1ਪਰਮੇਸ਼ੁਰ ਦੇ ਮੰਦਰ ਵਿੱਚ ਸੋਨਾ-ਚਾਂਦੀ ਅਤੇ ਅਨੇਕ ਵਸਤਾਂ ਦੀ ਭਰਮਾਰ ਸੀ। ਇਹ ਸਭ ਓਬੇਦ-ਅਦੋਮ ਕੋਲ ਸੀ ਪਰ ਯਹੋਆਸ਼ ਨੇ ਉਹ ਸਭ ਲੁੱਟ ਕੇ ਅਤੇ ਪਾਤਸ਼ਾਹ ਦੇ ਮਹਿਲ ਦਾ ਸਾਰਾ ਖਜ਼ਾਨਾ ਲੁੱਟ ਅਤੇ ਕੁਝ ਲੋਕਾਂ ਨੂੰ ਬੰਦੀ ਬਣਾਕੇ ਸਾਮਰਿਯਾ ਨੂੰ ਵਾਪਸ ਮੁੜਿਆ।"
2ਅਮਸਯਾਹ ਯੋਆਸ਼, ਯਹੋਆਹਾਜ਼ ਦੇ ਪੁੱਤਰ, ਇਸਰਾਏਲ ਦੇ ਪਾਤਸ਼ਾਹ ਦੇ ਮਰਨ ਉਪਰੰਤ ਵੀ 15 ਵਰ੍ਹੇ ਜਿਉਂਇਆ। ਉਸ ਦਾ ਪਿਤਾ ਯੋਆਸ਼ ਯਹੂਦਾਹ ਦਾ ਪਾਤਸ਼ਾਹ ਸੀ।"
3ਅਮਸਯਾਹ ਦੇ ਸ਼ੁਰੂ ਤੋਂ ਅੰਤ ਤੀਕ ਜੋ ਕਾਰਜ ਕੀਤੇ ਉਹ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"
4ਜਦੋਂ ਅਮਸਯਾਹ ਨੇ ਯਹੋਵਾਹ ਨੂੰ ਮੰਨਣਾ ਛੱਡਿਆ ਤਾਂ ਯਰੂਸ਼ਲਮ ਦੇ ਲੋਕਾਂ ਨੇ ਅਮਸਯਾਹ ਦੇ ਵਿਰੁੱਧ ਸਾਜਿਸ਼ਾਂ ਘੜੀਆਂ। ਤਾਂ ਉਹ ਲਾਕੀਸ਼ ਸ਼ਹਿਰ ਨੂੰ ਭੱਜ ਗਿਆ ਪਰ ਲੋਕਾਂ ਨੇ ਉਸ ਦੇ ਪਿੱਛੇ-ਪਿੱਛੇ ਕੁਲ ਮਨੁੱਖਾਂ ਨੂੰ ਭੇਜਿਆ ਜਿਨ੍ਹਾਂ ਉਸ ਨੂੰ ਲਾਕੀਸ਼ ਵਿੱਚ ਖਤਮ ਕਰ ਦਿੱਤਾ।"
5ਫ਼ੇਰ ਉਨ੍ਹਾਂ ਨੇ ਅਮਸਯਾਹ ਦੀ ਲੋਥ ਘੋੜਿਆਂ ਤੇ ਲੱਦੀ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਉਸ ਦੇ ਪੁਰਖਿਆਂ ਦੀ ਕਬਰ ਵਿੱਚ ਦਫ਼ਨ ਕਰ ਦਿੱਤਾ।"

6ਯਹੂਦਾਹ ਦਾ ਪਾਤਸ਼ਾਹ ਉਜ਼ੀਯਾਹ ਤਦ ਅਮਸਯਾਹ ਦੀ ਜਗ੍ਹਾ ਯਹੂਦਾਹ ਦੇ ਲੋਕਾਂ ਨੇ ਉਜ਼ੀਯਾਹ ਨੂੰ ਆਪਣਾ ਨਵਾਂ ਪਾਤਸ਼ਾਹ ਚੁਣਿਆ। ਉਜ਼ੀਯਾਹ ਅਮਸਯਾਹ ਦਾ ਪੁੱਤਰ ਸੀ ਅਤੇ ਜਦੋਂ ਇਹ ਸਭ ਵਾਪਰਿਆ ਉਹ ਸਿਰਫ਼ ਸੋਲ੍ਹਾਂ ਸਾਲਾਂ ਦਾ ਸੀ।"
7ਉਜ਼ੀਯਾਹ ਨੇ ਮੁੜ ਤੋਂ ਏਲੋਥ ਸ਼ਹਿਰ ਉਸਾਰਿਆ ਅਤੇ ਯਹੂਦਾਹ ਨੂੰ ਮੋੜ ਦਿੱਤਾ। ਇਹ ਉਸ ਨੇ ਅਮਸਯਾਹ ਦੇ ਦਫ਼ਨਾਏ ਜਾਣ ਤੋਂ ਬਾਅਦ ਕੀਤਾ।"
8ਉਜ਼ੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਸੋਲ੍ਹਾਂ ਵਰ੍ਹਿਆਂ ਦਾ ਸੀ। ਉਸ ਨੇ 52 ਵਰ੍ਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯਕਾਲਯਾਹ ਸੀ, ਜੋ ਕਿ ਯਰੂਸ਼ਲਮ ਦੀ ਸੀ।"
9ਉਸ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਜਿਵੇਂ ਕਿ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ।"
10ਉਸ ਨੇ ਜ਼ਕਰਯਾਹ ਦੇ ਦਿਨਾਂ ਵਿੱਚ ਪਰਮੇਸ਼ੁਰ ਦਾ ਰਾਹ ਫ਼ੜਿਆ ਅਤੇ ਜ਼ਕਰਯਾਹ ਨੇ ਉਜ਼ੀਯਾਹ ਨੂੰ ਪਰਮੇਸ਼ੁਰ ਦਾ ਹੁਕਮ ਮੰਨਣਾ ਤੇ ਇੱਜ਼ਤ ਕਰਨਾ ਸਿੱਖਾਇਆ। ਜਦ ਤੀਕ ਉਜ਼ੀਯਾਹ ਪਰਮੇਸ਼ੁਰ ਦਾ ਤਾਲਿਬ ਰਿਹਾ, ਪਰਮੇਸ਼ੁਰ ਨੇ ਉਸ ਨੂੰ ਖੂਬ ਸਫ਼ਲਤਾ ਦਿੱਤੀ।"

11ਉਜ਼ੀਯਾਹ ਨੇ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕੀਤੀ ਅਤੇ ਗਥ, ਯਬਨਹ ਅਤੇ ਅਸ਼ਦੋਦ ਸ਼ਹਿਰਾਂ ਦੀਆਂ ਕੰਧਾਂ ਢਾਹ ਦਿੱਤੀਆਂ। ਉਸ ਨੇ ਅਸ਼ਦੋਦ ਵਿੱਚ ਅਤੇ ਫ਼ਲਿਸਤੀਆਂ ਦਰਮਿਆਨ ਹੋਰਨਾਂ ਥਾਵਾਂ ਤੇ ਸ਼ਹਿਰ ਬਣਾਏ।"
12ਪਰਮੇਸ਼ੁਰ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ ਬਆਲ ਸ਼ਹਿਰ ਵਿੱਚ ਵੱਸਦੇ ਸਨ ਅਤੇ ਮਊਨੀਮ ਵਿੱਚ ਉਨ੍ਹਾਂ ਦੇ ਵਿਰੁੱਧ ਉਜ਼ੀਯਾਹ ਦੀ ਮਦਦ ਕੀਤੀ।"
13ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਜ਼ੀਯਾਹ ਦਾ ਨਾਉਂ ਮਿਸਰ ਦੀ ਸੀਮਾਂ ਤੀਕ ਪ੍ਰਸਿੱਧ ਹੋ ਗਿਆ। ਉਹ ਆਪਣੀ ਸ਼ਕਤੀ ਸਦਕਾ ਬਹੁਤ ਮਸ਼ਹੂਰ ਹੋ ਗਿਆ।"
14ਉਸ ਨੇ ਯਰੂਸ਼ਲਮ ਵਿੱਚ ਨੁਕਰ ਦੇ ਫ਼ਾਟਕ ਤੇ, ਵਾਦੀ ਦੇ ਫ਼ਾਟਕ ਅਤੇ ਕੰਧ ਦੇ ਮੋੜ ਉੱਪਰ ਬੁਰਜ ਬਣਵਾਏ। ਉਸ ਨੇ ਉਹ ਬੁਰਜ ਬੜੇ ਮਜ਼ਬੂਤ ਬਣਵਾਏ।"
15ਉਸ ਨੇ ਉਜਾੜ ਵਿੱਚ ਵੀ ਬੁਰਜ ਬਣਵਾਏ। ਉਸ ਨੇ ਬਹੁਤ ਸਾਰੇ ਖੂਹ ਪੁਟਵਾਏ ਕਿਉਂ ਕਿ ਪਹਾੜੀਆਂ ਅਤੇ ਉਪਜਾਊ ਜ਼ਮੀਨਾਂ ਵਿੱਚ ਉਹ ਬਹੁਤ ਸਾਰੇ ਜਾਨਵਰਾਂ ਦਾ ਮਾਲਕ ਸੀ। ਅੰਗੂਰਾਂ ਦੇ ਬਾਗ਼ਾਂ ਦਾ ਧਿਆਨ ਰੱਖਣ ਲਈ ਉਸ ਕੋਲ ਬਹੁਤ ਸਾਰੇ ਕਾਮੇ ਸਨ ਅਤੇ ਉਹ ਖੁਦ ਖੇਤੀ-ਬਾੜੀ ਨੂੰ ਪਿਆਰ ਕਰਦਾ ਸੀ।"

16ਉਜ਼ੀਯਾਹ ਕੋਲ ਜੋਧਿਆਂ ਦੀ ਫ਼ੌਜ ਸੀ ਜੋ ਯੁੱਧ ਲਈ ਤਿਆਰ ਕੀਤੇ ਗਏ ਸਨ, ਉਹ ਇੱਕ ਦਲ ਵਜੋਂ ਗਿਣੇ ਗਏ ਸਨ, ਅਤੇ ਹਨਨਯਾਹ ਦੀ ਅਗਵਾਈ ਹੇਠਾਂ ਸਨ ਜੋ ਕਿ ਰਾਜੇ ਦੇ ਅਧਿਕਾਰੀਆਂ ਵਿੱਚੋਂ ਇੱਕ ਸੀ। ਇਹ ਲੋਕ ਸਕੱਤਰ ਯਈੇਲ ਅਤੇ ਮਅਸੇਯਾਹ ਦੁਆਰਾ ਗਿਣੇ ਗਏ ਸਨ। ਵਿੱਚ ਵੀ ਸਨ।"
17ਸੂਰਵੀਰ ਸਿਪਾਹੀਆਂ ਦੇ ਆਗੂਆਂ ਦੀ ਗਿਣਤੀ 2,600 ਸੀ।"
18ਉਹ ਪਿਤਰੀ ਘਰਾਣਿਆਂ ਦੇ ਆਗੂ 3,07,500 ਆਦਮੀਆਂ ਜਿਹੜੇ ਬੜੀ ਸੂਰਬੀਰਤਾ ਨਾਲ ਲੜੇ ਸਨ, ਉਨ੍ਹਾਂ ਦੇ ਮੁਖੀਆ ਸਨ। ਇਹ ਸਿਪਾਹੀ ਪਾਤਸ਼ਾਹ ਦੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ।"
19ਉਜ਼ੀਯਾਹ ਨੇ ਸਾਰੀ ਸੈਨਾ ਲਈ ਬਰਛੇ, ਢਾਲਾਂ, ਟੋਪ, ਕਵਚ, ਧਨੁੱਖ, ਤੀਰ ਅਤੇ ਗੁਲੇਲਾਂ ਲਈ ਪੱਥਰ ਤਿਆਰ ਕਰਵਾਏ।"
You have read 2Chronicles 17
19 verses