1ਯਹੋਵਾਹ ਨੇ ਯਹੂਦਾਹ ਉੱਪਰ ਕਹਿਰ ਕੀਤਾ ਕਿਉਂ ਕਿ ਯਹੂਦਾਹ ਦੇ ਪਾਤਸ਼ਾਹ ਆਹਾਜ਼ ਨੇ ਯਹੂਦੀਆਂ ਨੂੰ ਪਾਪ ਕਰਨ ਲਈ ਪ੍ਰੇਰਿਆ। ਉਸ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ।"
2ਅੱਸ਼ੂਰ ਦਾ ਪਾਤਸ਼ਾਹ ਤਿਗਲਥ-ਪਿਲਨਾਸਰ ਉਸ ਕੋਲ ਆਇਆ ਪਰ ਉਸ ਨੇ ਆਹਾਜ਼ ਦੀ ਮਦਦ ਕਰਨ ਦੀ ਥਾਵੇਂ ਸਗੋਂ ਉਸ ਨੂੰ ਤੰਗ ਕੀਤਾ।"
3ਭਾਵੇਂ ਆਹਾਜ਼ ਨੇ ਯਹੋਵਾਹ ਦੇ ਮੰਦਰ ਅਤੇ ਰਾਜਕੁਮਾਰ ਦੇ ਮਹਿਲ ਵਿੱਚੋਂ ਕੀਮਤੀ ਵਸਤਾਂ ਚੁੱਕ ਕੇ ਅੱਸ਼ੂਰ ਦੇ ਪਾਤਸ਼ਾਹ ਨੂੰ ਦਿੱਤੀਆਂ ਪਰ ਤਾਂ ਵੀ ਉਸ ਨੇ ਆਹਾਜ਼ ਦੀ ਮਦਦ ਨਾ ਕੀਤੀ।"
4ਆਪਣੀ ਮੁਸੀਬਤ ਦੀ ਘੜੀ ਵਿੱਚ ਉਹ ਯਹੋਵਾਹ ਨਾਲ ਹੋਰ ਵੀ ਬੁਰਾ ਅਤੇ ਬੇਵਫ਼ਾ ਹੋ ਗਿਆ।"
5ਉਸ ਨੇ ਜਿਨ੍ਹਾਂ ਦੇਵਤਿਆਂ ਦੀ ਉਪਾਸਨਾ ਦੰਮਿਸ਼ਕ ਦੇ ਲੋਕ ਕਰਦੇ ਸਨ, ਉਨ੍ਹਾਂ ਨੂੰ ਬਲੀਆਂ ਚੜ੍ਹਾਈਆਂ। ਦੰਮਿਸਕ ਦੇ ਲੋਕਾਂ ਨੇ ਉਸ ਨੂੰ ਹਰਾਇਆ ਸੀ। ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, “ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਮਦਦ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਆਂ ਚੜ੍ਹਾਵਾਂਗਾ ਤਾਂ ਕਿ ਉਹ ਮੇਰੀ ਵੀ ਮਦਦ ਕਰਨ।” ਪਰ ਉਹ ਆਹਾਜ਼ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਣ ਬਣੇ।"

6ਤਦ ਆਹਾਜ਼ ਨੇ ਪਰਮੇਸ਼ੁਰ ਦੇ ਮੰਦਰ ਦੀਆਂ ਵਸਤਾਂ ਨੂੰ ਚੁੱਕ ਕੇ ਸੁੱਟਿਆ ਅਤੇ ਟੁਕੜੇ-ਟੁਕੜੇ ਕਰ ਦਿੱਤੇ ਫ਼ਿਰ ਉਸ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਉਸ ਨੇ ਜਗਵੇਦੀਆਂ ਬਣਵਾ ਕੇ ਯਰੂਸ਼ਲਮ ਦੀ ਹਰ ਗਲੀ ਦੇ ਨੁਕਰ ਵਿੱਚ ਰੱਖੀਆਂ।"
7ਯਹੂਦਾਹ ਦੇ ਹਰ ਸ਼ਹਿਰ ਵਿੱਚ ਉਸ ਨੇ ਉੱਚੀਆਂ ਥਾਵਾਂ ਬਣਵਾਈਆਂ ਤਾਂ ਕਿ ਦੂਜੇ ਦੇਵਤਿਆਂ ਦੀ ਉਪਾਸਨਾ ਕੀਤੀ ਜਾ ਸੱਕੇ ਅਤੇ ਧੂਪ ਧੁਖਾਈ ਜਾ ਸੱਕੇ। ਜਿਸ ਯਹੋਵਾਹ ਪਰਮੇਸ਼ੁਰ ਦੀ ਆਹਾਜ਼ ਦੇ ਪੁਰਖੇ ਉਪਾਸਨਾ ਕਰਦੇ ਸਨ, ਉਸ ਨੂੰ ਆਹਾਜ਼ ਨੇ ਕ੍ਰੋਧਿਤ ਕਰ ਦਿੱਤਾ।"
8ਸ਼ੁਰੂ ਤੋਂ ਲੈ ਕੇ ਅਖੀਰ ਤੀਕ ਜੋ ਕਾਰਨਾਮੇ ਆਹਾਜ਼ ਨੇ ਕੀਤੇ ਉਹ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"
9ਜਦੋਂ ਆਹਾਜ਼ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਆਹਾਜ਼ ਨੂੰ ਯਰੂਸ਼ਲਮ ਵਿੱਚ ਦਫ਼ਨਾਇਆ। ਪਰ ਉਨ੍ਹਾਂ ਨੇ ਆਹਾਜ਼ ਨੂੰ ਉੱਥੇ ਨਾ ਦਫ਼ਨਾਇਆ ਜਿੱਥੇ ਕਿ ਇਸਰਾਏਲ ਦੇ ਬਾਕੀ ਪਾਤਸ਼ਾਹਾਂ ਨੂੰ ਦਫ਼ਨਾਇਆ ਗਿਆ ਸੀ। ਆਹਾਜ਼ ਤੋਂ ਬਾਅਦ ਉਸਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਬਣਿਆ।"
10ਯਹੂਦਾਹ ਦਾ ਪਾਤਸ਼ਾਹ ਹਿਜ਼ਕੀਯਾਹ ਹਿਜ਼ਕੀਯਾਹ ਜਦੋਂ 25ਵਰ੍ਹਿਆਂ ਦਾ ਸੀ ਤਾਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ।"

11ਹਿਜ਼ਕੀਯਾਹ ਨੇ ਦਾਊਦ ਆਪਣੇ ਪੁਰਖੇ ਵਾਂਗ, ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ।"
You have read 2Chronicles 19
11 verses