1ਉਸ ਰਾਹ ਦੇ ਦੋਨੋਂ ਪਾਸੇ ਵੱਡੀਆਂ ਉੱਚੀਆਂ ਚੱਟਾਨਾਂ ਸਨ। ਯੋਨਾਥਾਨ ਨੇ ਉਸ ਰਾਹ ਵੱਲੋਂ ਫ਼ਲਿਸਤੀਆਂ ਦੇ ਡੇਰੇ ਉੱਤੇ ਜਾਣ ਦੀ ਸੋਚੀ। ਉਸ ਰਾਹ ਦੀ ਇੱਕ ਪਹਾੜੀ ਚੱਟਾਨ ਦਾ ਨਾਮ ਬੋਸੇਸ ਸੀ ਅਤੇ ਦੂਜੀ ਦਾ ਨਾਉਂ ਸਨਹ ਸੀ।"
2ਇੱਕ ਵੱਡੀ ਚੱਟਾਨੀ ਪਹਾੜੀ ਦਾ ਮੂੰਹ ਮਿਕਮਾਸ਼ ਦੇ ਉੱਤਰ ਵੱਲ ਸੀ ਅਤੇ ਦੂਜੀ ਵੱਡੀ ਚੱਟਾਨ ਦਾ ਮੂੰਹ ਗਾਬਾ ਦੇ ਦੱਖਣ ਵੱਲ ਸੀ।"
3ਯੋਨਾਥਾਨ ਨੇ ਆਪਣੇ ਨੌਜੁਆਨ ਮਦਦਗਾਰ ਨੇ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਕਿਹਾ, “ਚੱਲ ਅਸੀਂ ਉਨ੍ਹਾਂ ਅਸੁੰਨਤੀਆਂ ਦੇ ਡੇਰੇ ਵੱਲ ਚੱਲੀਏ। ਕੀ ਪਤਾ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰੇ। ਯਹੋਵਾਹ ਨੂੰ ਕੋਈ ਨਹੀਂ ਰੋਕ ਸੱਕਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਸਾਡੇ ਕੋਲ ਥੋੜੇ ਸਿਪਾਹੀ ਹਨ ਜਾਂ ਬਹੁਤੇ, ਯਹੋਵਾਹ ਜੋ ਚਾਹੇ ਕਰ ਸੱਕਦਾ ਹੈ।”"
4ਉਸ ਨੌਜੁਆਨ ਨੇ ਜਿਸਨੇ ਯੋਨਾਥਾਨ ਦੇ ਸ਼ਸਤਰ ਚੁੱਕੇ ਹੋਏ ਸਨ ਉਸ ਨੂੰ ਕਿਹਾ, “ਤੈਨੂੰ ਜੋ ਠੀਕ ਲੱਗਦਾ ਹੈ ਸੋ ਕਰ, ਮੈਂ ਹਰ ਮੋੜ ਤੇ ਤੇਰੇ ਨਾਲ ਹਾਂ।”"
5ਯੋਨਾਥਾਨ ਨੇ ਕਿਹਾ, “ਚੱਲ ਚੱਲੀਏ! ਅਸੀਂ ਇਹ ਵਾਦੀ ਪਾਰ ਕਰਕੇ ਉਨ੍ਹਾਂ ਫ਼ਲਿਸਤੀ ਦਰਬਾਨਾ ਵੱਲ ਜਾਵਾਂਗੇ ਤਾਂ ਜੋ ਉਹ ਸਾਨੂੰ ਵੇਖ ਲੈਣ।"

6ਜੇਕਰ ਉਹ ਸਾਨੂੰ ਆਖਣ, ‘ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ’, ਤੁਸੀਂ ਰੁਕੇ ਰਹੋ ਤਾਂ ਅਸੀਂ ਜਿੱਥੇ ਹੋਵਾਂਗੇ ਉੱਥੇ ਹੀ ਰੁਕ ਜਾਵਾਂਗੇ। ਅਸੀਂ ਉਨ੍ਹਾਂ ਤੱਕ ਨਾ ਜਾਵਾਂਗੇ।"
7ਜੇਕਰ ਉਨ੍ਹਾਂ ਫ਼ਲਿਸਤੀ ਆਦਮੀਆਂ ਨੇ ਕਿਹਾ, ‘ਤੁਸੀਂ ਚੜ੍ਹ ਆਉ’ ਤਾਂ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰ ਦੇਵਾਂਗੇ। ਕਿਉਂਕਿ ਤਾਂ ਫ਼ਿਰ ਇਹ ਪਰਮੇਸ਼ੁਰ ਵੱਲੋਂ ਨਿਸ਼ਾਨ ਹੋਵੇਗਾ। ਤਾਂ ਇਸਦਾ ਇਹ ਮਤਲਬ ਹੋਵੇਗਾ ਕਿ ਯਹੋਵਾਹ ਨੇ ਸਾਨੂੰ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਹੈ।”"
8ਤਾਂ ਯੋਨਾਥਾਨ ਅਤੇ ਉਸ ਦੇ ਸਹਾਇਕ ਨੇ ਆਪਣੇ-ਆਪ ਨੂੰ ਫ਼ਲਿਸਤੀਆਂ ਦੇ ਸਾਹਮਣੇ ਪਰਗਟ ਹੋਣ ਦਿੱਤਾ। ਫ਼ਲਿਸਤੀਆਂ ਦੇ ਦਰਬਾਨਾ ਨੇ ਕਿਹਾ, “ਵੇਖੋ, ਇਬਰਾਨੀ ਉਨ੍ਹਾਂ ਗੁਫ਼ਾਵਾਂ ਵਿੱਚੋਂ ਨਿਕਲੇ ਆ ਰਹੇ ਹਨ ਜਿਨ੍ਹਾਂ ਵਿੱਚ ਉਹ ਲੁਕੇ ਹੋਏ ਸਨ।”"
9ਫ਼ਲਿਸਤੀਆਂ ਨੇ ਆਪਣੇ ਡੇਰੇ ਵਿੱਚੋਂ ਯੋਨਾਥਾਨ ਅਤੇ ਉਸ ਦੇ ਸਹਾਇਕ ਨੂੰ ਲਲਕਾਰਿਆ, “ਸਾਡੇ ਵੱਲ ਆਉ ਤਾਂ ਅਸੀਂ ਤੁਹਾਨੂੰ ਸਬਕ ਦੇਵਾਂਗੇ।” ਯੋਨਾਥਾਨ ਨੇ ਆਪਣੇ ਸਹਾਇਕ ਨੂੰ ਕਿਹਾ, “ਪਹਾੜੀ ਵੱਲ ਮੇਰੇ ਪਿੱਛੇ-ਪਿੱਛੇ ਤੁਰਿਆ ਆ ਕਿਉਂਕਿ ਯਹੋਵਾਹ ਨੇ ਫ਼ਲਿਸਤੀਆਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ।”"
10ਤਾਂ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਸਹਾਰੇ ਉਸ ਪਹਾੜ ਉੱਤੇ ਚੜ੍ਹਿਆ ਅਤੇ ਉਸਦਾ ਸਹਾਇਕ ਉਸ ਦੇ ਪਿੱਛੇ-ਪਿੱਛੇ ਤੁਰਿਆ ਆ ਰਿਹਾ ਸੀ ਤਾਂ ਉਨ੍ਹਾਂ ਦੋਨਾ ਨੇ ਜਾ ਫ਼ਲਿਸਤੀਆਂ ਉੱਤੇ ਹਮਲਾ ਕੀਤਾ। ਉਨ੍ਹਾਂ ਨੇ ਅੱਧੀ ਬੀਘਾ ਪੈਲੀ ਵਿੱਚ ਪਹਿਲੇ ਹੀ ਹਮਲੇ ਵਿੱਚ 20ਕੁ ਫ਼ਲਿਸਤੀਆਂ ਨੂੰ ਮਾਰ ਸੁੱਟਿਆ। ਜਿਨ੍ਹਾਂ ਫ਼ੌਜੀਆਂ ਨੇ ਡੇਰੇ ਤੋਂ ਉਸ ਵੱਲ ਹਮਲਾ ਕੀਤਾ ਯੋਨਾਥਾਨ ਨੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਅਤੇ ਯੋਨਾਥਾਨ ਦੇ ਸਹਾਇਕ ਨੇ ਉਸ ਦੇ ਪਿੱਛੇ-ਪਿੱਛੇ ਜਿਹੜੇ ਬੰਦੇ ਉਸ ਨੇ ਜ਼ਖਮੀ ਕੀਤੇ ਸਨ ਉਨ੍ਹਾਂ ਨੂੰ ਵੀ ਮਾਰ ਸੁੱਟਿਆ।"

11ਸਾਰੇ ਫ਼ਲਿਸਤੀ ਸਿਪਾਹੀ ਘਬਰਾ ਗਏ। ਕੀ ਪੈਲੀ ਵਿੱਚ ਖਲੋਤੇ ਸਿਪਾਹੀ ਅਤੇ ਕੀ ਡੇਰੇ ਵਿੱਚ ਅਤੇ ਕਿਲ੍ਹੇ ਵਿੱਚ ਤਣੇ ਸਿਪਾਹੀ ਸਾਰੇ ਹੀ ਡਰ ਗਏ। ਇਉਂ ਲੱਗਿਆ ਜਿਵੇਂ ਧਰਤੀ ਨੂੰ ਕੰਬਣੀ ਆ ਰਹੀ ਹੋਵੇ ਅਤੇ ਇਸ ਨਜ਼ਾਰੇ ਨੇ ਫ਼ਲਿਸਤੀ ਸਿਪਾਹਿਆਂ ਨੂੰ ਸੱਚਮੁੱਚ ਹੀ ਡਰਾਕੇ ਰੱਖ ਦਿੱਤਾ।"
12ਸ਼ਾਊਲ ਦੇ ਦਰਬਾਨਾ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਫ਼ਲਿਸਤੀ ਸਿਪਾਹੀਆਂ ਨੂੰ ਇੱਧਰ-ਉੱਧਰ ਭੱਜਦੇ ਵੇਖਿਆ।"
13ਤਾਂ ਸ਼ਾਊਲ ਨੇ ਜੋ ਸੈਨਾ ਉਸ ਦੇ ਨਾਲ ਸੀ ਉਸ ਨੂੰ ਕਿਹਾ, “ਗਿਣਤੀ ਕਰੋ ਅਤੇ ਗਿਣਕੇ ਮੈਨੂੰ ਦੱਸੋ ਕਿ ਸਾਡੇ ਵਿੱਚੋਂ ਕੌਣ ਭੱਜਿਆ ਹੈ?” ਉਨ੍ਹਾਂ ਬੰਦਿਆਂ ਦੀ ਗਿਣਤੀ ਕੀਤੀ ਤਾਂ ਉਨ੍ਹਾਂ ਵਿੱਚੋਂ ਯੋਨਾਥਾਨ ਅਤੇ ਉਸਦਾ ਸਹਾਇਕ ਨਾ ਲੱਭੇ।"
14ਸ਼ਾਊਲ ਨੇ ਆਹੀਯਾਹ ਨੂੰ ਆਖਿਆ, “ਪਰਮੇਸ਼ੁਰ ਦਾ ਪਵਿੱਤਰ ਸੰਦੂਕ ਇੱਥੇ ਲੈ ਆਉ” (ਉਸ ਵਕਤ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਇਸਰਾਏਲੀਆਂ ਕੋਲ ਸੀ।)"
15ਸ਼ਾਊਲ ਆਹੀਯਾਹ ਜਾਜਕ ਨੂੰ ਆਖ ਰਿਹਾ ਸੀ ਤਾਂ ਸ਼ਾਊਲ ਪਰਮੇਸ਼ੁਰ ਵੱਲੋਂ ਸਿੱਖਿਆ ਦੀ ਉਡੀਕ ਕਰ ਰਿਹਾ ਸੀ। ਪਰ ਫ਼ਲਿਸਤੀ ਡੇਰੇ ਵਿੱਚ ਖੱਪ ਅਤੇ ਰੌਲਾ ਵੱਧਦਾ ਜਾ ਰਿਹਾ ਸੀ। ਸ਼ਾਊਲ ਬੇਸਬਰਾ ਹੁੰਦਾ ਜਾ ਰਿਹਾ ਸੀ। ਅਖੀਰ ਸ਼ਾਊਲ ਨੇ ਆਹੀਯਾਹ ਜਾਜਕ ਨੂੰ ਕਿਹਾ, “ਬੱਸ ਕਰ! ਬਹੁਤ ਹੋ ਚੁੱਕੀ। ਆਪਣੇ ਹੱਥ ਥੱਲੇ ਕਰ ਅਤੇ ਪ੍ਰਾਰਥਨਾ ਕਰਨੀ ਬੰਦ ਕਰ।”"

16ਸ਼ਾਊਲ ਨੇ ਆਪਣੀ ਸੈਨਾ ਇਕੱਠੀ ਕੀਤੀ ਅਤੇ ਲੜਾਈ ਵਿੱਚ ਉਤਰ ਗਿਆ। ਫ਼ਲਿਸਤੀ ਸਿਪਾਹੀ ਇੱਕ ਦਮ ਘਬਰਾ ਗਏ ਅਤੇ ਚੱਕਰ ਵਿੱਚ ਪੈ ਗਏ। ਅਤੇ ਉਹ ਇੱਕ ਦੂਜਿਆਂ ਉੱਪਰ ਆਪਣੀਆਂ ਹੀ ਤਲਵਾਰਾਂ ਚਲਾਉਣ ਲੱਗ ਪਏ।"
17ਉਹ ਇਬਰਾਨੀ ਜੋ ਪਹਿਲਾਂ ਫ਼ਲਿਸਤੀਆਂ ਦੇ ਨਾਲ ਸਨ ਅਤੇ ਜੋ ਚਾਰੋਂ ਪਾਸਿਉਂ ਇਕੱਠੇ ਹੋਕੇ ਉਸ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜਕੇ ਉਨ੍ਹਾਂ ਹੀ ਇਸਰਾਏਲੀਆਂ ਦੇ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ ਉਨ੍ਹਾਂ ਨਾਲ ਰਲ ਗਏ।"
18ਅਤੇ ਸਾਰੇ ਉਹ ਇਸਰਾਏਲੀ ਮਨੁੱਖ ਜੋ ਅਫ਼ਰਾਈਮ ਦੇ ਪਹਾੜ ਵਿੱਚ ਲੁਕ ਗਏ ਸਨ, ਜਦ ਉਨ੍ਹਾਂ ਨੇ ਇਹ ਸੁਣਿਆ ਕਿ ਫ਼ਲਿਸਤੀ ਭੱਜ ਗਏ ਤਾਂ ਉਹ ਵੀ ਬਾਹਰ ਨਿਕਲ ਆਏ ਅਤੇ ਉਨ੍ਹਾਂ ਨੇ ਵੀ ਲੜਾਈ ਵਿੱਚ ਉਨ੍ਹਾਂ ਫ਼ਲਿਸਤੀਆਂ ਦਾ ਪਿੱਛਾ ਕੀਤਾ।"
19ਇਸ ਤਰ੍ਹਾਂ ਯਹੋਵਾਹ ਨੇ ਉਸ ਦਿਨ ਇਸਰਾਏਲੀਆਂ ਨੂੰ ਬਚਾਇਆ। ਅਤੇ ਲੜਾਈ ਬੈਤ-ਆਵਨ ਦੇ ਪਰਲੇ ਪਾਸੇ ਤੀਕ ਪਹੁੰਚ ਗਈ। ਸਾਰੀ ਸੈਨਾ ਸ਼ਾਊਲ ਦੇ ਨਾਲ ਸੀ ਜਿਸ ਵਿੱਚ ਕਰੀਬ 10,000 ਆਦਮੀ ਸਨ। ਇਹ ਲੜਾਈ ਅਫ਼ਰਾਈਮ ਦੇਸ਼ ਦੀ ਪਹਾੜੀ ਦੇ ਸਾਰੇ ਸ਼ਹਿਰਾਂ ਵਿੱਚ ਫ਼ੈਲ ਗਈ।"
20ਸ਼ਾਊਲ ਦਾ ਇੱਕ ਹੋਰ ਭੁੱਲ ਕਰਨਾ ਪਰ ਸ਼ਾਊਲ ਨੇ ਉਸ ਦਿਨ ਇੱਕ ਬਹੁਤ ਵੱਡੀ ਗਲਤੀ ਕੀਤੀ। ਇਸਰਾਏਲੀ ਉਸ ਦਿਨ ਥੱਕੇ ਹੋਏ ਅਤੇ ਭੁੱਖੇ-ਭਾਣੇ ਸਨ ਉਹ ਬੜੇ ਔਖੇ ਹੋਏ ਕਿਉਂਕਿ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਹ ਆਖਿਆ ਸੀ ਕਿ, “ਜਿਹੜਾ ਮਨੁੱਖ ਅੱਜ ਸ਼ਾਮ ਤੀਕ ਭੋਜਨ ਖਾਵੇ, ਜਦ ਤੱਕ ਕਿ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਨਾ ਦੇਵਾਂ, ਤਾਂ ਉਸ ਆਦਮੀ ਨੂੰ ਸਜ਼ਾ ਮਿਲੇਗੀ।” ਇਸ ਲਈ ਕਿਸੇ ਵੀ ਇਸਰਾਏਲੀ ਸਿਪਾਹੀ ਨੇ ਭੋਜਨ ਨਾ ਕੀਤਾ।"

21ਲੜਾਈ ਦੇ ਕਾਰਣ ਲੋਕ ਕਿਸੇ ਜੰਗਲ ਵਿੱਚ ਲੁਕ ਗਏ ਤਾਂ ਉੱਥੇ ਉਨ੍ਹਾਂ ਨੇ ਸ਼ਹਿਦ ਚਿਉਂਦਾ ਹੋਇਆ ਵੇਖਿਆ। ਇਸਰਾਏਲੀ ਸ਼ਹਿਦ ਤੀਕ ਪਹੁੰਚੇ ਪਰ ਉਨ੍ਹਾਂ ਨੇ ਮੂੰਹ ਤੱਕ ਨਾ ਲਾਇਆ ਕਿਉਂਕਿ ਉਹ ਸੌਂਹ ਟੁੱਟਣ ਤੋਂ ਡਰਦੇ ਸਨ।"
22ਪਰ ਯੋਨਾਥਾਨ ਨੂੰ ਇਸ ਸੌਂਹ ਬਾਰੇ ਕੁਝ ਨਹੀਂ ਸੀ ਪਤਾ, ਜਿਸ ਵੇਲੇ ਉਸ ਦੇ ਪਿਤਾ ਨੇ ਲੋਕਾਂ ਕੋਲੋਂ ਸੌਂਹ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੀ ਸੁਣਿਆ ਇਸ ਲਈ ਉਸ ਨੇ ਜਿਹੜੀ ਸੋਟੀ ਆਪਣੇ ਹੱਥ ਵਿੱਚ ਫ਼ੜੀ ਹੋਈ ਸੀ, ਉਸਦਾ ਹੇਠਾਂ ਦਾ ਸਿਰਾ ਸ਼ਹਿਦ ਨੂੰ ਛੁਹਾਇਆ ਅਤੇ ਕੁਝ ਸ਼ਹਿਦ ਜੋ ਉਸ ਦੇ ਸਿਰੇ ਨਾਲ ਲੱਗਾ ਉਸ ਨੂੰ ਮੂੰਹ ’ਚ ਪਾ ਲਿਆ ਤਾਂ ਉਸ ਨੇ ਚੰਗਾ ਮਹਿਸੂਸ ਕੀਤਾ, ਉਸ ਨੂੰ ਹੋਸ਼ ਆ ਗਈ।"
You have read 1Samuel 8
22 verses