Lumina
1Timothy

1Timothy 5

1Timothy 5·Punjabi Bible

1ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿੱਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ।"

2ਇਹ ਸਾਡੇ ਲਈ ਅੱਜ ਇੱਕ ਉਦਾਹਰਣ ਹੈ। ਇਹ ਸਾਡੇ ਲਈ ਸਪੱਸ਼ਟ ਹੈ ਕਿ ਪਰਮੇਸ਼ੁਰ ਨੂੰ ਭੇਂਟ ਕੀਤੇ ਚੜ੍ਹਾਵੇ ਅਤੇ ਬਲੀਆਂ ਉਸ ਵਿਅਕਤੀ ਨੂੰ ਪੂਰੀ ਤਰ੍ਹਾਂ ਸਾਫ਼ ਨਾ ਕਰ ਸੱਕੇ, ਜਿਹੜਾ ਉਪਾਸਨਾ ਕਰਦਾ ਹੈ। ਉਹ ਬਲੀਆਂ ਉਸ ਵਿਅਕਤੀ ਨੂੰ ਦਿਲ ਵਿੱਚ ਸੰਪੂਰਣ ਨਹੀਂ ਬਣਾ ਸੱਕਦੀਆਂ ਸਨ।"

3ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।"

4ਨਵੇਂ ਕਰਾਰ ਦੇ ਅਧੀਨ ਅਨੁਸਰਣ ਕਰੋ ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹੜੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ।"

5ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹੜਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿੜਕਿਆਂ ਦਾ ਲਹੂ ਲੈ ਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਆਜ਼ਾਦੀ ਲਿਆਇਆ।"

1Timothy 5 illustration - 1Timothy Chapter 5

6ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ।"

7ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।"

8ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈ ਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈ ਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹੜੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸੱਕਣ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸੱਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸੱਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਧੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।"

9ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਇੱਕ ਵਸੀਅਤ ਛੱਡ ਜਾਂਦਾ ਹੈ। ਪਰ ਲੋਕਾਂ ਨੂੰ ਇਹ ਗੱਲ ਸਾਬਤ ਕਰਨੀ ਪੈਂਦੀ ਹੈ ਕਿ ਉਸ ਵਸੀਅਤ ਨੂੰ ਲਿਖਣ ਵਾਲਾ ਮਰ ਚੁੱਕਿਆ ਹੈ।"

10ਜਿਸ ਵਿਅਕਤੀ ਨੇ ਵਸੀਅਤ ਲਿਖੀ ਜਿੰਨਾ ਚਿਰ ਜਿਉਂਦਾ ਹੈ ਓਨਾ ਚਿਰ ਤੱਕ ਉਸ ਵਸੀਅਤ ਦਾ ਕੋਈ ਅਰਥ ਨਹੀਂ। ਵਸੀਅਤ ਨੂੰ ਕੇਵਲ ਉਦੋਂ ਹੀ ਇਸਤੇਮਾਲ ਕੀਤਾ ਜਾ ਸੱਕਦਾ ਹੈ ਜਦੋਂ ਉਹ ਵਿਅਕਤੀ ਮਰ ਜਾਂਦਾ ਹੈ।"

1Timothy 5 illustration - 1Timothy Chapter 5

11ਪਹਿਲਾ ਕਰਾਰ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਬਾਰੇ ਵੀ ਇਵੇਂ ਹੀ ਹੈ। ਨੇਮ ਨੂੰ ਅਸਰ ਵਿੱਚ ਆਉਣ ਲਈ ਲਹੂ ਭੇਂਟ ਕੀਤਾ ਜਾਣਾ ਚਾਹੀਦਾ ਸੀ।"

12ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦੱਸਿਆ। ਫ਼ੇਰ ਉਸ ਨੇ ਵੱਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸ ਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸ ਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉੱਤੋਂ ਦੀ ਛਿੜਕਿਆ।"

13ਫ਼ੇਰ ਮੂਸਾ ਨੇ ਆਖਿਆ, “ਇਹ ਉਹ ਲਹੂ ਹੈ ਜਿਹੜਾ ਕਰਾਰ ਨੂੰ ਸਹੀ ਬਣਾਉਂਦਾ ਹੈ। ਉਸ ਕਰਾਰ ਨੂੰ ਜਿਸਦਾ ਪਰਮੇਸ਼ੁਰ ਨੇ ਤੁਹਾਨੂੰ ਪਾਲਣ ਕਰਨ ਦਾ ਆਦੇਸ਼ ਦਿੱਤਾ।”"

14ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿੱਟਾ ਦਿੱਤਾ ਉਸ ਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿੱਟਾ ਦਿੱਤਾ।"

15ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ।"

1Timothy 5 illustration - 1Timothy Chapter 5

16ਮਸੀਹ ਦਾ ਬਲੀਦਾਨ ਪਾਪਾਂ ਨੂੰ ਦੂਰ ਕਰਦਾ ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁੱਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋੜੀਂਦੀਆਂ ਹਨ।"

17ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।"

18ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉੱਚ-ਜਾਜਕ ਵਾਂਗ ਜਿਹੜਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ।"

19ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।"

20ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ।"

1Timothy 5 illustration - 1Timothy Chapter 5

21ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।"

22ਮਸੀਹ ਦਾ ਬਲਿਦਾਨ ਸਾਨੂੰ ਸੰਪੂਰਣ ਬਨਾਉਂਦਾ ਹੈ ਸ਼ਰ੍ਹਾ ਸਾਨੂੰ ਭਵਿੱਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁੰਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚੜ੍ਹਾਉਣ ਲਈ ਆਖਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚੜ੍ਹਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸੱਕਦੀ।"

23ਜੇ ਕਿਤੇ ਸ਼ਰ੍ਹਾਂ ਲੋਕਾਂ ਨੂੰ ਸੰਪੂਰਣ ਬਣਾ ਸੱਕਦੀ ਹੁੰਦੀ, ਤਾਂ ਉਹ ਬਲੀਆਂ ਹੁਣ ਤੱਕ ਬੰਦ ਹੋ ਗਈਆਂ ਹੁੰਦੀਆਂ। ਉਹ ਲੋਕ ਆਪਣੇ ਪਾਪਾਂ ਤੋਂ ਹੁਣ ਤੱਕ ਪਾਕ ਹੋ ਗਏ ਹੁੰਦੇ। ਅਤੇ ਉਨ੍ਹਾਂ ਨੇ ਹੁਣ ਵੀ ਆਪਣੇ ਆਪ ਨੂੰ ਆਪਣੇ ਪਾਪਾਂ ਲਈ ਕਸੂਰਵਾਰ ਮਹਿਸੂਸ ਨਹੀਂ ਸੀ ਕਰਨਾ। ਪਰ ਸ਼ਰ੍ਹਾ ਇਹ ਕਰ ਹੀ ਨਹੀਂ ਸੱਕਦੀ।"

24ਉਨ੍ਹਾਂ ਲੋਕਾਂ ਦੀਆਂ ਬਲੀਆਂ ਹਰ ਸਾਲ ਉਨ੍ਹਾਂ ਨੂੰ ਆਪਣੇ ਪਾਪਾਂ ਦਾ ਚੇਤਾ ਕਰਾਉਂਦੀਆਂ ਹਨ,"

25ਕਿਉਂਕਿ ਬੱਕਰੀਆਂ ਅਤੇ ਵਹਿੜਕਿਆਂ ਦਾ ਲਹੂ ਪਾਪਾਂ ਨੂੰ ਦੂਰ ਨਾ ਕਰ ਸੱਕਿਆ।"

Chapter Complete

You have read 1Timothy 5

25 verses