1ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਇਸਦਾ ਕਹਿਣਾ ਮੰਨੋ ਅਤੇ ਇਸਦਾ ਆਦਰ ਕਰੋ। ਤੁਹਾਨੂੰ ਉਸਦੀ ਟਹਿਲ ਸੇਵਾ ਕਰਨੀ ਚਾਹੀਦੀ ਹੈ ਅਤੇ ਹੁਕਮ ਦਾ ਪਾਲਣ ਕਰਨਾ ਚਾਹੀਦਾ ਹੈ। ਤੁਹਾਨੂੰ ਉਸ ਦੇ ਖਿਲਾਫ਼ ਨਹੀਂ ਹੋਣਾ ਚਾਹੀਦਾ। ਤੁਸੀਂ ਅਤੇ ਤੁਹਾਡੇ ਪਾਤਸ਼ਾਹ ਨੂੰ ਜੋ ਤੁਹਾਡੇ ਉੱਪਰ ਰਾਜ ਕਰੇ ਯਹੋਆਹ ਤੁਹਾਡੇ ਪਰਮੇਸ਼ੁਰ ਨੂੰ ਹਮੇਸ਼ਾ ਚੇਤੇ ਰੱਖਣਾ ਚਾਹੀਦਾ ਹੈ ਅਤੇ ਉਸਦਾ ਕਹਿਣਾ ਮੰਨਣਾ ਚਾਹੀਦਾ ਹੈ।"
2ਪਰ ਜੇ ਤੁਸੀਂ ਯਹੋਵਾਹ ਤੋਂ ਨਾ ਡਰੇ ਰਹੋ ਅਤੇ ਉਸਦਾ ਆਦਰ ਨਾ ਕੀਤਾ ਅਤੇ ਉਸ ਦੇ ਖਿਲਾਫ਼ ਹੋ ਗਏ ਤਾਂ ਉਹ ਤੁਹਾਡੇ ਵਿਰੁੱਧ ਹੋ ਜਾਵੇਗਾ ਤਾਂ ਫ਼ਿਰ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਪਾਤਸ਼ਾਹ ਨੂੰ ਵੀ ਨਾਸ਼ ਕਰ ਦੇਵੇਗਾ।"
3“ਹੁਣ ਤੁਸੀਂ ਚੁੱਪ-ਚਾਪ ਖੜ੍ਹੇ ਹੋ ਜਾਓ ਅਤੇ ਵੇਖੋ ਤੁਹਾਡੀਆਂ ਅੱਖਾਂ ਸਾਹਮਣੇ ਯਹੋਵਾਹ ਕੀ ਨਜ਼ਾਰਾ ਵਿਖਾਉਂਦਾ ਹੈ।"
4ਇਹ ਕਣਕ ਵੱਢਣ ਦਾ ਸਮਾਂ ਹੈ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਮੈਂ ਉਸ ਨੂੰ ਗਰਜਣ ਅਤੇ ਮੀਂਹ ਪਾਉਣ ਲਈ ਬੇਨਤੀ ਕਰਾਂਗਾ, ਇਸ ਲਈ ਤਾਂ ਜੋ ਤੁਹਾਨੂੰ ਪਤਾ ਲੱਗੇ ਕਿ ਤੁਸੀਂ ਯਹੋਵਾਹ ਕੋਲੋਂ ਪਾਤਸ਼ਾਹ ਮੰਗਣ ਦੀ ਇੱਕ ਵੱਡੀ ਗਲਤੀ ਕੀਤੀ ਹੈ।”"
5ਇਸ ਉਪਰੰਤ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ। ਉਸੇ ਦਿਨ ਯਹੋਵਾਹ ਨੇ ਗਰਜ ਅਤੇ ਮੀਂਹ ਪਾ ਦਿੱਤਾ। ਤਦ ਲੋਕ ਯਹੋਵਾਹ ਅਤੇ ਸਮੂਏਲ ਕੋਲੋਂ ਬੜਾ ਡਰ ਗਏ।"

6ਸਭ ਲੋਕਾਂ ਨੇ ਸਮੂਏਲ ਨੂੰ ਕਿਹਾ, “ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਕਿ ਸਾਨੂੰ ਮਰਨ ਤੋਂ ਬਚਾਵੇ। ਅਸੀਂ ਬੜੇ ਪਾਪ ਕੀਤੇ ਹਨ ਅਤੇ ਬਾਰ-ਬਾਰ ਕੀਤੇ ਹਨ ਅਤੇ ਜਦੋਂ ਅਸੀਂ ਹੁਣ ਨਵੇਂ ਪਾਤਸ਼ਾਹ ਦੀ ਮੰਗ ਕੀਤੀ, ਉਨ੍ਹਾਂ ਪਾਪਾਂ ਵਿੱਚ ਇੱਕ ਹੋਰ ਇਜ਼ਾਫ਼ਾ ਕੀਤਾ ਹੈ।”"
7ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, “ਘਬਰਾਓ ਨਾ! ਇਹ ਸੱਚ ਹੈ ਕਿ ਤੁਸੀਂ ਬਹੁਤ ਸਾਰੇ ਮਾੜੇ ਕੰਮ ਕੀਤੇ ਪਰ ਯਹੋਵਾਹ ਨੂੰ ਮੰਨਣਾ ਨਾ ਛੱਡੋ। ਤੁਸੀਂ ਪੂਰੇ ਮਨ ਨਾਲ ਯਹੋਵਾਹ ਦੀ ਸੇਵਾ ਕਰੋ।"
8ਬੁੱਤ ਤਾਂ ਸਿਰਫ਼ ਪੱਥਰ ਹਨ ਦੇਵਤੇ ਨਹੀਂ। ਉਹ ਤੁਹਾਡਾ ਕੁਝ ਨਹੀਂ ਸੁਆਰ ਸੱਕਦੇ। ਇਸ ਲਈ ਉਨ੍ਹਾਂ ਦੀ ਉਪਾਸਨਾ ਵਿਅਰਥ ਹੈ। ਬੁੱਤ ਨਾ ਤੁਹਾਡੀ ਮਦਦ ਕਰ ਸੱਕਦੇ ਹਨ ਨਾ ਤੁਹਾਨੂੰ ਬਚਾ ਸੱਕਦੇ ਹਨ। ਉਹ ਕੁਝ ਵੀ ਨਹੀਂ ਹਨ।"
9“ਪਰ ਯਹੋਵਾਹ ਆਪਣੇ ਲੋਕਾਂ ਨੂੰ ਛੱਡੇਗਾ ਨਹੀਂ। ਸਗੋਂ ਯਹੋਵਾਹ ਤਾਂ ਤੁਹਾਨੂੰ ਆਪਣੀ ਪਰਜਾ ਬਣਾਕੇ ਖੁਸ਼ ਹੈ ਸੋ ਉਹ ਆਪਣੇ ਵੱਡੇ ਨਾਮ ਕਾਰਣ ਆਪਣੇ ਲੋਕਾਂ ਦਾ ਤਿਆਗ ਨਹੀਂ ਕਰੇਗਾ।"
10ਅਤੇ ਜਿੱਥੇ ਤੱਕ ਮੇਰਾ ਤਾਲੁਕ ਹੈ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਨਾ ਛੱਡਾਂਗਾ। ਜੇਕਰ ਮੈਂ ਤੁਹਾਡੇ ਲਈ ਬੇਨਤੀ ਕਰਨੀ ਛੱਡ ਦੇਵਾਂ ਇਸਦਾ ਮਤਲਬ ਹੋਵੇਗਾ ਕਿ ਮੈਂ ਯਹੋਵਾਹ ਦੇ ਵਿਰੁੱਧ ਪਾਪ ਕਰ ਰਿਹਾ ਹਾਂ। ਮੈਂ ਤੁਹਾਨੂੰ ਹਮੇਸ਼ਾ ਚੰਗਾ ਜੀਵਨ ਜਿਉਣ ਦੀ ਸੇਧ ਦਿੰਦਾ ਰਹਾਂਗਾ।"

11ਪਰ ਤੁਸੀਂ ਯਹੋਵਾਹ ਨੂੰ ਮਾਨ ਜ਼ਰੂਰ ਦੇਣਾ। ਤੁਸੀਂ ਆਪਣੇ ਪੂਰੇ ਮਨ ਨਾਲ ਉਸਦੀ ਭਗਤੀ ਕਰੋ। ਹਮੇਸ਼ਾ ਤੁਹਾਡੇ ਨਾਲ ਕੀਤੀਆਂ ਉਸ ਦੀਆਂ ਨੇਕਨਾਮੀਆਂ ਨੂੰ ਯਾਦ ਰੱਖੋ।"
12ਪਰ ਜੇ ਤੁਸੀਂ ਢੀਠ ਬਣੇ ਰਹੇ ਅਤੇ ਅੱਗੇ ਤੋਂ ਫ਼ਿਰ ਪਾਪ ਕੀਤੇ ਤਾਂ ਫ਼ਿਰ ਪਰਮੇਸ਼ੁਰ ਤੁਹਾਨੂੰ ਅਤੇ ਤੁਹਾਡੇ ਪਾਤਸ਼ਾਹ ਨੂੰ ਬਾਹਰ ਕੱਢ ਸੁੱਟੇਗਾ ਉਵੇਂ ਹੀ ਜਿਵੇਂ ਝਾੜੂ ਨਾਲ ਮਿੱਟੀ-ਘੱਟੇ ਨੂੰ।”"
13ਸ਼ਾਊਲ ਦੀ ਪਹਿਲੀ ਗਲਤੀ ਉਸ ਵਕਤ ਸ਼ਾਊਲ ਇੱਕ ਸਾਲ ਤੱਕ ਪਾਤਸ਼ਾਹ ਰਿਹਾ। ਜਦੋਂ ਸ਼ਾਊਲ ਦੋ ਵਰ੍ਹੇ ਇਸਰਾਏਲ ਉੱਤੇ ਰਾਜ ਕਰ ਚੁੱਕਾ।"
14ਉਸ ਨੇ ਇਸਰਾਏਲ ਵਿੱਚੋਂ 30,000 ਆਦਮੀ ਚੁਣੇ। ਇਨ੍ਹਾਂ ਵਿੱਚੋਂ 2,000 ਆਦਮੀ ਉਸ ਦੇ ਨਾਮ ਮਿਕਮਾਸ਼ ਅਤੇ ਬੈਤੇਲ ਦੇ ਪਹਾੜੀ ਦੇਸ਼ ਵਿੱਚ ਰਹੇ ਅਤੇ 1,000 ਆਦਮੀ ਯੋਨਾਥਨ ਦੇ ਨਾਲ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ।"
15ਯੋਨਾਥਾਨ ਨੇ ਫ਼ਲਿਸਤੀਆਂ ਨੂੰ ਜੋ ਗਿਬਆਹ ਵਿੱਚ ਸਨ ਨੂੰ ਹਰਾਇਆ। ਜਦੋਂ ਫ਼ਲਿਸਤੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਕਿਹਾ, “ਇਬਰਾਨੀਆਂ ਨੇ ਧਰੋਹ ਕੀਤਾ ਹੈ।” ਸ਼ਾਊਲ ਨੇ ਆਖਿਆ, “ਸਾਰੇ ਇਬਰਾਨੀ ਸੁਣ ਲੈਣ ਕਿ ਕੀ ਵਾਪਰਿਆ ਹੈ।” ਇਸ ਵਾਸਤੇ ਸ਼ਾਊਲ ਨੇ ਸਾਰੇ ਇਸਰਾਏਲ ਵਿੱਚ ਤੂਰ੍ਹੀ ਫ਼ੁੰਕਵਾਈ।"

16ਸਾਰੇ ਇਸਰਾਏਲੀਆਂ ਨੇ ਇਹ ਖਬਰ ਸੁਣੀ ਤਾਂ ਉਨ੍ਹਾਂ ਕਿਹਾ, “ਸ਼ਾਊਲ ਨੇ ਫ਼ਲਿਸਤੀਆਂ ਨੇ ਗੈਰੀਜ਼ਨ ਨੂੰ ਹਰਾਇਆ ਸੀ। ਹੁਣ ਫ਼ਲਿਸਤੀ ਸੱਚਮੁੱਚ ਹੀ ਇਸਰਾਏਲੀਆਂ ਨਾਲ ਨਫ਼ਰਤ ਕਰਨਗੇ।” ਸਾਰੇ ਇਸਰਾਏਲੀਆਂ ਨੂੰ ਸ਼ਾਊਲ ਦੇ ਨਾਲ ਜੁੜਨ ਲਈ ਗਿਲਗਾਲ ਵਿੱਚ ਬੁਲਾਇਆ ਗਿਆ ਸੀ।"
17ਫ਼ਲਿਸਤੀ ਇਸਰਾਏਲ ਦੇ ਵਿਰੁੱਧ ਲੜਨ ਲਈ ਇਕੱਠੇ ਹੋ ਗਏ। ਉਨ੍ਹਾਂ ਕੋਲ 3,000 ਰੱਥ ਅਤੇ 6,000 ਘੁੜ-ਸਿਪਾਹੀ ਸਨ। ਉਹ ਫ਼ਲਿਸਤੀ ਸਿਪਾਹੀ ਇੰਨੇ ਜ਼ਿਆਦਾ ਸਨ ਜਿਵੇਂ ਸਮੁੰਦਰ ਕਿਨਾਰੇ ਰੇਤ ਦੇ ਕਣ ਹੋਣ। ਉਨ੍ਹਾਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ। (ਮਿਕਮਾਸ਼ ਬੈਤਆਵਨ ਦੇ ਪੂਰਬ ਵੱਲ ਹੈ।)"
18ਇਸਰਾਏਲੀਆਂ ਨੂੰ ਲੱਗਾ ਕਿ ਉਹ ਮੂਸੀਬਤ ਵਿੱਚ ਹਨ। ਉਨ੍ਹਾਂ ਨੇ ਆਪਣੇ-ਆਪ ਨੂੰ ਫ਼ਸੇ ਹੋਏ ਮਹਿਸੂਸ ਕੀਤਾ ਇਸ ਲਈ ਉਹ ਖੁੰਦਰਾਂ, ਝਾੜੀਆਂ ਅਤੇ ਗੁਫ਼ਾਵਾਂ ਵਿੱਚ ਪਹਾੜਾ ਦੇ ਇੱਧਰ-ਉੱਧਰ ਅਹੁਲਿਆਂ ਵਿੱਚ ਆਪਣੇ-ਆਪ ਨੂੰ ਬਚਾਉਣ ਲਈ ਲੁਕਣ ਲੱਗੇ। ਸਗੋਂ ਉਹ ਜ਼ਮੀਨ ਉੱਤੇ ਵੀ ਉਸਤੋਂ ਥੱਲੇ ਗੜ੍ਹਿਆਂ ’ਚ ਖੂਹਾਂ ਵਿੱਚ ਟੋਇਆਂ ਆਦਿ ਵਿੱਚ ਲੁਕ ਗਏ।"
19ਕਈ ਇਬਰਾਨੀ ਯਰਦਨ ਦਰਿਆ ਤੋਂ ਪਾਰ ਗਾਦ ਅਤੇ ਗਿਲਆਦ ਦੇਸ਼ ਨੂੰ ਚੱਲੇ ਗਏ। ਸ਼ਾਊਲ ਅਜੇ ਵੀ ਗਿਲਗਾਲ ਵਿੱਚ ਹੀ ਸੀ। ਉਸ ਦੀ ਫ਼ੌਜ ਦੇ ਸਾਰੇ ਆਦਮੀ ਡਰ ਨਾਲ ਕੰਬ ਰਹੇ ਸਨ।"
20ਸਮੂਏਲ ਨੇ ਕਿਹਾ ਸੀ ਕਿ ਉਹ ਸ਼ਾਊਲ ਨੂੰ ਗਿਲਗਾਲ ਵਿੱਚ ਮਿਲੇਗਾ। ਸ਼ਾਊਲ ਸੱਤ ਦਿਨ ਤੱਕ ਉਡੀਕਦਾ ਰਿਹਾ ਪਰ ਸਮੂਏਲ ਅਜੇ ਤੀਕ ਗਿਲਗਾਲ ਵਿੱਚ ਨਹੀਂ ਸੀ ਪਹੁੰਚਿਆ ਅਤੇ ਸਿਪਾਹੀ ਸ਼ਾਊਲ ਨੂੰ ਛੱਡ ਕੇ ਭੱਜਣੇ ਸ਼ੁਰੂ ਹੋ ਗਏ।"

21ਤਾਂ ਸ਼ਾਊਲ ਨੇ ਕਿਹਾ, “ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਮੇਰੇ ਕੋਲ ਲੈ ਕੇ ਆਵੋ।” ਤਾਂ ਸ਼ਾਊਲ ਨੇ ਹੋਮ ਦੀਆਂ ਭੇਟਾਂ ਚੜ੍ਹਾਈਆਂ।"
You have read 1Samuel 6
21 verses