Lumina
2Chronicles

Preparations for the Temple

2Chronicles 2·Punjabi Bible

1ਪਰ ਯਹੋਵਾਹ ਤੋਂ ਸ਼ਮਆਯਾਹ ਨੂੰ ਬਚਨ ਹੋਇਆ। ਸ਼ਮਾਆਯਾਹ ਪਰਮੇਸ਼ੁਰ ਦਾ ਮਨੁੱਖ ਸੀ ਤੇ ਯਹੋਵਾਹ ਨੇ ਆਖਿਆ,"

2ਸਮਾਆਯਾਹ, ਰਹਬੁਆਮ ਸੁਲੇਮਾਨ ਦੇ ਪੁੱਤਰ ਨੂੰ ਅਤੇ ਯਹੂਦਾਹ ਦੇ ਪਾਤਸ਼ਾਹ ਅਤੇ ਸਾਰੇ ਇਸਰਾਏਲੀਆਂ ਨੂੰ, ਜੋ ਕਿ ਯਹੂਦਾਹ ਅਤੇ ਬਿਨਯਾਮੀਨ ਵਿੱਚ ਰਹਿੰਦੇ ਹਨ, ਆਖ:"

3ਯਹੋਵਾਹ ਇਉਂ ਆਖਦਾ ਹੈ, “ਤੁਸੀਂ ਆਪਣੇ ਭਰਾਵਾਂ ਨਾਲ ਲੜਾਈ ਨਾ ਕਰਨਾ। ਤੁਸੀਂ ਸਭ ਆਪੋ-ਆਪਣੇ ਘਰਾਂ ਨੂੰ ਮੁੜ ਜਾਵੋ। ਕਿਉਂ ਕਿ ਇਹ ਗੱਲ ਮੇਰੇ ਹੀ ਵੱਲੋਂ ਹੈ।” ਤਦ ਰਹਬੁਆਮ ਪਾਤਸ਼ਾਹ ਅਤੇ ਉਸਦੀ ਫ਼ੌਜ ਨੇ ਯਹੋਵਾਹ ਦੇ ਸੰਦੇਸ਼ ਨੂੰ ਮੰਨ ਲਿਆ ਤੇ ਉਨ੍ਹਾਂ ਨੇ ਯਾਰਾਬੁਆਮ ਤੇ ਚੜ੍ਹਾਈ ਨਾ ਕੀਤੀ ਸਗੋਂ ਵਾਪਸ ਮੁੜ ਗਏ।"

4ਰਹਬੁਆਮ ਦਾ ਯਹੂਦਾਹ ਨੂੰ ਮਜ਼ਬੂਤ ਕਰਨਾ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ। ਉਸ ਨੇ ਯਹੂਦਾਹ ਸ਼ਹਿਰ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਆਪਣੇ ਸ਼ਹਿਰਾਂ ਨੂੰ ਮਜ਼ਬੂਤ ਕੀਤਾ।"

5ਉਸ ਨੇ ਬੈਤਲਹਮ, ਏਟਾਮ, ਤਕੋਆ,"

2Chronicles 2 illustration - 2Chronicles Chapter 2

6ਬੈਤਸੂਰ, ਸੋਕੋ, ਅਦੂੱਲਾਮ,"

7ਗਥ, ਮਾਰੇਸ਼ਾਹ, ਜ਼ੀਫ਼,"

8ਅਦੋਰਇਮ, ਲਕੀਸ਼, ਅਜ਼ੇਕਾਹ,"

9ਸਾਰਆਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ, ਉਨ੍ਹਾਂ ਨੂੰ ਗੜ੍ਹਾਂ ਵਾਲੇ ਸ਼ਹਿਰ ਬਣਾਇਆ।"

10ਜਦੋਂ ਉਸ ਨੇ ਇਨ੍ਹਾਂ ਸ਼ਹਿਰਾਂ ਨੂੰ ਪੱਕਾ ਕੀਤਾ ਤਾਂ ਉਨ੍ਹਾਂ ਵਿੱਚ ਸਰਦਾਰ ਮੁਕੱਰਰ ਕੀਤੇ ਅਤੇ ਉੱਥੇ ਰਸਦ, ਤੇਲ ਅਤੇ ਸ਼ਰਾਬ ਦੇ ਭੰਡਾਰ ਰੱਖੇ।"

2Chronicles 2 illustration - 2Chronicles Chapter 2

11ਅਤੇ ਰਹਬੁਆਮ ਨੇ ਹਰ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਵੀ ਰੱਖਵਾ ਕੇ ਸ਼ਹਿਰ ਨੂੰ ਪੱਕਿਆਂ ਕੀਤਾ ਅਤੇ ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਨੂੰ ਅਤੇ ਸ਼ਹਿਰਾਂ ਨੂੰ ਆਪਣੇ ਨਿਯੰਤ੍ਰਣ ਵਿੱਚ ਰੱਖਿਆ।"

12ਸਾਰੇ ਇਸਰਾਏਲ ਵਿੱਚੋਂ ਜਾਜਕ ਅਤੇ ਲੇਵੀ ਆਪੋ-ਆਪਣੀ ਸਰਹੱਦ ਤੋਂ ਉੱਠ ਕੇ ਰਹਬੁਆਮ ਨਾਲ ਮਿਲ ਗਏ।"

13ਲੇਵੀ ਆਪਣੀ ਜ਼ਮੀਨ ਅਤੇ ਖੇਤ ਮਲਕੀਅਤਾਂ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਗਏ। ਲੇਵੀਆਂ ਨੇ ਇੰਝ ਇਸ ਲਈ ਕੀਤਾ ਕਿਉਂ ਕਿ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਜਾਜਕ ਬਣਨ ਤੋਂ ਵਰਜਿਆ ਸੀ।"

14ਯਾਰਾਬੁਆਮ ਨੇ ਉੱਚੀਆਂ ਥਾਵਾਂ ਤੇ ਆਪਣੇ ਚੁਣੇ ਹੋਏ ਜਾਜਕਾਂ ਨੂੰ ਸੇਵਾ ਲਈ ਰੱਖਿਆ ਅਤੇ ਉਨ੍ਹਾਂ ਉੱਚੇ ਥਾਵਾਂ ਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਬੁੱਤਾਂ ਨੂੰ ਥਾਪਿਆ।"

15ਜਦੋਂ ਲੇਵੀਆਂ ਨੇ ਇਸਰਾਏਲ ਨੂੰ ਛੱਡਿਆ, ਉੱਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਜੀਅ-ਜਾਨ ਲਗਾਇਆ ਸੀ, ਯਰੂਸ਼ਲਮ ਵਿੱਚ ਆਏ ਤਾਂ ਜੋ ਉਹ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ।"

2Chronicles 2 illustration - 2Chronicles Chapter 2

16ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਰਾਜ ਨੂੰ ਮਜ਼ਬੂਤ ਕੀਤਾ ਅਤੇ ਉਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੀ ਤਿੰਨ ਵਰ੍ਹੇ ਤੀਕ ਹਿਮਾਇਤ ਕੀਤੀ। ਇੰਝ ਉਨ੍ਹਾਂ ਨੇ ਇਸ ਲਈ ਕੀਤਾ ਕਿਉਂ ਕਿ ਉਸ ਵੇਲੇ ਤੀਕ ਉਹ ਦਾਊਦ ਅਤੇ ਸੁਲੇਮਾਨ ਦੇ ਜੀਵਨ ਢੰਗ ਮੁਤਾਬਕ ਚਲਦੇ ਰਹੇ।"

17ਰਹਬੁਆਮ ਦਾ ਪਰਿਵਾਰ ਰਹਬੁਆਮ ਨੇ ਮਹਲਥ ਨਾਲ ਵਿਆਹ ਕਰਵਾ ਲਿਆ। ਅਹਾਲਥ ਦੇ ਪਿਤਾ ਯਰੀਮੋਥ ਅਤੇ ਮਾਂ ਦਾ ਨਾਂ ਅਬੀਹਇਲ ਸੀ। ਯਰੀਮੋਥ ਦਾਊਦ ਦਾ ਪੁੱਤਰ ਸੀ ਅਤੇ ਅਬੀਹਇਲ ਅਲੀਆਬ ਦੀ ਧੀ ਸੀ ਅਤੇ ਅਲੀਆਬ ਯੱਸੀ ਦਾ ਪੁੱਤਰ ਸੀ।"

18ਮਹਲਥ ਨੇ ਤਿੰਨ ਪੁੱਤਰ ਜੰਮੇ ਜਿਨ੍ਹਾਂ ਦੇ ਨਾਉਂ ਯਊਸ਼, ਸ਼ਮਰਯਾਹ ਅਤੇ ਜ਼ਾਹਮ ਸਨ।"

Chapter Complete

You have read 2Chronicles 2

18 verses