Lumina
2Chronicles

Asa's Failure

2Chronicles 16·Punjabi Bible

1ਤਦ ਅਮਸਯਾਹ ਨੇ ਇਸਰਾਏਲੀ ਸੈਨਾ ਨੂੰ ਇਫ਼ਰਾਈਮ ਵਿੱਚ ਵਾਪਸ ਭੇਜ ਦਿੱਤਾ। ਉਹ ਆਦਮੀ ਪਾਤਸ਼ਾਹ ਅਤੇ ਯਹੂਦਾਹ ਦੇ ਲੋਕਾਂ ਉੱਪਰ ਬੜੇ ਕ੍ਰੋਧਿਤ ਹੋਏ ਅਤੇ ਬੜੇ ਕਰੋਧ ਵਿੱਚ ਆਪਣੇ ਘਰਾਂ ਨੂੰ ਮੁੜੇ।"

2ਤਦ ਅਮਸਯਾਹ ਨੇ ਹੌਂਸਲਾ ਕੀਤਾ ਤੇ ਆਪਣੇ ਆਦਮੀਆਂ ਨੂੰ ਲੈ ਕੇ ਲੂਣ ਦੀ ਵਾਦੀ ਵੱਲ ਲੈ ਗਿਆ ਅਤੇ ਸੇਈਰ ਵੰਸ਼ ਵਿੱਚੋਂ 10,000 ਆਦਮੀਆਂ ਨੂੰ ਮਾਰ ਦਿੱਤਾ।"

3ਹੋਰ 10,000 ਆਦਮੀਆਂ ਜੋ ਸੇਈਰ ਦੇ ਸਨ ਯਹੂਦੀਆਂ ਨੇ ਉਨ੍ਹਾਂ ਨੂੰ ਜਿਉਂਦਾ ਫ਼ੜ ਕੇ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਫ਼ਿਰ ਉਸ ਚੋਟੀ ਤੋਂ ਉਨ੍ਹਾਂ ਨੂੰ ਇਵੇਂ ਥੱਲੇ ਸੁੱਟਿਆ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ।"

4ਪਰ ਉਸ ਫ਼ੌਜ ਦੇ ਜੁਆਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਵਾਪਸ ਭੇਜ ਦਿੱਤਾ ਸੀ ਉਸੇ ਸਮੇਂ ਵਿੱਚ ਇਸਰਾਏਲੀ ਫ਼ੌਜ ਨੇ ਯਹੂਦਾਹ ਦੇ ਕੁਝ ਸ਼ਹਿਰਾਂ ਤੇ ਹਮਲਾ ਕੀਤਾ। ਉਨ੍ਹਾਂ ਨੇ ਬੈਤ-ਹੋਰੋਨ ਤੋਂ ਸਾਮਰਿਯਾ ਤੀਕ ਦੇ ਸ਼ਹਿਰਾਂ ਤੇ ਹਮਲਾ ਬੋਲਿਆ। ਉਨ੍ਹਾਂ ਨੇ 3,000 ਆਦਮੀਆਂ ਨੂੰ ਮਾਰ ਕੇ ਉਨ੍ਹਾਂ ਦਾ ਕੀਮਤੀ ਸਮਾਨ ਲੁੱਟ ਲਿਆ। ਉਹ ਲੋਕ ਇਸ ਲਈ ਭੜਕੇ ਹੋਏ ਸਨ ਕਿਉਂ ਕਿ ਅਮਸਯਾਹ ਨੇ ਉਨ੍ਹਾਂ ਨੂੰ ਲੜਾਈ ਵਿੱਚੋਂ ਵਾਪਸ ਭੇਜ ਦਿੱਤਾ ਸੀ।"

5ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਨਾਲ ਲੈਂਦਾ ਆਇਆ ਅਤੇ ਉਨ੍ਹਾਂ ਦੇਵਤਿਆਂ ਦੀ ਉਸ ਨੇ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਉਹ ਉਨ੍ਹਾਂ ਅੱਗੇ ਸਿਰ ਝੁਕਾਉਂਦਾ ਅਤੇ ਉਨ੍ਹਾਂ ਅੱਗੇ ਧੂਪ ਅਗਰਬਤੀ ਜਗਾਉਂਦਾ।"

2Chronicles 16 illustration - 2Chronicles Chapter 16

6ਯਹੋਵਾਹ ਅਮਸਯਾਹ ਤੇ ਬੜਾ ਕ੍ਰੋਧਿਤ ਹੋਇਆ। ਯਹੋਵਾਹ ਨੇ ਉਸ ਕੋਲ ਨਬੀ ਭੇਜਿਆ। ਨਬੀ ਨੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨੀ ਕਿਉਂ ਸ਼ੁਰੂ ਕਰ ਦਿੱਤੀ ਜਦ ਕਿ ਉਨ੍ਹਾਂ ਲੋਕਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਵੀ ਤੈਥੋਂ ਬਚਾਅ ਨਹੀਂ ਸੱਕੇ?”"

7ਜਦੋਂ ਨਬੀ ਨੇ ਇਉਂ ਆਖਿਆ ਤਾਂ ਅਮਸਯਾਹ ਨੇ ਉਸ ਨੂੰ ਕਿਹਾ, “ਅਸੀਂ ਤੈਨੂੰ ਪਾਤਸ਼ਾਹ ਦਾ ਸਲਾਹਕਾਰ ਬਣਾਇਆ ਹੈ। ਚੁੱਪ ਰਹਿ! ਜੇਕਰ ਤੂੰ ਚੁੱਪ ਨਹੀਂ ਕਰੇਂਗਾ ਤਾਂ ਮਾਰਿਆ ਜਾਵੇਂਗਾ।” ਨਬੀ ਚੁੱਪ ਕਰ ਗਿਆ, ਪਰ ਫ਼ਿਰ ਆਖਣ ਲੱਗਾ, “ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਕਿਉਂ ਕਿ ਤੁਸੀਂ ਉਹ ਬੁਰੇ ਕੰਮ ਕੀਤੇ ਹਨ ਅਤੇ ਮੇਰੀ ਸਲਾਹ ਨੂੰ ਨਕਾਰਿਆ ਹੈ।”"

8ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੇ ਆਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ। ਫ਼ਿਰ ਉਸ ਨੇ ਯੋਆਸ਼ ਨੂੰ ਸੁਨੇਹਾ ਭੇਜਿਆ ਜੋ ਕਿ ਇਸਰਾਏਲ ਦਾ ਪਾਤਸ਼ਾਹ ਸੀ ਕਿ ਤੂੰ ਮੈਨੂੰ ਆਮਣੇ-ਸਾਹਮਣੇ ਮਿਲ। ਯਹੋਆਸ਼ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ।"

9ਤਦ ਯਹੋਆਸ਼ ਨੇ ਅਮਸਯਾਹ ਨੂੰ ਆਪਣਾ ਸੁਨੇਹਾ ਭੇਜਿਆ। ਯਹੋਆਸ਼ ਇਸਰਾਏਲ ਦਾ ਅਤੇ ਅਮਸਯਾਹ ਯਹੂਦਾਹ ਦਾ ਪਾਤਸ਼ਾਹ ਸੀ। ਤਾਂ ਯਹੋਆਸ਼ ਨੇ ਇਹ ਕਥਾ ਕਹੀ: “ਲਬਾਨੋਨ ਦੀ ਝਾੜੀ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ‘ਤੂੰ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ।’ ਪਰ ਇੰਨੇ ’ਚ ਇੱਕ ਜੰਗਲੀ ਜਾਨਵਰ ਆਇਆ ਉਸ ਝਾੜੀ ਵਿੱਚ ਚੱਲਿਆ ਤੇ ਉਸ ਝਾੜੀ ਨੂੰ ਮਿੱਧ ਕੇ ਨਾਸ ਕਰ ਦਿੱਤਾ।"

10ਤੂੰ ਆਪਣੇ-ਆਪ ਨੂੰ ਅਖਵਾਉਂਦਾ ਹੈਂ, ‘ਮੈਂ ਅਦੋਮ ਨੂੰ ਹਰਾਇਆ!’ ਤੂੰ ਘੁਮੰਡੀ ਹੈਂ ਇਸੇ ਲਈ ਡੀਂਗਾ ਮਾਰਦਾ ਹੈਂ। ਪਰ ਤੈਨੂੰ ਘਰੇ ਹੀ ਰਹਿਣਾ ਚਾਹੀਦਾ ਹੈ ਤੈਨੂੰ ਮੁਸੀਬਤ ਵਿੱਚ ਪੈਣ ਦੀ ਲੋੜ ਨਹੀਂ। ਜੇ ਤੂੰ ਮੇਰੇ ਨਾਲ ਮੱਥਾ ਲਾਇਆ ਤਾਂ ਤੂੰ ਅਤੇ ਯਹੂਦਾਹ ਸਭ ਨਸ਼ਟ ਹੋ ਜਾਵੋਂਗੇ।”"

2Chronicles 16 illustration - 2Chronicles Chapter 16

11ਪਰ ਅਮਸਯਾਹ ਨੂੰ ਉਸਦੀ ਕੋਈ ਗੱਲ ਨਾ ਸੁਣੀ ਕਿਉਂ ਕਿ ਇਹ ਪਰਮੇਸ਼ੁਰ ਵੱਲੋਂ ਹੋਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਣ ਦੇਵੇ ਕਿਉਂ ਕਿ ਯਹੂਦੀਆਂ ਨੇ ਅਦੋਮ ਦੇ ਲੋਕ ਜਿਨ੍ਹਾਂ ਦੇਵਤਿਆਂ ਨੂੰ ਪੂਜਦੇ ਸਨ, ਉਨ੍ਹਾਂ ਮਗਰ ਲੱਗਣਾ ਸ਼ੁਰੂ ਕਰ ਦਿੱਤਾ ਸੀ।"

12ਤਾਂ ਇਸਰਾਏਲ ਦਾ ਪਾਤਸ਼ਾਹ ਯਹੋਆਸ਼ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਆਹਮੋ-ਸਾਹਮਣੇ ਮਿਲੇ। ਬੈਤ-ਸ਼ਮਸ਼ ਯਹੂਦਾਹ ਵਿੱਚ ਹੀ ਹੈ।"

13ਇਸਰਾਏਲ ਨੇ ਯਹੂਦਾਹ ਨੂੰ ਅਜਿਹੀ ਹਾਰ ਦਿੱਤੀ ਕਿ ਉਸਦਾ ਹਰ ਇੱਕ ਮਨੁੱਖ ਆਪਣੇ ਘਰਾਂ ਨੂੰ ਤੰਬੂ ’ਚ ਨੱਸ ਗਿਆ।"

14ਯਹੋਆਸ਼ ਨੇ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਫ਼ੜ ਲਿਆ ਅਤੇ ਉਸ ਨੂੰ ਯਰੂਸ਼ਲਮ ਲੈ ਗਿਆ। (ਅਮਸਯਾਹ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ।) ਯਹੋਆਸ਼ ਨੇ ਯਰੂਸ਼ਲਮ ਦੀ ਦੀਵਾਰ ਇਫ਼ਰਾਈਮ ਦੇ ਫ਼ਾਟਕ ਤੋਂ ਲੈ ਕੇ ਖੂੰਜੇ ਵਾਲੇ ਫ਼ਾਟਕ ਤੀਕ 400 ਹੱਥ ਢਾਹ ਦਿੱਤੀ।"

Chapter Complete

You have read 2Chronicles 16

14 verses