1ਤਾਂ ਉਨ੍ਹਾਂ ਨੇ ਯਹੋਵਾਹ ਨੂੰ ਪੁੱਛਿਆ, “ਕੀ ਸ਼ਾਊਲ ਅਜੇ ਤੀ ਇੱਥੇ ਨਹੀਂ ਆਇਆ?” ਯਹੋਵਾਹ ਨੇ ਆਖਿਆ, “ਸ਼ਾਊਲ ਸਾਮਗਰੀ ਦੇ ਪਿੱਛੇ ਲੁਕ ਰਿਹਾ ਹੈ?”"
2ਲੋਕੀਂ ਗਏ ਅਤੇ ਉਸ ਨੂੰ ਭੱਜਕੇ ਉੱਥੋਂ ਲੈ ਆਏ ਅਤੇ ਜਦ ਉਹ ਲੋਕਾਂ ਦੇ ਵਿੱਚਕਾਰ ਖਲੋਤਾ ਤਾਂ ਉਹ ਸਾਰਿਆਂ ਵਿੱਚੋਂ ਸਿਰ ਕੱਢਦਾ ਸੀ।"
3ਸਮੂਏਲ ਨੇ ਸਭਨਾਂ ਨੂੰ ਕਿਹਾ, “ਵੇਖੋ! ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਇਹ ਹੈ। ਲੋਕਾਂ ਵਿੱਚ ਸ਼ਾਊਲ ਵਰਗਾ ਕੋਈ ਹੋਰ ਦੂਜਾ ਮਨੁੱਖ ਨਹੀਂ ਹੈ।” ਤਦ ਸਭਨਾਂ ਲੋਕਾਂ ਨੇ ਜੈਕਾਰਾ ਬੁਲਾਕੇ ਆਖਿਆ, “ਪਾਤਸ਼ਾਹ ਜਿਉਂਦਾ ਰਹੇ।”"
4ਫ਼ੇਰ ਸਮੂਏਲ ਨੇ ਲੋਕਾਂ ਨੂੰ ਰਾਜ ਦੇ ਤੌਰ ਤਰੀਕੇ ਦੱਸੇ। ਉਸ ਨੇ ਇਹ ਨੇਮ ਇੱਕ ਪੁਸਤਕ ਵਿੱਚ ਲਿਖ ਦਿੱਤੇ ਅਤੇ ਇਹ ਪੋਥੀ ਯਹੋਵਾਹ ਦੇ ਅੱਗੇ ਰੱਖੀ ਅਤੇ ਸਮੂਏਲ ਨੇ ਫ਼ਿਰ ਲੋਕਾਂ ਨੂੰ ਘਰ ਵਾਪਸ ਜਾਣ ਲਈ ਕਿਹਾ।"
5ਸ਼ਾਊਲ ਵੀ ਗਿਬਆਹ ਵਿੱਚ ਆਪਣੇ ਘਰ ਪਰਤਿਆ। ਲੋਕਾਂ ਦੀ ਇੱਕ-ਇੱਕ ਟੋਲੀ ਦੇ ਮਨਾਂ ਨੂੰ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਕਸਾਇਆ ਸੀ ਉਹ ਸ਼ਾਊਲ ਦੇ ਪਿੱਛੇ ਹੋ ਤੁਰੇ।"

6ਪਰ ਕੁਝ ਫ਼ਸਾਦੀ ਲੋਕਾਂ ਨੇ ਕਿਹਾ, “ਇਹ ਆਦਮੀ ਸਾਨੂੰ ਕਿਵੇਂ ਬਚਾ ਸੱਕਦਾ?” ਉਨ੍ਹਾਂ ਨੇ ਸ਼ਾਊਲ ਦੀ ਨਿੰਦਿਆ ਕੀਤੀ ਅਤੇ ਉਸ ਨੂੰ ਤੋਹਫ਼ੇ ਦੇਣ ਤੋਂ ਇਨਕਾਰ ਕਰ ਦਿੱਤਾ। ਪਰ ਸ਼ਾਊਲ ਨੇ ਕੁਝ ਨਾ ਕਿਹਾ। ਨਾਹਾਸ਼, ਅੰਮੋਨੀਆਂ ਦਾ ਰਾਜਾ ਅੰਮੋਨ ਦਾ ਰਾਜਾ ਨਾਹਾਸ਼, ਗਾਦ ਅਤੇ ਰਊਬੇਨ ਦੇ ਪਰਿਵਾਰ-ਸਮੂਹਾਂ ਲਈ ਮੁਸੀਬਤਾਂ ਖੜੀਆਂ ਕਰ ਰਿਹਾ ਸੀ। ਨਾਹਾਸ਼ ਨੇ ਉਨ੍ਹਾਂ ਨੇ ਪਰਿਵਾਰ-ਸਮੂਹ ਦੇ ਹਰ ਆਦਮੀ ਦੀ ਸੱਜੀ ਅੱਖ ਬਾਹਰ ਕੱਢ ਦਿੱਤੀ ਅਤੇ ਉਸ ਨੇ ਯਰਦਨ ਦਰਿਆ ਦੇ ਪੂਰਬ ਵਾਲੇ ਪਾਸੇ ਰਹਿਣ ਵਾਲੇ ਹਰ ਇਸਰਾਏਲੀ ਆਦਮੀ ਦੀ ਸੱਜੀ ਅੱਖ ਬਾਹਰ ਕੱਢ ਦਿੱਤੀ। ਪਰ ਇਸਰਾਏਲ ਦੇ 7,000 ਆਦਮੀ ਅੰਮੋਨੀਆਂ ਕੋਲੋਂ ਬਚ ਗਏ ਅਤੇ ਯਾਬੇਸ਼ ਗਿਲਆਦ ਨੂੰ ਆ ਗਏ।"
7ਤਕਰੀਬਨ ਇੱਕ ਮਹੀਨੇ ਬਾਦ, ਅੰਮੋਨੀਆਂ ਦਾ ਨਾਹਾਸ਼ ਰਾਜਾ ਅਤੇ ਉਸਦੀ ਸੈਨਾ ਨੇ ਯਾਬੇਸ਼-ਗਿਲਆਦ ਨੂੰ ਘੇਰ ਲਿਆ। ਯਾਬੇਸ਼ ਦੇ ਲੋਕਾਂ ਨੇ ਨਾਹਾਸ਼ ਨੂੰ ਕਿਹਾ, “ਜੇਕਰ ਤੂੰ ਸਾਡੇ ਨਾਲ ਸਮਝੌਤਾ ਕਰ ਲਵੇਂ ਤਾਂ ਅਸੀਂ ਤੇਰੀ ਟਹਿਲ ਕਰਾਂਗੇ।”"
8ਪਰ ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਇਸ ਗੱਲ ਉੱਪਰ ਮੈਂ ਤੁਹਾਡੇ ਨਾਲ ਸਮਝੌਤਾ ਕਰਾਂਗਾ ਜੇਕਰ ਮੈਂ ਤੁਹਾਡੇ ਸਭ ਆਦਮੀਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾ ਅਤੇ ਇੰਝ ਮੈਂ ਇਹ ਬੇਪਤੀ ਸਾਰੇ ਇਸਰਾਏਲ ਦੇ ਉੱਤੇ ਠਹਿਰਾਵਾਂਗਾ।”"
9ਯਾਬੇਸ਼ ਦੇ ਆਗੂਆਂ ਨੇ ਨਾਹਾਸ਼ ਨੂੰ ਆਖਿਆ, “ਸਾਨੂੰ ਸੱਤ ਦਿਨਾਂ ਦੀ ਮੁਹਲਤ ਦੇ। ਅਸੀਂ ਸਾਰੇ ਇਸਰਾਏਲ ਵਿੱਚ ਹਲਕਾਰੇ ਭੇਜਾਂਗੇ। ਜੇਕਰ ਕੋਈ ਵੀ ਸਾਡੀ ਮਦਦ ਲਈ ਨਾ ਆਇਆ ਤਾਂ ਅਸੀਂ ਆਪਣੇ-ਆਪ ਤੈਨੂੰ ਆਪਣਾ-ਆਪ ਸਮਰਪਣ ਕਰ ਦੇਵਾਂਗੇ।”"
10ਸ਼ਾਊਲ ਦਾ ਯਾਬੇਸ਼-ਗਿਲਆਦ ਨੂੰ ਬਚਾਉਣਾ ਤਦ ਗਿਬਆਹ ਵਿੱਚ ਜਿੱਥੇ ਸ਼ਾਊਲ ਰਹਿੰਦਾ ਸੀ ਹਲਕਾਰੇ ਆਏ ਉੱਥੇ ਆਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਖਬਰ ਦਿੱਤੀ ਤਾਂ ਲੋਕ ਜ਼ੋਰ-ਜ਼ੋਰ ਦੀ ਚੀਕਣ ਲੱਗੇ।"

11ਸ਼ਾਊਲ ਖੇਤਾਂ ਵਿੱਚ ਆਪਣੀਆਂ ਗਊਆਂ ਨੂੰ ਲੈ ਕੇ ਗਿਆ ਹੋਇਆ ਸੀ, ਜਦ ਉਹ ਪੈਲੀਆਂ ਤੋਂ ਬਾਹਰ ਘਰ ਨੂੰ ਮੁੜਿਆ ਤਾਂ ਰਾਹ ਵਿੱਚ ਉਸ ਨੇ ਲੋਕਾਂ ਨੂੰ ਰੋਂਦਿਆਂ ਕੁਰਲਾਉਂਦਿਆਂ ਵੇਖਿਆ ਤਾਂ ਉਸ ਨੇ ਪੁੱਛਿਆ, “ਤੁਹਾਨੂੰ ਕੀ ਹੋਇਆ ਹੈ? ਤੁਸੀਂ ਕਿਉਂ ਰੋ ਰਹੇ ਹੋ?” ਤਦ ਲੋਕਾਂ ਨੇ ਉਸ ਨੂੰ ਦੱਸਿਆ ਕਿ ਯਾਬੇਸ਼ ਤੋਂ ਹਲਕਾਰੇ ਕੀ ਖਬਰ ਲੈ ਕੇ ਆਏ ਹਨ।"
12ਸ਼ਾਉਲ ਨੇ ਉਨ੍ਹਾਂ ਦੀ ਪੂਰੀ ਗੱਲ ਸੁਣੀ। ਤਦ ਪਰਮੇਸ਼ੁਰ ਦੇ ਆਤਮੇ ਨੇ ਬੜੇ ਜ਼ੋਰ ਨਾਲ ਸ਼ਾਊਲ ਵਿੱਚ ਪ੍ਰਵੇਸ਼ ਕੀਤਾ ਅਤੇ ਸ਼ਾਊਲ ਬੜੇ ਕਰੋਧ ਵਿੱਚ ਆ ਗਿਆ।"
13ਸ਼ਾਊਲ ਨੇ ਗਊਆਂ ਦਾ ਇੱਕ ਜੋੜਾ ਲਿਆ ਅਤੇ ਉਨ੍ਹਾਂ ਦੇ ਟੋਟੇ-ਟੋਟੇ ਕਰ ਦਿੱਤੇ। ਫ਼ਿਰ ਉਹ ਟੋਟੇ ਉਸ ਨੇ ਉਨ੍ਹਾਂ ਹਲਕਾਰਿਆਂ ਨੂੰ ਦਿੱਤੇ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਇਹ ਟੋਟੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਤੀਕ ਲੈ ਜਾਕੇ ਵੰਡ ਦੇਵੋ। ਅਤੇ ਉਨ੍ਹਾਂ ਨੂੰ ਕਿਹਾ ਕਿ ਜਾਕੇ ਇਸਰਾਏਲ ਦੇ ਲੋਕਾਂ ਨੂੰ ਇਹ ਸੁਨੇਹਾ ਦੇਵੋ ਕਿ, “ਜੇ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਤਾਂ ਉਨ੍ਹਾਂ ਦੀਆਂ ਗਊਆਂ ਨਾਲ ਵੀ ਅਇਹਾ ਸਲੂਕ ਹੀ ਕੀਤਾ ਜਾਏਗਾ।” ਤਦ ਯਹੋਵਾਹ ਦਾ ਭੈਅ ਲੋਕਾਂ ਨੂੰ ਪੈ ਗਿਆ। ਉਹ ਸਾਰੇ ਇਕੱਠੇ ਅਤੇ ਇੱਕ ਹੋਕੇ ਉਸ ਕੋਲ ਆਏ।"
14ਸ਼ਾਊਲ ਨੇ ਸਾਰਿਆਂ ਆਦਮੀਆਂ ਨੂੰ ਬਜ਼ਕ ਵਿੱਚ ਇਕੱਠਿਆਂ ਕੀਤਾ। ਉੱਥੇ 3,00,000 ਆਦਮੀ ਇਸਰਾਏਲ ਤੋਂ ਅਤੇ 30,000 ਆਦਮੀ ਯਹੂਦਾਹ ਤੋਂ ਸਨ।"
15ਸ਼ਾਊਲ ਅਤੇ ਉਸਦੀ ਸੈਨਾ ਨੇ ਉਨ੍ਹਾਂ ਹਲਕਾਰਿਆਂ ਨੂੰ ਜੋ ਯਾਬੇਸ਼ ਤੋਂ ਆਏ ਸਨ, “ਤੁਸੀਂ ਯਾਬੇਸ਼-ਗਿਲਆਦ ਦੇ ਲੋਕਾਂ ਨੂੰ ਜਾਕੇ ਆਖ ਦਿਉ ਕਿ ਕੱਲ੍ਹ ਜਿਸ ਵੇਲੇ ਧੁੱਪ ਤੇਜ਼ ਹੋਵੇਗੀ ਤਾਂ ਉਸ ਵਕਤ ਤੱਕ ਤੁਹਾਨੂੰ ਛੁਟਕਾਰਾ ਮਿਲ ਜਾਵੇਗਾ।” ਹਲਕਾਰਿਆਂ ਨੇ ਯਾਬੇਸ਼ ਦੇ ਲੋਕਾਂ ਨੂੰ ਜਾਕੇ ਸ਼ਾਊਲ ਦਾ ਸੁਨੇਹਾ ਦੇ ਦਿੱਤਾ। ਤਾਂ ਉਹ ਲੋਕ ਬੜੇ ਖੁਸ਼ ਹੋਏ।"

16ਤਾਂ ਯਾਬੇਸ਼ ਦੇ ਲੋਕਾਂ ਨੇ ਅੰਮੋਨੀਆਂ ਦੇ ਨਾਹਾਸ਼ ਨੂੰ ਕਿਹਾ, “ਕੱਲ੍ਹ ਅਸੀਂ ਤੇਰੇ ਕੋਲ ਆਵਾਂਗੇ ਤੂੰ ਜਿਵੇਂ ਚਾਹੇਂ ਸਾਡਾ ਜੋ ਕਰਨਾ ਚਾਹੇਂ ਕਰ ਲਵੀਂ।”"
17ਅਗਲੀ ਸਵੇਰ ਸ਼ਾਊਲ ਨੇ ਆਪਣੇ ਸਿਪਾਹੀਆਂ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ। ਸਵੇਰ ਦੇ ਪਹਿਲੇ ਪਹਿਰ ਹੀ ਸ਼ਾਊਲ ਆਪਣੇ ਸਿਪਾਹੀਆਂ ਨਾਲ ਅੰਮੋਨੀਆਂ ਦੇ ਡੇਰੇ ਆ ਵੜਿਆ। ਉਸ ਨੇ ਉਨ੍ਹਾਂ ਉੱਪਰ ਉਸ ਵਕਤ ਆਕੇ ਹਮਲਾ ਕੀਤਾ ਜਿਸ ਵੇਲੇ ਉਸ ਸਵੇਰ ਉਹ ਆਪਣੇ ਦਰਬਾਨ ਬਦਲ ਰਹੇ ਸਨ। ਦੁਪਿਹਰ ਤੋਂ ਪਹਿਲੇ-ਪਹਿਲੇ ਸ਼ਾਊਲ ਅਤੇ ਉਸ ਦੇ ਸਿਪਾਹੀਆਂ ਨੇ ਅੰਮੋਨੀਆਂ ਨੂੰ ਹਰਾ ਦਿੱਤਾ। ਅਤੇ ਅੰਮੋਨੀ ਸਿਪਾਹੀ ਸਾਰੇ ਇੱਧਰ-ਉੱਧਰ ਭੱਜ ਖਲੋਤੇ। ਸਭ ਇੱਕ ਦੂਜੇ ਤੋਂ ਖਿੰਡਰ ਗਏ, ਕੋਈ ਦੋ ਇਕੱਠੇ ਨਾ ਰਹੇ।"
18ਤਦ ਲੋਕਾਂ ਨੇ ਸਮੂਏਲ ਨੂੰ ਕਿਹਾ, “ਉਹ ਲੋਕ ਕਿੱਥੇ ਹਨ ਜਿਨ੍ਹਾਂ ਨੇ ਇਹ ਆਖਿਆ ਕਿ ਸ਼ਾਊਲ ਸਾਡਾ ਪਾਤਸ਼ਾਹ ਨਹੀਂ ਬਣੇਗਾ? ਉਨ੍ਹਾਂ ਲੋਕਾਂ ਨੂੰ ਇੱਥੇ ਲਿਆਵੋ, ਅਸੀਂ ਉਨ੍ਹਾਂ ਨੂੰ ਵੱਢ ਸੁੱਟਾਂਗੇ।”"
19ਪਰ ਸ਼ਾਊਲ ਨੇ ਕਿਹਾ, “ਨਹੀਂ! ਅੱਜ ਦੇ ਦਿਨ ਕਿਸੇ ਨੂੰ ਜਾਨੋ ਨਾ ਮਾਰੋ, ਕਿਉਂਕਿ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਇਆ ਹੈ।”"
20ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਆਓ, ਆਪਾਂ ਗਿਲਗਾਲ ਨੂੰ ਚੱਲੀਏ। ਅਸੀਂ ਗਿਲਗਾਲ ਵਿਖੇ ਫ਼ਿਰ ਤੋਂ ਸ਼ਾਊਲ ਨੂੰ ਰਾਜਾ ਤਸਦੀਕ ਕਰਾਂਗੇ।”"

21ਫ਼ਿਰ ਸਾਰੇ ਲੋਕ ਗਿਲਗਾਲ ਨੂੰ ਗਏ। ਉੱਥੇ ਯਹੋਵਾਹ ਦੇ ਸਾਹਮਣੇ, ਲੋਕਾਂ ਨੇ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ। ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।"
22ਸਮੂਏਲ ਦਾ ਪਾਤਸ਼ਾਹ ਬਾਰੇ ਬੋਲਣਾ ਸਮੂਏਲ ਨੇ ਸਾਰੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਮੈਂ ਉਹ ਸਭ ਕੁਝ ਕੀਤਾ ਹੈ ਜੋ ਤੁਸੀਂ ਲੋਕਾਂ ਨੇ ਮੇਰੇ ਕੋਲੋਂ ਚਾਹਿਆ। ਮੈਂ ਤੁਹਾਡੇ ਉੱਪਰ ਪਾਤਸ਼ਾਹ ਵੀ ਠਹਿਰਾ ਦਿੱਤਾ ਹੈ।"
You have read 1Samuel 4
22 verses