Lumina
2Chronicles

Asa's Reign

2Chronicles 14·Punjabi Bible

1ਯਹੋਯਾਦਾ ਨੇ ਉਸ ਨੂੰ ਦੋ ਔਰਤਾਂ ਨਾਲ ਵਿਆਹ ਦਿੱਤਾ। ਯੋਆਸ਼ ਦੇ ਘਰ ਪੁੱਤਰ ਅਤੇ ਧੀਆਂ ਹੋਏ।"

2ਫ਼ਿਰ ਬਾਅਦ ਵਿੱਚ, ਯੋਆਸ਼ ਨੇ ਯਹੋਵਾਹ ਦੇ ਮੰਦਰ ਦਾ ਮੁੜ ਤੋਂ ਨਿਰਮਾਣ ਕਰਨ ਦਾ ਨਿਸ਼ਚਾ ਕੀਤਾ।"

3ਯੋਆਸ਼ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਿਆਂ ਬੁਲਵਾਇਆ ਅਤੇ ਉਨ੍ਹਾਂ ਨੂੰ ਆਖਿਆ, “ਯਹੂਦਾਹ ਦੇ ਸ਼ਹਿਰਾਂ ਵਿੱਚ ਜਾ ਕੇ ਸਾਰੇ ਇਸਰਾਏਲ ਕੋਲੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਧਨ ਦੌਲਤ ਇਕੱਠੀ ਕਰਿਆ ਕਰੋ। ਜਾਓ ਤੇ ਜਲਦੀ ਹੀ ਇਉਂ ਕਰੋ।” ਪਰ ਲੇਵੀਆਂ ਨੇ ਕੋਈ ਜਲਦੀ ਨਾ ਕੀਤੀ।"

4ਤਦ ਯੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਨੂੰ ਸੱਦਿਆ ਤੇ ਆਖਿਆ, “ਤੈਨੂੰ ਯਹੂਦਾਹ ਅਤੇ ਯਰੂਸ਼ਲਮ ਵਿੱਚੋਂ ਲੰਘ ਕੇ ਕਰ ਇਕੱਠਾ ਕਰਨ ਲਈ ਲੇਵੀਆਂ ਦੀ ਜ਼ਰੂਰਤ ਕਿਉਂ ਨਹੀਂ, ਜੋ ਕਿ ਮੂਸਾ, ਯਹੋਵਾਹ ਦੇ ਸੇਵਕ ਦੁਆਰਾ ਲਾਇਆ ਗਿਆ ਸੀ। ਮੂਸਾ ਅਤੇ ਇਸਰਾਏਲੀ ਕਰ ਦੇ ਉਸ ਧਨ ਨੂੰ ਪਵਿੱਤਰ ਤੰਬੂ ਲਈ ਵਰਤਦੇ ਸਨ।”"

5ਇਸ ਤੋਂ ਪਹਿਲਾਂ ਅਥਲਯਾਹ ਦੇ ਪੁੱਤਰਾਂ ਨੇ ਯਹੋਵਾਹ ਦੇ ਮੰਦਰ ਨੂੰ ਤੋੜਿਆ ਸੀ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਦੀਆਂ ਵਸਤਾਂ ਬਆਲਾਂ ਲਈ ਵਰਤ ਲਈਆਂ ਸਨ। ਅਥਲਯਾਹ ਇੱਕ ਬੜੀ ਹੀ ਦੁਸ਼ਟ ਰਾਣੀ ਸੀ।"

2Chronicles 14 illustration - 2Chronicles Chapter 14

6ਯੋਆਸ਼ ਪਾਤਸ਼ਾਹ ਨੇ ਹੁਕਮ ਦਿੱਤਾ ਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਸ ਨੂੰ ਯਹੋਵਾਹ ਦੇ ਮੰਦਰ ਦੇ ਦਰਵਾਜ਼ੇ ਬਾਹਰ ਰੱਖ ਦਿੱਤਾ।"

7ਤਦ ਲੇਵੀਆਂ ਨੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਇੱਕ ਘੋਸ਼ਣਾ ਕੀਤੀ ਤੇ ਲੋਕਾਂ ਨੂੰ ਕਿਹਾ ਕਿ ਯਹੋਵਾਹ ਲਈ ਉਹ ਕਰ ਲੈ ਕੇ ਆਉਣ ਜਿਹੜਾ ਪਰਮੇਸ਼ੁਰ ਦੇ ਸੇਵਕ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ।"

8ਸਾਰੇ ਆਗੂ ਅਤੇ ਲੋਕ ਖੁਸ਼ ਸਨ। ਉਹ ਸਾਰੇ ਖੁਸ਼ੀ-ਖੁਸ਼ੀ ਧਨ ਦੌਲਤ ਲਿਆਏ ਅਤੇ ਉਸ ਸੰਦੂਕ ਵਿੱਚ ਪਾਇਆ ਤੇ ਜਦ ਤੀਕ ਉਹ ਸੰਦੂਕ ਭਰ ਨਾ ਗਿਆ ਉਹ ਪੈਸੇ ਦਿੰਦੇ ਰਹੇ।"

9ਜਦ ਸੰਦੂਕ ਲੇਵੀਆਂ ਦੁਆਰਾ ਕਰਿੰਦਿਆਂ ਦੇ ਹੱਥ ਪੁਜਿਆ ਅਤੇ ਉਨ੍ਹਾਂ ਵੇਖਿਆ ਕਿ ਇਸ ਵਿੱਚ ਬਹੁਤ ਰਕਮ ਹੈ ਤਾਂ ਪਾਤਸ਼ਾਹ ਦੇ ਮੁਨਸ਼ੀ (ਲਿਖਾਰੀ) ਅਤੇ ਪਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਤੇ ਉਸ ਨੂੰ ਫ਼ਿਰ ਉਸੇ ਹੀ ਜਗ੍ਹਾ ਤੇ ਰੱਖਵਾ ਦਿੱਤਾ ਜਿੱਥੋਂ ਕਿ ਉਹ ਚੁੱਕਿਆ ਸੀ। ਇਉਂ ਹਰ ਰੋਜ਼ ਅਜਿਹਾ ਕਰਦਿਆਂ ਉਨ੍ਹਾਂ ਨੇ ਬਹੁਤ ਸਾਰਾ ਮਾਲ ਇਕੱਠਾ ਕਰ ਲਿਆ।"

10ਫ਼ੇਰ ਯੋਆਸ਼ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਧਨ ਉਨ੍ਹਾਂ ਲੋਕਾਂ ਨੂੰ ਦਿੱਤਾ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਲਈ ਕੰਮ ਕਰਦੇ ਸਨ। ਅਤੇ ਉਨ੍ਹਾਂ ਲੋਕਾਂ ਨੂੰ ਜਿਹੜੇ ਯਹੋਵਾਹ ਦੇ ਮੰਦਰ ਨੂੰ ਠੀਕ ਕਰਨ ਲਈ ਰਾਜਾਂ ਤੇ ਤਰਖਾਣਾਂ ਨੂੰ ਬੁਲਾਇਆ ਗਿਆ। ਅਤੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਲੋਹਾਰਾਂ ਅਤੇ ਠਠੇਰਿਆਂ ਨੂੰ ਮਜੂਰੀ ਉੱਤੇ ਰੱਖਿਆ ਗਿਆ।"

2Chronicles 14 illustration - 2Chronicles Chapter 14

11ਉਹ ਲੋਕ ਜਿਹੜੇ ਕਾਮਿਆਂ ਵਜੋਂ ਨਿਯੁਕਤ ਕੀਤੇ ਗਏ ਸਨ, ਬੜੇ ਵਫਾਦਾਰ ਸਨ ਇਉਂ ਮੰਦਰ ਦੀ ਮੁਰੰਮਤ ਦਾ ਕਾਰਜ ਸਫ਼ਲਤਾ ਨਾਲ ਸਿਰੇ ਚੜ੍ਹਿਆ। ਯਹੋਵਾਹ ਦਾ ਮੰਦਰ ਬਿਲਕੁਲ ਉਵੇਂ ਹੀ ਬਣਾਇਆ ਗਿਆ ਜਿਵੇਂ ਕਿ ਇਹ ਪਹਿਲਾਂ ਸੀ ਅਤੇ ਉਨ੍ਹਾਂ ਨੇ ਇਸ ਨੂੰ ਮਜਬੂਤ ਬਣਾਇਆ।"

12ਜਦੋਂ ਕਾਰੀਗਰਾਂ ਨੇ ਕੰਮ ਪੂਰਾ ਕਰ ਲਿਆ ਤਾਂ ਜਿਹੜਾ ਧੰਨ ਬਚ ਗਿਆ ਉਹ ਪਾਤਸ਼ਾਹ ਅਤੇ ਯਹੋਯਾਦਾ ਕੋਲ ਵਾਪਸ ਲੈ ਕੇ ਆਏ। ਉਨ੍ਹਾਂ ਨੇ ਇਸ ਧੰਨ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਤੇ ਵਸਤਾਂ ਲਈ ਵਰਤਿਆ ਸੀ ਅਤੇ ਉਹ ਵਸਤਾਂ ਮੰਦਰ ਦੀ ਸੇਵਾ ਅਤੇ ਹੋਮ ਦੀਆਂ ਭੇਟਾਂ ਲਈ ਵਰਤਿਆਂ ਗਈਆਂ। ਉਨ੍ਹਾਂ ਨੇ ਇਸ ਧੰਨ ਨਾਲ ਸੋਨੇ ਅਤੇ ਚਾਂਦੀ ਦੇ ਕਟੋਰੇ ਅਤੇ ਹੋਰ ਬਰਤਨ ਵੀ ਬਣਾਏ। ਜਦੋਂ ਯਹੋਯਾਦਾ ਜਿਉਂਦਾ ਸੀ ਤਾਂ ਜਾਜਕ ਯਹੋਵਾਹ ਦੇ ਮੰਦਰ ਵਿੱਚ ਹੋਮ ਦੀਆਂ ਭੇਟਾਂ ਚੜ੍ਹਾਉਂਦੇ ਸਨ।"

13ਯਹੋਯਾਦਾ ਬੁੱਢਾ ਹੋ ਗਿਆ ਉਹ ਕਾਫ਼ੀ ਵੱਡੀ ਉਮਰ ਤੱਕ ਜੀਵਿਆ ਅਤੇ ਫ਼ੇਰ ਚਲਾਣਾ ਕਰ ਗਿਆ। ਜਦੋਂ ਉਹ ਮਰਿਆ ਉਹ 130 ਵਰ੍ਹਿਆਂ ਦਾ ਸੀ।"

14ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਜਿੱਥੇ ਪਾਤਸ਼ਾਹਾਂ ਨੂੰ ਦਫ਼ਨਾਇਆ ਜਾਂਦਾ ਸੀ, ਉੱਥੇ ਹੀ ਦਫ਼ਨਾਇਆ। ਲੋਕਾਂ ਨੇ ਉਸ ਨੂੰ ਉੱਥੇ ਇਸ ਲਈ ਦਫ਼ਨਾਇਆ ਕਿਉਂ ਕਿ ਉਸ ਨੇ ਆਪਣੇ ਜੀਵਨ ਕਾਲ ਵਿੱਚ ਯਹੋਵਾਹ ਅਤੇ ਉਸ ਦੇ ਮੰਦਰ ਅਤੇ ਇਸਰਾਏਲ ਦੇ ਲੋਕਾਂ ਲਈ ਬੜੇ ਚੰਗੇ ਭਲਾਈ ਦੇ ਕਾਰਜ ਕੀਤੇ।"

15ਯਹੋਯਾਦਾ ਦੇ ਮਰਨ ਉਪਰੰਤ ਯਹੂਦਾਹ ਦੇ ਆਗੂ ਆਏ ਅਤੇ ਉਨ੍ਹਾਂ ਨੇ ਯੋਆਸ਼ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ।"

Chapter Complete

You have read 2Chronicles 14

15 verses