Lumina
2Chronicles

Ahaziah; Athaliah

2Chronicles 22·Punjabi Bible

1ਜਾਜਕਾਂ ਅਤੇ ਲੇਵੀਆਂ ਨੂੰ ਦਲਾਂ ਵਿੱਚ ਵੰਡਿਆਂ ਗਿਆ ਅਤੇ ਹਰ ਦਲ ਦਾ ਆਪੋ-ਆਪਣਾ ਕੰਮ ਸੀ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ। ਤਾਂ ਪਾਤਸ਼ਾਹ ਨੇ ਇਨ੍ਹਾਂ ਦਲਾਂ ਨੂੰ ਮੁੜ ਤੋਂ ਆਪੋ-ਆਪਣਾ ਕਾਰਜ ਸ਼ੁਰੂ ਕਰਨ ਨੂੰ ਕਿਹਾ। ਤਾਂ ਜਾਜਕਾਂ ਅਤੇ ਲੇਵੀਆਂ ਨੇ ਮੁੜ ਤੋਂ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਕਾਰਜ ਸ਼ੁਰੂ ਕੀਤਾ। ਅਤੇ ਲੇਵੀਆਂ ਨੇ ਮੰਦਰ ਵਿੱਚਲੀ ਸੇਵਾ, ਗਾਉਣ-ਵਜਾਉਣ ਅਤੇ ਪਰਮੇਸ਼ੁਰ ਦੇ ਜਸ ਦਾ ਗਾਨ ਯਹੋਵਾਹ ਦੇ ਭਵਨ ਤੋਂ ਫਾਟਕਾਂ ਤੀਕ ਦਾ ਕਾਰਜ ਸ਼ੁਰੂ ਕੀਤਾ।"

2ਹਿਜ਼ਕੀਯਾਹ ਨੇ ਹੋਮ ਦੀਆਂ ਭੇਟਾਂ ਲਈ ਕੁਝ ਆਪਣੇ ਜਾਨਵਰ ਵੀ ਭੇਟ ਕੀਤੇ। ਇਹ ਜਾਨਵਰ ਸਵੇਰ ਅਤੇ ਸ਼ਾਮ ਦੀਆਂ ਹੋਮ ਭੇਟਾਂ ਲਈ ਵਰਤੇ ਜਾਂਦੇ ਸਨ। ਇਹ ਜਾਨਵਰ ਸਬਤ ਦੇ ਦਿਨ, ਅਮਸਿਆ ਦੇ ਪਰਬ ਅਤੇ ਹੋਰ ਖਾਸ ਪਰਬਾਂ ਤੇ ਭੇਟ ਕੀਤੇ ਜਾਂਦੇ ਸਨ। ਇਹ ਸਭ ਕੁਝ ਉਵੇਂ ਹੁੰਦਾ ਜਿਵੇਂ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ।"

3ਲੋਕਾਂ ਨੂੰ ਆਪਣੀਆਂ ਫ਼ਸਲਾਂ ਅਤੇ ਹੋਰ ਵਸਤਾਂ ਵਿੱਚੋਂ ਕੁਝ ਹਿੱਸਾ ਜਾਜਕਾਂ ਅਤੇ ਲੇਵੀਆਂ ਨੂੰ ਵੀ ਦੇਣਾ ਪੈਂਦਾ ਸੀ। ਹਿਜ਼ਕੀਯਾਹ ਦਾ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੂੰ ਇਹ ਹੁਕਮ ਸੀ ਕਿ ਉਹ ਆਪਣੇ ਹਿੱਸੇ ਵਿੱਚੋਂ ਉਨ੍ਹਾਂ ਨੂੰ ਵੀ ਦੇਣ। ਇਸ ਤਰ੍ਹਾਂ ਜਾਜਕ ਅਤੇ ਲੇਵੀ ਯਹੋਵਾਹ ਦੀ ਬਿਵਸਥਾ ਵਿੱਚ ਸਾਰਾ ਦਿਨ ਉਸ ਬਿਵਸਥਾ ਅਨੁਸਾਰ ਕੰਮ ਕਰਦੇ ਸਨ।"

4ਸਾਰੇ ਦੇਸ਼ ਵਿੱਚ ਇਸ ਹੁਕਮ ਦੀ ਖਬਰ ਫ਼ੈਲ ਗਈ। ਤਦ ਇਸਰਾਏਲ ਦੇ ਲੋਕਾਂ ਨੇ ਅਨਾਜ ਦੀ ਫ਼ਸਲ ਦਾ ਪਹਿਲਾ ਹਿੱਸਾ, ਅੰਗਰੂ, ਤੇਲ, ਸ਼ਹਿਦ ਅਤੇ ਹੋਰ ਜੋ ਕੁਝ ਵੀ ਉਹ ਆਪਣੇ ਖੇਤਾਂ ਵਿੱਚ ਪੈਦਾ ਕਰਦੇ ਸਨ ਦੇਣਾ ਸ਼ੁਰੂ ਕੀਤਾ। ਉਹ ਇਨ੍ਹਾਂ ਸਭਨਾਂ ਵਸਤਾਂ ਦਾ ਦਸਵੰਧ ਲੈ ਕੇ ਆਉਂਦੇ।"

5ਇਸਰਾਏਲ ਅਤੇ ਯਹੂਦਾਹ ਦੇ ਮਨੁੱਖ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ ਉਹ ਵੀ ਆਪਣੇ ਪਸ਼ੂਆਂ ਦਾ ਦਸਵੰਧ ਲੈ ਕੇ ਆਉਂਦੇ ਸਨ। ਉਹ ਉਨ੍ਹਾਂ ਪਵਿੱਤਰ ਵਸਤਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀ ਹੋਈਆਂ ਸਨ ਉਹ ਵੀ ਲਿਆਏ ਅਤੇ ਲਿਆ ਕੇ ਉਨ੍ਹਾਂ ਦੇ ਢੇਰ ਲਗਾ ਦਿੱਤੇ।"

2Chronicles 22 illustration - 2Chronicles Chapter 22

6ਲੋਕਾਂ ਨੇ ਇਹ ਵਸਤਾਂ ਤੀਜੇ ਮਹੀਨੇ ਵਿੱਚ ਲਿਆਉਣੀਆਂ ਸ਼ੁਰੂ ਕੀਤੀਆਂ ਅਤੇ ਸੱਤਵੇਂ ਮਹੀਨੇ ਵਿੱਚ ਇਹ ਸਭ ਵਸਤਾਂ ਲਿਆਉਣੀਆਂ ਬੰਦ ਕਰ ਦਿੱਤੀਆਂ।"

7ਜਦੋਂ ਪਾਤਸ਼ਾਹ ਹਿਜ਼ਕੀਯਾਹ ਅਤੇ ਸਰਦਾਰ ਆਏ, ਤਾਂ ਉਨ੍ਹਾਂ ਨੇ ਵਸਤਾਂ ਦੇ ਅੰਬਾਰ ਲੱਗੇ ਦੇਖੇ। ਤਾਂ ਉਨ੍ਹਾਂ ਨੇ ਯਹੋਵਾਹ ਅਤੇ ਉਸ ਦੇ ਲੋਕਾਂ, ਇਸਰਾਏਲੀਆਂ ਦੀ ਉਸਤਤ ਕੀਤੀ।"

8ਤਦ ਪਾਤਸ਼ਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਵਸਤਾਂ ਦੇ ਢੇਰਾਂ ਬਾਰੇ ਪੁੱਛਿਆ।"

9ਤਾਂ ਅਜ਼ਰਯਾਹ ਜੋ ਪਰਧਾਨ ਜਾਜਕ ਅਤੇ ਜੋ ਸਾਦੋਕ ਦੇ ਘਰਾਣੇ ਦਾ ਸੀ, ਨੇ ਉਸ ਨੂੰ ਆਖਿਆ, “ਜਦੋਂ ਤੋਂ ਯਹੋਵਾਹ ਦੇ ਮੰਦਰ ਵਿੱਚ ਚੁੱਕਣ ਦੀਆਂ, ਭੇਟਾ ਲਿਆਉਣੀਆਂ ਸ਼ੁਰੂ ਕੀਤੀਆਂ ਹਨ, ਤਦ ਤੋਂ ਅਸੀਂ ਬਹੁਤ ਕੁਝ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਕਿ ਯਹੋਵਾਹ ਨੇ ਆਪਣੇ ਲੋਕਾਂ ਨੂੰ ਬਰਕਤ ਬਖਸ਼ੀ ਹੈ। ਇਹੀ ਕਾਰਨ ਹੈ ਕਿ ਅਜੇ ਵੀ ਇੰਨਾ ਢੇਰ ਬਚਿਆ ਪਿਆ ਹੈ।”"

10ਤਦ ਹਿਜ਼ਕੀਯਾਹ ਨੇ ਜਾਜਕਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਗੋਦਾਮ ਤਿਆਰ ਕਰਾਉਣ ਦਾ ਹੁਕਮ ਦਿੱਤਾ। ਤਾਂ ਅਜਿਹਾ ਹੀ ਕੀਤਾ ਗਿਆ।"

2Chronicles 22 illustration - 2Chronicles Chapter 22

11ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਸਿਆਣਪ ਨਾਲ ਯਹੋਵਾਹ ਦੇ ਮੰਦਰ ਦੇ ਗੋਦਾਮਾਂ ਵਿੱਚ ਸੰਭਾਲਿਆ ਗਿਆ। ਇਹ ਸਾਰੀ ਚੜ੍ਹਤ ਦਾ ਕਾਨਨਯਾਹ ਲੇਵੀ ਹਾਕਮ ਸੀ ਅਤੇ ਦੂਜੇ ਨੰਬਰ ਤੇ ਸ਼ਮਈ ਸੀ ਜੋ ਇਸ ਸਭ ਦਾ ਹਾਕਮ ਸੀ। ਸ਼ਮਈ ਕਾਨਨਯਾਹ ਦਾ ਭਰਾ ਸੀ।"

12ਕਾਨਨਯਾਹ ਅਤੇ ਉਸਦਾ ਭਰਾ ਸ਼ਮਈ ਇਨ੍ਹਾਂ ਲੋਕਾਂ ਉੱਪਰ ਹਾਕਮ ਸਨ: ਯਹੀਏਲ, ਅਜ਼ਜ਼ਯਾਹ, ਨਹਥ, ਅਸਾਹੇਲ, ਯਰੀਮੋਥ, ਯੋਜ਼ਾਬਾਦ, ਏਲੀਏਲ, ਯਿਸਮਕਯਾਹ, ਮਹਥ ਅਤੇ ਬਨਾਯਾਹ। ਹਿਜ਼ਕੀਯਾਹ ਪਾਤਸ਼ਾਹ ਅਤੇ ਯਹੋਵਾਹ ਦੇ ਮੰਦਰ ਦਾ ਕਰਮਚਾਰੀ ਅਜ਼ਰਯਾਹ ਨੇ ਉਨ੍ਹਾਂ ਆਦਮੀਆਂ ਨੂੰ ਚੁਣਿਆ।"

Chapter Complete

You have read 2Chronicles 22

12 verses