Lumina
2Chronicles

Rehoboam's Reign

2Chronicles 11·Punjabi Bible

1ਯਹੋਸ਼ਾਫ਼ਾਟ ਆਪਣੇ ਪਿਤਾ ਆਸਾ ਦੇ ਰਾਹ ਤੇ ਚੱਲਿਆ। ਉਹ ਆਪਣੇ ਪਿਤਾ ਦੇ ਰਾਹ ਤੋਂ ਡੋਲਿਆ ਨਹੀਂ ਅਤੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ।"

2ਪਰ ਉੱਚੀਆਂ ਥਾਵਾਂ ਨੂੰ ਹਟਾਇਆ ਨਾ ਗਿਆ, ਕਿਉਂ ਕਿ ਅਜੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਗਾਇਆ ਸੀ।"

3ਯਹੋਸ਼ਾਫ਼ਾਟ ਨੇ ਹੋਰ ਜਿਹੜੇ ਕਾਰਜ ਕੀਤੇ ਉਸ ਦੇ ਆਦਿ ਤੋਂ ਅੰਤ ਤੀਕ ਦੇ ਕੰਮ ਹਨਾਨੀ ਦੇ ਪੁੱਤਰ ਯੇਹੂ ਦੇ ਇਤਹਾਸ ਵਿੱਚ ਲਿਖੇ ਹਨ ਜੋ ਕਿ ਇਸਰਾਏਲ ਦੇ ਪਾਤਸ਼ਾਹ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"

4ਇਸ ਉਪਰੰਤ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ। ਅਹਜ਼ਯਾਹ ਨੇ ਬਹੁਤ ਬੁਰਿਆਈ ਕੀਤੀ।"

5ਯਹੋਸ਼ਾਫ਼ਾਟ ਨੇ ਅਹਜ਼ਯਾਹ ਨਾਲ ਮੇਲ ਇਸ ਲਈ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਏ ਜਾਣ। ਉਨ੍ਹਾਂ ਨੇ ਅਸਯੋਨ-ਗ਼ਬਰ ਵਿੱਚ ਜਹਾਜ਼ ਬਣਾਏ।"

2Chronicles 11 illustration - 2Chronicles Chapter 11

6ਤਦ ਮਾਰੇਸ਼ਾਹ ਤੋਂ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ, ਯਹੋਸ਼ਾਫ਼ਾਟ ਦੇ ਵਿਰੁੱਧ ਅਗੰਮ ਵਾਕ ਕੀਤਾ ਅਤੇ ਆਖਿਆ, “ਕਿਉਂ ਕਿ ਤੂੰ ਅਹਜ਼ਯਾਹ ਨਾਲ ਜੁੜ ਗਿਆ ਇਸ ਲਈ ਯਹੋਵਾਹ ਤੇਰੇ ਬਣਾਏ ਸਭ ਕਾਸੇ ਨੂੰ ਤਬਾਹ ਕਰ ਦੇਵੇਗਾ।” ਜਹਾਜ਼ ਤਬਾਹ ਹੋ ਗਏ ਅਤੇ ਇਸ ਲਈ ਯਹੋਸ਼ਾਫ਼ਾਟ ਅਤੇ ਅਹਜ਼ਯਾਹ ਉਨ੍ਹਾਂ ਨੂੰ ਤਰਸ਼ੀਸ਼ ਨੂੰ ਨਾ ਭੇਜ ਸੱਕੇ।"

7ਤਦ ਯਹੋਸ਼ਾਫ਼ਾਟ ਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਤੇ ਉਸਦੀ ਥਾਵੇਂ ਉਸਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।"

8ਯਹੋਸ਼ਾਫ਼ਾਟ ਦੇ ਪੁੱਤਰ ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ ਸਨ। ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਅਤੇ ਯਹੋਰਾਮ ਦੇ ਭਰਾ ਸਨ।"

9ਯਹੋਸ਼ਾਫ਼ਾਟ ਨੇ ਆਪਣੇ ਪੁੱਤਰਾਂ ਨੂੰ ਸੋਨਾ-ਚਾਂਦੀ, ਬਹੁ-ਮੁੱਲੀਆਂ ਵਸਤਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ। ਕਿਉਂ ਕਿ ਯਹੋਰਾਮ ਉਸਦਾ ਸਭ ਤੋਂ ਵੱਡਾ ਪੁੱਤਰ ਸੀ।"

10ਯਹੂਦਾਹ ਦਾ ਪਾਤਸ਼ਾਹ ਯਹੋਰਾਮ ਯਹੋਰਾਮ ਨੇ ਆਪਣੇ ਪਿਤਾ ਦਾ ਰਾਜ ਸੰਭਾਲ ਕੇ ਆਪਣੇ-ਆਪ ਨੂੰ ਮਜ਼ਬੂਤ ਕੀਤਾ। ਫ਼ਿਰ ਉਸ ਨੇ ਆਪਣੇ ਸਾਰੇ ਭਰਾਵਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ। ਇਹੀ ਨਹੀਂ ਉਸ ਨੇ ਇਸਰਾਏਲ ਦੇ ਕਈ ਆਗੂਆਂ ਨੂੰ ਵੀ ਵੱਢ ਸੁੱਟਿਆ।"

2Chronicles 11 illustration - 2Chronicles Chapter 11

11ਜਦੋਂ ਯਹੋਰਾਮ ਰਾਜ ਕਰਨ ਲੱਗਾ ਉਹ 32 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।"

12ਯਹੋਰਾਮ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹਾਂ ਉੱਪਰ ਹੀ ਤੁਰਿਆ ਕਿਉਂ ਕਿ ਉਹ ਅਹਾਬ ਦੀ ਧੀ ਨਾਲ ਵਿਆਹਿਆ ਸੀ ਅਤੇ ਉਸ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ।"

13ਪਰ ਯਹੋਵਾਹ ਦਾਊਦ ਦੇ ਘਰਾਣੇ ਨੂੰ ਨਸ਼ਟ ਨਹੀਂ ਕਰੇਗਾ। ਕਿਉਂ ਕਿ ਉਸ ਨੇ ਦਾਊਦ ਨਾਲ ਇਕਰਾਰਨਾਮਾ ਕੀਤਾ ਸੀ ਕਿ ਹਮੇਸ਼ਾ ਉਸ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਪਾਤਸ਼ਾਹ ਬਣੇਗਾ।"

14ਯਹੋਰਾਮ ਦੇ ਸਮੇਂ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਉਨ੍ਹਾਂ ਆਪਣਾ ਇੱਕ ਹੋਰ ਪਾਤਸ਼ਾਹ ਆਪੇ ਠਹਿਰਾ ਲਿਆ।"

15ਤਦ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਲੈ ਕੇ ਬਾਹਰ ਨਿਕਲਿਆ ਅਤੇ ਰਾਤ ਨੂੰ ਉੱਠ ਕੇ ਉਨ੍ਹਾਂ ਅਦੋਮੀਆਂ ਨੂੰ, ਜਿਨ੍ਹਾਂ ਨੇ ਉਸ ਨੂੰ ਉਸ ਦੇ ਰਥਾਂ ਨੂੰ ਅਤੇ ਸਰਦਾਰਾਂ ਨੂੰ ਘੇਰ ਲਿਆ ਸੀ, ਮਾਰ ਦਿੱਤਾ।"

2Chronicles 11 illustration - 2Chronicles Chapter 11

16ਉਸ ਸਮੇਂ ਤੋਂ ਹੁਣ ਤੀਕ, ਅਦੋਮ ਯਹੂਦਾਹ ਦੇ ਵਿਰੁੱਧ, ਵਿਦ੍ਰੋਹੀ ਹੈ। ਲਿਬਨਾਹ ਨਗਰ ਦੇ ਲੋਕਾਂ ਨੇ ਵੀ ਯਹੋਰਾਮ ਦੇ ਵਿਰੁੱਧ ਬਗਾਵਤ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਰਾਮ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।"

17ਯਹੋਰਾਮ ਨੇ ਯਹੂਦਾਹ ਦੇ ਪਰਬਤਾਂ ਉੱਪਰ ਉੱਚੇ ਅਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦੇ ਰਾਹ ਤੋਂ ਗੁਮਰਾਹ ਕੀਤਾ।"

18ਯਹੋਰਾਮ ਨੂੰ ਏਲੀਯਾਹ ਨਬੀ ਵੱਲੋਂ ਇੱਕ ਸੰਦੇਸ਼ ਆਇਆ ਕਿ, “ਯਹੋਵਾਹ ਪਰਮੇਸ਼ੁਰ ਤੇਰੇ ਬਾਰੇ ਇਉਂ ਫ਼ਰਮਾਉਂਦਾ ਹੈ: ਉਹ ਯਹੋਵਾਹ ਜਿਸ ਨੂੰ ਤੇਰੇ ਪੁਰਖੇ ਦਾਊਦ ਨੇ ਮੰਨਿਆ, ਤਾਂ ਯਹੋਰਾਮ ਨਾ ਤਾਂ ਤੂੰ ਉਸ ਯਹੋਵਾਹ ਨੂੰ ਜਿਵੇਂ ਤੇਰੇ ਪਿਤਾ ਯਹੋਸ਼ਾਫ਼ਾਟ ਨੇ ਮੰਨਿਆ ਸੀ ਤੂੰ ਅਮਲ ਕੀਤਾ ਤੇ ਨਾ ਹੀ ਤੂੰ ਆਪਣੇ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਪਰ ਤੁਰਿਆ।"

19ਸਗੋਂ ਤੂੰ ਇਸਰਾਏਲ ਦੇ ਪਾਤਸ਼ਾਹਾਂ ਦੇ ਜੀਵਨ ਰਾਹ ਉੱਪਰ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ। ਤੇਰੇ ਭਰਾ ਤੇਰੇ ਕੋਲੋਂ ਚੰਗੇ ਸਨ ਤੇ ਤੂੰ ਉਨ੍ਹਾਂ ਨੂੰ ਵੀ ਵੱਢ ਸੁੱਟਿਆ।"

20ਇਸ ਲਈ ਹੁਣ ਇਸ ਤੋਂ ਵੱਡੀ ਸਜ਼ਾ ਯਹੋਵਾਹ ਤੇਰੇ ਲੋਕਾਂ ਨੂੰ ਦੇਵੇਗਾ। ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ, ਤੇਰੇ ਪੁੱਤਰਾਂ ਨੂੰ ਅਤੇ ਤੇਰੀਆਂ ਰਾਣੀਆਂ ਨੂੰ ਵੱਡੀ ਬਿਮਾਰੀ ਨਾਲ ਮਾਰੇਗਾ। ਅਤੇ ਸਾਰੀ ਸੰਪਤੀ ਦਾ ਨਾਸ ਕਰੇਗਾ।"

2Chronicles 11 illustration - 2Chronicles Chapter 11

21ਤੂੰ ਆਂਤੜੀਆਂ ਦੇ ਰੋਗ ਨਾਲ ਸਖਤ ਬੀਮਾਰ ਹੋ ਜਾਵੇਂਗਾ, ਇੱਥੋਂ ਤੀਕ ਕਿ ਤੇਰੀਆਂ ਆਂਤੜੀਆਂ ਹਰ ਰੋਜ਼ ਬੀਮਾਰੀ ਕਾਰਣ ਤੇਰੇ ਸ਼ਰੀਰ ਚੋ ਬਾਹਰ ਨਿਕਲਦੀਆਂ ਜਾਣਗੀਆਂ।”"

22ਯਹੋਰਾਮ ਦੇ ਵਿਰੁੱਧ ਯਹੋਵਾਹ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੇ ਵੱਲ ਰਹਿੰਦੇ ਸਨ ਕ੍ਰੋਧਿਤ ਕੀਤਾ।"

23ਉਨ੍ਹਾਂ ਲੋਕਾਂ ਨੇ ਯਹੂਦਾਹ ਉੱਪਰ ਹਮਲਾ ਕੀਤਾ ਅਤੇ ਉਹ ਸਾਰਾ ਯਹੋਰਾਮ ਦਾ ਖਜ਼ਾਨਾ, ਧਨ ਦੌਲਤ ਲੁੱਟ ਕੇ ਲੈ ਗਏ। ਉਹ ਯਹੋਰਾਮ ਦੇ ਮਹਿਲ ਦਾ ਸਾਰਾ ਮਾਲ, ਪਤਨੀਆਂ ਅਤੇ ਬੱਚੇ ਸਭ ਲੁੱਟ ਕੇ ਲੈ ਗਏ। ਸਿਰਫ਼ ਯਹੋਰਾਮ ਦਾ ਸਭ ਤੋਂ ਛੋਟਾ ਲੜਕਾ ਬਚ ਗਿਆ। ਉਸ ਦੇ ਸਭ ਤੋਂ ਛੋਟੇ ਪੁੱਤਰ ਦਾ ਨਾਂ ਯਹੋਆਹਾਜ਼ ਸੀ।"

Chapter Complete

You have read 2Chronicles 11

23 verses