Lumina
2Chronicles

Asa's Reforms

2Chronicles 15·Punjabi Bible

1ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮੰਦਰ ਨੂੰ ਛੱਡ ਦਿੱਤਾ ਅਤੇ ਬੁੱਤਾਂ ਅਤੇ ਅਸ਼ੇਰਾਹ ਦੇ ਥੰਮਾਂ ਦੀ ਉਪਾਸਨਾ ਕਰਨ ਲੱਗ ਪਏ। ਉਨ੍ਹਾਂ ਦੇ ਦੋਸ਼ ਕਾਰਣ, ਪਰਮੇਸ਼ੁਰ ਬਹੁਤ ਗੁੱਸੇ ਸੀ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਸ਼ਟ ਆਣ ਪਏ।"

2ਤਦ ਵੀ ਯਹੋਵਾਹ ਨੇ ਉਨ੍ਹਾਂ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਨ੍ਹਾਂ ਨੂੰ ਯਹੋਵਾਹ ਵੱਲ ਮੋੜ ਲਿਆਉਣ। ਨਬੀ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਰਹੇ, ਪਰ ਉਨ੍ਹਾਂ ਨੇ ਉਸਤੇ ਕੋਈ ਕੰਨ ਨਾ ਧਰਿਆ।"

3ਤਦ ਪਰਮੇਸ਼ੁਰ ਦਾ ਆਤਮਾ ਜ਼ਕਰਯਾਹ, ਯਹੋਯਾਦਾ ਜਾਜਕ ਦੇ ਪੁੱਤਰ ਉੱਤੇ ਆਇਆ। ਉਹ ਉੱਚੇ ਥਾਂ ਤੇ ਖਲੋ ਗਿਆ ਅਤੇ ਲੋਕਾਂ ਨੂੰ ਆਖਣ ਲੱਗ ਪਿਆ ਕਿ, ਪਰਮਮੇਸ਼ੁਰ ਆਖਦਾ, ਤੁਸੀਂ ਯਹੋਵਾਹ ਦੇ ਹੁਕਮਨਾਮਿਆਂ ਨੂੰ ਕਿਉਂ ਤੋੜਦੇ ਹੋ? ਤੁਸੀਂ ਤਰਕੀ ਨਹੀਂ ਕਰ ਸੱਕਦੇ ਕਿਉਂ ਕਿ ਤੁਸੀਂ ਯਹੋਵਾਹ ਵੱਲ ਆਪਣੀਆਂ ਪਿੱਠਾ ਮੋੜ ਲਈਆਂ ਹਨ, ਇਸ ਲਈ ਯਹੋਵਾਹ ਵੀ ਤੁਹਾਡੇ ਵੱਲ ਆਪਣੀ ਪਿੱਠ ਮੋੜ ਲਵੇਗਾ।"

4ਪਰ ਲੋਕਾਂ ਨੇ ਜ਼ਕਰਯਾਹ ਦੇ ਵਿਰੁੱਧ ਵਿਉਂਤਾ ਘੜ ਲਈਆਂ ਅਤੇ ਆਪਣੀਆਂ ਸਾਜਿਸ਼ਾਂ ਨਾਲ ਪਾਤਸ਼ਾਹ ਦੇ ਹੁਕਮ ਨਾਲ ਉਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੱਥਰਾਂ ਨਾਲ ਮਾਰ ਸੁੱਟਿਆ।"

5ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਯੋਆਸ਼ ਉੱਪਰ ਕੀਤਾ ਸੀ, ਚੇਤੇ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਜ਼ਕਰਯਾਹ ਨੇ ਮਰਨ ਤੋਂ ਪਹਿਲਾਂ ਆਖਿਆ, “ਯਹੋਵਾਹ ਤੇਰੀ ਕਰਨੀ ਵੇਖੇ ਤੇ ਤੈਨੂੰ ਤੇਰੇ ਕੀਤੇ ਦਾ ਦੰਡ ਦੇਵੇ।”"

2Chronicles 15 illustration - 2Chronicles Chapter 15

6ਉਸ ਸਾਲ ਦੇ ਅਖੀਰ ਵਿੱਚ ਅਰਾਮੀਆਂ ਦੀ ਫ਼ੋਜ ਨੇ ਯੋਆਸ਼ ਉੱਪਰ ਚੜ੍ਹਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਕੇ ਉਮੱਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸਕ ਦੇ ਪਾਤਸ਼ਾਹ ਕੋਲ ਭੇਜ ਦਿੱਤਾ।"

7ਅਰਾਮੀ ਫ਼ੌਜ ਦੀ ਅਜੇ ਇੱਕ ਛੋਟਾ ਜਿਹਾ ਦਲ ਹੀ ਆਇਆ ਸੀ, ਪਰ ਯਹੋਵਾਹ ਨੇ ਉਸ ਛੋਟੇ ਜਿਹੇ ਦਲ ਕੋਲੋਂ ਹੀ ਯਹੂਦਾਹ ਦੀ ਇੰਨੀ ਭਾਰੀ ਫ਼ੌਜ ਨੂੰ ਹਾਰ ਦਿੱਤੀ। ਯਹੋਵਾਹ ਨੇ ਇਉਂ ਇਸ ਲਈ ਕੀਤਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਮੰਨਣਾ ਛੱਡ ਦਿੱਤਾ ਸੀ, ਇਸ ਲਈ ਯੋਆਸ਼ ਨੂੰ ਇਹ ਦੰਡ ਮਿਲਿਆ।"

8ਜਦੋਂ ਅਰਾਮੀਆਂ ਨੇ ਯੋਆਸ਼ ਨੂੰ ਛੱਡਿਆ, ਉਹ ਬੁਰੀ ਤਰ੍ਹਾਂ ਜ਼ਖਮੀ ਸੀ। ਯੋਆਸ਼ ਦੇ ਆਪਣੇ ਦਾਸ ਉਸ ਦੇ ਵਿਰੋਧੀ ਹੋ ਗਏ। ਉਹ ਯੋਆਸ਼ ਦੇ ਵੈਰੀ ਇਸ ਲਈ ਹੋਏ ਕਿਉਂ ਕਿ ਉਸ ਨੇ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਨੂੰ ਮਾਰਿਆ ਸੀ। ਯੋਆਸ਼ ਦੇ ਸੇਵਕਾਂ ਨੇ ਉਸ ਨੂੰ ਉਸ ਦੇ ਬਿਸਤਰ ਤੇ ਹੀ ਵੱਢ ਸੁੱਟਿਆ। ਜਦੋਂ ਯੋਆਸ਼ ਮਰਿਆ ਤਾਂ ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ’ਚ ਦਫ਼ਨਾਇਆ, ਪਰ ਉਸ ਨੂੰ ਸ਼ਾਹੀ ਕਬਰਾਂ ਵਿੱਚ ਨਾ ਦਫ਼ਨਾਇਆ ਗਿਆ।"

9ਜਿਹੜੇ ਸੇਵਕਾਂ ਨੇ ਯੋਆਸ਼ ਦੇ ਵਿਰੁੱਧ ਮਤਾ ਘੜਿਆ ਉਹ ਸਨ: ਅੰਮੋਨਣ ਸ਼ਿਮਆਥ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤਰ ਯਹੋਜ਼ਾਬਾਦ।"

10ਯੋਆਸ਼ ਦੇ ਪੁੱਤਰਾਂ ਦੀ ਕਹਾਣੀ, ਉਸ ਦੇ ਵਿਰੁੱਧ ਮਹਾਨ ਅਗੰਮੀ ਵਾਚ ਅਤੇ ਉਸ ਨੇ ਯਹੋਵਾਹ ਦਾ ਮੰਦਰ ਕਿਵੇਂ ਮੁੜ ਉਸਾਰਿਆ, ਇਹ ਸਭ ਕਾਰਜ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਉਸ ਉਪਰੰਤ ਅਮਸਯਾਹ ਨਵਾਂ ਪਾਤਸ਼ਾਹ ਬਣਿਆ। ਅਮਸਯਾਹ ਯੋਆਸ਼ ਦਾ ਪੁੱਤਰ ਸੀ।"

2Chronicles 15 illustration - 2Chronicles Chapter 15

11ਯਹੂਦਾਹ ਦਾ ਪਾਤਸ਼ਾਹ ਅਮਸਯਾਹ ਅਮਸਯਾਹ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 29 ਵਰ੍ਹੇ ਰਾਜ ਕੀਤਾ। ਉਸਦੀ ਮਾਤਾ ਯਰੂਸ਼ਲਮ ਦੀ ਯਹੋਅੱਦਾਨ ਸੀ।"

12ਅਮਸਯਾਹ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਸਨ। ਪਰ ਉਹ ਉਨ੍ਹਾਂ ਕੰਮਾਂ ਨੂੰ ਆਪਣੇ ਤਹਿ ਦਿਲੋਂ ਨਾ ਕਰ ਸੱਕਿਆ।"

13ਜਦੋਂ ਅਮਸਯਾਹ ਸ਼ਕਤੀਵਰ ਪਾਤਸ਼ਾਹ ਬਣ ਗਿਆ ਤਾਂ ਉਸ ਨੇ ਆਪਣੇ ਉਨ੍ਹਾਂ ਅਧਿਕਾਰੀਆਂ ਨੂੰ, ਜਿਨ੍ਹਾਂ ਨੇ ਉਸ ਦੇ ਪਿਤਾ ਪਾਤਸ਼ਾਹ ਯੋਆਸ਼ ਨੂੰ ਮਾਰਿਆ ਸੀ, ਖਤਮ ਕਰ ਦਿੱਤਾ।"

14ਪਰ ਅਮਸਯਾਹ ਨੇ ਉਨ੍ਹਾਂ ਦੇ ਬੱਚਿਆਂ ਨੂੰ ਨਾ ਮਾਰਿਆ, ਕਿਉਂ ਕਿ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਉਸ ਨੂੰ ਮੰਨਿਆ। ਯਹੋਵਾਹ ਨੇ ਹੁਕਮ ਦਿੱਤਾ ਹੈ, “ਪੁੱਤਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ ਅਤੇ ਨਾ ਹੀ ਪਿਉਆਂ ਦੇ ਬਦਲੇ ਪੁੱਤਰਾਂ ਨੂੰ ਮਾਰਿਆ ਜਾਵੇ ਹਰ ਮਨੁੱਖ ਨੂੰ ਉਸਦੀ ਭੈੜੀ ਕਰਨੀ ਦੇ ਕਾਰਣ ਹੀ ਉਸ ਦੇ ਆਪਣੇ ਪਾਪਾਂ ਕਾਰਣ ਹੀ ਮਾਰਿਆ ਜਾਵੇ।”"

15ਅਮਸਯਾਹ ਨੇ ਯਹੂਦਾਹ ਦੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਿੱਤਰਾਂ ਦੇ ਘਰਾਣਿਆਂ ਮੁਤਾਬਕ ਸਾਰੇ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਹੇਠਾਂ ਰੱਖਿਆ। ਉਹ ਸਾਰੇ ਆਦਮੀ ਜਿਹੜੇ ਸਿਪਾਹੀ ਚੁਣੇ ਉਨ੍ਹਾਂ ਦੀ ਉਮਰ 20 ਸਾਲ ਜਾਂ 20 ਸਾਲ ਤੋਂ ਉੱਪਰ ਸੀ। ਲੜਾਈ ਲਈ ਬਿਲਕੁਲ ਤਿਆਰ ਜਿਹੜੇ ਜੰਗ ਵਿੱਚ ਕਾਮਯਾਬੀ ਨਾਲ ਬਰਛੀ ਤੇ ਢਾਲ ਫ਼ੜ ਸੱਕਣ ਅਜਿਹੇ ਉੱਥੇ 3,00,000 ਸਿਪਾਹੀ ਸਨ।"

2Chronicles 15 illustration - 2Chronicles Chapter 15

16ਅਮਸਯਾਹ ਨੇ 1,00,000 ਸਿਪਾਹੀ ਇਸਰਾਏਲ ਕੋਲੋਂ ਲਏ। ਉਸ ਨੇ ਉਨ੍ਹਾਂ ਨੂੰ 3,400 ਕਿੱਲੋ ਚਾਂਦੀ ਦੇ ਕੇ ਭਾੜੇ ਤੇ ਖਰੀਦਿਆ।"

17ਪਰ ਇੱਕ ਪਰਮੇਸ਼ੁਰ ਦਾ ਮਨੁੱਖ ਅਮਸਯਾਹ ਕੋਲ ਆਇਆ। ਉਸ ਨੇ ਕਿਹਾ, “ਹੇ ਪਾਤਸ਼ਾਹ, ਤੂੰ ਆਪਣੇ ਨਾਲ ਇਸਰਾਏਲੀ ਫ਼ੌਜ ਨਾ ਲੈ ਕੇ ਜਾ, ਕਿਉਂ ਕਿ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫ਼ਰਾਈਮ ਵੰਸ਼ ਨਾਲ ਨਹੀਂ ਹੈ।"

18ਜੇਕਰ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਵੋ ਅਤੇ ਲੜਾਈ ਲਈ ਤਕੜੇ ਹੋਵੋ, ਪਰ ਪਰਮੇਸ਼ੁਰ ਤੁਹਾਨੂੰ ਵੈਰੀਆਂ ਦੇ ਅੱਗੇ ਹਾਰ ਦੇਵੇਗਾ ਕਿਉਂ ਕਿ ਉਸ ਕੋਲ ਹਰਾਉਣ ਅਤੇ ਜਿਤਾਉਣ ਦੀ ਤਾਕਤ ਹੈ।”"

19ਅਮਸਯਾਹ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਕਿਹਾ, “ਪਰ ਮੈਂ ਜਿਹੜਾ ਧਨ ਇਸਰਾਏਲੀ ਫ਼ੌਜ ਖਰੀਦਣ ਲਈ ਦਿੱਤਾ ਹੈ, ਉਸ ਦਾ ਕੀ ਕਰਾਂ?” ਤਾਂ ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, “ਯਹੋਵਾਹ ਦੇ ਘਰ ਕੋਈ ਕਮੀ ਨਹੀਂ, ਉਹ ਤੈਨੂੰ ਉਸਤੋਂ ਵੱਧ ਦੇਣ ਦੀ ਸਮਰੱਥਾ ਰੱਖਦਾ ਹੈ।”"

Chapter Complete

You have read 2Chronicles 15

19 verses