Lumina
2Chronicles

Jehoshaphat's Victory

2Chronicles 20·Punjabi Bible

1ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਦੀ ਮੁਰੰਮਤ ਕਰਵਾਈ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਵਾ ਕੇ ਦੁਬਾਰਾਂ ਤੋਂ ਖੋਲ੍ਹ ਦਿੱਤਾ ਇਹ ਕਾਰਜ ਉਸ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਹੀ ਮਹੀਨੇ ਵਿੱਚ ਆਰੰਭ ਕਰ ਦਿੱਤਾ।"

2ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਇੱਕ ਸਭਾ ’ਚ ਬੁਲਾਅ ਕੇ ਇੱਕਤਰ ਕੀਤਾ ਅਤੇ ਉਨ੍ਹਾਂ ਨਾਲ ਇੱਕ ਗੋਸ਼ਠੀ ਕੀਤੀ। ਇਹ ਮਿਲਣੀ ਉਸ ਨੇ ਮੰਦਰ ਦੇ ਮਦਾਨ ਵਿੱਚ ਪੂਰਬੀ ਹਿੱਸੇ ਵੱਲ ਕੀਤੀ। ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਖਿਆ, “ਲੇਵੀਓ! ਮੇਰੀ ਗੱਲ ਸੁਣੋ! ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਕਰ ਲਵੋ। ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਇਸ ਮੰਦਰ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਅਸਥਾਨ ਵਿੱਚੋਂ ਮੈਲ ਨੂੰ ਕੱਢ ਕੇ ਬਾਹਰ ਲੈ ਜਾਵੋ।"

3ਕਿਉਂ ਕਿ ਸਾਡੇ ਪੁਰਖੇ ਯਹੋਵਾਹ ਦੇ ਵਫ਼ਾਦਾਰ ਨਹੀਂ ਸਨ ਅਤੇ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਨ੍ਹਾਂ ਨੇ ਯਹੋਵਾਹ ਦੇ ਮੰਦਰ ਤੋਂ ਆਪਣੇ ਮੂੰਹ ਮੋੜ ਲਏ ਅਤੇ ਯਹੋਵਾਹ ਵਲ ਆਪਣੀਆਂ ਪਿੱਠਾ ਕਰ ਲਈਆਂ।"

4ਉਨ੍ਹਾਂ ਨੇ ਦਲਾਨ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ। ਉਨ੍ਹਾਂ ਨੇ ਧੂਪ ਵੀ ਨਾ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਪਵਿੱਤਰ ਅਸਥਾਨ ਤੇ ਹੋਮ ਦੀਆਂ ਭੇਟਾਂ ਵੀ ਨਾ ਚੜ੍ਹਾਈਆਂ।"

5ਇਸ ਲਈ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਬੜਾ ਕ੍ਰੋਧਿਤ ਹੋ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਦੰਡ ਦਿੱਤਾ। ਜੋ ਯਹੋਵਾਹ ਨੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਰੋਪੀ ਵਿਖਾਈ ਤਾਂ ਇਹ ਸਭ ਕੁਝ ਵੇਖਕੇ ਬਾਕੀ ਲੋਕ ਭੈਭੀਤ ਹੋ ਗਏ ਅਤੇ ਦੁੱਖੀ ਹੋਏ ਅਤੇ ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਲੋਕਾਂ ਲਈ ਸ਼ਰਮ ਅਤੇ ਨਫ਼ਰਤ ਨਾਲ ਆਪਣੇ ਸਿਰ ਝੁਕਾਏ। ਤੁਸੀਂ ਜਾਣਦੇ ਹੋ ਕਿ ਇਹ ਸਭ ਸੱਚ ਹੈ ਤੇ ਇਹ ਸੱਚ ਤੁਸੀਂ ਆਪਣੀਆਂ ਅੱਖਾਂ ਨਾਲ ਵੇਖ ਸੱਕਦੇ ਹੋ।"

2Chronicles 20 illustration - 2Chronicles Chapter 20

6ਇਸੇ ਕਾਰਣ ਸਾਡੇ ਪੁਰਖੇ ਲੜਾਈ ਵਿੱਚ ਮਾਰੇ ਗਏ ਸਨ ਅਤੇ ਸਾਡੇ ਪੁੱਤਰ, ਧੀਆਂ ਅਤੇ ਪਤਨੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ।"

7ਇਸ ਲਈ ਹੁਣ, ਮੈਂ, ਹਿਜ਼ਕੀਯਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨਾਲ ਇਕਰਾਰਨਾਮਾ ਕਰਨ ਦਾ ਨਿਸ਼ਚਾ ਕੀਤਾ ਹੈ। ਫ਼ੇਰ ਯਹੋਵਾਹ ਆਪਣਾ ਭਿਆਨਕ ਗੁੱਸਾ ਸਾਡੇ ਤੋਂ ਹਟਾ ਲਵੇਗਾ।"

8ਸੋ ਹੁਣ ਮੇਰੇ ਬਚਿਓ! ਹੁਣ ਆਲਸ ਕਰਨ ਦਾ ਸਮਾਂ ਨਹੀਂ ਹੈ ਅਤੇ ਨਾ ਹੀ ਵਕਤ ਜ਼ਾਇਆ ਕਰਨ ਦਾ। ਯਹੋਵਾਹ ਨੇ ਤੁਹਾਨੂੰ ਸੇਵਾ ਲਈ ਚੁਣਿਆ ਹੈ। ਉਸ ਨੇ ਤੁਹਾਨੂੰ ਚੁਣਿਆ ਹੈ। ਆਪਣੀ ਸੇਵਾ ਲਈ ਅਤੇ ਮੰਦਰ ਵਿੱਚ ਅਤੇ ਧੂਪ ਧੁਖਾਉਣ ਲਈ ਤੁਹਾਨੂੰ ਚੁਣਿਆ ਹੈ।”"

9ਇਹ ਲੇਵੀਆਂ ਦੀ ਸੂਚੀ ਹੈ ਜਿਹੜੇ ਉੱਥੇ ਕੰਮ ਕਰਨ ਲਈ ਉੱਠੇ: ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਥ ਅਤੇ ਅਜ਼ਰਯਾਹ ਦਾ ਪੁੱਤਰ ਯੋਏਲ, ਮਰਾਰੀਆਂ ਵਿੱਚ ਅਬਦੀ ਦਾ ਪੁੱਤਰ ਕੀਸ਼, ਯਹਲਲੇਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿਮਾਂ ਦਾ ਪੁੱਤਰ ਯੋਆਹ ਅਤੇ ਉਸਦਾ ਪੁੱਤਰ ਏਦਨ। ਅਲੀਸਾਫ਼ਾਨੀਆਂ ਵਿੱਚੋਂ ਸ਼ਿਮਰੀ, ਯਿਏਲ ਅਤੇ ਆਸਾਫ਼ੀਆਂ ਵਿੱਚੋਂ ਜ਼ਕਰਯਾਹ ਅਤੇ ਮਤਨਯਾਹ ਸਨ। ਹੇਮਾਨੀਆਂ ਵਿੱਚੋਂ ਯਹੀਏਲ, ਸ਼ਮੀ ਅਤੇ ਯਦੂਥੂਨੀਆਂ ਵਿੱਚੋਂ ਸ਼ਮਅਯਾਹ ਅਤੇ ਅਜ਼ੀਏਲ ਸਨ।"

10ਤਦ ਇਨ੍ਹਾਂ ਲੇਵੀਆਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕੀਤਾ ਤਾਂ ਜੋ ਯਹੋਵਾਹ ਦੇ ਮੰਦਰ ਦੀ ਪਵਿੱਤਰ ਸੇਵਾ ਕੀਤੀ ਜਾ ਸੱਕੇ। ਉਨ੍ਹਾਂ ਨੇ ਯਹੋਵਾਹ ਵੱਲੋਂ ਆਏ ਪਾਤਸ਼ਾਹ ਦੇ ਹੁਕਮ ਨੂੰ ਮੰਨਿਆ। ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਸਾਫ਼ ਕਰਨ ਲਈ ਅੰਦਰ ਪ੍ਰਵੇਸ਼ ਕੀਤਾ।"

2Chronicles 20 illustration - 2Chronicles Chapter 20

11ਜਾਜਕ ਯਹੋਵਾਹ ਦੇ ਮੰਦਰ ਦੇ ਅੰਦਰਲੇ ਹਿੱਸੇ ਨੂੰ ਸਾਫ਼ ਕਰਨ ਲਈ ਗਏ ਅਤੇ ਉਸ ਅੰਦਰ ਜਿੰਨੀਆਂ ਵੀ ਅਪਵਿੱਤਰ ਵਸਤਾਂ ਉਨ੍ਹਾਂ ਨੂੰ ਮਿਲੀਆਂ, ਜੋ ਵੀ ਗੰਦੀਆਂ ਵਸਤਾਂ ਲੱਭੀਆਂ ਉਹ ਉੱਥੋਂ ਯਹੋਵਾਹ ਦੇ ਮੰਦਰ ਦੇ ਦਲਾਨ ਵਿੱਚ ਲੈ ਆਏ। ਫ਼ਿਰ ਲੇਵੀਆਂ ਨੇ ਉਨ੍ਹਾਂ ਗੰਦੀਆਂ ਵਸਤਾਂ ਨੂੰ ਲੈ ਲਿਆ ਅਤੇ ਕਿਦਰੋਨ ਦੀ ਵਾਦੀ ਵਿੱਚ ਸੁੱਟ ਦਿੱਤਾ।"

12ਪਹਿਲੇ ਮਹੀਨੇ ਦੇ ਪਹਿਲੇ ਦਿਨ, ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਬਨਾਉਣਾ ਸ਼ੁਰੂ ਕਰ ਦਿੱਤਾ। ਮਹੀਨੇ ਦੇ ਅੱਠਵੇਂ ਦਿਨ, ਉਹ ਮੰਦਰ ਦੇ ਦਾਲਾਨ ਕੋਲ ਆਏ ਅਤੇ ਯਹੋਵਾਹ ਦੇ ਮੰਦਰ ਨੂੰ ਪਵਿੱਤਰ ਬਨਾਉਣ ਲਈ ਅੱਠ ਦਿਨ ਲਏ। ਪਹਿਲੇ ਮਹੀਨੇ ਦੇ ਸੋਲ੍ਹਵੇਂ ਦਿਨ ਉਨ੍ਹਾਂ ਨੇ ਆਪਣਾ ਸਾਰਾ ਕੰਮ ਮੁਕੰਮਲ ਕਰ ਲਿਆ ਸੀ।"

13ਤਦ ਉਹ ਹਿਜ਼ਕੀਯਾਹ ਪਾਤਸ਼ਾਹ ਦੇ ਕੋਲ ਗਏ ਅਤੇ ਉਸ ਨੂੰ ਕਿਹਾ, “ਹੇ ਪਾਤਸ਼ਾਹ, ਅਸੀਂ ਯਹੋਵਾਹ ਦੇ ਸਾਰੇ ਮੰਦਰ ਨੂੰ ਅਤੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਨੂੰ ਅਤੇ ਉਸਦੀਆਂ ਹੋਰ ਸਾਰੀਆਂ ਵਸਤਾਂ ਨੂੰ ਉਸਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ।"

14ਆਹਾਜ਼ ਦੇ ਸਮਿਆਂ ’ਚ ਜਦ ਉਹ ਪਾਤਸ਼ਾਹ ਸੀ ਉਹ ਪਰਮੇਸ਼ੁਰ ਦੇ ਵਿਰੁੱਧ ਹੋ ਗਿਆ ਅਤੇ ਉਸ ਨੇ ਮੰਦਰ ਦੀਆਂ ਬਹੁਤ ਸਾਰੀਆਂ ਵਸਤਾਂ ਨੂੰ ਬਾਹਰ ਸੁੱਟ ਦਿੱਤਾ। ਪਰ ਅਸੀਂ ਉਸ ਸਾਰੇ ਸਾਮਾਨ ਨੂੰ ਠੀਕ ਕਰਕੇ ਖਾਸ ਵਰਤੋਂ ਲਈ ਤਿਆਰ ਕਰ ਦਿੱਤਾ ਹੈ। ਉਹ ਸਾਰਾ ਕੁਝ ਹੁਣ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਪਿਆ ਹੈ।”"

15ਹਿਜ਼ਕੀਯਾਹ ਪਾਤਸ਼ਾਹ ਉੱਠਿਆ ਅਤੇ ਉਸ ਨੇ ਸ਼ਹਿਰ ਦੇ ਸਰਦਾਰਾਂ ਨੂੰ ਇਕੱਠਾ ਕਰਕੇ ਅਗਲੀ ਸਵੇਰ ਯਹੋਵਾਹ ਦੇ ਮੰਦਰ ਪਹੁੰਚਿਆਂ।"

2Chronicles 20 illustration - 2Chronicles Chapter 20

16ਉਨ੍ਹਾਂ ਨੇ ਸੱਤ ਬਲਦ, ਸੱਤ ਭੇਡੂ, ਸੱਤ ਲੇਲੇ, ਅਤੇ ਸੱਤ ਬੱਕਰੇ ਲਿਆਂਦੇ। ਇਹ ਸਭ ਕੁਝ ਪਵਿੱਤਰ ਅਸਥਾਨ ਦੇ ਲਈ ਯਹੂਦਾਹ ਦੇ ਲਈ ਪਾਪ ਦੀ ਭੇਟ ਸਨ। ਹਿਜ਼ਕੀਯਾਹ ਪਾਤਸ਼ਾਹ ਨੇ ਹਾਰੂਨ ਦੇ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਇਨ੍ਹਾਂ ਸਭਨਾਂ ਨੂੰ ਯਹੋਵਾਹ ਦੀ ਜਗਵੇਦੀ ਉੱਪਰ ਬਲੀ ਚੜ੍ਹਾਓ।"

17ਤਦ ਜਾਜਕਾਂ ਨੇ ਬਲਦਾਂ ਨੂੰ ਕੱਟ ਦਿੱਤਾ ਅਤੇ ਉਨ੍ਹਾਂ ਦੇ ਖੂਨ ਨੂੰ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਭੇਡੂਆਂ ਨੂੰ ਵੀ ਵੱਢਿਆ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ।"

18ਫ਼ਿਰ ਜਾਜਕ ਬੱਕਰਿਆਂ ਨੂੰ ਪਾਤਸ਼ਾਹ ਦੇ ਸਾਹਮਣੇ ਲਿਆਏ ਅਤੇ ਸਾਰੇ ਲੋਕ ਇਕੱਠੇ ਹੋ ਗਏ। ਬੱਕਰੇ ਪਾਪ ਦੀ ਭੇਟ ਲਈ ਸਨ। ਜਾਜਕਾਂ ਨੇ ਆਪਣੇ ਹੱਥ ਬੱਕਰਿਆਂ ਉੱਪਰ ਰੱਖੇ ਅਤੇ ਉਨ੍ਹਾਂ ਨੂੰ ਵੱਢ ਦਿੱਤਾ। ਤਦ ਉਨ੍ਹਾਂ ਨੇ ਬੱਕਰਿਆਂ ਦੇ ਖੂਨ ਨੂੰ ਪਾਪ ਦੀ ਭੇਟ ਲਈ ਜਗਵੇਦੀ ਉੱਪਰ ਛਿੜਕਿਆ। ਇਹ ਉਨ੍ਹਾਂ ਨੇ ਪਰਮੇਸ਼ੁਰ ਤੋਂ ਇਸਰਾਏਲ ਦੇ ਲੋਕਾਂ ਦੇ ਪਾਪ ਬਖਸ਼ਵਾਉਣ ਲਈ ਕੀਤਾ। ਕਿਉਂਕਿ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ।"

19ਹਿਜ਼ਕੀਯਾਹ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਵਿੱਚ ਲੇਵੀਆਂ ਨੂੰ ਸੰਗੀਤਕ ਸਾਜ਼ਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ, ਰਾਜੇ ਦੇ ਨਬੀ ਗਾਦ ਅਤੇ ਨਾਥਾਨ ਨਬੀ ਨੇ ਆਦੇਸ਼ ਦਿੱਤਾ ਸੀ। ਇਹ ਹੁਕਮ ਯਹੋਵਾਹ ਵੱਲੋਂ ਨਬੀਆਂ ਦੁਆਰਾ ਆਇਆ ਸੀ।"

20ਇਉਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਅਤੇ ਖੜ੍ਹੇ ਸਨ ਅਤੇ ਜਾਜਕ ਤੁਰ੍ਹੀਆਂ ਵਜਾਉਂਦੇ ਖੜ੍ਹੇ ਸਨ।"

2Chronicles 20 illustration - 2Chronicles Chapter 20

21ਤਦ ਹਿਜ਼ਕੀਯਾਹ ਨੇ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦੋਂ ਹੋਮ ਦੀਆਂ ਭੇਟਾਂ ਦਾ ਆਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਤੁਰ੍ਹੀਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ।"

22ਸਾਰੀ ਸਭਾ ਨੇ ਸਿਰ ਝੁਕਾਇਆ ਅਤੇ ਜਦ ਤੀਕ ਹੋਮ ਦੀ ਭੇਟ ਦਾ ਜਲਨਾ ਪੂਰਾ ਨਾ ਹੋਇਆ ਤਦ ਤੀਕ ਗਾਉਣ ਵਾਲੇ ਗਉਂਦੇ ਰਹੇ ਅਤੇ ਤੁਰ੍ਹੀਆਂ ਵਾਲੇ ਤੁਰ੍ਹੀਆਂ ਵਜਾਉਂਦੇ ਰਹੇ।"

23ਜਦੋਂ ਉਹ ਹੋਮ ਦੀ ਭੇਟ ਚੜ੍ਹਾ ਚੁੱਕੇ ਤਦ ਪਾਤਸ਼ਾਹ ਅਤੇ ਉਸ ਨਾਲ ਸਾਰੇ ਲੋਕਾਂ ਨੇ ਸਿਰ ਝੁਕਾਇਆ ਅਤੇ ਉਪਾਸਨਾ ਕੀਤੀ।"

24ਪਾਤਸ਼ਾਹ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਯਹੋਵਾਹ ਦੀ ਉਸਤਤ ਗਾਨ ਕਰਨ ਦਾ ਹੁਕਮ ਦਿੱਤਾ, ਉਹ ਗੀਤ ਜਿਹੜੇ ਦਾਊਦ ਅਤੇ ਆਸਾਫ਼ ਸੰਤ ਦੇ ਲਿਖੇ ਸਨ। ਉਨ੍ਹਾਂ ਨੇ ਪਰਮੇਸ਼ੁਰ ਦਾ ਜਸ ਗਾਇਆ ਅਤੇ ਆਨੰਦ ਮਾਣਿਆ। ਉਨ੍ਹਾਂ ਸਭਨਾਂ ਨੇ ਪਰਮੇਸ਼ੁਰ ਦੀ ਉਪਾਸਨਾ ਕੀਤੀ।"

25ਹਿਜ਼ਕੀਯਾਹ ਨੇ ਆਖਿਆ, “ਹੁਣ ਤੁਸੀਂ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰ ਲਿਆ ਹੈ, ਸੋ ਹੁਣ ਨੇੜੇ ਆਕੇ ਯਹੋਵਾਹ ਦੇ ਮੰਦਰ ਵਿੱਚ ਬਲੀਆਂ ਅਤੇ ਧੰਨਵਾਦ ਦੀਆਂ ਭੇਟਾਂ ਚੜ੍ਹਾਵੋ।” ਤਦ ਸਭਾ ਬਲੀਆਂ ਅਤੇ ਧੰਨਵਾਦ ਦੀਆਂ ਭੇਟਾ ਲਿਆਈ ਅਤੇ ਜਿਸ ਵੀ ਮਨੁੱਖ ਨੂੰ, ਜਿਵੇਂ ਉਸ ਦੇ ਮਨ ਨੇ ਪ੍ਰੇਰਿਆ ਭੇਟਾ ਲੈ ਕੇ ਆਇਆ।"

2Chronicles 20 illustration - 2Chronicles Chapter 20

26ਜਿਹੜੀਆਂ ਹੋਮ ਦੀਆਂ ਭੇਟਾਂ ਲੋਕੀਂ ਲਿਆਏ ਸਨ, ਉਨ੍ਹਾਂ ਦੀ ਗਿਣਤੀ ਇਵੇਂ ਸੀ: ਸੱਤਰ ਬਲਦ, ਇੱਕ ਸੌ ਭੇਡ, ਦੋ ਸੌ ਲੇਲੇ। ਇਨ੍ਹਾਂ ਸਾਰੇ ਜਾਨਵਰਾਂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਇਆ ਗਿਆ।"

27ਯਹੋਵਾਹ ਲਈ ਪਵਿੱਤਰ ਭੇਟਾ ਵਿੱਚ 600 ਬਲਦ, 3,000 ਭੇਡਾਂ ਅਤੇ ਬੱਕਰੀਆਂ ਸਨ।"

28ਪਰ ਇੰਨੇ ਸਾਰੇ ਜਾਨਵਰਾਂ ਦੀ ਖੱਲ ਲਾਹਣ ਲਈ ਜਾਜਕ ਘੱਟ ਸਨ, ਤਾਂ ਜੋ ਹੋਮ ਦੀ ਭੇਟ ਚੜ੍ਹਾਈ ਜਾਵੇ। ਤਾਂ ਫ਼ਿਰ ਉਨ੍ਹਾਂ ਨਾਲ ਉਨ੍ਹਾਂ ਦੇ ਲੇਵੀ ਸੰਬੰਧੀਆਂ ਨੇ ਮਦਦ ਕੀਤੀ। ਜਦ ਤੀਕ ਦੂਜੇ ਜਾਜਕਾਂ ਨੇ ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਨਾ ਕੀਤਾ ਅਤੇ ਸਾਰਾ ਕੰਮ ਨੇਪਰੇ ਨਾ ਚੜ੍ਹਿਆ, ਲੇਵੀ ਉਨ੍ਹਾਂ ਦੀ ਮਦਦ ਕਰਦੇ ਰਹੇ। ਸਗੋਂ ਲੇਵੀ ਇਸ ਕਾਰਜ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਜਾਜਕਾਂ ਕੋਲੋਂ ਵੱਧੇਰੇ ਗੰਭੀਰ ਹੋਕੇ ਕੰਮ ਕਰ ਰਹੇ ਸਨ।"

29ਹੋਮ ਦੀਆਂ ਭੇਟਾਂ ਬਹੁਤ ਸਾਰੀਆਂ ਸਨ। ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਅਤੇ ਹੋਮ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾ ਸਮੇਤ ਇ ਹ ਸਭ ਕੁਝ ਕਾਫ਼ੀ ਮਾਤਰਾ ਵਿੱਚ ਇਕੱਠਾ ਹੋਇਆ। ਤਦ ਯਹੋਵਾਹ ਦੇ ਮੰਦਰ ਵਿੱਚ ਮੁੜ ਤੋਂ ਸੇਵਾ ਸ਼ੁਰੂ ਹੋਈ।"

30ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਪਰ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬੜੇ ਖੁਸ਼ ਹੋਏ ਅਤੇ ਇਸ ਗੱਲੋ ਵੱਧੇਰੇ ਖੁਸ਼ ਸਨ ਕਿਉਂ ਕਿ ਉਸ ਨੇ ਇਹ ਸਭ ਕੁਝ ਬੜੀ ਜਲਦੀ ਕਰ ਦਿੱਤਾ।"

2Chronicles 20 illustration - 2Chronicles Chapter 20

31ਹਿਜ਼ਕੀਯਾਹ ਪਸਹ ਮਨਾਉਂਦਾ ਹੈ ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਸੱਦਾ ਭੇਜਿਆ। ਉਸ ਨੇ ਅਫ਼ਰਾਈਮ ਅਤੇ ਮਨੱਸ਼ਹ ਦੇ ਲੋਕਾਂ ਨੂੰ ਵੀ ਖਤ ਭੇਜੇ। ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਹ ਮਨਾਉਣ ਲਈ ਸਭਨਾਂ ਨੂੰ ਸੱਦਾ ਭੇਜਿਆ।"

32ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਸਰਦਾਰਾਂ ਨੇ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਾਹ ਕੀਤੀ ਸੀ।"

33ਉਹ ਪਸਹ ਦਾ ਪਰਬ ਠੀਕ ਸਮੇਂ ਮੁਤਾਬਕ ਨਾ ਮਨਾ ਸੱਕੇ। ਕਿਉਂ ਕਿ ਇੱਕ ਤਾਂ ਜਾਜਕਾਂ ਨੇ ਕਾਫ਼ੀ ਗਿਣਤੀ ਵਿੱਚ ਸੇਵਾ ਲਈ ਆਪਣੇ-ਆਪ ਨੂੰ ਪਵਿੱਤਰ ਨਾ ਕੀਤਾ ਦੂਜਾ ਕਾਰਣ ਕਿ ਯਰੂਸ਼ਲਮ ਵਿੱਚ ਲੋਕੀਂ ਕਾਫ਼ੀ ਇਕੱਠੇ ਨਹੀਂ ਸੀ ਹੋਏ।"

34ਤਾਂ ਇਹ ਗੱਲ ਪਾਤਸ਼ਾਹ ਅਤੇ ਸਾਰੀ ਸਭਾ ਨੂੰ ਠੀਕ ਲਗੀ।"

35ਤਾਂ ਫ਼ਿਰ ਉਨ੍ਹਾਂ ਨੇ ਇਹ ਖਬਰ ਸਾਰੇ ਇਸਰਾਏਲ, ਬਏਰਸ਼ਬਾ ਤੋਂ ਦਾਨ ਤੀਕ ਕੀਤੀ। ਉਨ੍ਹਾਂ ਇਹ ਘੋਸ਼ਣਾ ਕੀਤੀ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਪਸਹ ਮਨਾਉਣ ਲਈ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ। ਇਸਰਾਏਲ ਦੇ ਬਹੁਤੇ ਲੋਕਾਂ ਨੇ ਪਸਹ ਕਾਫ਼ੀ ਦੇਰ ਤੋਂ ਨਹੀਂ ਸੀ ਮਨਾਇਆ। ਜਿਵੇਂ ਮੂਸਾ ਦੇ ਨੇਮ ਮੁਤਾਬਕ ਪਸਹ ਮਨਾਉਣਾ ਲਿਖਿਆ ਹੋਇਆ ਹੈ ਉਵੇਂ ਉਨ੍ਹਾਂ ਬੜੀ ਦੇਰ ਤੋਂ ਨਹੀਂ ਸੀ ਮਨਾਈ।"

2Chronicles 20 illustration - 2Chronicles Chapter 20

36ਤਾਂ ਫ਼ਿਰ ਪਾਤਸ਼ਾਹ ਦੇ ਹਲਕਾਰਿਆਂ ਨੇ ਇਹ ਸੱਦੇ-ਪੱਤਰ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਵੰਡੇ। ਉਨ੍ਹਾਂ ਪੱਤਰਾਂ ਵਿੱਚ ਇਉਂ ਲਿਖਿਆ ਹੋਇਆ ਸੀ: “ਹੇ ਇਸਰਾਏਲ ਦੇ ਲੋਕੋ, ਤੁਸੀਂ ਯਹੋਵਾਹ ਪਰਮੇਸ਼ੁਰ ਵੱਲ ਨੂੰ ਪਰਤ ਆਵੋ, ਜਿਹੜਾ ਅਬਰਾਹਾਮ, ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ, ਇਨ੍ਹਾਂ ਨੇ ਯਹੋਵਾਹ ਨੂੰ ਮੰਨਿਆ। ਜਿਹੜੇ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚ ਗਏ ਹਨ, ਤਾਂ ਪਰਮੇਸ਼ੁਰ ਫਿਰ ਤੁਹਾਡੇ ਵੱਲ ਮੁੜੇਗਾ।"

37ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ। ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਸੀ, ਪਰ ਉਹ ਉਸਤੋਂ ਬੇਮੁਖ ਹੋ ਗਏ। ਤੁਸੀਂ ਆਪਣੀਆਂ ਅੱਖਾਂ ਨਾਲ ਇਸ ਸੱਚਾਈ ਨੂੰ ਵੇਖ ਰਹੇ ਹੋ ਕਿ ਯਹੋਵਾਹ ਨੇ ਉਨ੍ਹਾਂ ਨੂੰ ਬਿਪਤਾ ’ਚ ਪਾ ਦਿੱਤਾ ਹੈ ਤੇ ਲੋਕ ਉਨ੍ਹਾਂ ਨੂੰ ਬੁਰਾ-ਮੰਦਾ ਆਖਦੇ ਹਨ।"

Chapter Complete

You have read 2Chronicles 20

37 verses