1ਸੋ ਉਨ੍ਹਾਂ ਨੇ ਪਵਿੱਤਰ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਸ ਨੂੰ ਅਬੀਨਾਦਾਬ ਦੇ ਘਰੋ ਜੋ ਕਿ ਇੱਕ ਪਹਾੜੀ ਉੱਤੇ ਸੀ, ਲਿਜਾ ਰਹੇ ਸਨ। ਅਬੀਨਾਦਾਬ ਦੇ ਪੁੱਤਰ ਊਜਾਹ ਅਤੇ ਅਹਯੋ ਉਸ ਨਵੀਂ ਗੱਡੀ ਨੂੰ ਚੱਲਾ ਰਹੇ ਸਨ।"
2ਅਤੇ ਉਨ੍ਹਾਂ ਨੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਨਾਲ-ਨਾਲ ਗਏ ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ।"
3ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਭ ਤਰ੍ਹਾਂ ਦੇ ਸਾਜ਼ ਜਿਵੇਂ ਕਿ ਬੀਨ, ਮੱਧਮ, ਖੰਜਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਅੱਗੇ-ਅੱਗੇ ਵਜਾਉਂਦੇ ਹੋਏ ਤੁਰੇ।"
4ਜਦੋਂ ਦਾਊਦ ਦੇ ਆਦਮੀ ਨਾਕੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਹੱਥ ਲੰਮਾ ਕਰਕੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਫ਼ੜ ਕੇ ਸੰਭਾਲਿਆ ਕਿਉਂ ਕਿ ਗਊਆਂ ਠੋਕਰ ਖਾ ਰਹੀਆਂ ਸਨ।"
5ਪਰ ਯਹੋਵਾਹ ਊਜ਼ਾਹ ਤੇ ਕਰੋਧ ਵਿੱਚ ਆਇਆ ਅਤੇ ਉਸ ਨੂੰ ਮਾਰ ਸੁੱਟਿਆ। ਊਜ਼ਾਹ ਨੇ ਜਦੋਂ ਪਵਿੱਤਰ ਸੰਦੂਕ ਨੂੰ ਛੁਹਿਆ ਤਾਂ ਯਹੋਵਾਹ ਨੂੰ ਕੋਈ ਸੰਮਾਨ ਨਾ ਦਰਸਾਇਆ ਤਾਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਕੋਲ ਹੀ ਡਿੱਗ ਪਿਆ ਅਤੇ ਮਰ ਗਿਆ।"

6ਦਾਊਦ ਉਦਾਸ ਹੋ ਗਿਆ ਕਿਉਂ ਕਿ ਯਹੋਵਾਹ ਨੇ ਊਜ਼ਾਹ ਨੂੰ ਮਾਰ ਸੁੱਟਿਆ ਸੀ। ਉਸ ਨੇ ਉਸ ਥਾਂ ਦਾ ਨਾਂ “ਪਰਸ-ਊਜ਼ਾਹ” ਰੱਖਿਆ।"
7ਦਾਊਦ ਉਸ ਦਿਨ ਯਹੋਵਾਹ ਕੋਲੋਂ ਡਰਿਆ ਅਤੇ ਕਹਿਣ ਲੱਗਾ, “ਹੁਣ ਇੱਥੇ ਮੈਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਕਿਵੇਂ ਲਿਆ ਸੱਕਦਾ ਹਾਂ?”"
8ਸੋ ਦਾਊਦ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈਜਾਕੇ ਆਪਣੇ ਕੋਲ ਨਾ ਰੱਖ ਸੱਕਿਆ ਤਾਂ ਦਾਊਦ ਪਵਿੱਤਰ ਸੰਦੂਕ ਨੂੰ ਇੱਕ ਪਾਸੇ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਲੈ ਗਿਆ।"
9ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨੇ ਰਿਹਾ ਅਤੇ ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।"
10ਉਪਰੰਤ, ਲੋਕਾਂ ਨੇ ਦਾਊਦ ਨੂੰ ਕਿਹਾ, “ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਕਾਰਣ ਯਹੋਵਾਹ ਨੇ ਬਰਕਤ ਦਿੱਤੀ ਹੈ।” ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋਕੇ ਚੜ੍ਹਾ ਲਿਆਇਆ।"

11ਜਦੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਚੁੱਕਣ ਵਾਲੇ ਛੇ ਕਦਮ ਹੀ ਤੁਰੇ ਤਾਂ ਉਸ ਨੇ ਬਲਦ ਅਤੇ ਇੱਕ ਮੋਟੇ ਵੱਛੇ ਦੀ ਬਲੀ ਦਿੱਤੀ।"
12ਯਹੋਵਾਹ ਦੇ ਅੱਗੇ ਫ਼ਿਰ ਦਾਊਦ ਆਪਣੇ ਸਾਰੇ ਜ਼ੋਰ ਨਾਲ ਨੱਚ ਰਿਹਾ ਸੀ ਅਤੇ ਦਾਊਦ ਨੇ ਲਿਨਨ ਦਾ ਏਫ਼ੋਦ ਪਾਇਆ ਹੋਇਆ ਸੀ।"
13ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਜ਼ੈਕਾਰਾ ਬੁਲਾਉਂਦੇ ਅਤੇ ਤੂਰੀਆਂ ਵਜਾਉਂਦੇ ਚੁੱਕ ਕੇ ਲੈ ਆਏ। ਜਦੋਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਸ਼ਹਿਰ ਵਿੱਚ ਲੈ ਆਏ।"
You have read 1Samuel 31
13 verses