Lumina
1Timothy

1Timothy 3

1Timothy 3·Punjabi Bible

1ਉਸ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੈ: “ਤੂੰ ਮਲਕਿਸਿਦਕ ਦੀ ਤਰ੍ਹਾਂ ਇੱਕ ਸਦੀਵੀ ਜਾਜਕ ਹੈ।”"

2ਪੁਰਾਣਾ ਨੇਮ (ਸ਼ਰ੍ਹਾ) ਹੁਣ ਅੰਤ ਤੇ ਆਣ ਪੁੱਜਿਆ ਹੈ ਕਿਉਂ ਕਿ ਇਹ ਕਮਜ਼ੋਰ ਤੇ ਵਿਅਰਥ ਸੀ।"

3ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸੱਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸੱਕਦੇ ਹਾਂ।"

4ਇਹ ਮਹੱਤਵਪੂਰਣ ਹੈ ਕਿ ਜਦੋਂ ਪਰਮੇਸ਼ੁਰ ਨੇ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਾਇਆ, ਉਸ ਨੇ ਇੱਕ ਸੌਂਹ ਖਾਧੀ। ਜਦੋਂ ਦੂਸਰੇ ਜਾਜਕ ਬਣਾਏ ਗਏ ਸਨ, ਉੱਥੇ ਕੋਈ ਸੌਂਹ ਨਹੀਂ ਸੀ।"

5ਪਰ ਯਿਸੂ ਪਰਮੇਸ਼ੁਰ ਦੀ ਸੌਂਹ ਅਨੁਸਾਰ ਜਾਜਕ ਬਣਿਆ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਪ੍ਰਭੂ ਨੇ ਇੱਕ ਸੌਂਹ ਖਾਧੀ ਹੈ, ਅਤੇ ਉਹ ਆਪਣਾ ਮਨ ਨਹੀਂ ਬਦਲੇਗਾ: ‘ਤੂੰ ਸਦਾ ਲਈ ਇੱਕ ਜਾਜਕ ਹੈ।’”"

1Timothy 3 illustration - 1Timothy Chapter 3

6ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।"

7ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸੱਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ।"

8ਪਰ ਯਿਸੂ ਸਦਾ ਜਿਉਂਦਾ ਹੈ। ਉਹ ਕਦੇ ਵੀ ਜਾਜਕ ਹੋਣ ਤੋਂ ਨਹੀਂ ਹਟੇਗਾ।"

9ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।"

10ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।"

1Timothy 3 illustration - 1Timothy Chapter 3

11ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।"

12ਸ਼ਰ੍ਹਾ ਸਰਦਾਰ ਜਾਜਕਾਂ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹੜੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਇਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।"

13ਯਿਸੂ ਸਾਡਾ ਸਰਦਾਰ ਜਾਜਕ ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।"

14ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹੜਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।"

15ਹਰ ਸਰਦਾਰ ਜਾਜਕ ਦੇ ਜ਼ਿੰਮੇ ਪਰਮੇਸ਼ੁਰ ਨੂੰ ਬਲੀ ਅਤੇ ਤੋਹਫ਼ੇ ਅਰਪਨ ਕਰਨ ਦਾ ਕਾਰਜ ਦਿੱਤਾ ਗਿਆ ਹੈ। ਇਸ ਲਈ ਸਾਡੇ ਉੱਚ ਜਾਜਕ ਨੇ ਵੀ ਪਰਮੇਸ਼ੁਰ ਨੂੰ ਕੁਝ ਅਰਪਣ ਕਰਨਾ ਸੀ।"

1Timothy 3 illustration - 1Timothy Chapter 3

16ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸ ਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇੱਥੇ ਪਹਿਲਾਂ ਹੀ ਜਾਜਕ ਹਨ ਜਿਹੜੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ।"

Chapter Complete

You have read 1Timothy 3

16 verses