1ਉਸ ਨੇ ਮਾਹਰ ਆਦਮੀਆਂ ਦੁਆਰਾ ਬਣਾਈਆਂ ਗਈਆਂ ਮਸ਼ੀਨਾਂ ਯਰੂਸ਼ਲਮ ਵਿੱਚ ਲਗਵਾਈਆਂ ਅਤੇ ਉਨ੍ਹਾਂ ਨੂੰ ਕੰਧਾਂ ਦੀਆਂ ਨੁਕਰਾਂ ਉੱਤੇ ਅਤੇ ਥੰਮਾਂ ਉੱਤੇ ਰੱਖਿਆ। ਇਹ ਮਸ਼ੀਨਾਂ ਵੱਡੇ-ਵੱਡੇ ਪੱਥਰ ਅਤੇ ਤੀਰ ਸੁੱਟਣ ਲਈ ਵਰਤੀਆਂ ਜਾਂਦੀਆਂ ਸਨ। ਉਜ਼ੀਯਾਹ ਬਹੁਤ ਮਸ਼ਹੂਰ ਹੋ ਗਿਆ। ਦੂਰ-ਦੂਰ ਤੀਕ ਉਸ ਦੇ ਨਾਂ ਦੀਆਂ ਧੂੰਮਾਂ ਪੈ ਗਈਆਂ ਕਿਉਂ ਜੋ ਉਸਦੀ ਬਹੁਤ ਸਹਾਇਤਾ ਹੋਈ, ਉਹ ਬਹੁਤ ਤਾਕਤਵਰ ਪਾਤਸ਼ਾਹ ਬਣ ਗਿਆ।"
2ਪਰ ਜਦੋਂ ਉਹ ਤਾਕਤਸ਼ਾਲੀ ਪਾਤਸ਼ਾਹ ਬਣ ਗਿਆ ਤਾਂ ਉਸਦਾ ਘੁਮੰਡ ਹੀ ਉਸ ਦੇ ਨਾਸ ਦਾ ਕਾਰਣ ਬਣ ਗਿਆ। ਕਿਉਂ ਕਿ ਉਹ ਫ਼ਿਰ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫਾਦਾਰ ਨਾ ਰਿਹਾ। ਉਹ ਯਹੋਵਾਹ ਦੇ ਮੰਦਰ ਵਿੱਚ ਜਾਕੇ ਧੂਪ ਦੀ ਜਗਵੇਦੀ ਉੱਪਰ ਧੂਪ ਧੁਖਾਉਣ ਲੱਗ ਪਿਆ।"
3ਤਦ ਅਜ਼ਰਯਾਹ ਜਾਜਕ ਉਸ ਦੇ ਪਿੱਛੇ ਗਿਆ ਅਤੇ ਉਸ ਨਾਲ ਯਹੋਵਾਹ ਦੇ 80 ਹੋਰ ਬਹਾਦੁਰ ਜਾਜਕ ਸਨ।"
4ਉਨ੍ਹਾਂ ਨੇ ਉਜ਼ੀਯਾਹ ਨੂੰ ਉਸ ਦੀ ਗ਼ਲਤੀ ਬਾਰੇ ਦੱਸਿਆ ਅਤੇ ਉਸ ਨੂੰ ਕਿਹਾ, “ਉਜ਼ੀਯਾਹ, ਯਹੋਵਾਹ ਅੱਗੇ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਹੈ। ਤੇਰੇ ਲਈ ਇਉਂ ਕਰਨਾ ਠੀਕ ਨਹੀਂ ਹੈ। ਸਿਰਫ਼ ਜਾਜਕ ਅਤੇ ਹਾਰਨ ਦੇ ਉੱਤਰਾਧਿਕਾਰੀਆਂ ਦਾ ਇਹ ਕੰਮ ਹੈ ਜੋ ਯਹੋਵਾਹ ਅੱਗੇ ਧੂਫ਼ ਧੂਖਾਉਂਦੇ ਹਨ। ਅਤੇ ਇਨ੍ਹਾਂ ਜਾਜਕਾਂ ਨੂੰ ਪਵਿੱਤਰ ਸੇਵਾ ਲਈ ਧੂਪ ਧੁਖਾਉਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਤੂੰ ਵਫ਼ਾਦਾਰੀ ਨਹੀਂ ਕੀਤੀ ਇਸ ਲਈ ਤੂੰ ਸਭ ਤੋਂ ਪਵਿੱਤਰ ਅਸਥਾਨ ਤੋਂ ਬਾਹਰ ਨਿਕਲ ਜਾਹ। ਯਹੋਵਾਹ ਪਰਮੇਸ਼ੁਰ ਤੈਨੂੰ ਇਸ ਕਾਰਣ ਲਈ ਬਖਸ਼ੇਗਾ ਨਹੀਂ।”"
5ਪਰ ਉਜ਼ੀਯਾਹ ਨੂੰ ਕਰੋਧ ਆ ਗਿਆ ਤੇ ਉਸ ਵਕਤ ਉਸ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਧਾਨ ਸੀ। ਜਦੋਂ ਉਹ ਜਾਜਕਾਂ ਤੇ ਕਰੋਧ ਕਰ ਰਿਹਾ ਸੀ ਤਾਂ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਪਿਆ। ਇਹ ਸਭ ਕੁਝ ਜਾਜਕਾਂ ਦੇ ਸਾਹਮਣੇ ਯਹੋਵਾਹ ਦੇ ਮੰਦਰ ਵਿੱਚ ਜਗਵੇਦੀ ਦੇ ਕੋਲ ਜਿੱਥੇ ਧੂਪ ਧੁਖਾਉਂਦੇ ਸਨ, ਵਾਪਰਿਆ।"

6ਪਰਧਾਨ ਜਾਜਕ ਅਜ਼ਰਯਾਹ ਅਤੇ ਬਾਕੀ ਦੇ ਜਾਜਕਾਂ ਨੇ ਉਸ ਵੱਲ ਤੱਕਿਆ। ਉੱਨ੍ਹਾਂ ਨੇ ਉਸ ਦੇ ਮੱਥੇ ਤੇ ਕੋੜ੍ਹ ਵੇਖਿਆ ਤਾਂ ਉਨ੍ਹਾਂ ਨੇ ਉਜ਼ੀਯਾਹ ਨੂੰ ਝਟ ਮੰਦਰ ਵਿੱਚੋਂ ਕੱਢ ਦਿੱਤਾ। ਉਜ਼ੀਯਾਹ ਖੁਦ ਵੀ ਉੱਥੋਂ ਭਜਿਆ ਕਿਉਂ ਕਿ ਯਹੋਵਾਹ ਨੇ ਉਸ ਨੂੰ ਸਜ਼ਾ ਦਿੱਤੀ ਸੀ।"
7ਉਜ਼ੀਯਾਹ ਪਾਤਸ਼ਾਹ ਸਾਰੀ ਬਾਕੀ ਦੀ ਉਮਰ ਕੋੜ੍ਹੀ ਰਿਹਾ ਉਹ ਬਾਕੀ ਘਰਾਂ ਤੋਂ ਦੂਰ ਅਲੱਗ ਘਰ ਵਿੱਚ ਰਿਹਾ ਅਤੇ ਮੁੜ ਯਹੋਵਾਹ ਦੇ ਮੰਦਰ ਪ੍ਰਵੇਸ਼ ਨਾ ਕਰ ਸੱਕਿਆ। ਉਜ਼ੀਯਾਹ ਦੇ ਪੁੱਤਰ ਯੋਥਾਮ ਨੇ ਰਾਜ ਮਹਿਲ ਤੇ ਸ਼ਾਸਨ ਕੀਤਾ ਅਤੇ ਲੋਕਾਂ ਦਾ ਨਿਆਉਂ ਵੀ।"
8ਸ਼ੁਰੂ ਤੋਂ ਅਖੀਰ ਤੀਕ ਉਜ਼ੀਯਾਹ ਨੇ ਹੋਰ ਵੀ ਜੋ ਕੰਮ ਕੀਤੇ ਉਹ ਆਮੋਸ਼ ਦੇ ਪੁੱਤਰ ਯਸ਼ਾਯਾਹ ਨਬੀ ਨੇ ਲਿਖੇ।"
9ਜਦੋਂ ਉਜ਼ੀਯਾਹ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਉਸ ਨੂੰ ਸ਼ਾਹੀ ਕਬਰ ਉਸ ਦੇ ਪਿਉ ਦੀ ਕਬਰ ਵਾਲੇ ਖੇਤ ਦੇ ਕੋਲ ਦਫ਼ਨਾਇਆ ਗਿਆ ਕਿਉਂ ਕਿ ਲੋਕਾਂ ਨੇ ਕਿਹਾ, “ਉਜ਼ੀਯਾਹ ਕੋੜ੍ਹੀ ਹੈ।” ਫ਼ਿਰ ਉਜ਼ੀਯਾਹ ਦੀ ਥਾਵੇਂ ਉਸਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ।"
10ਯੋਥਾਮ ਦਾ ਰਾਜ ਯੋਥਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 16 ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ।"

11ਯੋਥਾਮ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਨੇ ਆਪਣੇ ਪਿਤਾ ਉਜ਼ੀਯਾਹ ਵਾਂਗ ਹੀ ਪਰਮੇਸ਼ੁਰ ਨੂੰ ਮੰਨਿਆ ਪਰ ਉਸ ਨੇ ਆਪਣੇ ਪਿਤਾ ਵਾਂਗ ਯਹੋਵਾਹ ਦੇ ਮੰਦਰ ਵਿੱਚ ਧੂਫ਼ ਧੁਖਾਉਣ ਦੀ ਗ਼ਲਤੀ ਨਾ ਕੀਤੀ। ਪਰ ਲੋਕੀਂ ਬਦੀ ਕਰਦੇ ਰਹੇ।"
12ਯੋਥਾਮ ਨੇ ਮੁੜ ਤੋਂ ਯਹੋਵਾਹ ਦੇ ਮੰਦਰ ਦਾ ਉਤਲਾ ਫ਼ਾਟਕ ਬਣਵਾਇਆ ਅਤੇ ਓਫ਼ਲ ਦੀ ਕੰਧ ਉੱਪਰ ਉਸ ਨੇ ਬਹੁਤ ਕੁਝ ਬਣਵਾਇਆ।"
13ਯੋਥਾਮ ਨੇ ਯਹੂਦਾਹ ਵਿੱਚ ਪਹਾੜੀ ਇਲਾਕੇ ਵਿੱਚ ਸ਼ਹਿਰ ਵੀ ਬਣਵਾਏ ਅਤੇ ਜੰਗਲਾਂ ਵਿੱਚ ਉਸ ਨੇ ਕਿਲੇ ਅਤੇ ਬੁਰਜ ਵੀ ਬਣਵਾਏ।"
14ਯੋਥਾਮ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਵੀ ਤੇ ਫ਼ਿਰ ਹਰ ਵਰ੍ਹੇ ਅੰਮੋਨੀਆਂ ਨੇ 3,400 ਕਿੱਲੋ ਚਾਂਦੀ, 75,000 ਮਣ ਕਣਕ ਅਤੇ 75,000 ਮਣ ਜੌਁ ਉਸ ਨੂੰ ਦਿੱਤੇ।"
15ਯੋਥਾਮ ਬਹੁਤ ਬਲਵਾਨ ਹੋਇਆ ਕਿਉਂ ਕਿ ਉਸ ਨੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਪੂਰੀ ਵਫ਼ਾਦਾਰੀ ਨਾਲ ਮੰਨਿਆ।"

16ਜੋ ਹੋਰ ਕੰਮ ਯੋਥਾਮ ਨੇ ਕੀਤੇ ਅਤੇ ਜਿਹੜੀਆਂ ਲੜਾਈਆਂ ਲੜੀਆਂ ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ।"
17ਯੋਥਾਮ ਨੇ 25 ਸਾਲ ਦੀ ਉਮਰ ਤੋਂ 16ਵਰ੍ਹੇ ਤੀਕ ਰਾਜ ਕੀਤਾ।"
18ਜਦੋਂ ਯੋਥਾਮ ਮਰਿਆ ਤਾਂ ਉਸ ਦੇ ਪੁਰਖਿਆਂ ਕੋਲ ਉਸ ਨੂੰ ਦਫ਼ਨਾਇਆ ਗਿਆ। ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਉਸਦੀ ਥਾਵੇਂ ਉਸਦਾ ਪੁੱਤਰ ਆਹਾਜ਼ ਨਵਾਂ ਪਾਤਸ਼ਾਹ ਬਣ ਕੇ ਰਾਜ ਕਰਨ ਲੱਗਾ।"
19ਯਹੂਦਾਹ ਦਾ ਪਾਤਸ਼ਾਹ ਆਹਾਜ਼ ਆਹਾਜ਼ 20 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ 16 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਆਹਾਜ਼ ਨੇ ਪਰ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਕਿ ਉਸ ਦੇ ਪੁਰਖਿਆਂ ਚੋ ਦਾਊਦ ਨੇ ਕੀਤਾ।"
20ਸਗੋਂ ਆਹਾਜ਼ ਨੇ ਇਸਰਾਏਲ ਦੇ ਮਾੜੇ ਰਾਹ ਚੱਲਣ ਵਾਲੇ ਪਾਤਸ਼ਾਹਾਂ ਦਾ ਅਨੁਸਰਣ ਕੀਤਾ ਅਤੇ ਬਆਲ ਦੇਵਤਿਆਂ ਦੇ ਢਾਲੇ ਹੋਏ ਬੁੱਤ ਵੀ ਬਣਵਾਏ।"

21ਆਹਾਜ਼ ਨੇ ਬਿਨ ਹੀਨੋਮ ਦੀ ਵਾਦੀ ਵਿੱਚ ਧੂਪਾਂ ਧੁਖਾਈਆਂ ਅਤੇ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਸਾੜ ਕੇ ਉਨ੍ਹਾਂ ਦੀ ਬਲੀ ਦਿੱਤੀ। ਉਸ ਨੇ ਉੱਥੋਂ ਦੇ ਨਿਵਾਸੀਆਂ ਵਰਗੇ ਹੀ ਘਿਨਾਉਣੇ ਕੰਮ ਕੀਤੇ ਜੋ ਉਹ ਲੋਕ ਕਰਦੇ ਸਨ। ਜਦੋਂ ਇਸਰਾਏਲੀਆਂ ਨੇ ਉਸ ਧਰਤੀ ਵਿੱਚ ਪ੍ਰਵੇਸ਼ ਕੀਤਾ ਤਾਂ ਯਹੋਵਾਹ ਨੇ ਉੱਥੋਂ ਦੇ ਨਿਵਾਸੀਆਂ ਨੂੰ ਉਸ ਧਰਤੀ ਤੋਂ ਕੱਢ ਦਿੱਤਾ ਸੀ।"
22ਆਹਾਜ਼ ਨੇ ਉਚਿਆਂ ਥਾਵਾਂ, ਟਿਲਿਆਂ ਉੱਪਰ ਅਤੇ ਹਰੇ ਰੁੱਖਾਂ ਦੇ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪਾਂ ਧੁਖਾਈਆਂ।"
23ਆਹਾਜ਼ ਨੇ ਬੁਰੇ ਕੰਮ ਕੀਤੇ ਇਸ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਅਰਾਮ ਦੇ ਪਾਤਸ਼ਾਹ ਤੋਂ ਆਹਾਜ਼ ਨੂੰ ਹਾਰ ਦਿੱਤੀ। ਅਰਾਮ ਦੇ ਪਾਤਸ਼ਾਹ ਅਤੇ ਉਸਦੀ ਫ਼ੌਜ ਨੇ ਆਹਾਜ਼ ਨੂੰ ਹਰਾਇਆ। ਅਤੇ ਬਹੁਤ ਸਾਰੇ ਯਹੂਦੀਆਂ ਨੂੰ ਬੰਦੀ ਬਣਾ ਲਿਆ ਅਤੇ ਉਨ੍ਹਾਂ ਕੈਦੀਆਂ ਨੂੰ ਅਰਾਮ ਪਾਤਸ਼ਾਹ ਦੰਮਿਸਕ ਵਿੱਚ ਲੈ ਆਇਆ। ਯਹੋਵਾਹ ਨੇ ਫ਼ਕਹ ਪਾਤਸ਼ਾਹ ਤੋਂ ਵੀ ਆਹਾਜ਼ ਨੂੰ ਹਾਰ ਦਿੱਤੀ। ਫ਼ਕਹ ਇਸਰਾਏਲ ਦਾ ਪਾਤਸ਼ਾਹ ਅਤੇ ਰਮਲਯਾਹ ਦਾ ਪੁੱਤਰ ਸੀ। ਫ਼ਕਹ ਅਤੇ ਉਸ ਦੀ ਫ਼ੌਜ ਨੇ ਇੱਕੋ ਦਿਨ ਵਿੱਚ ਯਹੂਦਾਹ ਦੀ 1,20,000 ਸੈਨਾ ਨੂੰ ਕਤਲ ਕਰ ਦਿੱਤਾ। ਫ਼ਕਹ ਨੇ ਉਨ੍ਹਾਂ ਫ਼ੌਜਾਂ ਨੂੰ ਇਸ ਲਈ ਕਤਲ ਕੀਤਾ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਜੋ ਉਨ੍ਹਾਂ ਦੇ ਪੁਰਖਿਆਂ ’ਚ ਉਨ੍ਹਾਂ ਦੇ ਪੁਰਖਿਆਂ ਤੋਂ ਸੀ ਉਸ ਨੂੰ ਛੱਡ ਦਿੱਤਾ ਸੀ।"
24ਜ਼ਿਕਰੀ ਅਫ਼ਰਾਈਮ ਦਾ ਬਹਾਦੁਰ ਸਿਪਾਹੀ ਸੀ। ਜ਼ਿਕਰੀ ਨੇ ਮਆਸੀਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ।"
25ਇਸਰਾਏਲੀ ਆਪਣੇ ਰਿਸ਼ਤੇਦਾਰਾਂ ਵਿੱਚੋਂ 2,00,000 ਸੰਬੰਧੀਆਂ ਨੂੰ ਜੋ ਯਹੂਦਾਹ ਵਿੱਚ ਰਹਿੰਦੇ ਸਨ ਪਕੜ ਕੇ ਲੈ ਗਏ। ਉਹ ਯਹੂਦਾਹ ਵਿੱਚੋਂ ਔਰਤਾਂ ਬੱਚਿਆਂ ਅਤੇ ਬਹੁਤ ਸਾਰੇ ਕੀਮਤੀ ਸਮਾਨ ਨੂੰ ਵੀ ਲੈ ਗਏ ਅਤੇ ਇਸ ਸਾਰੇ ਲੁੱਟ ਦੇ ਸਮਾਨ ਨੂੰ ਸਾਮਰਿਯਾ ਵਿੱਚ ਲੈ ਆਏ।"

26ਪਰ ਉੱਥੇ ਯਹੋਵਾਹ ਦਾ ਇੱਕ ਨਬੀ ਸੀ, ਜਿਸ ਦਾ ਨਾਉਂ ਓਦੇਦ ਸੀ। ਓਦੇਦ ਉਸ ਇਸਰਾਏਲੀ ਫ਼ੌਜ ਨੂੰ ਮਿਲਿਆ ਜੋ ਸਾਮਰਿਯਾ ਵਿੱਚ ਆਈ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, “ਵੇਖੋ, ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਾਰਾਜ਼ ਸੀ, ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਦੇ ਦਿੱਤਾ ਪਰ ਤੁਸੀਂ ਉਨ੍ਹਾਂ ਨੂੰ ਇੰਨੇ ਬੁਰੇ ਤਰੀਕੇ ਨਾਲ ਮਾਰਿਆ ਹੈ ਕਿ ਉਨ੍ਹਾਂ ਦੀ ਦੁਹਾਈ ਅਕਾਸ਼ ਤਾਈਂ ਪਹੁੰਚੀ ਹੈ ਸੋ ਪਰਮੇਸ਼ੁਰ ਹੁਣ ਤੁਹਾਡੇ ਨਾਲ ਨਾਰਾਜ਼ ਹੈ।"
27ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਪਣੇ ਗੁਲਾਮ ਬਨਾਉਣ ਦਾ ਮਤਾ ਪਕਾਇਆ ਹੈ ਪਰ ਤੁਸੀਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਹਨ।"
28ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਜਿਹੜੇ ਆਪਣੇ ਭੈਣਾਂ-ਭਰਾਵਾਂ ਨੂੰ ਤੁਸੀਂ ਫ਼ੜਕੇ ਲਿਆਏ ਹੋ ਉਨ੍ਹਾਂ ਨੂੰ ਵਾਪਸ ਭੇਜ ਦੇਵੋ। ਇਉਂ ਇਸ ਲਈ ਕਰਨਾ ਹੈ ਕਿਉਂ ਕਿ ਯਹੋਵਾਹ ਤੁਹਾਡੇ ਤੇ ਬਹੁਤ ਕ੍ਰੋਧਿਤ ਹੈ।”"
29ਤਦ ਇਫ਼ਰਾਈਮ ਦੇ ਕੁਝ ਆਗੂਆਂ ਨੇ ਕੁਝ ਇਸਰਾਏਲੀ ਸਿਪਾਹੀਆਂ ਨੂੰ ਲੜਾਈ ਤੋਂ ਵਾਪਸ ਆਉਂਦਿਆਂ ਵੇਖਿਆ। ਉਨ੍ਹਾਂ ਆਗੂਆਂ ਨੇ ਇਸਰਾਏਲੀ ਫ਼ੌਜ ਨੂੰ ਮਿਲਕੇ ਖਬਰਦਾਰ ਕੀਤਾ। ਉਨ੍ਹਾਂ ਆਗੂਆਂ ਵਿੱਚ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ, ਮਸ਼ੀਲੇਮੋਥ ਦਾ ਪੁੱਤਰ ਬਰਕਯਾਹ ਅਤੇ ਸ਼ਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਸੀ।"
30ਉਨ੍ਹਾਂ ਆਗੂਆਂ ਨੇ ਇਸਰਾਏਲੀ ਸਿਪਾਹੀਆਂ ਨੂੰ ਕਿਹਾ, “ਯਹੂਦਾਹ ਤੋਂ ਬੰਦੀਆਂ ਨੂੰ ਇੱਥੇ ਫ਼ੜ ਕੇ ਨਾ ਲਿਆਵੋ। ਜੇਕਰ ਤੁਸੀਂ ਅਜਿਹਾ ਕੀਤਾ ਤਾਂ ਅਸੀਂ ਯਹੋਵਾਹ ਦੇ ਅੱਗੇ ਪਾਪੀ ਹੋਵਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ, ਕਿਉਂ ਕਿ ਸਾਡੀ ਵੱਡੀ ਭੁੱਲ ਹੋਵੇਗੀ ਅਤੇ ਯਹੋਵਾਹ ਇਸਰਾਏਲ ਉੱਪਰ ਵੱਡਾ ਕਹਿਰ ਢਾਵੇਗਾ।”"

31ਤਦ ਸਿਪਾਹੀਆਂ ਨੇ ਇਸਰਾਏਲੀਆਂ ਦੇ ਸਾਹਮਣੇ ਅਤੇ ਉਨ੍ਹਾਂ ਆਗੂਆਂ ਦੇ ਸਾਹਮਣੇ ਉਹ ਕੀਮਤੀ ਸਾਮਾਨ ਅਤੇ ਕੈਦੀਆਂ ਨੂੰ ਛੱਡ ਦਿੱਤਾ।"
32ਤਦ ਆਗੂਆਂ (ਅਜ਼ਰਯਾਹ, ਬਰਕਯਾਹ, ਯਾਜ਼ਕੀਯਾਹ ਅਤੇ ਅਮਾਸਾ) ਨੇ ਉੱਠ ਕੇ ਕੈਦੀਆਂ ਦੀ ਮਦਦ ਕੀਤੀ। ਇਨ੍ਹਾਂ ਚਾਰਾਂ ਆਗੂਆਂ ਨੇ ਉਹ ਕੱਪੜੇ ਜਿਹੜੇ ਇਸਰਾਏਲੀ ਚੁੱਕ ਕੇ ਲਿਆਏ ਸਨ ਉਨ੍ਹਾਂ ਨੰਗੇ ਕੈਦੀਆਂ ਨੂੰ ਦਿੱਤੇ ਅਤੇ ਉਨ੍ਹਾਂ ਨੂੰ ਪੈਰੀ ਪਾਣ ਲਈ ਜੁੱਤੇ ਵੀ ਦਿੱਤੇ। ਅਤੇ ਯਹੂਦੀ ਕੈਦੀਆਂ ਨੂੰ ਖਾਣ ਲਈ ਰੋਟੀ ਅਤੇ ਪੀਣ ਲਈ ਪਾਣੀ ਵੀ ਦਿੱਤਾ। ਜਿਹੜੇ ਉਨ੍ਹਾਂ ਚੋ ਜ਼ਖਮੀ ਸਨ ਉਨ੍ਹਾਂ ਦੇ ਜ਼ਖਮਾਂ ਤੇ ਤੇਲ ਦੀ ਮਾਲਿਸ਼ ਕੀਤੀ। ਉਨ੍ਹਾਂ ਕੈਦੀਆਂ ਵਿੱਚੋਂ ਜਿਹੜੇ ਕਮਜ਼ੋਰ ਸਨ ਉਨ੍ਹਾਂ ਨੂੰ ਖੋਤਿਆਂ ਤੇ ਚੜ੍ਹਾਕੇ ਖਜ਼ੂਰਾਂ ਦੇ ਬਿਰਛਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਘਰਾਂ ਵਿੱਚ, ਉਨ੍ਹਾਂ ਦੇ ਪਰਿਵਾਰਾਂ ਵਿੱਚ ਭੇਜ ਦਿੱਤਾ। ਫ਼ਿਰ ਉਹ ਚਾਰੋ ਆਗੂ ਸਾਮਰਿਯਾ ਵਿੱਚ ਆਪਣੇ ਘਰ ਨੂੰ ਮੁੜ ਗਏ।"
33ਉਸੇ ਵਕਤ ਅਦੋਮੀਆਂ ਨੇ ਫ਼ਿਰ ਤੋਂ ਹਮਲਾ ਕਰਕੇ ਯਹੂਦਾਹ ਦੇ ਲੋਕਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਕੈਦੀ ਬਣਾ ਕੇ ਲੈ ਗਏ। ਉਸ ਵਕਤ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਪਾਤਸ਼ਾਹ ਕੋਲੋਂ ਮਦਦ ਮੰਗੀ।"
34ਫ਼ਲਿਸਤੀਆਂ ਨੇ ਮੈਦਾਨਾਂ ਵਿੱਚਲੇ ਨਗਰਾਂ ਅਤੇ ਯਹੂਦਾਹ ਦੇ ਦੱਖਣੀ ਸ਼ਹਿਰਾਂ ਉੱਤੇ ਹਮਲਾ ਕਰਕੇ ਬੈਤ-ਸ਼ਮਸ਼, ਅਯਾਲੋਨ, ਗਦੇਰੋਥ, ਸੋਕੋ, ਤਿਮਨਾਹ, ਗਿਮਜ਼ੋ ਅਤੇ ਉਸ ਦੇ ਨੇੜੇ ਦੇ ਪਿੰਡਾਂ ਨੂੰ ਲੈ ਲਿਆ। ਫ਼ੇਰ ਫ਼ਲਿਸਤੀਆਂ ਨੇ ਉੱਥੇ ਰਹਿਣਾ ਵੀ ਸ਼ੁਰੂ ਕਰ ਦਿੱਤਾ।"
You have read 2Chronicles 18
34 verses