Lumina
1Samuel

Ark in Philistine Cities

1Samuel 5·Punjabi Bible

1ਹੁਣ ਤੁਹਾਨੂੰ ਤੁਹਾਡੇ ਅੱਗੇ-ਅੱਗੇ ਤੁਰਨ ਲਈ ਪਾਤਸ਼ਾਹ ਵੀ ਦਿੱਤਾ ਹੈ। ਮੈਂ ਹੁਣ ਬੁੱਢਾ ਹੋ ਗਿਆ ਹਾਂ ਅਤੇ ਮੇਰੇ ਵਾਲ ਚਿੱਟੇ ਹੋ ਗਏ ਹਨ, ਪਰ ਮੇਰੇ ਪੁੱਤਰ ਤੁਹਾਡੇ ਨਾਲ ਹਨ। ਜਦ ਤੋਂ ਮੈਂ ਅਜੇ ਛੋਟਾ ਜਿਹਾ ਬਾਲਕ ਸੀ ਤਦ ਤੋਂ ਮੈਂ ਤੁਹਾਡਾ ਆਗੂ ਰਿਹਾ ਹਾਂ।"

2ਵੇਖੋ, ਮੈਂ ਹਾਜ਼ਰ ਹਾਂ। ਜੇਕਰ ਮੈਂ ਕੋਈ ਗਲਤੀ ਕੀਤੀ ਹੋਵੇ ਤਾਂ ਤੁਹਾਨੂੰ ਉਹ ਜ਼ਰੂਰ ਯਹੋਵਾਹ ਅਤੇ ਉਸ ਦੇ ਚੁਣੇ ਹੋਏ ਪਾਤਸ਼ਾਹ ਨੂੰ ਦੱਸਣੀ ਚਾਹੀਦੀ ਹੈ। ਕੀ ਮੈਂ ਕਿਸੇ ਦੀ ਗਊ ਚੁਰਾਈ ਜਾਂ ਕਿਸੇ ਦਾ ਖੋਤਾ ਚੁਰਾਇਆ? ਕੀ ਮੈਂ ਕਿਸੇ ਨੂੰ ਧੋਖਾ ਦਿੱਤਾ ਜਾਂ ਕਿਸੇ ਦਾ ਕੁਝ ਚੁਰਾਇਆ? ਕੀ ਮੈਂ ਆਪਣੀਆਂ ਅੱਖਾਂ ਅੰਨ੍ਹੀਆਂ ਕਰਨ ਲਈ ਕਣੇ ਦੀ ਵੱਢੀ ਲਿੱਤੀ ਤਾਂ ਜੋ ਕਿਸੇ ਹੋਰ ਦੁਆਰਾ ਕੀਤੇ ਅਪਰਾਧ ਨੂੰ ਅਣਦੇਖਿਆਂ ਕਰਾਂ। ਜੇਕਰ ਮੈਂ ਇਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਕੀਤਾ ਹੋਵੇ ਮੈਂ ਹਾਨੀ-ਪੂਰਤੀ ਕਰਾਂਗਾ।”"

3ਤਾਂ ਇਸਰਾਏਲੀਆਂ ਨੇ ਆਖਿਆ, “ਨਹੀਂ! ਤੂੰ ਸਾਡੇ ਨਾਲ ਕਦੇ ਵੀ ਬਦਸਲੂਕੀ ਨਹੀਂ ਕੀਤੀ ਨਾ ਹੀ ਕਦੇ ਤੂੰ ਸਾਨੂੰ ਧੋਖਾ ਦਿੱਤਾ ਅਤੇ ਨਾ ਹੀ ਕੋਈ ਕਦੇ ਵੱਢੀ ਲਿੱਤੀ ਹੈ।”"

4ਸਮੂਏਲ ਨੇ ਇਸਰਾਏਲੀਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਉੱਤੇ ਗਵਾਹ ਹੈ ਅਤੇ ਉਸਦਾ ਮਸਹ ਕੀਤਾ ਹੋਇਆ ਵੀ ਅੱਜ ਦੇ ਦਿਨ ਗਵਾਹ ਹੈ ਕਿ ਤੁਸੀਂ ਮੇਰੇ ਖਿਲਾਫ਼ ਮੇਰੇ ਵਿੱਚ ਕੁਝ ਨਹੀਂ ਲੱਭਿਆ।” ਲੋਕਾਂ ਨੇ ਆਖਿਆ, “ਹਾਂ ਯਹੋਵਾਹ ਗਵਾਹ ਹੈ।”"

5ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਯਹੋਵਾਹ ਨੇ ਸਭ ਅੱਖੀਂ ਡਿੱਠਾ ਹੈ ਜੋ ਕੁਝ ਵੀ ਵਾਪਰਿਆ ਹੈ। ਇਹ ਯਹੋਵਾਹ ਹੀ ਹੈ ਜਿਸਨੇ ਮੂਸਾ ਅਤੇ ਹਾਰੂਨ ਨੂੰ ਠਹਿਰਾਇਆ ਅਤੇ ਇਹ ਵੀ ਯਹੋਵਾਹ ਹੀ ਹੈ ਜੋ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ।"

1Samuel 5 illustration - 1Samuel Chapter 5

6ਹੁਣ ਤੁਸੀਂ ਚੁੱਪ ਕਰਕੇ ਖੜ੍ਹੇ ਹੋ ਜਾਉ ਤਾਂ ਜੋ ਮੈਂ ਉਹ ਸਭ ਗੱਲਾਂ ਤੁਹਾਨੂੰ ਦੱਸ ਸੱਕਾਂ ਜੋ ਯਹੋਵਾਹ ਨੇ ਤੁਹਾਡੇ ਲਈ ਅਤੇ ਤੁਹਾਡੇ ਪੁਰਖਿਆਂ ਲਈ ਕੀਤੀਆਂ।"

7“ਯਾਕੂਬ ਮਿਸਰ ਨੂੰ ਗਿਆ। ਬਾਦ ਵਿੱਚ ਮਿਸਰੀਆਂ ਨੇ ਉਸ ਦੇ ਉੱਤਰਾਧਿਕਾਰੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ ਅਤੇ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਤੁਹਾਡੇ ਪੁਰਖਿਆਂ ਦੀ ਮਿਸਰ ਵਿੱਚੋਂ ਬਾਹਰ ਕੱਢਣ ਲਈ ਅਗਵਾਈ ਕਰਨ ਲਈ ਭੇਜਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਗ਼੍ਹਾ ਉੱਤੇ ਰਹਿਣ ਦਿੱਤਾ।"

8“ਪਰ ਤੁਹਾਡੇ ਪੁਰਖੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਕਰਨੀ ਨੂੰ ਭੁੱਲ ਗਏ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਸੀਸਰਾ ਦਾ ਗੁਲਾਮ ਬਣਾ ਦਿੱਤਾ। ਹਸੋਰ ਦੇਸ਼ ਦੀ ਸੈਨਾ ਦਾ ਸੀਸਰਾ ਸੈਨਾਪਤੀ ਸੀ। ਫ਼ਿਰ ਯਹੋਵਾਹ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਹੱਥ ਵੇਚ ਦਿੱਤਾ। ਉਹ ਸਭ ਤੁਹਾਡੇ ਪੁਰਖਿਆਂ ਦੇ ਖਿਲਾਫ਼ ਲੜੇ।"

9ਫ਼ਿਰ ਤੁਹਾਡੇ ਪੁਰਖਿਆਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ। ਉਨ੍ਹਾਂ ਕਿਹਾ, ‘ਅਸੀਂ ਪਾਪੀ ਹਾਂ। ਅਸੀਂ ਯਹੋਵਾਹ ਨੂੰ ਛੱਡ ਕੇ ਬਆਲੀਮ ਅਤੇ ਅਸ਼ਤਾਰੋਥ ਵਰਗੇ ਝੂਠੇ ਦੇਵੀ ਦੇਵਤਿਆਂ ਨੂੰ ਪੂਜਦੇ ਰਹੇ। ਪਰ ਜੇ ਤੂੰ ਹੁਣ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇ ਤਾਂ ਅਸੀਂ ਹੁਣ ਤੇਰੀ ਹੀ ਉਪਾਸਨਾ ਕਰਾਂਗੇ।’"

10“ਫ਼ਿਰ ਯਹੋਵਾਹ ਨੇ ਯਰੁੱਬਆਲ, ਬਦਾਨ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਡੇ ਚਾਰੋ ਤਰਫ਼ ਜਿਹੜੇ ਤੁਹਾਡੇ ਦੁਸ਼ਮਣ ਸਨ ਉਨ੍ਹਾਂ ਤੋਂ ਨਿਜਾਤ ਦਿਵਾਈ। ਤਾਂ ਫ਼ਿਰ ਤੁਸੀਂ ਸੁੱਖ ਨਾਲ ਵਸ ਗਏ।"

1Samuel 5 illustration - 1Samuel Chapter 5

11ਪਰ ਜਦੋਂ ਤੁਸੀਂ ਵੇਖਿਆ ਕਿ ਅੰਮੋਨੀਆਂ ਦਾ ਪਾਤਸ਼ਾਹ ਨਾਹਾਸ਼ ਤੁਹਾਡੇ ਵਿਰੁੱਧ ਲੜਨ ਆ ਰਿਹਾ ਹੈ ਤਾਂ ਤੁਸੀਂ ਕਿਹਾ, ‘ਨਹੀਂ! ਸਾਨੂੰ ਇੱਕ ਪਾਤਸ਼ਾਹ ਚਾਹੀਦਾ ਹੈ’ ਜੋ ਸਾਡੇ ਉੱਤੇ ਰਾਜ ਕਰੇ। ਤੁਸੀਂ ਇਹ ਕਿਹਾ ਜਦ ਕਿ ਤੁਹਾਡੇ ਉੱਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਾਤਸ਼ਾਹ ਸੀ!"

12ਹੁਣ ਵੇਖੋ! ਇਹ ਹੈ ਤੁਹਾਡਾ ਪਾਤਸ਼ਾਹ ਜੋ ਕਿ ਤੁਸੀਂ ਚੁਣਿਆ। ਯਹੋਵਾਹ ਨੇ ਇਸ ਪਾਤਸ਼ਾਹ ਨੂੰ ਤੁਹਾਡੇ ਉੱਪਰ ਠਹਿਰਾਇਆ ਹੈ।"

Chapter Complete

You have read 1Samuel 5

12 verses