Lumina
2Chronicles

Jehoram's Wicked Reign

2Chronicles 21·Punjabi Bible

1ਤੁਸੀਂ ਆਪਣੇ ਪੁਰਖਿਆਂ ਵਰਗੇ ਹੱਠੀ ਨਾ ਬਣੋ ਸਗੋਂ ਦਿਲੋਂ ਪਰਮੇਸ਼ੁਰ ਦਾ ਹੁਕਮ ਮੰਨੋ। ਤੁਸੀਂ ਅੱਤ ਪਵਿੱਤਰ ਅਸਥਾਨ ਤੇ ਆਓ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਦਾ ਲਈ ਪਵਿੱਤਰ ਕੀਤਾ ਹੈ, ਸੋ ਤੁਸੀਂ ਇੱਥੇ ਆ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰੋ। ਜਦੋਂ ਤੁਸੀਂ ਇਵੇਂ ਕਰੋਂਗੇ ਤਾਂ ਯਹੋਵਾਹ ਦੀ ਕਰੋਪੀ ਤੁਹਾਡੇ ਤੋਂ ਦੂਰ ਹੋਵੇਗੀ।"

2ਜੇਕਰ ਤੁਸੀਂ ਪਰਤ ਕੇ ਯਹੋਵਾਹ ਵੱਲ ਮੁੜ ਆਵੋਂਗੇ, ਤਾਂ ਤੁਹਾਡੇ ਪੁੱਤਰਾਂ, ਤੁਹਾਡੇ ਭਰਾਵਾਂ, ਅਤੇ ਸੰਬੰਧੀਆਂ ਨਾਲ ਜਿਨ੍ਹਾਂ ਨੂੰ ਬੰਦੀ ਬਣਾ ਲਿਆ ਗਿਆ ਸੀ, ਉਨ੍ਹਾਂ ਨੂੰ ਬੰਦੀ ਬਨਾਉਣ ਵਾਲਿਆਂ ਦੁਆਰਾ ਨਿਮਰਤਾ ਦਾ ਵਿਹਾਰ ਹੋਵੇਗਾ, ਅਤੇ ਉਹ ਇਸ ਧਰਤੀ ਤੇ ਵਾਪਸ ਆ ਜਾਣਗੇ। ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਅਤੇ ਕਿਰਪਾਲੂ ਹੈ। ਜੇਕਰ ਤੁਸੀਂ ਉਸ ਵੱਲ ਪਰਤ ਆਵੋਂਗੇ ਤਾਂ ਉਹ ਆਪਣਾ ਮੂੰਹ ਤੁਹਾਡੇ ਵੱਲੋਂ ਕਦੇ ਨਹੀਂ ਮੋੜੇਗਾ।”"

3ਹਲਕਾਰੇ ਅਫ਼ਰਈਮ ਅਤੇ ਮਨੱਸ਼ਹ ਦੇ ਹਰ ਸ਼ਹਿਰ ਵਿੱਚ ਗਏ। ਉਹ ਸਾਰਾ ਘੁੰਮਦੇ-ਘੁਮਾਉਂਦੇ ਜ਼ਬੂਲੁਨ ਤੀਕ ਪਹੁੰਚੇ। ਪਰ ਉੱਥੇ ਲੋਕਾਂ ਨੇ ਹਲਕਾਰਿਆਂ ਦਾ ਮਜ਼ਾਕ ਉਡਾਇਆ ਅਤੇ ਉਨ੍ਹਾਂ ਨੂੰ ਠਿੱਠ ਕੀਤੇ।"

4ਪਰ ਉਨ੍ਹਾਂ ਵਿੱਚੋਂ ਅੱਸ਼ੂਰ, ਮਨੱਸ਼ਹ ਅਤੇ ਜ਼ਬੂਲੁਨ ਇਲਾਕਿਆਂ ਦੇ ਕੁਝ ਲੋਕ ਨਿਮਰਤਾ ਪੂਰਵਕ ਯਰੂਸ਼ਲਮ ਨੂੰ ਗਏ।"

5ਯਹੂਦਾਹ ਵਿੱਚ ਵੀ ਪਰਮੇਸ਼ੁਰ ਦੀ ਸ਼ਕਤੀ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦਾ ਹੁਕਮ ਮੰਨਣ। ਇਉਂ ਇਸ ਵਿਧੀ ਉਨ੍ਹਾਂ ਯਹੋਵਾਹ ਦੇ ਬਚਨਾਂ ਹੁਕਮ ਮੰਨਿਆ।"

2Chronicles 21 illustration - 2Chronicles Chapter 21

6ਬਹੁਤ ਸਾਰੇ ਲੋਕ ਯਰੂਸਲਮ ਵਿੱਚ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ ਲਈ ਇਕੱਠੇ ਹੋਏ। ਉੱਥੇ ਬਹੁਤ ਵੱਡੀ ਸਭਾ ਇੱਕਤਰ ਹੋਈ।"

7ਉਹ ਲੋਕ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਝੂਠੇ-ਦੇਵਤਿਆਂ ਦੀਆਂ ਯਰੂਸ਼ਲਮ ਵਿੱਚ ਸਨ, ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਬਾਹਰ ਕੱਢਿਆ ਅਤੇ ਕਿਦਰੋਨ ਦੀ ਵਾਦੀ ’ਚ ਸੁੱਟ ਦਿੱਤਾ।"

8ਫ਼ਿਰ ਉਨ੍ਹਾਂ ਨੇ ਦੂਜੇ ਮਹੀਨੇ ਦੀ 14ਤਾਰੀਖ ਨੂੰ ਪਸਹ ਦੇ ਲੇਲੇ ਨੂੰ ਕਟਿਆ। ਤਾਂ ਲੇਵੀਆਂ ਅਤੇ ਜਾਜਕਾਂ ਨੇ ਸ਼ਰਮਿੰਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਲਈ ਹੋਮ ਦੀਆਂ ਭੇਟਾਂ ਲੈ ਕੇ ਆਏ।"

9ਫ਼ਿਰ ਉਨ੍ਹਾਂ ਨੇ ਜਿਵੇਂ ਪਰਮੇਸ਼ੁਰ ਦੇ ਮਨੁੱਖ, ਮੂਸਾ ਦੀ ਬਿਵਸਥਾ ਵਿੱਚ ਜਿਵੇਂ ਹਿਦਾਇਤ ਸੀ ਉਵੇਂ ਯਹੋਵਾਹ ਦੇ ਮੰਦਰ ਵਿੱਚ ਆਪੋ-ਆਪਣੇ ਥਾਂ ਨੂੰ ਪ੍ਰਾਪਤ ਕੀਤਾ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਜਗਵੇਦੀ ਉੱਪਰ ਛਿੜਕਿਆ।"

10ਸਮੂਹ ਵਿੱਚ ਅਜੇ ਵੀ ਕਾਫ਼ੀ ਲੋਕ ਅਜਿਹੇ ਸਨ, ਜਿਨ੍ਹਾਂ ਨੇ ਆਪਣੇ-ਆਪ ਨੂੰ ਪਵਿੱਤਰ ਨਹੀਂ ਕੀਤਾ ਸੀ। ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਲੱਗਾ ਕਿ ਉਹ ਸਾਰੇ ਅਪਵਿੱਤਰ ਲੋਕਾਂ ਲਈ ਪਸਹ ਦੀਆਂ ਬਲੀਆਂ ਵੱਢਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋ ਸੱਕਣ।"

2Chronicles 21 illustration - 2Chronicles Chapter 21

11ਅਫ਼ਰਈਮ, ਮਨੱਸ਼ਹ, ਯਿਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਸਨ, ਜਿਨ੍ਹਾਂ ਨੇ ਪਸਹ ਦੇ ਪਰਬ ਲਈ ਆਪਣੇ-ਆਪ ਨੂੰ ਸਹੀ ਤਰੀਕੇ ਨਾਲ ਸਾਫ਼ ਨਹੀਂ ਸੀ ਕੀਤਾ। ਉਨ੍ਹਾਂ ਨੇ ਪਸਹ ਦੇ ਲੇਲੇ ਨੂੰ ਸਹੀ ਢੰਗ ਨਾਲ, ਮੂਸਾ ਦੀ ਬਿਵਸਥਾ ਅਨੁਸਾਰ ਨਹੀਂ ਖਾਧਾ। ਪਰ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਲਈ ਪ੍ਰਾਰਥਨਾ ਕੀਤੀ ਅਤੇ ਪ੍ਰਾਰਥਨਾ ਵਿੱਚ ਆਖਿਆ, “ਹੇ ਯਹੋਵਾਹ ਪਰਮੇਸ਼ੁਰ! ਤੂੰ ਨੇਕ ਹੈਂ! ਇਹ ਲੋਕ ਨੇਮ ਅਨੁਸਾਰ ਜਿਵੇਂ ਹਿਦਾਇਤ ਹੈ, ਉਸੇ ਸਹੀ ਤਰੀਕੇ ਨਾਲ ਤੇਰੀ ਸੇਵਾ ਕਰਨਾ ਚਾਹੁੰਦੇ ਸਨ, ਪਰ ਇਹ ਆਪਣੇ-ਆਪ ਨੂੰ ਉਸ ਸਹੀ ਢੰਗ ਨਾਲ ਸਾਫ਼ ਨਹੀਂ ਕਰ ਸੱਕੇ, ਇਸ ਲਈ ਕਿਰਪਾ ਕਰਕੇ ਉਨ੍ਹਾਂ ਨੂੰ ਹੇ ਪਰਮੇਸ਼ੁਰ ਖਿਮਾ ਕਰੀਂ। ਤੂੰ ਉਹ ਪਰਮੇਸ਼ੁਰ ਹੈਂ ਜਿਸ ਨੂੰ ਸਾਡੇ ਪੁਰਖਿਆਂ ਨੇ ਮੰਨਿਆ ਸੀ। ਜੇਕਰ ਕੋਈ ਆਪਣੇ ਆਪ ਨੂੰ ਉਸ ਤਰੀਕੇ ਨਾਲ ਸਾਫ਼ ਨਹੀਂ ਕਰ ਸੱਕਿਆ ਜਿਵੇਂ ਅੱਤ ਪਵਿੱਤਰ ਅਸਥਾਨ ਦਾ ਨਿਯਮ ਆਖਦਾ ਹੈ, ਤੂੰ ਉਨ੍ਹਾਂ ਨੂੰ ਵੀ ਖਿਮਾ ਕਰੀਂ।”"

12ਯਹੋਵਾਹ ਨੇ ਹਿਜ਼ਕੀਯਾਹ ਪਾਤਸ਼ਾਹ ਦੀ ਪ੍ਰਾਰਥਨਾ ਸੁਣ ਲਈ ਅਤੇ ਉਨ੍ਹਾਂ ਲੋਕਾਂ ਨੂੰ ਖਿਮਾਂ ਕਰ ਦਿੱਤਾ।"

13ਇਸਰਾਏਲ ਦੇ ਬਾਲਕ ਜਿਹੜੇ ਯਰੂਸ਼ਲਮ ਵਿੱਚ ਮੌਜੂਦ ਸਨ, ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ। ਲੇਵੀ ਅਤੇ ਜਾਜਕ ਉੱਚੇ ਸੁਰ ਵਿੱਚ ਵਾਜਿਆਂ ਦੇ ਨਾਲ ਯਹੋਵਾਹ ਦੇ ਦਰਬਾਰ ਵਿੱਚ ਹਰ ਰੋਜ਼ ਗਾ-ਗਾ ਕੇ ਉਸਦੀ ਉਸਤਤ ਕਰਦੇ ਰਹੇ।"

14ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਲੇਵੀਆਂ ਨੂੰ ਬੜਾ ਉਤਸਾਹ ਦਿੱਤਾ ਕਿਉਂ ਕਿ ਉਹ ਯਹੋਵਾਹ ਦੀ ਸੇਵਾ ਕਰਨੀ ਖੂਬ ਜਾਣਦੇ ਸਨ ਕਿ ਕਿਵੇਂ ਕਰਨੀ ਚਾਹੀਦੀ ਹੈ। ਲੋਕਾਂ ਨੇ ਸੱਤ ਦਿਨ ਇਹ ਪਰਬ ਮਨਾਇਆ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਲਈ ਧੰਨਵਾਦ ਕਰਦੇ ਰਹੇ।"

15ਸਾਰੇ ਲੋਕੀਂ ਸੱਤ ਦਿਨ ਹੋਰ ਉੱਥੇ ਰਹਿਣ ਲਈ ਤਿਆਰ ਹੋ ਗਏ। ਸੱਤ ਦਿਨ ਹੋਰ ਪਸਹ ਦਾ ਪਰਬ ਮਣਾਕੇ ਉਨ੍ਹਾਂ ਖੂਬ ਆਨੰਦ ਮਾਣਿਆ।"

2Chronicles 21 illustration - 2Chronicles Chapter 21

16ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ 1,000 ਬਲਦ, ਤੇ 7,000 ਭੇਡਾਂ ਸਭਾ ਨੂੰ ਮਾਰਨ ਤੇ ਖਾਣ ਲਈ ਦਿੱਤੀਆਂ ਅਤੇ ਸਰਦਾਰਾਂ ਨੇ ਵੀ 1,000 ਬਲਦ ਅਤੇ 10,000 ਭੇਡਾਂ ਸਭਾ ਨੂੰ ਦਿੱਤੀਆਂ। ਬਹੁਤ ਸਾਰੇ ਜਾਜਕ ਵੀ ਪਵਿੱਤਰ ਸੇਵਾ ਲਈ ਤਿਆਰ ਹੋ ਗਏ।"

17ਯਹੂਦਾਹ ਦੀ ਸਾਰੀ ਸਭਾ, ਜਾਜਕ, ਲੇਵੀ ਅਤੇ ਉਹ ਸਾਰੀ ਸਭਾ ਜੋ ਇਸਰਾਏਲ ਤੋਂ ਆਈ ਅਤੇ ਉਹ ਸਾਰੇ ਯਾਤਰੀ ਜੋ ਇਸਰਾਏਲ ਤੋਂ ਆਏ ਅਤੇ ਜਿਹੜੇ ਯਹੂਦਾਹ ’ਚ ਰਹਿੰਦੇ ਸਨ ਇਹ ਸਾਰੇ ਹੀ ਲੋਕ ਬੜੇ ਖੁਸ਼ ਸਨ।"

18ਯਰੂਸ਼ਲਮ ਵਿੱਚ ਖੁਸ਼ੀ ਛਾਈ ਹੋਈ ਸੀ ਕਿਉਂ ਕਿ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜਿਹੀ ਖੁਸ਼ੀ ਕਦੇ ਨਹੀਂ ਮਨਾਈ ਗਈ ਸੀ।"

19ਜਾਜਕ ਅਤੇ ਲੇਵੀ ਖੜ੍ਹੇ ਹੋਏ ਅਤੇ ਯਹੋਵਾਹ ਨੂੰ ਲੋਕਾਂ ਨੂੰ ਅਸੀਸ ਦੇਣ ਲਈ ਹੁਕਮ ਲਿਆ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਸੁਣੀ ਅਤੇ ਉਨ੍ਹਾਂ ਦੀ ਪ੍ਰਾਰਥਨਾ ਯਹੋਵਾਹ ਦੇ ਪਵਿੱਤਰ ਗ੍ਰਹਿ ਵਿੱਚ ਸੁਰਗਾਂ ਤੀਕ ਸੁਣੀ ਗਈ।"

20ਪਾਤਸ਼ਾਹ ਹਿਜ਼ਕੀਯਾਹ ਸੁਧਾਰ ਕਰਦਾ ਹੈ ਜਦੋਂ ਪਸਹ ਦਾ ਪਰਬ ਸਮਾਪਤ ਹੋਇਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ, ਯਹੂਦਾਹ ਦੇ ਸ਼ਹਿਰਾਂ ਵਿੱਚ ਗਏ। ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਪੱਥਰ ਦੇ ਬੁੱਤ ਦੇਵਤਿਆਂ ਦੇ ਬਣੇ ਹੋਏ ਸਨ ਉਨ੍ਹਾਂ ਨੇ ਚੂਰਾ-ਚੂਰਾ ਕਰ ਦਿੱਤੇ। ਉਨ੍ਹਾਂ ਲੋਕਾਂ ਨੇ ਅਸ਼ੀਰਾ ਦੇ ਥੰਮਾਂ ਨੂੰ ਵੀ ਢਾਹ ਸੁੱਟਿਆ। ਉੱਨ੍ਹਾਂ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸ਼ਹਿਰਾਂ ਵਿੱਚੋਂ ਉਚਿਆਂ ਥਾਵਾਂ ਅਤੇ ਜਗਵੇਦੀਆਂ ਨੂੰ ਵੀ ਢਾਹ ਸੁੱਟਿਆ। ਲੋਕਾਂ ਨੇ ਅਫ਼ਰਈਮ ਅਤੇ ਮਨੱਸ਼ਹ ਦੇ ਸ਼ਹਿਰਾਂ ਵਿੱਚ ਵੀ ਅਜਿਹਾ ਹੀ ਕੀਤਾ। ਉਹ ਲੋਕ ਇਹ ਢਾਹਾ-ਢੁਹਾਈ ਤਦ ਤੀਕ ਕਰਦੇ ਰਹੇ ਜਦ ਤੀਕ ਸ਼ਹਿਰਾਂ ਵਿੱਚੋਂ ਝੂਠੇ ਦੇਵਤਿਆਂ ਦੀ ਉਪਾਸਨਾ ਦੇ ਥਾਵਾਂ ਨੂੰ ਉਨ੍ਹਾਂ ਖਤਮ ਨਾ ਕਰ ਦਿੱਤਾ। ਉਪਰੰਤ ਸਾਰੇ ਇਸਰਾਏਲੀ ਆਪਣੇ-ਆਪਣੇ ਸ਼ਹਿਰਾਂ ਵਿੱਚ ਆਪਣੇ ਘਰਾਂ ਨੂੰ ਪਰਤ ਗਏ।"

Chapter Complete

You have read 2Chronicles 21

20 verses