Lumina
1Samuel

Saul Meets Samuel

1Samuel 9·Punjabi Bible

1ਉਨ੍ਹਾਂ ਸਿਪਾਹੀਆਂ ਵਿੱਚੋਂ ਇੱਕ ਨੇ ਕਿਹਾ, “ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸੌਂਹ ਚੁਕਾਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਕਰੇ ਉਸ ਨੂੰ ਸਰਾਪ ਲੱਗੇਗਾ। ਇਸੇ ਲਈ ਅਜੇ ਤੀਕ ਆਦਮੀਆਂ ਨੇ ਕੁਝ ਨਹੀਂ ਖਾਧਾ, ਇਸੇ ਲਈ ਉਹ ਇੰਨੀ ਕਮਜ਼ੋਰੀ ਮਹਿਸੂਸ ਕਰ ਰਹੇ ਹਨ।”"

2ਯੋਨਾਥਾਨ ਨੇ ਕਿਹਾ, “ਮੇਰੇ ਪਿਉ ਨੇ ਦੇਸ਼ ਨੂੰ ਬਹੁਤ ਦੁੱਖ ਦਿੱਤਾ ਹੈ। ਵੇਖੋ, ਮੈਂ ਥੋੜਾ ਕੁ ਸ਼ਹਿਦ ਚੱਖ ਕੇ ਕਿੰਨਾ ਚੰਗਾ ਮਹਿਸੂਸ ਕਰਨ ਲੱਗ ਪਿਆ ਹਾਂ।"

3ਇਹ ਬਹੁਤ ਵੱਧੀਆ ਹੋਣਾ ਸੀ ਜੇਕਰ ਲੋਕਾਂ ਨੇ ਉਹ ਭੋਜਨ ਖਾ ਲਿਆ ਹੁੰਦਾ ਜਿਹੜਾ ਉਨ੍ਹਾਂ ਨੇ ਦੁਸ਼ਮਣਾ ਤੋਂ ਲੁੱਟਿਆ ਸੀ। ਅਸੀਂ ਹੋਰ ਬਹੁਤ ਸਾਰੇ ਫ਼ਲਿਸਤੀਆਂ ਨੂੰ ਮਾਰ ਦਿੱਤਾ ਹੋਣਾ ਸੀ।”"

4ਉਸ ਦਿਨ ਇਸਰਾਏਲੀਆਂ ਨੇ ਫ਼ਲਿਸਤੀਆਂ ਨੂੰ ਹਾਰ ਦਿੱਤੀ। ਉਸ ਦਿਨ ਉਨ੍ਹਾਂ ਨੇ ਮਿਕਮਾਸ਼ ਤੋਂ ਲੈ ਕੇ ਅਯਾਲੋਨ ਤੀਕ ਫ਼ਲਿਸਤੀਆਂ ਨੂੰ ਮਾਰਿਆ, ਸੋ ਲੋਕ ਬੜੇ ਥੱਕੇ ਹੋਏ ਸਨ ਅਤੇ ਭੁੱਖ ਵੀ ਬੜੀ ਲਗੀ ਹੋਈ ਸੀ।"

5ਲੋਕੀਂ ਜਿਹੜਾ ਸਮਾਨ ਲੁੱਟ ਵਿੱਚ ਭੇਡਾਂ ਅਤੇ ਬਲਦਾਂ ਨੂੰ ਫ਼ੜਕੇ ਲਿਆਏ ਸਨ, ਉਨ੍ਹਾਂ ਨੂੰ ਧਰਤੀ ਉੱਤੇ ਵੱਢ ਮਾਰਕੇ, ਵਗਦੇ ਹੋਏ ਖੂਨ ਸਨੇ ਹੀ ਖਾ ਗਏ ਕਿਉਂਕਿ ਉਨ੍ਹਾਂ ਨੂੰ ਬੜੀ ਭੁੱਖ ਲਗੀ ਹੋਈ ਸੀ।"

1Samuel 9 illustration - 1Samuel Chapter 9

6ਇੱਕ ਮਨੁੱਖ ਨੇ ਸ਼ਾਊਲ ਨੂੰ ਕਿਹਾ, “ਵੇਖ ਇਹ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰ ਰਹੇ ਹਨ, ਉਹ ਅਜਿਹਾ ਮਾਸ ਖਾ ਰਹੇ ਹਨ ਜਿਸ ਵਿੱਚੋਂ ਅਜੇ ਵੀ ਲਹੂ ਚੋ ਰਿਹਾ ਹੈ।” ਸ਼ਾਊਲ ਨੇ ਕਿਹਾ, “ਤੁਸੀਂ ਪਾਪ ਕੀਤਾ ਹੈ, ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਵੋ।”"

7ਫ਼ਿਰ ਸ਼ਾਊਲ ਨੇ ਕਿਹਾ, “ਜਾਉ ਅਤੇ ਆਦਮੀਆਂ ਨੂੰ ਜਾਕੇ ਕਹੋ ਕਿ ਸਭ ਆਦਮੀ ਆਪੋ-ਆਪਣੀ ਭੇਡ ਜਾਂ ਬਲਦ ਮੇਰੇ ਕੋਲ ਲਿਆਉਣ ਅਤੇ ਉਹ ਇੱਥੇ ਆਕੇ ਆਪੋ-ਆਪਣੀ ਭੇਡ ਜਾਂ ਬਲਦ ਮਾਰਨ। ਮੇਰੇ ਸਾਹਮਣੇ ਇੱਥੇ ਆਕੇ ਖਾਵੇ ਪਰ ਯਹੋਵਾਹ ਦੇ ਸਾਹਮਣੇ ਅਜਿਹਾ ਪਾਪ ਨਾ ਕਰਨ। ਅਤੇ ਉਹ ਚੋਂਦੇ ਲਹੂ ਵਾਲਾ ਮਾਸ ਨਾ ਖਾਣ।” ਉਸ ਰਾਤ ਸਭ ਲੋਕੀਂ ਆਪਣੀ ਭੇਡ-ਬਲਦ ਲਿਆਏ ਅਤੇ ਉੱਥੇ ਆਕੇ ਹੀ ਵੱਢਿਆ।"

8ਤਾਂ ਫ਼ਿਰ ਸ਼ਾਊਲ ਨੇ ਯਹੋਵਾਹ ਲਈ ਜਗਵੇਦੀ ਬਣਾਈ। ਇਹ ਜਗਵੇਦੀ ਉਸ ਨੇ ਖੁਦ ਆਪਣੇ ਹੱਥੀਂ ਬਨਾਉਣੀ ਸ਼ੁਰੂ ਕੀਤੀ।"

9ਸ਼ਾਊਲ ਨੇ ਕਿਹਾ, “ਅੱਜ ਰਾਤ ਅਸੀਂ ਫ਼ਲਿਸਤੀਆਂ ਦਾ ਪਿੱਛਾ ਕਰਾਂਗੇ ਅਤੇ ਉਨ੍ਹਾਂ ਦਾ ਸਭ ਕੁਝ ਚੁੱਕ ਲਿਆਵਾਂਗੇ। ਅਸੀਂ ਉਨ੍ਹਾਂ ਸਾਰਿਆਂ ਨੂੰ ਮਾਰ ਦੇਵਾਂਗੇ।” ਸੈਨਾ ਨੇ ਜਵਾਬ ਦਿੱਤਾ, “ਤੈਨੂੰ ਜੋ ਠੀਕ ਲੱਗਦਾ ਹੈ ਸੋ ਕਰ।” ਪਰ ਜਾਜਕ ਨੇ ਆਖਿਆ, “ਆਪਾਂ ਪਰਮੇਸ਼ੁਰ ਤੋਂ ਪੁੱਛੀਏ।”"

10ਤਾਂ ਸ਼ਾਊਲ ਨੇ ਪਰਮੇਸ਼ੁਰ ਤੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦੇ ਪਿੱਛੇ ਲੱਗਾਂ? ਕੀ ਤੂੰ ਸਾਨੂੰ ਫ਼ਲਿਸਤੀਆਂ ਨੂੰ ਹਰਾਉਣ ਦਾ ਬਲ ਦੇਵੇਂਗਾ?” ਪਰ ਪਰਮੇਸ਼ੁਰ ਨੇ ਉਸ ਦਿਨ ਸ਼ਾਊਲ ਦੀ ਕਿਸੇ ਗੱਲ ਦਾ ਜਵਾਬ ਨਾ ਦਿੱਤਾ।"

1Samuel 9 illustration - 1Samuel Chapter 9

11ਤਾਂ ਸ਼ਾਊਲ ਨੇ ਕਿਹਾ, “ਸਾਰੇ ਆਗੂਆਂ ਨੂੰ ਮੇਰੇ ਸਾਹਮਣੇ ਕਰੋ। ਪਤਾ ਲੱਗੇ ਕਿ ਕਿਸ ਕੋਲੋਂ ਪਾਪ ਹੋਇਆ ਹੈ!"

12ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਨੇ ਕਿ ਇਸਰਾਏਲ ਨੂੰ ਬਚਾਇਆ ਹੈ ਕਿ ਜੇਕਰ ਮੇਰੇ ਆਪਣੇ ਪੁੱਤਰ ਯੋਨਾਥਾਨ ਤੋਂ ਵੀ ਇਹ ਪਾਪ ਹੋਇਆ ਹੋਵੇਗਾ ਤਾਂ ਉਹ ਵੀ ਬਖਸ਼ਿਆ ਨਹੀਂ ਜਾਵੇਗਾ। ਉਸ ਨੂੰ ਵੀ ਮਰਨਾ ਪਵੇਗਾ।” ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਇੱਕ ਸ਼ਬਦ ਵੀ ਨਾ ਬੋਲਿਆ।"

13ਤਾਂ ਸ਼ਾਊਲ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, “ਤੁਸੀਂ ਸਾਰੇ ਇਸ ਪਾਸੇ ਖੜ੍ਹੇ ਹੋ ਜਾਵੋ, ਮੈਂ ਅਤੇ ਮੇਰਾ ਪੁੱਤਰ ਇਸ ਪਾਸੇ ਖੜ੍ਹੇ ਹੋਵਾਂਗੇ।” ਸਿਪਾਹੀਆਂ ਨੇ ਜਵਾਬ ਦਿੱਤਾ, “ਮਾਲਿਕ, ਜਿਵੇਂ ਤੇਰਾ ਹੁਕਮ।”"

14ਤਦ ਸ਼ਾਊਲ ਨੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਇਸਰਾਏਲ ਦੇ ਪਰਮੇਸ਼ੁਰ! ਤੂੰ ਅੱਜ ਆਪਣੇ ਸੇਵਕ ਦੀ ਗੱਲ ਦਾ ਜਵਾਬ ਕਿਉਂ ਨਹੀਂ ਦਿੱਤਾ? ਜੇਕਰ ਮੈਂ ਜਾਂ ਮੇਰੇ ਪੁੱਤਰ ਨੇ ਕੋਈ ਪਾਪ ਕੀਤਾ ਹੈ ਤਾਂ ਉਰੀਮ ਪਾ ਜੇਕਰ ਇਸਰਾਏਲ ਦੇ ਲੋਕਾਂ ਨੇ ਪਾਪ ਕੀਤਾ ਹੈ ਤਾਂ ਤੁੰਮੀਮ ਪਾ।” ਤਦ ਸ਼ਾਊਲ ਅਤੇ ਯੋਨਾਥਾਨ ਫ਼ੜੇ ਗਏ ਅਤੇ ਲੋਕ ਬਚ ਗਏ।"

15ਸ਼ਾਊਲ ਨੇ ਆਖਿਆ, “ਕੌਣ ਦੋਸ਼ੀ ਹੈ ਜਾਨਣ ਵਾਸਤੇ ਇਨ੍ਹਾਂ ਨੂੰ ਫ਼ਿਰ ਤੋਂ ਸੁੱਟੋ-ਮੈਂ ਜਾਂ ਮੇਰਾ ਪੁੱਤਰ ਯੋਨਾਥਾਨ।” ਯੋਨਾਥਾਨ ਚੁਣਿਆ ਗਿਆ ਸੀ।"

1Samuel 9 illustration - 1Samuel Chapter 9

16ਸ਼ਾਊਲ ਨੇ ਯੋਨਾਥਾਨ ਨੂੰ ਕਿਹਾ, “ਮੈਨੂੰ ਦੱਸ ਕਿ ਤੂੰ ਕੀ ਕੀਤਾ।” ਯੋਨਾਥਾਨ ਨੇ ਸ਼ਾਊਲ ਨੂੰ ਦੱਸਿਆ, “ਮੈਂ ਆਪਣੀ ਸੋਟੀ ਦੇ ਕਿਨਾਰੇ ਤੋਂ ਥੋੜਾ ਜਿਹਾ ਸ਼ਹਿਦ ਚੱਟਿਆ ਸੀ। ਮੈਂ ਇਸ ਅਮਲ ਲਈ ਮਰਨ ਨੂੰ ਤਿਆਰ ਹਾਂ।”"

17ਸ਼ਾਊਲ ਨੇ ਆਖਿਆ, “ਮੈਂ ਪਰਮੇਸ਼ੁਰ ਨਾਲ ਸੌਂਹ ਚੁੱਕੀ ਸੀ ਕਿ ਜੇਕਰ ਮੈਂ ਆਪਣੀ ਸੌਂਹ ਪੂਰੀ ਨਾ ਕਰਾਂ ਤਾਂ ਮੈਨੂੰ ਦੰਡ ਮਿਲੇ, ਇਸ ਕਰਕੇ ਯੋਨਾਥਾਨ ਤੈਨੂੰ ਮਰਨਾ ਹੀ ਪਵੇਗਾ।”"

18ਪਰ ਸਿਪਾਹੀਆਂ ਨੇ ਸ਼ਾਊਲ ਨੂੰ ਕਿਹਾ, “ਯੋਨਾਥਾਨ ਨੇ ਇਸਰਾਏਲ ਦੇ ਲਈ ਅੱਜ ਇੰਨੀ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਕੀ ਉਸ ਨੂੰ ਫ਼ਿਰ ਵੀ ਮਰਨਾ ਪਵੇਗਾ? ਇੰਝ ਨਹੀਂ ਹੋ ਸੱਕਦਾ! ਅਸੀਂ ਜਿਉਂਦੇ ਪਰਮੇਸ਼ੁਰ ਦੀ ਸੌਂਹ ਚੁਕੱਦੇ ਹਾਂ ਕਿ ਯੋਨਾਥਾਨ ਨੂੰ ਕੋਈ ਦੁੱਖ ਨਹੀਂ ਦੇਵੇਗਾ ਅਸੀਂ ਯੋਨਾਥਾਨ ਦਾ ਵਾਲ ਵੀ ਵਿੰਗਾ ਹੋਣ ਜਾਂ ਧਰਤੀ ਉੱਤੇ ਨਾ ਡਿੱਗਣ ਦੇਵਾਂਗੇ। ਪਰਮੇਸ਼ੁਰ ਨੇ ਉਸਦੀ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕਰਨ ਵਿੱਚ ਅੱਜ ਮਦਦ ਕੀਤੀ ਹੈ।” ਤਾਂ ਇੰਝ ਲੋਕਾਂ ਨੇ ਯੋਨਾਥਾਨ ਨੂੰ ਮਰਨੋ ਬਚਾ ਲਿਆ, ਉਸ ਨੂੰ ਮਰਨ ਨਾ ਦਿੱਤਾ ਗਿਆ।"

19ਫ਼ਿਰ ਸ਼ਾਊਲ ਨੇ ਫ਼ਲਿਸਤੀਆਂ ਦਾ ਪਿੱਛਾ ਨਾ ਕੀਤਾ ਅਤੇ ਉਹ ਆਪਣੀ ਥਾਵੇਂ ਵਾਪਸ ਚੱਲੇ ਗਏ।"

20ਸ਼ਾਊਲ ਦਾ ਇਸਰਾਏਲ ਦੇ ਵੈਰੀਆਂ ਨਾਲ ਲੜਨਾ ਸ਼ਾਊਲ ਨੇ ਇਸਰਾਏਲ ਦੇ ਰਾਜ ਦਾ ਪੂਰਾ ਅਧਿਕਾਰ ਲੈ ਲਿਆ। ਜਿੰਨੇ ਵੀ ਇਸਰਾਏਲ ਦੇ ਆਸ-ਪਾਸ ਦੇ ਦੁਸ਼ਮਣ ਸਨ ਉਹ ਉਨ੍ਹਾਂ ਨਾਲ ਲੜਿਆ। ਸ਼ਾਊਲ ਮੋਆਬ ਦੇ ਨਾਲ ਲੜਿਆ, ਅਤੇ ਅੰਮੋਨੀਆਂ, ਅਦੋਮ ਅਤੇ ਸੋਬਾਹ ਦੇ ਰਾਜਿਆਂ ਅਤੇ ਫ਼ਲਿਸਤੀਆਂ ਦੇ ਨਾਲ ਉਸ ਨੇ ਲੜਾਈ ਕੀਤੀ। ਜਿਸ-ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਆਪਣੇ ਦੁਸ਼ਮਣਾਂ ਨੂੰ ਉਹ ਦੁੱਖ ਦਿੰਦਾ ਅਤੇ ਹਾਰ ਦਿੰਦਾ ਸੀ।"

1Samuel 9 illustration - 1Samuel Chapter 9

21ਸ਼ਾਊਲ ਬੜਾ ਬਹਾਦੁਰ ਸੀ ਅਤੇ ਉਸ ਨੇ ਅਮਾਲੇਕੀਆਂ ਨੂੰ ਹਰਾਇਆ। ਉਸ ਨੇ ਇਸਰਾਏਲ ਨੂੰ ਉਨ੍ਹਾਂ ਦੁਸ਼ਮਣਾਂ ਤੋਂ ਬਚਾਇਆ ਜਿਨ੍ਹਾਂ ਨੇ ਉਨ੍ਹਾਂ ਨੂੰ ਲੁੱਟਿਆ ਸੀ।"

22ਯੋਨਾਥਾਨ, ਯਿਸ਼ਵੀ ਅਤੇ ਮਾਲਕਿਸ਼ੂਆ ਸ਼ਾਊਲ ਦੇ ਪੁੱਤਰਾਂ ਦੇ ਨਾਉਂ ਸਨ ਅਤੇ ਉਸਦੀ ਵੱਡੀ ਧੀ ਦਾ ਨਾਉਂ ਮੇਰਬ ਅਤੇ ਛੋਟੀ ਦਾ ਨਾਉਂ ਮੀਕਲ ਸੀ।"

23ਸ਼ਾਊਲ ਦੀ ਪਤਨੀ ਦਾ ਨਾਉਂ ਆਹੀਨੋਆਮ ਸੀ ਜੋ ਕਿ ਅਹੀਮਆਸ ਦੀ ਧੀ ਸੀ। ਉਸ ਦੇ ਸੇਨਾਪਤੀ ਦਾ ਨਾਉਂ ਅਬੀਨੇਰ ਸੀ ਜੋ ਕਿ ਨੇਰ ਦਾ ਪੁੱਤਰ ਸੀ। ਨੇਰ ਸ਼ਾਊਲ ਦਾ ਚਾਚਾ ਸੀ।"

24ਸ਼ਾਊਲ ਦਾ ਪਿਤਾ ਕੀਸ਼ ਅਤੇ ਅਬੀਨੇਰ ਦਾ ਪਿਤਾ ਨੇਰ ਦੋਨੋਂ ਅਬੀਏਲ ਦੇ ਪੁੱਤਰ ਸੀ।"

25ਸ਼ਾਊਲ ਨੇ ਸਾਰਾ ਜੀਵਨ ਬਹਾਦੁਰੀ ਵਿੱਚ ਗੁਜਾਰਿਆ। ਉਸ ਨੇ ਫ਼ਲਿਸਤੀਆਂ ਦੇ ਨਾਲ ਬੜੀ ਸਖਤ ਲੜਾਈ ਲੜੀ। ਉਸ ਨੇ ਜਦੋਂ ਕਦੇ ਵੀ ਕੋਈ ਬਹਾਦੁਰ ਜਾਂ ਤਾਕਤਵਰ ਮਨੁੱਖ ਵੇਖਿਆ, ਉਸ ਨੂੰ ਆਪਣੀ ਸੇਨਾ ਵਿੱਚ ਭਰਤੀ ਕਰ ਲਿਆ ਅਤੇ ਉਸ ਨੂੰ ਉਹ ਆਪਣੇ ਕੋਲ ਰੱਖਦਾ ਜੋ ਉਸਦੀ ਰੱਖਵਾਲੀ ਕਰਦਾ।"

1Samuel 9 illustration - 1Samuel Chapter 9

26ਸ਼ਾਊਲ ਦਾ ਅਮਾਲੇਕੀਆਂ ਨੂੰ ਨਾਸ਼ ਕਰਨਾ ਇੱਕ ਦਿਨ ਸਮੂਏਲ ਨੇ ਸ਼ਾਊਲ ਨੂੰ ਆਖਿਆ, “ਮੈਨੂੰ ਯਹੋਵਾਹ ਨੇ ਭੇਜਿਆ ਕਿ ਮੈਂ ਤੈਨੂੰ ਮਸਹ ਕਰਾਂ, ਉਹ ਇਸ ਲਈ ਕਿ ਤੂੰ ਉਸ ਦੇ ਲੋਕਾਂ ਦਾ ਪਾਤਸ਼ਾਹ ਬਣੇ। ਸੋ ਹੁਣ ਯਹੋਵਾਹ ਦਾ ਬਚਨ ਸੁਣ।"

27ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਜਦੋਂ ਇਸਰਾਏਲੀ ਮਿਸਰ ਵਿੱਚੋਂ ਨਿਕਲ ਆਏ ਤਾਂ ਅਮਾਲੇਕੀਆਂ ਨੇ ਕਿਵੇਂ ਉਨ੍ਹਾਂ ਨੂੰ ਕਨਾਨ ਜਾਣ ਵਿੱਚ ਰੁਕਾਵਟ ਪਾਈ। ਮੈਨੂੰ ਚੇਤਾ ਹੈ ਅਤੇ ਮੈਂ ਵੇਖਿਆ ਹੈ ਕਿ ਕਿਵੇਂ ਅਮਾਲੇਕੀਆਂ ਨੇ ਸਲੂਕ ਕੀਤਾ।"

Chapter Complete

You have read 1Samuel 9

27 verses