Lumina
1Timothy

1Timothy 6

1Timothy 6·Punjabi Bible

1ਇਸ ਲਈ ਜਦੋਂ ਮਸੀਹ ਦੁਨੀਆਂ ਵਿੱਚ ਆਇਆ ਤਾਂ ਉਸ ਨੇ ਆਖਿਆ, “ਹੇ ਪਰਮੇਸ਼ੁਰ, ਤੈਨੂੰ ਬਲੀਆਂ ਅਤੇ ਭੇਟਾਵਾਂ ਦੀ ਜ਼ਰੂਰਤ ਨਹੀਂ ਸਗੋਂ ਤੂੰ ਮੇਰੇ ਲਈ ਇੱਕ ਸਰੀਰ ਤਿਆਰ ਕੀਤਾ ਹੈ।"

2ਤੂੰ ਮਾਰੇ ਹੋਏ ਅਤੇ ਸਾੜੇ ਹੋਏ ਜਾਨਵਰਾਂ ਦੀਆਂ ਬਲੀਆਂ ਨਾਲ ਪ੍ਰਸੰਨ ਨਹੀਂ ਹੁੰਦਾ। ਅਤੇ ਤੂੰ ਪਾਪ ਦੀਆਂ ਬਲੀਆਂ ਨਾਲ ਖੁਸ਼ ਨਹੀਂ ਹੋਵੇਂਗਾ।"

3ਫ਼ੇਰ ਮੈਂ ਆਖਿਆ, ‘ਹੇ ਪਰਮੇਸ਼ੁਰ, ਮੈਂ ਇੱਥੇ ਹਾਂ। ਮੇਰੇ ਬਾਰੇ ਇਹ ਸ਼ਰ੍ਹਾ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਤੇ ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।’”"

4ਪੋਥੀਆਂ ਦੇ ਇਸ ਭਾਗ ਵਿੱਚ, ਮਸੀਹ ਨੇ ਪਹਿਲਾਂ ਆਖਿਆ ਸੀ, “ਤੈਨੂੰ ਚੜ੍ਹਾਵਿਆਂ ਤੇ ਬਲੀਆਂ ਦੀ ਲੋੜ ਨਹੀਂ। ਤੂੰ ਹੋਮ ਬਲੀਆਂ ਅਤੇ ਪਾਪ ਦੀਆਂ ਭੇਟਾਵਾਂ ਤੋਂ ਖੁਸ਼ ਨਹੀਂ ਹੈ।” ਇਹ ਬਲੀਆਂ ਹਨ ਜੋ ਸ਼ਰ੍ਹਾ ਦੇ ਅਨੁਸਾਰ ਭੇਂਟ ਕੀਤੀਆਂ ਜਾਂਦੀਆਂ ਹਨ।"

5ਫ਼ੇਰ ਮਸੀਹ ਨੇ ਆਖਿਆ, “ਹੇ ਪਰਮੇਸ਼ੁਰ ਮੈਂ ਹਾਜਰ ਹਾਂ। ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।” ਇਸ ਲਈ ਪਰਮੇਸ਼ੁਰ ਬਲੀਆਂ ਦੇ ਉਸ ਪਹਿਲੇ ਪ੍ਰਬੰਧ ਨੂੰ ਖਤਮ ਕਰ ਦਿੰਦਾ ਹੈ ਅਤੇ ਆਪਣਾ ਨਵਾਂ ਰਾਹ ਸ਼ੁਰੂ ਕਰਦਾ ਹੈ।"

1Timothy 6 illustration - 1Timothy Chapter 6

6ਯਿਸੂ ਮਸੀਹ ਨੇ ਉਹੀ ਗ਼ੱਲਾਂ ਕੀਤੀਆਂ ਜਿਹੜੀਆਂ ਪਰਮੇਸ਼ੁਰ ਉਸਤੋਂ ਕਰਵਾਉਣੀਆਂ ਚਾਹੁੰਦਾ ਸੀ। ਇਸ ਕਾਰਣ, ਅਸੀਂ ਮਸੀਹ ਦੇ ਸਰੀਰ ਦੀ ਬਲੀ ਦੁਆਰਾ ਪਵਿੱਤਰ ਬਣਾਏ ਗਏ ਹਾਂ। ਮਸੀਹ ਨੇ ਇੱਕ ਵਾਰੀ ਬਲੀ ਦਿੱਤੀ ਜਿਹੜੀ ਸਦਾ ਲਈ ਕਾਫ਼ੀ ਹੈ।"

7ਹਰ ਰੋਜ਼, ਜਾਜਕ ਖਲੋ ਕੇ ਆਪਣੀ ਧਾਰਮਿਕ ਸੇਵਾ ਅਦਾ ਕਰਦੇ ਹਨ ਅਤੇ ਉਹੀ ਬਲੀਆਂ ਬਾਰ-ਬਾਰ ਭੇਂਟ ਕਰਦੇ ਹਨ। ਪਰ ਉਹ ਬਲੀਆਂ ਕਦੇ ਵੀ ਪਾਪਾਂ ਨੂੰ ਦੂਰ ਨਹੀਂ ਕਰ ਸੱਕਦੀਆਂ।"

8ਪਰ ਮਸੀਹ ਨੇ ਪਾਪਾਂ ਲਈ ਸਿਰਫ਼ ਇੱਕ ਹੀ ਬਲੀ ਚੜ੍ਹਾਈ ਅਤੇ ਉਹ ਸਰਬ ਸਮੇਂ ਲਈ ਕਾਫ਼ੀ ਹੈ। ਫ਼ੇਰ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।"

9ਅਤੇ ਹੁਣ ਮਸੀਹ ਆਪਣੇ ਦੁਸ਼ਮਣਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ।"

10ਸਿਰਫ਼ ਇੱਕ ਹੀ ਬਲੀ ਰਾਹੀਂ ਮਸੀਹ ਨੇ ਸਦਾ ਲਈ ਆਪਣੇ ਲੋਕਾਂ ਨੂੰ ਪੂਰਨ ਕਰ ਦਿੱਤਾ। ਉਹ ਉਹੀ ਲੋਕ ਹਨ ਜਿਹੜੇ ਪਵਿੱਤਰ ਬਣਾਏ ਜਾ ਰਹੇ ਹਨ।"

1Timothy 6 illustration - 1Timothy Chapter 6

11ਪਵਿੱਤਰ ਆਤਮਾ ਨੇ ਵੀ ਸਾਨੂੰ ਇਸ ਬਾਰੇ ਦੱਸਿਆ ਹੈ। ਪਹਿਲਾਂ ਉਹ ਕਹਿੰਦਾ ਹੈ:"

12“ਇਹੀ ਹੈ ਕਰਾਰ ਜਿਹੜਾ ਮੈਂ ਆਪਣੇ ਲੋਕਾਂ ਨਾਲ ਭਵਿੱਖ ਵਿੱਚ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ। ਮੈਂ ਇਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਲਿਖ ਦਿਆਂਗਾ।”"

13ਫ਼ੇਰ ਉਹ ਆਖਦਾ ਹੈ: “ਮੈਂ ਉਨ੍ਹਾਂ ਦੇ ਪਾਪ ਮਾਫ਼ ਕਰ ਦਿਆਂਗਾ ਅਤੇ ਉਹ ਮੰਦੇ ਕੰਮ ਵੀ ਜਿਹੜੇ ਉਹ ਕਰਦੇ ਹਨ – ਮੈਂ ਉਹ ਗੱਲਾਂ ਕਦੇ ਦੁਬਾਰਾ ਚੇਤੇ ਨਹੀਂ ਕਰਾਂਗਾ।”"

14ਅਤੇ ਜਦੋਂ ਇਹ ਸਾਰੇ ਪਾਪ ਮੁਆਫ਼ ਹੋ ਜਾਂਦੇ ਹਨ, ਪਾਪਾਂ ਲਈ ਹੋਰ ਵੱਧੇਰੇ ਬਲੀ ਚੜ੍ਹਾਉਣ ਦੀ ਕੋਈ ਲੋੜ ਨਹੀਂ ਹੈ।"

15ਪਰਮੇਸ਼ੁਰ ਦੇ ਨਜ਼ਦੀਕ ਆਓ ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸੱਕਦੇ ਹਾਂ।"

1Timothy 6 illustration - 1Timothy Chapter 6

16ਅਸੀਂ ਉਸ ਨਵੇਂ ਰਾਹ ਰਾਹੀਂ ਪ੍ਰਵੇਸ਼ ਕਰ ਸੱਕਦੇ ਹਾਂ ਜਿਹੜਾ ਸਾਡੇ ਲਈ ਮਸੀਹ ਨੇ ਖੋਲ੍ਹਿਆ ਹੈ। ਇਹ ਇੱਕ ਸਜੀਵ ਰਾਹ ਹੈ। ਇਹ ਨਵਾਂ ਰਾਹ ਪਰਦੇ ਰਾਹੀਂ ਅਗਵਾਈ ਕਰਦਾ ਹੈ ਜਿਹੜਾ ਮਸੀਹ ਦਾ ਸਰੀਰ ਹੈ।"

17ਅਤੇ ਸਾਡੇ ਕੋਲ ਇੱਕ ਮਹਾਨ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਉੱਪਰ ਹਕੂਮਤ ਕਰਦਾ ਹੈ।"

18ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁੱਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸਰੀਰਾਂ ਨੂੰ ਸ਼ੁੱਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁੱਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।"

19ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ।"

20ਮਜ਼ਬੂਤ ਬਣਨ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ।"

1Timothy 6 illustration - 1Timothy Chapter 6

21ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹੜੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਹੋਰ ਵੱਧੇਰੇ ਕਰੋ ਕਿਉਂਕਿ ਦਿਹਾੜਾ ਨੇੜੇ ਆ ਰਿਹਾ ਹੈ।"

Chapter Complete

You have read 1Timothy 6

21 verses