1ਮਨੱਸ਼ਹ ਨੇ ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਵਿੱਚ ਜੋ ਲੋਕ ਰਹਿ ਰਹੇ ਸਨ, ਉਨ੍ਹਾਂ ਨੂੰ ਗ਼ਲਤ ਕੰਮਾਂ ਲਈ ਪ੍ਰੇਰਿਆ। ਇਨ੍ਹਾਂ ਲੋਕਾਂ ਨੇ ਉਨ੍ਹਾਂ ਕੌਮਾਂ ਨਾਲੋਂ ਵੀ ਵੱਧ ਬੁਰੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੇ ਬਰਬਾਦ ਕਰਵਾਇਆ ਸੀ।"
2ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲ ਕਰਨ ਦੀ ਕੋਸਿਸ਼ ਕੀਤੀ ਪਰ ਉਨ੍ਹਾਂ ਨੇ ਗੱਲ ਨਾ ਸੁਣੀ।"
3ਇਸ ਲਈ ਯਹੋਵਾਹ ਨੇ ਅੱਸ਼ੂਰ ਦੀ ਸੈਨਾ ਦੇ ਕਮਾਂਡਰਾਂ ਨੂੰ ਉਨ੍ਹਾਂ ਉੱਪਰ ਹਮਲਾ ਕਰਨ ਲਈ ਭੇਜਿਆ। ਉਹ ਕਮਾਂਡਰ ਮਨੱਸ਼ਹ ਦੇ ਨੱਕ ਵਿੱਚ ਨੱਥ ਪਾ ਕੇ, ਉਸ ਦੇ ਹੱਥਾਂ ਨੂੰ ਹੱਥਕੜੀਆਂ ਲਗਾ ਕੇ ਉਸ ਨੂੰ ਬਾਬਲ ਨੂੰ ਲੈ ਆਏ।"
4ਜਦੋਂ ਮਨੱਸ਼ਹ ਤੇ ਇਹ ਬਿਪਤਾ ਆ ਪਈ ਤਾਂ ਫ਼ਿਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕਰਨ ਲੱਗਾ ਕਿ ਉਸਦੀ ਮਦਦ ਕਰੇ। ਇਉਂ ਉਸ ਨੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਆਪਣੇ ਵੱਡੇਰਿਆਂ ਵਾਂਗ ਨਿਮਰਤਾ ਵਿਖਾਈ।"
5ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਮਿੰਨਤ ਕੀਤੀ ਕਿ ਉਹ ਉਸਤੇ ਰਹਿਮ ਕਰੇ। ਤਾਂ ਯਹੋਵਾਹ ਨੇ ਮਨੱਸ਼ਹ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਨੂੰ ਖਿਮਾ ਕਰ ਦਿੱਤਾ। ਯਹੋਵਾਹ ਨੇ ਮੁੜ ਉਸ ਨੂੰ ਯਰੂਸ਼ਲਮ ਆਪਣੇ ਰਾਜ ਉੱਪਰ ਜਾਣ ਦਿੱਤਾ। ਤਦ ਮਨੱਸ਼ਹ ਨੂੰ ਸੋਝੀ ਆਈ ਕਿ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ।"

6ਇਸ ਘਟਨਾ ਉਪਰੰਤ ਮਨੱਸ਼ਹ ਨੇ ਦਾਊਦ ਦੇ ਸ਼ਹਿਰ ਬਾਹਰ ਵੱਲ ਇੱਕ ਕੰਧ ਬਣਵਾਈ। ਇਹ ਦੀਵਾਰ ਗੀਹੋਨ ਦੇ ਪੱਛਮ ਵੱਲ ਕਿਦਰੋਨ ਵਾਦੀ ਵਿੱਚੋਂ ਮੱਛੀ ਫ਼ਾਟਕ ਦੇ ਪ੍ਰਵੇਸ਼ ਦੁਆਰ ਅਤੇ ਓਫ਼ਲ ਪਹਾੜੀ ਦੇ ਦੁਆਲੇ ਨੂੰ ਘੇਰਦੀ ਸੀ। ਇਹ ਦੀਵਾਰ ਉਸ ਨੇ ਬੜੀ ਉੱਚੀ ਬਣਾਈ। ਫ਼ਿਰ ਉਸ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਅਫ਼ਸਰ ਚੁਣੇ।"
7ਮਨੱਸ਼ਹ ਨੇ ਉੱਥੋਂ ਓਪਰੇ ਦੇਵਤਿਆਂ ਨੂੰ ਚੁੱਕ ਦਿੱਤਾ। ਉਸ ਨੇ ਯਹੋਵਾਹ ਦੇ ਮੰਦਰ ਵਿੱਚੋਂ ਦੇਵਤਿਆਂ ਦੇ ਬੁੱਤਾਂ ਨੂੰ ਬਾਹਰ ਕੱਢ ਦਿੱਤਾ। ਜਿਹੜੇ ਪਹਾੜੀ ਵਾਲੇ ਮੰਦਰ ਉੱਤੇ ਤੇ ਯਰੂਸ਼ਲਮ ਵਿੱਚ ਉਸ ਨੇ ਜਗਵੇਦੀਆਂ ਬਣਾਈਆਂ ਸਨ ਉਹ ਵੀ ਚੁੱਕ ਦਿੱਤੀਆਂ। ਇਹ ਸਭ ਕੁਝ ਉਸ ਨੇ ਯਰੂਸ਼ਲਮ ਵਿੱਚੋਂ ਬਾਹਰ ਕੱਢ ਸੁੱਟਿਆ।"
8ਫ਼ਿਰ ਉਸ ਨੇ ਉੱਥੇ ਯਹੋਵਾਹ ਦੀ ਜਗਵੇਦੀ ਬਣਾਈ ਅਤੇ ਉਸ ਉੱਪਰ ਸੁੱਖ-ਸਾਂਦ ਦੀਆਂ ਭੇਟਾਂ ਅਤੇ ਧੰਨਵਾਦ ਦੀਆਂ ਭੇਟਾਂ ਚੜ੍ਹਾਈਆਂ। ਮਨੱਸ਼ਹ ਨੇ ਫ਼ਿਰ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਕਰਨ ਦਾ ਹੁਕਮ ਦਿੱਤਾ।"
9ਤਦ ਵੀ ਲੋਕ ਅਜੇ ਤੀਕ ਉਚਿਆਂ ਥਾਵਾਂ ਤੇ ਬਲੀ ਚੜ੍ਹਾਉਂਦੇ ਰਹੇ, ਪਰ ਇਹ ਬਲੀ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਸੀ।"
10ਮਨੱਸ਼ਹ ਨੇ ਹੋਰ ਜਿਹੜੇ ਕਾਰਜ ਕੀਤੇ ਅਤੇ ਜਿਹੜੀਆਂ ਪ੍ਰਾਰਥਨਾ ਉਸ ਨੇ ਆਪਣੇ ਪਰਮੇਸ਼ੁਰ ਅੱਗੇ ਕੀਤੀਆਂ ਅਤੇ ਉਨ੍ਹਾਂ ਨਬੀਆਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਉਂ ਨਾਲ ਉਸ ਨਾਲ ਕੀਤੀਆਂ ਸਨ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਦਫ਼ਤਰੀ ਲੇਖਿਆਂ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ।"

11ਮਨੱਸ਼ਹ ਦੀ ਪ੍ਰਾਰਥਨਾਵਾਂ ਅਤੇ ਕਿਵੇਂ ਪਰਮੇਸ਼ੁਰ ਨੇ ਉਸਦੀਆਂ ਪ੍ਰਾਰਥਨਾਵਾਂ ਕਬੂਲ ਕਰਕੇ ਉਸ ਤੇ ਰਹਿਮਤ ਕੀਤੀ ਇਹ ਸਭ ਨਬੀਆਂ ਦੀ ਪੋਥੀ ਵਿੱਚ ਦਰਜ ਹੈ, ਇਸ ਤੋਂ ਪਹਿਲਾਂ ਮਨੱਸ਼ਹ ਦੇ ਸਾਰੇ ਪਾਪ ਜੋ ਉਸ ਨੇ ਆਪਣੇ ਆਪ ਨੂੰ ਨਿਮਰਤਾ ’ਚ ਲਿਆਉਣ ਤੋਂ ਪਹਿਲਾਂ ਕੀਤੇ ਸਨ, ਅਤੇ ਉਹ ਥਾਵਾਂ ਜਿੱਥੇ ਉਸ ਨੇ ਉੱਚੀਆਂ ਥਾਵਾਂ ਬਣਵਾਈਆਂ, ਅਤੇ ਜਿੱਥੇ ਉਸ ਨੇ ਅਸ਼ੇਰਾਹ ਦੇ ਥੰਮ ਅਤੇ ਬੁੱਤ ਸਥਾਪਿਤ ਕੀਤੇ ਸਨ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।"
12ਮਨੱਸ਼ਹ ਦੀ ਮੌਤ ਉਪਰੰਤ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਮਨੱਸ਼ਹ ਨੂੰ ਲੋਕਾਂ ਨੇ ਉਸ ਦੇ ਰਾਜ ਮਹਿਲ ਵਿੱਚ ਹੀ ਦਫ਼ਨਾਇਆ ਅਤੇ ਉਸਦੀ ਜਗ੍ਹਾ ਉਸਦਾ ਪੁੱਤਰ ਆਮੋਨ ਨਵਾਂ ਪਾਤਸ਼ਾਹ ਬਣਿਆ।"
13ਯਹੂਦਾਹ ਦਾ ਪਾਤਸ਼ਾਹ ਆਮੋਨ ਆਮੋਨ 22 ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ।"
14ਆਮੋਨ ਨੇ ਆਪਣੇ ਪਿਤਾ ਮਨੱਸ਼ਹ ਵਾਂਗ ਹੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਸ ਨੇ ਉਨ੍ਹਾਂ ਸਾਰੇ ਬੁੱਤਾਂ ਨੂੰ ਬਲੀਆਂ ਚੜ੍ਹਾਈਆਂ ਜੋ ਉਸ ਦੇ ਪਿਤਾ ਮਨੱਸ਼ਹ ਨੇ ਬਣਵਾਏ ਸਨ ਅਤੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਕੀਤੀ।"
15ਜਿਵੇਂ ਮਨੱਸ਼ਹ ਨੇ ਯਹੋਵਾਹ ਅੱਗੇ ਪ੍ਰਾਸਚਿਤ ਕਰਕੇ ਆਪਣੀ ਭੁੱਲ ਬਖਸ਼ਵਾ ਲਈ ਸੀ ਆਮੋਨ ਨੇ ਇਉਂ ਨਾ ਕੀਤਾ ਸਗੋਂ ਹੋਰ ਵੱਧ ਪਾਪ ਕੀਤੇ।"

16ਤਾਂ ਆਮੋਨ ਦੇ ਸੇਵਕਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਦੇ ਘਰ ਵਿੱਚ ਹੀ ਉਸ ਨੂੰ ਵੱਢ ਸੁੱਟਿਆ।"
17ਪਰ ਯਹੂਦਾਹ ਦੇ ਲੋਕਾਂ ਨੇ ਉਨ੍ਹਾਂ ਸਾਰੇ ਸੇਵਕਾਂ ਨੂੰ ਵੱਢ ਸੁੱਟਿਆ, ਜਿਨ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਇਹ ਸਾਜ਼ਿਸ਼ ਘੜੀ ਸੀ। ਤਦ ਲੋਕਾਂ ਨੇ ਯੋਸੀਯਾਹ ਨੂੰ ਨਵਾਂ ਪਾਤਸ਼ਾਹ ਚੁਣਿਆ। ਯੋਸੀਯਾਹ ਆਮੋਨ ਦਾ ਪੁੱਤਰ ਸੀ।"
18ਯਹੂਦਾਹ ਦਾ ਪਾਤਸ਼ਾਹ ਯੋਸੀਯਾਹ ਯੋਸੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਕੁੱਲ ਅੱਠ ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 31ਵਰ੍ਹੇ ਰਾਜ ਕੀਤਾ।"
19ਯੋਸੀਯਾਹ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਦਾ ਵਿਹਾਰ ਉਸ ਦੇ ਪੁਰਖੇ ਦਾਊਦ ਵਰਗਾ ਹੀ ਸੀ, ਅਤੇ ਉਸ ਨੇ ਚੰਗੇ ਕੰਮਾਂ ਕਰਨ ਤੋਂ ਮੂੰਹ ਨਾ ਮੋੜਿਆ।"
20ਜਦੋਂ ਯੋਸੀਯਾਹ ਆਪਣੀ ਪਾਤਸ਼ਾਹੀ ਦੇ ਅੱਠਵੇਂ ਵਰ੍ਹੇ ’ਚ ਸੀ ਤਾਂ ਉਸ ਨੇ ਪਰਮੇਸ਼ੁਰ ਨੂੰ ਮੰਨਣਾ ਸ਼ੁਰੂ ਕਰ ਦਿੱਤਾ। ਉਸ ਪਰਮੇਸ਼ੁਰ ਨੂੰ ਉਸ ਨੇ ਮੰਨਿਆ ਜਿਸ ਨੂੰ ਉਸ ਦੇ ਪੁਰਖਿਆਂ ਚੋ ਦਾਊਦ ਨੇ ਮੰਨਿਆ ਸੀ। ਅਤੇ ਆਪਣੇ ਰਾਜ ਦੇ 12ਵਰ੍ਹੇ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਜਿੱਥੇ ਉਚਿਆਂ ਥਾਵਾਂ ਅਤੇ ਟੁੰਡੇ ਦੇਵਤਿਆਂ ਨੂੰ ਘੜਿਆ ਗਿਆ ਸੀ ਅਤੇ ਢਾਲੇ ਹੋਏ ਬੁੱਤਾਂ ਨੂੰ ਸਾਜਿਆ ਗਿਆ ਸੀ, ਇਨ੍ਹਾਂ ਸਭਨਾਂ ਦਾ ਉਸ ਨੇ ਸਫ਼ਾਇਆ ਕਰ ਦਿੱਤਾ।"

21ਲੋਕਾਂ ਨੇ ਉੱਥੋਂ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ। ਇਹ ਢਾਹ-ਢੁਹਾਈ ਉਨ੍ਹਾਂ ਯੋਸੀਯਾਹ ਦੇ ਸਾਹਮਣੇ ਕੀਤੀ। ਫ਼ੇਰ ਉਸ ਨੇ ਧੂਪ ਦੀਆਂ ਉਹ ਜਗਵੇਦੀਆਂ ਢਾਹ ਦਿੱਤੀਆਂ, ਜੋ ਲੋਕਾਂ ਦੇ ਉੱਪਰ ਉੱਚੀਆਂ ਖਲੋਤੀਆਂ ਸਨ। ਉਸ ਨੇ ਘੜੇ ਹੋਏ ਬੁੱਤਾਂ ਅਤੇ ਢਾਲੇ ਹੋਏ ਬੁੱਤਾਂ ਨੂੰ ਢਾਹ ਦਿੱਤਾ। ਉਸ ਨੇ ਉਨ੍ਹਾਂ ਬੁੱਤਾਂ ਦਾ ਚੂਰਾ ਬਣਾ ਦਿੱਤਾ। ਫ਼ੇਰ ਯੋਸੀਯਾਹ ਨੇ ਉਸ ਚੂਰੇ ਨੂੰ ਉਨ੍ਹਾਂ ਲੋਕਾਂ ਦੀਆਂ ਕਬਰਾਂ ਤੇ ਛਿੜਕ ਦਿੱਤਾ ਜਿਨ੍ਹਾਂ ਨੇ ਬਆਲ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ ਸਨ।"
22ਯੋਸੀਯਾਹ ਨੇ ਉਨ੍ਹਾਂ ਜਾਜਕਾਂ ਦੀਆਂ ਹੱਡੀਆਂ ਨੂੰ ਵੀ ਸਾੜ ਦਿੱਤਾ ਜਿਨ੍ਹਾਂ ਨੇ ਆਪਣੀ ਜਗਵੇਦੀ ਉੱਪਰ ਬਆਲ ਦੇਵਤਿਆਂ ਦੀ ਸੇਵਾ ਕੀਤੀ। ਇਉਂ ਯੋਸੀਯਾਹ ਨੇ ਯਹੂਦਾਹ ਅਤੇ ਯਰੂਸਲਮ ਵਿੱਚੋਂ ਮੂਰਤੀ ਉਪਾਸਨਾ ਦਾ ਖਾਤਮਾ ਕੀਤਾ।"
23ਯੋਸੀਯਾਹ ਨੇ ਮਨੱਸ਼ਹ, ਅਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਅਤੇ ਨਫ਼ਤਾਲੀ ਅਤੇ ਉਨ੍ਹਾਂ ਦੇ ਦੁਆਲੇ ਦਿਆਂ ਉਜਾੜਾਂ ਵਿੱਚ ਵੀ ਅਜਿਹਾ ਹੀ ਕੀਤਾ।"
24ਯੋਸੀਯਾਹ ਨੇ ਜਗਵੇਦੀਆਂ ਅਤੇ ਅਸੇਰਾਹ ਦੇ ਥੰਮਾਂ ਨੂੰ ਢਾਹ ਦਿੱਤਾ। ਉਸ ਨੇ ਬੁੱਤਾਂ ਦਾ ਚੂਰਾ ਕਰ ਦਿੱਤਾ। ਉਸ ਨੇ ਇਸਰਾਏਲ ਦੇ ਦੇਸ਼ ਵਿੱਚ ਬਆਲ ਦੀ ਉਪਾਸਨਾ ਕਰਨ ਲਈ ਵਰਤੀਆਂ ਜਾਣ ਵਾਲੀਆਂ ਸਾਰੀਆਂ ਧੂਪ ਦੀਆਂ ਜਗਵੇਦੀਆਂ ਢਾਹ ਦਿੱਤੀਆਂ। ਫ਼ੇਰ ਉਹ ਯਰੂਸ਼ਲਮ ਨੂੰ ਵਾਪਸ ਪਰਤਿਆ।"
25ਆਪਣੀ ਪਾਤਸ਼ਾਹੀ ਦੇ ਅੱਠਾਰ੍ਹਵੇਂ ਵਰ੍ਹੇ ਜਦੋਂ ਉਹ ਦੇਸ ਅਤੇ ਮੰਦਰ ਨੂੰ ਸਾਫ਼ ਕਰ ਚੁੱਕਿਆ ਤਾਂ ਉਸ ਨੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯੋਆਹਾਜ਼ ਦੇ ਪੁੱਤਰ ਯੋਆਹ ਲਿਖਾਰੀ ਕੋਲ ਭੇਜਿਆ ਜੋ ਸਾਰੀਆਂ ਘਟਨਾਵਾਂ ਬਾਰੇ ਲਿਖਦਾ ਹੁੰਦਾ ਸੀ ਕਿ ਯਹੋਵਾਹ ਉਸ ਦੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਕਰਵਾਉਣ।"

26ਤਦ ਉਹ ਹਿਲਕੀਯਾਹ ਪ੍ਰਧਾਨ ਜਾਜਕ ਕੋਲ ਗਏ। ਉਨ੍ਹਾਂ ਨੇ ਉਸ ਨੂੰ ਉਹ ਦੌਲਤ ਦਿੱਤੀ ਜਿਹੜੀ ਲੋਕਾਂ ਨੇ ਯਹੋਵਾਹ ਦੇ ਮੰਦਰ ਲਈ ਦਿੱਤੀ ਸੀ। ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਅਫ਼ਰਾਈਮ ਦੇ ਹੱਥੋਂ ਅਤੇ ਬਾਕੀ ਦੇ ਬਚੇ ਹੋਏ ਇਸਰਾਏਲੀਆਂ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ, ਉਸ ਨੂੰ ਦੇ ਦਿੱਤੀ।"
27ਤਦ ਲੇਵੀਆਂ ਨੇ ਉਨ੍ਹਾਂ ਕਰਿੰਦਿਆਂ ਨੂੰ ਮਾਲ ਅਤੇ ਧੰਨ ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਦੇਖ-ਰੇਖ ਕਰ ਰਹੇ ਸਨ। ਅਤੇ ਦੇਖ-ਰੇਖ ਕਰਨ ਵਾਲਿਆਂ ਨੇ ਉਨ੍ਹਾਂ ਕਰੰਦਿਆਂ ਨੂੰ ਧਨ-ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਸਨ।"
28ਇਸ ਤੋਂ ਇਲਾਵਾ, ਤਰਖਾਣਾਂ ਅਤੇ ਰਾਜਾਂ ਨੂੰ ਧੰਨ ਦਿੱਤਾ ਗਿਆ ਤਾਂ ਜੋ ਉਹ ਪੱਥਰ ਅਤੇ ਲੱਕੜ ਖਰੀਦ ਸੱਕਣ, ਜਿਹੜੀ ਕਿ ਇਮਾਰਤ ਨੂੰ ਫਿਰ ਤੋਂ ਬਨਾਉਣ ਲਈ ਲੋੜੀਂਦੀ ਸੀ। ਉਨ੍ਹਾਂ ਨੂੰ ਮੰਦਰ ਦੇ ਉਨ੍ਹਾਂ ਘਰਾਂ ਲਈ ਵੀ ਰਕਮ ਦਿੱਤੀ ਸੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਨ੍ਹਾਂ ਦੀ ਅਣਗਿਹਲੀ ਕਾਰਣ ਢਹਿ ਲੈਣ ਦਿੱਤਾ ਸੀ। ਉਨ੍ਹਾਂ ਨੂੰ ਇਨ੍ਹਾਂ ਘਰਾਂ ਲਈ ਸ਼ਤੀਰਾਂ ਬਨਾਉਣ ਲਈ ਕਿਹਾ ਗਿਆ ਸੀ। ਮਰਾਰੀ ਦੇ ਘਰਾਣੇ ਵਿੱਚੋਂ ਯਹਤ ਅਤੇ ਓਬਦਯਾਹ ਨੇ ਅਤੇ ਕੋਹਾਥੀਆਂ ਦੇ ਘਰਾਣੇ ਵਿੱਚੋਂ ਜ਼ਕਰਯਾਹ ਅਤੇ ਮਸ਼ੁੱਲਮ ਨੇ ਲੇਵੀਆਂ ਅਤੇ ਉਨ੍ਹਾਂ ਸਾਰਿਆਂ ਦੀ ਨਿਗਰਾਨੀ ਕੀਤੀ ਜਿਹੜੇ ਸੰਗੀਤਕ ਸਾਜਾਂ ਦੇ ਮਾਹਰ ਸਨ।"
You have read 2Chronicles 25
28 verses