Lumina
2Chronicles

Ahaz's Wickedness

2Chronicles 28·Punjabi Bible

1ਫ਼ਿਰ ਉਹ ਹੋਮ ਦੀਆਂ ਭੇਟਾਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਬਜ਼ੁਰਗਾਂ ਦੇ ਪੁਰਖਿਆਂ ਦੇ ਪਰਿਵਾਰ-ਸਮੂਹਾਂ ਦੀ ਵੰਡ ਮੁਤਾਬਕ ਯਹੋਵਾਹ ਦੇ ਸਾਹਮਣੇ ਭੇਟਾਂ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ ਅਤੇ ਇਵੇਂ ਹੀ ਉਨ੍ਹਾਂ ਨੇ ਬਲਦਾਂ ਨਾਲ ਕੀਤਾ।"

2ਲੇਵੀਆਂ ਨੇ ਪਸਹ ਦੀਆਂ ਬਲੀਆਂ ਨੂੰ ਹੁਕਮ ਮੁਤਾਬਕ ਅੱਗ ਉੱਪਰ ਭੁੰਨਿਆ ਅਤੇ ਪਵਿੱਤਰ ਭੇਟਾਂ ਨੂੰ ਦੇਗਾਂ, ਪਤੀਲਿਆਂ ਅਤੇ ਕੜਾਹਿਆਂ ਵਿੱਚ ਉਬਾਲਿਆ ਤੇ ਫ਼ਿਰ ਜਲਦੀ ਨਾਲ ਬਣਾਕੇ ਲੋਕਾਂ ਵਿੱਚ ਵੰਡ ਦਿੱਤਾ।"

3ਜਦੋਂ ਇਹ ਸਭ ਕੰਮ ਮੁਕਿਆ ਤਾਂ ਲੇਵੀਆਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਮਾਸ ਤਿਆਰ ਕੀਤਾ ਕਿਉਂ ਕਿ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਦੀਆਂ ਭੇਟਾਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੀਕ ਲੱਗੇ ਰਹੇ। ਇਸ ਲਈ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ।"

4ਫ਼ਿਰ ਆਸਾਫ਼ ਦੀ ਵੰਸ਼ ਦੇ ਗਵਈਏ ਦਾਊਦ ਅਤੇ ਆਸਾਫ਼, ਹੇਮਾਨ ਅਤੇ ਪਾਤਸ਼ਾਹ ਦੇ ਗ਼ੈਬਦਾਨ ਯਦੂਥੂਨ ਦੇ ਹੁਕਮ ਮੁਤਾਬਕ ਆਪੋ-ਆਪਣੀ ਜਗ੍ਹਾ ਉੱਤੇ ਖੜ੍ਹੇ ਹੋਏ ਸਨ। ਹਰ ਫ਼ਾਟਕ ਉੱਪਰ ਦਰਬਾਨ ਸਨ, ਜਿਨ੍ਹਾਂ ਨੂੰ ਆਪਣੀ ਥਾਂ ਤੋਂ ਹਟਣਾ ਨਾ ਪਿਆ ਕਿਉਂ ਕਿ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਲਈ ਪਸਹ ਵਾਸਤੇ ਸਭ ਕੁਝ ਤਿਆਰ ਕਰ ਦਿੱਤਾ ਸੀ।"

5ਇਉਂ ਪਾਤਸ਼ਾਹ ਯੋਸੀਯਾਹ ਦੇ ਹੁਕਮ ਨਾਲ ਉਸ ਦਿਨ ਯਹੋਵਾਹ ਦੀ ਉਪਾਸਨਾ ਲਈ ਸਭ ਕੁਝ ਤਿਆਰ ਹੋ ਗਿਆ। ਪਸਹ ਮਨਾਇਆ ਗਿਆ ਅਤੇ ਯਹੋਵਾਹ ਦੀ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜ੍ਹਾਈਆਂ ਗਈਆਂ।"

2Chronicles 28 illustration - 2Chronicles Chapter 28

6ਜਿਹੜੇ ਇਸਰਾਏਲੀ ਲੋਕ ਉੱਥੇ ਸਨ ਉਹ ਉਸ ਵੇਲੇ ਪਸਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤ ਦਿਨ ਤੀਕ ਮਨਾਉਂਦੇ ਰਹੇ।"

7ਇਹੋ ਜਿਹੀ ਪਸਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਸੀ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜਿਹੀ ਪਸਹ ਨਹੀਂ ਸੀ ਮਨਾਈ ਜਿਹੋ ਜਿਹੀ ਯੋਸੀਯਾਹ ਜਾਜਕਾਂ, ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਦੇ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਰਲ ਕੇ ਮਨਾਈ।"

8ਇਹ ਪਸਹ ਯੋਸੀਯਾਹ ਦੇ ਰਾਜ ਦੇ 18ਵਰ੍ਹੇ ਮਨਾਈ ਗਈ।"

9ਯੋਸੀਯਾਹ ਦੀ ਮੌਤ ਯੋਸੀਯਾਹ ਨੇ ਮੰਦਰ ਲਈ ਸਾਰੇ ਚੰਗੇ ਉਪਰਾਲੇ ਕੀਤੇ। ਬਾਅਦ ਵਿੱਚ ਮਿਸਰ ਦੇ ਰਾਜੇ ਨਕੋ ਨੇ ਕਰਕਮੀਸ਼ ਦੇ ਵਿਰੁੱਧ ਜੋ ਕਿ ਫ਼ਰਾਤ ਦਰਿਆ ਉੱਤੇ ਹੈ, ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸੀਯਾਹ ਉਸ ਦੇ ਮੁਕਾਬਲੇ ਲਈ ਬਾਹਰ ਨਿਕਲਿਆ।"

10ਪਰ ਨਕੋ ਨੇ ਯੋਸੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਕਿਹਾ, “ਹੇ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ! ਇਸ ਜੰਗ ਵਿੱਚ ਤੇਰਾ ਕੀ ਕੰਮ? ਮੈਂ ਤੇਰੇ ਵਿਰੁੱਧ ਲੜਨ ਨਹੀਂ ਆਇਆ, ਮੈਂ ਤਾਂ ਆਪਣੇ ਦੁਸ਼ਮਨ ਨਾਲ ਲੜਨ ਲਈ ਆਇਆ ਹਾਂ। ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ ਸੋ ਤੂੰ ਪਰਮੇਸ਼ੁਰ ਦੇ ਵਿਰੁੱਧ, ਜਿਹੜਾ ਕਿ ਮੇਰੇ ਅੰਗ ਸੰਗ ਹੈ, ਟਾਕਰਾ ਨਾ ਕਰ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੈਨੂੰ ਮਾਰ ਸੁੱਟੇ।”"

2Chronicles 28 illustration - 2Chronicles Chapter 28

11ਪਰ ਯੋਸੀਯਾਹ ਨਾ ਮੰਨਿਆ। ਉਸ ਨੇ ਨਕੋ ਨਾਲ ਭਿੜਨ ਦੀ ਠਾਨ ਲਈ ਇਸ ਲਈ ਉਹ ਆਪਣਾ ਭੇਸ ਬਦਲ ਕੇ ਲੜਾਈ ਦੇ ਮੈਦਾਨ ਵਿੱਚ ਉਤਰ ਗਿਆ। ਯੋਸੀਯਾਹ ਨੇ ਉਹ ਸਭ ਮੰਨਣ ਤੋਂ ਇਨਕਾਰ ਕੀਤਾ ਜੋ ਨਕੋ ਨੇ ਪਰਮੇਸ਼ੁਰ ਦੇ ਹੁਕਮ ਬਾਰੇ ਆਖਿਆ। ਇਉਂ ਯੋਸੀਯਾਹ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ।"

12ਜਦੋਂ ਯੋਸੀਯਾਹ ਲੜਾਈ ਦੇ ਮੈਦਾਨ ਵਿੱਚ ਸੀ ਤਾਂ ਉਹ ਤੀਰਾਂ ਨਾਲ ਮਾਰਿਆ ਗਿਆ। ਉਸ ਨੇ ਆਪਣੇ ਸੇਵਕਾਂ ਨੂੰ ਆਖਿਆ, “ਮੈਂ ਬੁਰੀ ਤਰ੍ਹਾਂ ਜ਼ਖਮੀ ਹੋਇਆ ਹਾਂ, ਮੈਨੂੰ ਇੱਥੋਂ ਲੈ ਚੱਲੋ।”"

13ਸੋ ਉਸ ਦੇ ਸੇਵਕਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰੱਥ ਵਿੱਚ ਚੜ੍ਹਾਇਆ ਅਤੇ ਉਸ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਜਾ ਕੇ ਉਸਦੀ ਮੌਤ ਹੋ ਗਈ ਅਤੇ ਉਸ ਨੂੰ ਉਸ ਦੇ ਪੁਰਖਿਆਂ ਦੀ ਕਬਰ ’ਚ ਦਫ਼ਨਾਇਆ ਗਿਆ। ਤਦ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਲਈ ਸੋਗ ਕੀਤਾ।"

14ਯਿਰਮਿਯਾਹ ਨੇ ਯੋਸੀਯਾਹ ਉੱਪਰ ਸੋਗ ਗੀਤ ਲਿਖੇ ਅਤੇ ਗਾਏ। ਅੱਜ ਤੀਕ ਵੀ ਉਨ੍ਹਾਂ ਕੀਰਨਿਆਂ-ਵੈਣਾਂ ਨੂੰ ਮਰਦ-ਔਰਤਾਂ ਗਾਉਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਹ ਸੋਗ ਗੀਤ ਗਾਉਣ ਦੀ ਇੱਕ ਰੀਤ ਬਣਾ ਲਈ ਅਤੇ ਇਹ ਵੈਣ ਮਾਤਮੀ ਗੀਤਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ।"

15ਜਦੋਂ ਉਹ ਪਾਤਸ਼ਾਹ ਸੀ, ਪਾਤਸ਼ਾਹ ਯੋਸੀਯਾਹ ਦੇ ਰਾਜ ਦੇ ਕੰਮ ਸ਼ੁਰੂ ਤੋਂ ਲੈ ਕੇ ਅੰਤ ਤੀਕ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਇਹ ਪੋਥੀ ਸਾਨੂੰ, ਯਹੋਵਾਹ ਪ੍ਰਤੀ ਉਸਦੀ ਵਫ਼ਾਦਾਰੀ ਅਤੇ ਕਿਵੇਂ ਉਸ ਨੇ ਯਹੋਵਾਹ ਦੀ ਬਿਵਸਥਾ ਮੰਨੀ ਬਾਰੇ ਦੱਸਦੀ ਹੈ।"

2Chronicles 28 illustration - 2Chronicles Chapter 28

16ਯਹੂਦਾਹ ਦਾ ਪਾਤਸ਼ਾਹ ਯਹੋਆਹਾਜ਼ ਯਹੂਦਾਹ ਦੇ ਲੋਕਾਂ ਨੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਯਹੋਆਹਾਜ਼ ਨੂੰ ਚੁਣਿਆ। ਯਹੋਆਹਾਜ਼ ਯੋਸੀਯਾਹ ਦਾ ਪੁੱਤਰ ਸੀ।"

17ਯਹੋਆਹਾਜ਼ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਉਸ ਵਕਤ ਉਹ 23ਵਰ੍ਹਿਆਂ ਦਾ ਸੀ। ਉਹ ਯਰੂਸ਼ਲਮ ਦੇ ਰਾਜ ਤੇ 3 ਮਹੀਨੇ ਰਿਹਾ।"

18ਤਦ ਮਿਸਰ ਦੇ ਪਾਤਸ਼ਾਹ, ਨਕੋ ਨੇ ਯਹੋਆਹਾਜ਼ ਨੂੰ ਬੰਦੀ ਬਣਾ ਲਿਆ। ਉਸ ਨੇ ਯਹੂਦਾਹ ਦੇ ਲੋਕਾਂ ਉੱਤੇ 3,400 ਕਿਲੋ ਚਾਂਦੀ ਅਤੇ 34 ਕਿੱਲੋ ਸੋਨਾ ਦੰਡ ਲਾਇਆ।"

19ਨਕੋ ਨੇ ਯਹੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਚੁਣਿਆ ਅਤੇ ਫ਼ਿਰ ਉਸ ਨੇ ਅਲਯਾਕੀਮ ਨੂੰ ਨਵਾਂ ਨਾਂ ਦਿੱਤਾ ਅਤੇ ਉਸ ਨੂੰ ਨਵੇਂ ਨਾਂ ਹੇਠ ਯਹੋਯਾਕੀਮ ਕਹਿ ਕੇ ਬੁਲਾਇਆ ਗਿਆ। ਪਰ ਨਕੋ ਯਹੋਆਹਾਜ਼ ਨੂੰ ਮਿਸਰ ਵਿੱਚ ਲੈ ਗਿਆ।"

20ਯਹੂਦਾਹ ਦਾ ਪਾਤਸ਼ਾਹ ਯਹੋਯਾਕੀਮ ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਯਹੋਯਾਕੀਮ ਨੇ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਜੋ ਬੁਰਾਈ ਸੀ, ਉਹੀ ਕੰਮ ਕੀਤੇ।"

2Chronicles 28 illustration - 2Chronicles Chapter 28

21ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੂਦਾਹ ਉੱਪਰ ਹਮਲਾ ਕੀਤਾ। ਉਸ ਨੇ ਯਹੋਯਾਕੀਮ ਨੂੰ ਬੰਦੀ ਬਣਾ ਲਿਆ ਅਤੇ ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਬਾਬਲ ਲੈ ਗਿਆ।"

22ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਵੀ ਕੁਝ ਚੀਜ਼ਾਂ ਚੁੱਕ ਕੇ ਲੈ ਗਿਆ ਅਤੇ ਉਹ ਉਨ੍ਹਾਂ ਵਸਤਾਂ ਨੂੰ ਉੱਥੋਂ ਚੁਕਾਅ ਕੇ ਬਾਬਲ ਨੂੰ ਲੈ ਗਿਆ।"

23ਹੁਣ ਯਹੋਯਾਕੀਮ ਦੇ ਸ਼ਾਸ਼ਨਕਾਲ ਦੀਆਂ ਬਾਕੀ ਦੀਆਂ ਘਟਨਾਵਾਂ ਜੋ ਬਦਕਰਨੀਆਂ ਉਸ ਨੇ ਕੀਤੀਆਂ, ਅਤੇ ਉਹ ਸਭ ਕੁਝ ਜਿਨ੍ਹਾਂ ਨੂੰ ਕਰਨ ਦਾ ਉਹ ਦੋਸ਼ੀ ਸੀ, ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹ ਦੀ ਪੋਥੀ ਵਿੱਚ ਦਰਜ ਹਨ।"

24ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਯਹੋਯਾਕੀਨ 18ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਤੇ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਹੋਵਾਹ ਦੀ ਮਰਜ਼ੀ ਮੁਤਾਬਕ ਕੰਮ ਨਾ ਕੀਤੇ ਸਗੋਂ ਯਹੋਵਾਹ ਦੀ ਨਿਗਾਹ ਵਿੱਚ ਪਾਪ ਕੀਤੇ।"

25ਬਹਾਰ ਦੇ ਮੌਸਮ ਵਿੱਚ ਨਬੂਕਦਨੱਸਰ ਪਾਤਸ਼ਾਹ ਯਹੋਯਾਕੀਨ ਨੂੰ ਫ਼ੜਨ ਲਈ ਕੁਝ ਸੇਵਕਾਂ ਨੂੰ ਭੇਜਿਆ ਤਾਂ ਉਹ ਯਹੋਯਾਕੀਨ ਅਤੇ ਯੋਹਵਾਹ ਦੇ ਮੰਦਰ ਵਿੱਚੋਂ ਕੁਝ ਕੀਮਤੀ ਚੀਜ਼ਾਂ ਚੁੱਕ ਕੇ ਬਾਬਲ ਲੈ ਆਏ। ਫ਼ਿਰ ਨਬੂਕਦਨੱਸਰ ਨੇ ਯਹੋਯਾਕੀਨ ਦੇ ਸੰਬੰਧੀ ਨੂੰ ਉਸਦੀ ਥਾਵੇਂ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਚੁਣਿਆ, ਜਿਸ ਦਾ ਨਾਂ ਸੀ ਸਿਦਕੀਯਾਹ।"

2Chronicles 28 illustration - 2Chronicles Chapter 28

26ਯਹੂਦਾਹ ਦਾ ਪਾਤਸ਼ਾਹ ਸਿਦਕੀਯਾਹ ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ।"

27ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ। ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸਨੇ ਉਸ ਨੂੰ ਯਹੋਵਾਹ ਦੇ ਸੰਦੇਸ਼ ਸੁਣਾਏ ਪਰ ਤਦ ਵੀ ਸਿਦਕੀਯਾਹ ਨੇ ਆਪਣੇ-ਆਪ ਨੂੰ ਹਲੀਮੀ ਵਿੱਚ ਨਾ ਲਿਆਂਦਾ ਅਤੇ ਯਿਰਮਿਯਾਹ ਦੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ।"

Chapter Complete

You have read 2Chronicles 28

27 verses