1ਲੇਵੀ ਮਜਦੂਰਾਂ ਦੇ ਇੰਚਾਰਜ ਸਨ ਅਤੇ ਸਾਰੇ ਕਾਮਿਆਂ ਦੀ ਉਨ੍ਹਾਂ ਦੇ ਵੱਖੋ-ਵੱਖ ਕੰਮਾਂ ਵਿੱਚ ਅਗਵਾਈ ਕੀਤੀ। ਕੁਝ ਲੇਵੀਆਂ ਨੇ ਮੁਨਸ਼ੀਆਂ, ਅਫ਼ਸਰਾਂ ਅਤੇ ਦਰਬਾਨਾਂ ਆਦਿ ਦਾ ਕਾਰਜ ਵੀ ਸੰਭਾਲਿਆ।"
2ਬਿਵਸਥਾ ਦੀ ਪੋਥੀ ਦਾ ਲੱਭਣਾ ਜਦ ਉਹ ਦੌਲਤ ਜੋ, ਯਹੋਵਾਹ ਦੇ ਮੰਦਰ ਵਿੱਚ ਲਿਆਂਦੀ ਗਈ ਸੀ, ਬਾਹਰ ਕੱਢ ਰਹੇ ਸਨ ਤਦ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਕਿ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਲੱਭੀ।"
3ਤਦ ਹਿਲਕੀਯਾਹ ਨੇ ਸ਼ਾਫ਼ਾਨ ਮੁਨਸ਼ੀ ਨੂੰ ਆਖਿਆ, “ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ!” ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦੇ ਦਿੱਤੀ।"
4ਸ਼ਾਫ਼ਾਨ ਇਹ ਪੋਥੀ ਪਾਤਸ਼ਾਹ ਯੋਸੀਯਾਹ ਕੋਲ ਲੈ ਕੇ ਆਇਆ ਅਤੇ ਉਸ ਨੇ ਪਾਤਸ਼ਾਹ ਨੂੰ ਕਿਹਾ, “ਤੁਹਾਡੇ ਸੇਵਕ ਜਿਵੇਂ ਜੋ ਜੋ ਤੁਸੀਂ ਹੁਕਮ ਦਿੱਤਾ ਸੀ ਤਿਵੇਂ ਕਰ ਰਹੇ ਹਨ।"
5ਉਹ ਦੌਲਤ ਜਿਹੜੀ ਯਹੋਵਾਹ ਦੇ ਮੰਦਰ ਵਿੱਚੋਂ ਮਿਲੀ ਉਸ ਨੂੰ ਦੇਖ ਭਾਲ ਕਰਨ ਵਾਲਿਆਂ ਨੂੰ ਅਤੇ ਕਰਿੰਦਿਆਂ ਨੂੰ ਦੇ ਦਿੱਤੀ।”"

6ਤਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਕਿਹਾ, “ਹਿਲਕੀਯਾਹ ਜਾਜਕ ਨੇ ਮੈਨੂੰ ਪੋਥੀ ਸੌਂਪੀ ਹੈ।” ਤਦ ਸ਼ਾਫ਼ਾਨ ਨੇ ਉਹ ਪੋਥੀ ਯੋਸੀਯਾਹ ਪਾਤਸ਼ਾਹ ਦੇ ਸਾਹਮਣੇ ਖੜ੍ਹ ਕੇ ਪੜ੍ਹ ਕੇ ਸੁਣਾਈ।"
7ਜਦੋਂ ਯੋਸੀਯਾਹ ਪਾਤਸ਼ਾਹ ਨੇ ਬਿਵਸਥਾ ਦੇ ਵਾਕ ਸੁਣੇ ਤਾਂ ਉਸ ਨੇ ਆਪਣੇ ਵਸਤਰ ਫ਼ਾੜ ਲਏ।"
8ਤਾਂ ਪਾਤਸ਼ਾਹ ਨੇ ਹਿਲਕੀਯਾਹ ਨੂੰ, ਸ਼ਾਫ਼ਾਨ ਦੇ ਪੁੱਤਰ ਅਹੀਕਾਮ ਮੀਕਹ ਦੇ ਪੁੱਤਰ ਅਬਦੋਨ, ਸ਼ਾਫ਼ਾਨ ਮੁਨਸ਼ੀ ਨੂੰ ਅਤੇ ਅਸਾਯਾਹ ਸੇਵਕ ਨੂੰ ਹੁਕਮ ਦਿੱਤਾ।"
9ਪਾਤਸ਼ਾਹ ਨੇ ਆਖਿਆ, “ਜਾਓ ਅਤੇ ਮੇਰੇ ਵੱਲੋਂ ਅਤੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ, ਇਸ ਪੋਥੀ ਦੀਆਂ ਗੱਲਾਂ ਦੇ ਬਾਰੇ, ਜੋ ਲੱਭੀ ਹੈ, ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਕਿ ਯਹੋਵਾਹ ਦੀ ਭਾਰੀ ਕਰੋਪੀ ਸਾਡੇ ਉੱਪਰ ਹੋਈ ਹੈ ਕਿਉਂ ਜੋ ਸਾਡੇ ਵੱਡੇਰਿਆਂ ਨੇ ਯਹੋਵਾਹ ਦੇ ਬਚਨਾਂ ਦਾ ਪਾਲਨ ਨਹੀਂ ਕੀਤਾ। ਸਾਡੇ ਪੁਰਖਿਆਂ ਨੇ, ਜਿਵੇਂ ਇਸ ਪੋਥੀ ਵਿੱਚ ਹੁਕਮ ਸੀ ਕਰਨ ਦਾ ਉਵੇਂ ਨਹੀਂ ਕੀਤਾ।”"
10ਤਾਂ ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਹੁਲਦਾਹ ਨਬੀਆਂ ਕੋਲ ਗਏ। ਹੁਲਦਾਹ ਸ਼ੱਲੁਮ ਦੀ ਪਤਨੀ ਸੀ ਜੋ ਕਿ ਤਾਕਹਥ ਦਾ ਪੁੱਤਰ ਸੀ। ਤਾਕਹਥ ਹਸਰਾਹ ਦਾ ਪੁੱਤਰ ਸੀ। ਹਸਰਾਹ ਪਾਤਸ਼ਾਹ ਦੇ ਤੋਸ਼ੇ ਖਾਨੇ ਦਾ ਰੱਖਵਾਲਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਮੁਹੱਲੇ ਵਿੱਚ ਰਹਿੰਦੀ ਸੀ। ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕਾਂ ਨੇ ਇਹ ਸਾਰੀ ਗੱਲ ਹੁਲਦਾਹ ਨੂੰ ਜਾਕੇ ਸੁਣਾਈ।"

11ਹੁਲਦਾਹ ਨੇ ਉਨ੍ਹਾਂ ਨੂੰ ਕਿਹਾ, “ਯੋਸੀਯਾਹ ਪਾਤਸ਼ਾਹ ਨੂੰ ਜਾਕੇ ਕਹਿਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ:"
12‘ਮੈਂ ਇਸ ਥਾਂ ਅਤੇ ਇੱਥੋਂ ਦੇ ਵਾਸੀਆਂ ਉੱਪਰ ਕਰੋਪੀ ਲਿਆਉਣ ਵਾਲਾ ਹਾਂ। ਜੋ ਕੁਝ ਵੀ ਪਾਤਸ਼ਾਹ ਦੇ ਸਾਹਮਣੇ ਗੱਲਾਂ ਪੜ੍ਹਕੇ ਸੁਣਾਈਆਂ ਗਈਆਂ ਹਨ, ਜੋ ਇਸ ਪੋਥੀ ਵਿੱਚ ਲਿਖੀਆਂ ਹਨ, ਇਹ ਸਭ ਕੁਝ ਇੱਥੇ ਵਾਪਰੇਗਾ।"
13ਅਜਿਹਾ ਇਸ ਲਈ ਹੋਵੇਗਾ ਕਿਉਂ ਕਿ ਲੋਕਾਂ ਨੇ ਮੈਨੂੰ ਛੱਡ ਕੇ ਝੂਠੇ ਦੇਵਤਿਆਂ ਅੱਗੇ ਧੂਪ ਧੁਖਾਉਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਲੋਕਾਂ ਨੇ ਸਭ ਬੁਰਿਆਈਆਂ ਕਰਕੇ ਮੈਨੂੰ ਕਰੋਧ ਚੜ੍ਹਾਇਆ ਹੈ, ਇਸ ਲਈ ਇਸ ਥਾਵੇਂ ਮੈਂ ਆਪਣੀ ਕਰੋਪੀ ਵਰਸਾਵਾਂਗਾ ਜੋ ਕਿ ਬਲਦੀ ਅੱਗ ਵਾਂਗ ਹੁਣ ਬੁਝਣ ਵਾਲਾ ਨਹੀਂ।’"
14“ਪਰ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਜਾ ਕੇ ‘ਇਉਂ ਆਖਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਫ਼ਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਬਾਰੇ ਜੋ ਤੂੰ ਸੁਣੀਆਂ ਹਨ:"
15ਯੋਸੀਯਾਹ ਤੂੰ ਪਰਾਸਚਿਤ ਕਰਕੇ ਆਪਣੇ-ਆਪ ਨੂੰ ਨਿਮ੍ਰ ਬਣਾਇਆ ਅਤੇ ਆਪਣੇ ਵਸਤਰ ਵੀ ਪਾੜ ਲਏ ਲਏ ਆਪਣੀ ਸ਼ਰਮਸਾਰੀ ਕਾਰਣ ਤੂੰ ਮੇਰੇ ਅੱਗੇ ਮਿੰਨਤ ਅਤੇ ਬੇਨਤੀ ਕੀਤੀ। ਤੂੰ ਮੇਰੇ ਅੱਗੇ ਰੋਇਆ ਅਤੇ ਮੈਂ ਤੇਰੇ ਸ਼ਬਦਾਂ ਨੂੰ ਵੀ ਸੁਣਿਆ ਹੈ, ਯਹੋਵਾਹ ਆਖਦਾ ਹੈ।"

16ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਪਰ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਜਾਵੇਂਗਾ। ਜੋ ਵੀ ਕਰੋਪੀ ਮੈਂ ਇਸ ਥਾਂ ਤੇ ਅਤੇ ਇਨ੍ਹਾਂ ਲੋਕਾਂ ਉੱਪਰ ਲਿਆਵਾਂਗਾ, ਤੈਨੂੰ ਉਹ ਨਹੀਂ ਵੇਖਣੀ-ਭੋਗਣੀ ਪਵੇਗੀ, ਕਿਉਂ ਕਿ ਤੂੰ ਮੇਰੇ ਅਧੀਨ ਹੋਇਆ ਹੈਂ!’” ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਇਹ ਸੁਨੇਹਾ ਲੈ ਕੇ ਪਾਤਸ਼ਾਹ ਯੋਸੀਯਾਹ ਕੋਲ ਵਾਪਸ ਆਏ।"
17ਤਦ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗਾਂ ਦੀ ਇੱਕ ਸਭਾ ਆਪਣੇ ਕੋਲ ਬੁਲਾਈ।"
18ਪਾਤਸ਼ਾਹ ਯਹੋਵਾਹ ਦੇ ਮੰਦਰ ਗਿਆ। ਪਾਤਸ਼ਾਹ ਦੇ ਨਾਲ ਸਾਰੇ ਯਹੂਦਾਹ ਦੇ ਲੋਕ, ਯਰੂਸ਼ਲਮ ਵਿੱਚ ਰਹਿੰਦੇ ਲੋਕ, ਜਾਜਕ ਲੇਵੀ ਅਤੇ ਖਾਸ ਅਤੇ ਆਮ ਲੋਕ ਸਭ ਗਏ। ਯੋਸੀਯਾਹ ਨੇ ਬਿਵਸਥਾ ਦੀ ਪੋਥੀ ਦੇ ਬਚਨ ਉਨ੍ਹਾਂ ਅੱਗੇ ਪੜ੍ਹਕੇ ਸੁਣਾਏ, ਜਿਹੜੀ ਕਿ ਯਹੋਵਾਹ ਦੇ ਮੰਦਰ ਵਿੱਚੋਂ ਲੱਭੀ ਸੀ।"
19ਤਦ ਪਾਤਸ਼ਾਹ ਆਪਣੀ ਥਾਂ ਤੇ ਖੜ੍ਹਾ ਹੋਇਆ ਅਤੇ ਉਸ ਨੇ ਯਹੋਵਾਹ ਦੇ ਨਾਲ ਇੱਕ ਇਕਰਾਰਨਾਮਾ ਬੰਨ੍ਹਿਆ। ਉਸ ਨੇ ਇਹ ਨੇਮ ਕੀਤਾ ਕਿ ਅਸੀਂ ਯਹੋਵਾਹ ਦੇ ਕਹੇ ਅਨੁਸਾਰ ਤੁਰਾਂਗੇ ਅਤੇ ਉਸ ਦੇ ਹੁਕਮ ਉਸਦੀਆਂ ਸਿੱਖਿਆਵਾਂ ਅਤੇ ਉਸ ਦੀਆਂ ਬਿਧੀਆਂ ਦੀਆਂ ਆਪਣੇ ਤਨ-ਮਨ ਨਾਲ ਪਾਲਨਾ ਕਰਾਂਗੇ। ਉਸ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਨੂੰ ਤਹਿ ਦਿਲੋਂ ਮੰਨ ਕੇ ਉਸ ਉੱਪਰ ਪੂਰਨੇ ਪਾਵਾਂਗੇ।"
20ਤਦ ਪਾਤਸ਼ਾਹ ਨੇ ਉਨ੍ਹਾਂ ਸਾਰਿਆਂ ਕੋਲੋਂ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਸਨ ਉਨ੍ਹਾਂ ਨੂੰ ਇਸ ਨੇਮ ਨੂੰ ਮੰਨਣ ਦਾ ਬਚਨ ਲਿਆ। ਯਰੂਸ਼ਲਮ ਦੇ ਲੋਕਾਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਇਕਰਾਰਨਾਮੇ ਅਨੁਸਾਰ ਕੰਮ ਕੀਤਾ।"

21ਇਸਰਾਏਲ ਦੇ ਲੋਕਾਂ ਨੇ ਜੋ ਵੱਖ-ਵੱਖ ਧਰਤੀਆਂ ਦੇ ਦੇਵਤਿਆਂ ਦੀਆਂ ਮੂਰਤਾਂ ਇਕੱਠੀਆਂ ਕੀਤੀਆਂ ਹੋਈਆਂ ਸਨ, ਯੋਸੀਯਾਹ ਨੇ ਉਨ੍ਹਾਂ ਸਭਨਾਂ ਨੂੰ ਨਸ਼ਟ ਕਰ ਦਿੱਤਾ ਅਤੇ ਇਸਰਾਏਲੀਆਂ ਨੂੰ ਆਪਣੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਵਿੱਚ ਲਾ ਦਿੱਤਾ। ਫ਼ਿਰ ਜਦੋਂ ਤੀਕ ਯੋਸੀਯਾਹ ਜਿੰਦਾ ਰਿਹਾ, ਲੋਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਸੇਵਾ ਵਿੱਚ ਲੱਗੇ ਰਹੇ।"
22ਯੋਸੀਯਾਹ ਦਾ ਪਸਹ ਦਾ ਮਨਾਉਣਾ ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਹ ਕੀਤੀ। ਉਨ੍ਹਾਂ ਨੇ ਪਹਿਲੇ ਮਹੀਨੇ ਦੀ 14ਤਰੀਕ ਨੂੰ ਪਸਹ ਦਾ ਲੇਲਾ ਵੱਢਿਆ।"
23ਪਾਤਸ਼ਾਹ ਨੇ ਜਾਜਕਾਂ ਨੂੰ ਉਨ੍ਹਾਂ ਦੀ ਜੁੰਮੇਵਾਰੀ ਉੱਪਰ ਖੜ੍ਹਾ ਕੀਤਾ। ਉਸ ਨੇ ਜਾਜਕਾਂ ਨੂੰ ਜਦੋਂ ਉਹ ਯਹੋਵਾਹ ਦੇ ਮੰਦਰ ਵਿੱਚ ਸੇਵਾ ਕਰ ਰਹੇ ਸਨ, ਉਤਸਾਹਿਤ ਕੀਤਾ।"
You have read 2Chronicles 26
23 verses