾ ਹੋਏ ਉਨ੍ਹਾਂ ਦੇ ਨਾਉਂ ਸਨ: ਸ਼ਮੂਆਹ, ਸ਼ੋਬਾਬ, ਨਾਥਾਨ ਅਤੇ ਸੁਲੇਮਾਨ।"
19ਯਿਬਹਾਰ, ਅਲੀਸ਼ੂਆ, ਨਫ਼ਗ ਅਤੇ ਯਾਫ਼ੀਆ,"
20ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਾਲਟ।"

21ਦਾਊਦ ਦੀ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਉਨ੍ਹਾਂ ਦਾਊਦ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਇਆ ਹੈ ਤਦ ਸਾਰੇ ਫ਼ਲਿਸਤੀਆਂ ਨੇ ਦਾਊਦ ਦੇ ਲੱਭਣ ਲਈ ਚੜ੍ਹਾਈ ਕੀਤੀ ਤਾਂ ਜੋ ਉਸ ਨੂੰ ਜਾਨੋਂ ਮਾਰ ਸੁੱਟਣ ਪਰ ਜਦ ਦਾਊਦ ਨੂੰ ਖਬਰ ਲਗੀ ਤਾਂ ਉਹ ਯਰੂਸ਼ਲਮ ਦੇ ਕਿਲੇ ਵਿੱਚ ਚੱਲਾ ਗਿਆ।"
22ਅਤੇ ਫ਼ਲਿਸਤੀ ਆਏ ਅਤੇ ਰਫ਼ਾਈਆਂ ਦੀ ਵਾਦੀ ਵਿੱਚ ਡੇਰੇ ਲਾ ਲਏ।"
23ਦਾਊਦ ਨੇ ਯਹੋਵਾਹ ਨੂੰ ਇਹ ਆਖਦੇ ਹੋਏ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕਰਾਂ? ਕੀ ਯਹੋਵਾਹ ਤੂੰ ਫ਼ਲਿਸਤੀਆਂ ਨੂੰ ਹਰਾਉਣ ’ਚ ਮੇਰੀ ਮਦਦ ਕਰੇਂਗਾ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਹਾਂ, ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਜ਼ਰੂਰ ਤੇਰੀ ਮਦਦ ਕਰਾਂਗਾ।”"
24ਤਦ ਦਾਊਦ ਬਆਲ ਪਰਾਸੀਮ ਵਿੱਚ ਆਇਆ, ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, “ਯਹੋਵਾਹ ਨੇ ਮੇਰੇ ਵੈਰੀਆਂ ਨੂੰ ਇੰਝ ਨਾਸ ਕੀਤਾ ਹੈ ਜਿਵੇਂ ਬੰਧ ਟੁੱਟਣ ਨਾਲ ਪਾਣੀ ਸਭ ਕੁਝ ਵਹਾਅ ਕੇ ਲੈ ਜਾਂਦਾ ਹੈ।” ਇਸੇ ਲਈ ਦਾਊਦ ਨੇ ਉਸ ਜਗ੍ਹਾ ਦਾ ਨਾਂ “ਬਆਲ ਪਰਾਸੀਮ” ਰੱਖਿਆ।"
25ਫ਼ਲਿਸਤੀਆਂ ਨੇ ਆਪਣੇ ਦੇਵਤਿਆਂ ਦੀਆਂ ਮੂਰਤਾਂ ਨੂੰ ਬਆਲ ਪਰਾਸੀਮ ਵਿੱਚ ਹੀ ਛੱਡਿਆ ਤ੍ਤੇ ਉੱਥੋਂ ਚੱਲੇ ਗਏ ਤਾਂ ਦਾਊਦ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਮੂਰਤਾਂ ਨੂੰ ਉੱਥੋਂ ਚੁੱਕ ਲਿਆ।"

26ਫ਼ਲਿਸਤੀ ਫ਼ਿਰ ਆਏ ਅਤੇ ਰਫ਼ਾਈਆਂ ਦੀ ਵਾਦੀ ਵਿੱਚ ਫ਼ਿਰ ਤੰਬੂ ਲਾਏ।"
27ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਇਸ ਵਾਰ ਯਹੋਵਾਹ ਨੇ ਦਾਊਦ ਨੂੰ ਕਿਹਾ, “ਉੱਥੇ ਇਸ ਵਾਰ ਨਾ ਜਾਵੀਂ। ਪਰ ਪਿੱਛੇ ਹੋਕੇ ਪਿੱਛੋਂ ਦੀ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤਾਂ ਦੇ ਬਿਰੱਖਾਂ ਦੇ ਸਾਹਮਣੇ ਹੋਕੇ ਉਨ੍ਹਾਂ ਉੱਤੇ ਹਮਲਾ ਕਰ।"
28ਅਤੇ ਇੰਝ ਹੋਵੇ ਕਿ ਜਿਸ ਵਕਤ ਤੂੰ ਤੂਤਾਂ ਦੇ ਬਿਰੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਂ ਤਾਂ ਸੁਚੇਤ ਹੋ ਕਿਉਂ ਕਿ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰਕੇ ਫ਼ਲਿਸਤੀਆਂ ਦੇ ਦਲ ਨੂੰ ਮਾਰੇਗਾ।”"
29ਤਾਂ ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਦਾ ਹੁਕਮ ਹੋਇਆ। ਤਾਂ ਫ਼ਿਰ ਫ਼ਲਿਸਤੀਆਂ ਨੂੰ ਉਸ ਨੇ ਹਾਰ ਦਿੱਤੀ। ਉਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਗੱਬਾਹ ਤੋਂ ਲੈ ਕੇ ਗਹਰ ਤੱਕ ਪਹੁੰਚਦੇ ਉਨ੍ਹਾਂ ਨੂੰ ਵੱਢ-ਵੱਢ ਕੇ ਮਾਰ ਸੁੱਟਿਆ।"
30ਯਹੋਵਾਹ ਦਾ ਪਵਿੱਤਰ ਸੰਦੂਕ ਯਰੂਸ਼ਲਮ ਵਿੱਚ ਲਿਆਂਦਾ ਗਿਆ ਫ਼ਿਰ ਦਾਊਦ ਨੇ ਇਸਰਾਏਲ ਦੇ ਸਭ ਤੋਂ ਵੱਧੀਆ ਚੁਣੇ ਹੋਏ 30,000 ਸਿਪਾਹੀ ਇਕੱਠੇ ਕੀਤੇ।"

31ਤਦ ਦਾਊਦ ਅਤੇ ਉਸ ਦੇ ਸਾਰੇ ਆਦਮੀ, ਯਹੂਦਾਹ ਵਿੱਚ ਬਆਲੇ ਨੂੰ ਗਏ ਅਤੇ ਉੱਥੋਂ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਯਰੂਸ਼ਲਮ ਨੂੰ ਲੈ ਗਏ। ਲੋਕ ਯਹੋਵਾਹ ਦੀ ਉਪਾਸਨਾ ਕਰਨ ਲਈ ਪਵਿੱਤਰ ਸੰਦੂਕ ਵੱਲ ਆਏ। ਉਹ ਪਵਿੱਤਰ ਸੰਦੂਕ ਯਹੋਵਾਹ ਦੇ ਸਿੰਘਾਸਣ ਦੇ ਬਰਾਬਰ ਹੈ। ਉਸੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਉਕਰੀਆਂ ਹੋਈਆਂ ਹਨ ਅਤੇ ਯਹੋਵਾਹ ਸਰਬ ਸ਼ਕਤੀਮਾਨ ਇਨ੍ਹਾਂ ਦੂਤਾਂ ਉੱਤੇ, ਪਾਤਸ਼ਾਹ ਬਣਕੇ ਬੈਠਾ ਹੈ।"
You have read 1Samuel 30
31 verses