1ਯੋਸੀਯਾਹ ਨੇ ਲੇਵੀਆਂ ਨੂੰ ਜਿਹੜੇ ਕਿ ਯਹੋਵਾਹ ਲਈ ਪਵਿੱਤਰ ਹੋ ਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿਹਾ: “ਪਵਿੱਤਰ ਸੰਦੂਕ ਨੂੰ ਉਸ ਮੰਦਰ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ, ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋਂਗੇ ਤਾਂ ਅਗਾਂਹ ਨੂੰ ਤੁਹਾਡੇ ਮੋਢਿਆਂ ਉੱਪਰ ਕੋਈ ਭਾਰ ਨਹੀਂ ਹੋਵੇਗਾ। ਇਸ ਲਈ ਬਾਰ-ਬਾਰ ਥਾਂ ਪਰ ਥਾਂ ਆਪਣੇ ਮੋਢਿਆਂ ਤੇ ਚੁੱਕਣ ਦੀ ਬਜਾਇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸਦੀ ਪਰਜਾ ਇਸਰਾਏਲ ਦੀ ਸੇਵਾ ਕਰੋ।"
2ਆਪੋ-ਆਪਣੇ ਘਰਾਣਿਆਂ ਮੁਤਾਬਕ ਮੰਦਰ ਵਿੱਚ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਰੱਖੋ। ਦਾਊਦ ਪਾਤਸ਼ਾਹ ਅਤੇ ਉਸ ਦੇ ਪੁੱਤਰ ਸੁਲੇਮਾਨ ਪਾਤਸ਼ਾਹ ਨੇ ਜਿਹੜੀਆਂ ਸੇਵਾਵਾਂ ਤੁਹਾਨੂੰ ਸੌਂਪੀਆਂ ਸਨ, ਉਹੀ ਕਰੋ।"
3ਲੇਵੀਆਂ ਦੇ ਘਰਾਣੇ ਨਾਲ ਪਵਿੱਤਰ ਅਸਥਾਨ ਉੱਪਰ ਖੜ੍ਹੇ ਹੋਵੋ ਤਾਂ ਜੋ ਤੁਸੀਂ ਪਵਿੱਤਰ ਅਸਥਾਨ ਵਿੱਚ ਪਿੱਤਰਾਂ ਦੇ ਪਰਿਵਾਰ-ਸਮੂਹਾਂ ਦੀ ਵੰਡ ਮੁਤਾਬਕ ਆਪਣੇ ਭਰਾਵਾਂ ਅਤੇ ਆਮ ਲੋਕਾਂ ਦੇ ਮੁਤਾਬਕ ਖੜ੍ਹੇ ਹੋਵੋ। ਤਾਂ ਜੋ ਤੁਸੀਂ ਉਨ੍ਹਾਂ ਦੀ ਮਦਦ ਕਰ ਸੱਕੋ।"
4ਪਸਹ ਦੇ ਲੇਲੇ ਵੱਢੋ ਅਤੇ ਆਪਣੇ-ਆਪ ਨੂੰ ਯਹੋਵਾਹ ਦੇ ਸਾਹਮਣੇ ਪਵਿੱਤਰ ਕਰੋ ਅਤੇ ਇਸਰਾਏਲ ਦੇ ਲੋਕਾਂ ਅਤੇ ਆਪਣੇ ਭਰਾਵਾਂ ਲਈ ਵੀ ਲੇਲੇ ਤਿਆਰ ਰੱਖੋ। ਜੋ ਕੁਝ ਯਹੋਵਾਹ ਨੇ ਸਾਨੂੰ ਕਰਨ ਦਾ ਹੁਕਮ ਦਿੱਤਾ ਸੀ, ਉਹੀ ਕੁਝ ਕਰੋ। ਯਹੋਵਾਹ ਨੇ ਇਹ ਸਾਰੇ ਹੁਕਮ ਸਾਨੂੰ ਮੂਸਾ ਦੇ ਰਾਹੀਂ ਦਿੱਤੇ ਸਨ।”"
5ਯੋਸੀਯਾਹ ਨੇ ਇਸਰਾਏਲੀਆਂ ਨੂੰ ਪਸਹ ਲਈ 30,000 ਭੇਡਾਂ ਬੱਕਰੀਆਂ ਬਲੀ ਲਈ ਦਿੱਤੀਆਂ। ਉਸ ਨੇ ਲੋਕਾਂ ਨੂੰ 3,000 ਹੋਰ ਪਸ਼ੂ ਵੀ ਦਿੱਤੇ। ਇਹ ਸਾਰੇ ਜਾਨਵਰ ਯੋਸੀਯਾਹ ਪਾਤਸ਼ਾਹ ਦੇ ਆਪਣੇ ਸਨ ਜੋ ਉਸ ਨੇ ਲੋਕਾਂ ਨੂੰ ਦਿੱਤੇ।"

6ਪਾਤਸ਼ਾਹ ਦੇ ਅਫ਼ਸਰਾਂ ਨੇ ਵੀ ਲੋਕਾਂ ਨੂੰ, ਅਤੇ ਜਾਜਕਾਂ ਨੂੰ ਅਤੇ ਲੇਵੀਆਂ ਨੂੰ ਪਸਹ ਲਈ ਆਪਣੇ ਵੱਲੋਂ ਮੁਫ਼ਤ ’ਚ ਪਸ਼ੂ ਦਿੱਤੇ ਅਤੇ ਹੋਰ ਵਸਤਾਂ ਵੀ ਦਿੱਤੀਆਂ। ਹਿਲਕੀਯਾਹ, ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਮੰਦਰ ਦੇ ਹਾਕਮ ਸਨ ਜਾਜਕਾਂ ਨੂੰ ਪਸਹ ਲਈ 2,600 ਭੇਡਾਂ, ਬੱਕਰੀਆਂ ਅਤੇ 300 ਬਲਦ ਦਿੱਤੇ।"
7ਕਾਨਨਯਾਹ, ਸ਼ਮਆਯਾਹ ਅਤੇ ਨਥਨਏਲ, ਉਸ ਦੇ ਭਰਾਵਾਂ, ਹਸ਼ਬਯਾਹ, ਯਈੇਏਲ ਅਤੇ ਯੋਜ਼ਾਬਾਦ ਲੇਵੀਆਂ ਦੇ ਆਗੂਆਂ ਨੇ, ਪਸਹ ਦੀਆਂ ਬਲੀਆਂ ਲਈ 5,000 ਭੇਡਾਂ ਅਤੇ ਬੱਕਰੀਆਂ ਅਤੇ 500 ਬਲਦ ਲੇਵੀਆਂ ਨੂੰ ਦਿੱਤੇ।"
8ਜਦੋਂ ਪਸਹ ਦੀ ਸੇਵਾ ਸ਼ੁਰੂ ਕਰਨ ਦਾ ਸਾਰਾ ਕਾਰਜ ਪੂਰਾ ਹੋ ਗਿਆ, ਤਾਂ ਜਾਜਕ ਅਤੇ ਲੇਵੀ ਆਪੋ-ਆਪਣੇ ਸਥਾਨਾਂ ਤੇ ਪਾਤਸ਼ਾਹ ਦੇ ਹੁਕਮ ਮੁਤਾਬਕ ਖਲੋ ਗਏ।"
9ਉਨ੍ਹਾਂ ਨੇ ਪਸਹ ਦੇ ਲੇਲਿਆਂ ਨੂੰ ਕੱਟਿਆ। ਫ਼ਿਰ ਲੇਵੀਆਂ ਨੇ ਖੱਲਾਂ ਲਾਹੀਆਂ ਅਤੇ ਉਨ੍ਹਾਂ ਦਾ ਖੂਨ ਜਾਜਕਾਂ ਨੂੰ ਦਿੱਤਾ। ਅਤੇ ਜਾਜਕਾਂ ਨੇ ਉਹ ਖੂਨ ਜਗਵੇਦੀ ਉੱਪਰ ਛਿੜਕਿਆ।"
You have read 2Chronicles 27
9 verses