1ਉਸਤੋਂ ਬਾਅਦ ਰਹਬੁਆਮ ਨੇ ਅਬਸ਼ਾਲੋਮ ਦੀ ਧੀ ਮਆਕਾਹ ਨਾਲ ਵਿਆਹ ਕਰਵਾ ਲਿਆ ਜਿਸ ਵਿੱਚੋਂ ਉਸ ਦੇ ਅਬੀਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਪੈਦਾ ਹੋਏ।"
2ਰਹਬੁਆਮ ਅਬਸ਼ਾਲੋਮ ਦੀ ਪੋਤਰੀ ਮਆਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਦਾਸੀਆਂ ਨਾਲੋਂ ਬਹੁਤਾ ਪਿਆਰ ਕਰਦਾ ਸੀ। ਰਹਬੁਆਮ ਦੀਆਂ 18 ਪਤਨੀਆਂ ਅਤੇ 60 ਦਾਸੀਆਂ ਸਨ ਅਤੇ ਉਹ 28 ਪੁੱਤਰਾਂ ਅਤੇ 60 ਧੀਆਂ ਦਾ ਪਿਤਾ ਸੀ।"
3ਰਹਬੁਆਮ ਨੇ ਅਮਕਾਹ ਦੇ ਪੁੱਤਰ ਅਬੀਯਾਹ ਨੂੰ ਉਸ ਦੇ ਭਰਾਵਾਂ ਵਿੱਚੋਂ ਮੁਖੀਆ ਚੁਣਿਆ। ਕਿਉਂ ਜੋ ਉਹ ਅਬੀਯਾਹ ਨੂੰ ਪਾਤਸ਼ਾਹ ਬਨਾਉਣ ਦੀ ਵਿਉਂਤ ਕਰ ਰਿਹਾ ਸੀ।"
4ਰਹਬੁਆਮ ਨੇ ਬੜੀ ਬੁੱਧੀਮਤਾ ਨਾਲ ਆਪਣੇ ਸਾਰੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਹਰ ਸ਼ਹਿਰ ਵਿੱਚ ਫ਼ੈਲਾਅ ਦਿੱਤਾ ਤੇ ਇਉਂ ਆਪਣੇ ਰਾਜ ਨੂੰ ਪੱਕਿਆਂ ਕੀਤਾ। ਆਪਣੇ ਸਾਰੇ ਪੁੱਤਰਾਂ ਸਾਰੇ ਰਾਜ ਵਿੱਚ ਵੱਖ-ਵੱਖ ਕਰਕੇ ਉਨ੍ਹਾਂ ਨੂੰ ਬਹੁਤ ਸਾਰੀ ਰਸਦ ਦਿੱਤੀ ਅਤੇ ਉਨ੍ਹਾਂ ਲਈ ਵਹੁਟੀਆਂ ਵੀ ਵੇਖੀਆਂ।"
5ਸ਼ੀਸ਼ਕ ਰਾਜੇ ਦੀ ਯਹੂਦਾਹ ਉੱਤੇ ਚੜ੍ਹਾਈ ਇਉਂ ਰਹਬੁਆਮ ਸ਼ਕਤੀਸ਼ਾਲੀ ਰਾਜਾ ਬਣਿਆ ਅਤੇ ਉਸ ਨੇ ਆਪਣੇ ਰਾਜ ਨੂੰ ਵੀ ਸ਼ਕਤੀਸ਼ਾਲੀ ਬਣਾਇਆ। ਫ਼ਿਰ ਰਹਬੁਆਮ ਅਤੇ ਯਹੂਦਾਹ ਦੇ ਪਰਿਵਾਰ-ਸਮੂਹ ਨੇ ਯਹੋਵਾਹ ਨੇ ਨੇਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।"

6ਫ਼ਿਰ ਰਹਬੁਆਮ ਦੇ ਸ਼ਾਸਨ ਦੇ ਪੰਜਵੇਂ ਵਰ੍ਹੇ ਵਿੱਚ ਮਿਸਰ ਦੇ ਰਾਜੇ ਸ਼ੀਸ਼ਕ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਰਹਬੁਆਮ ਅਤੇ ਯਹੂਦਾਹ ਦੇ ਲੋਕ ਯਹੋਵਾਹ ਨਾਲ ਵਫ਼ਾਦਾਰ ਨਹੀਂ ਸਨ।"
7ਸ਼ੀਸ਼ਕ ਦੇ ਨਾਲ 12,000 ਰੱਥ ਅਤੇ 60,000 ਅਸਵਾਰ ਸਨ ਅਤੇ ਉਸ ਨਾਲ ਮਿਸਰ ਤੋਂ ਆਏ ਲੂਬੀ, ਸੂਕੀ ਅਤੇ ਕੂਸ਼ੀ ਅਣਗਿਣਤ ਲੋਕ ਸਨ।"
8ਸ਼ੀਸ਼ਕ ਯਹੂਦਾਹ ਦੇ ਮਜ਼ਬੂਤ ਸ਼ਹਿਰਾਂ ਨੂੰ ਹਰਾਕੇ ਆਪਣੀ ਫ਼ੌਜ ਨੂੰ ਯਰੂਸ਼ਲਮ ਵਿੱਚ ਲੈ ਆਇਆ।"
9ਤਦ ਸ਼ਮਆਯਾਹ ਨਬੀ ਰਹਬੁਆਮ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਇਵੇਂ ਫ਼ਰਮਾਉਂਦਾ ਹੈ: “ਤੁਸੀਂ ਮੈਨੂੰ ਛੱਡ ਦਿੱਤਾ, ਇਸੇ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਦੇ ਦਿੱਤਾ ਹੈ।”"
10ਤਦ ਯਹੂਦਾਹ ਦੇ ਆਗੂਆਂ ਅਤੇ ਰਹਬੁਆਮ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ ਤੇ ਉਨ੍ਹਾਂ ਨੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਤੇ ਆਖਿਆ, “ਯਹੋਵਾਹ ਧਰਮੀ ਹੈ।”"

11ਯਹੋਵਾਹ ਨੇ ਵੇਖਿਆ ਕਿ ਯਹੂਦਾਹ ਦੇ ਲੋਕਾਂ ਅਤੇ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਹੈ ਤਦ ਯਹੋਵਾਹ ਵੱਲੋਂ ਸ਼ਮਆਯਾਹ ਨੂੰ ਬਚਨ ਹੋਇਆ ਅਤੇ ਯਹੋਵਾਹ ਨੇ ਉਸ ਨੂੰ ਕਿਹਾ, “ਪਾਤਸ਼ਾਹ ਅਤੇ ਉਸ ਦੇ ਲੋਕਾਂ ਨੂੰ ਸੋਝੀ ਆ ਗਈ ਹੈ, ਇਸ ਲਈ ਮੈਂ ਹੁਣ ਉਨ੍ਹਾਂ ਨੂੰ ਤਬਾਹ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਜਲਦੀ ਹੀ ਬਚਾਵਾਂਗਾ ਅਤੇ ਯਰੂਸ਼ਲਮ ਉੱਪਰ ਆਪਣਾ ਕਰੋਧ ਵਰਸਾਉਣ ਲਈ ਸ਼ੀਸ਼ਕ ਦਾ ਪ੍ਰਯੋਗ ਨਹੀਂ ਕਰਾਂਗਾ।"
12ਪਰ ਯਰੂਸ਼ਲਮ ਦੇ ਲੋਕ ਸ਼ੀਸ਼ਕ ਦੇ ਗੁਲਾਮ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ ਦੇ ਰਾਜਿਆਂ ਦੀ ਸੇਵਾ ਦਾ ਫ਼ਰਕ ਜਾਣ ਲੈਣ।”"
13ਸੋ ਸ਼ੀਸਕ ਨੇ ਯਰੂਸ਼ਲਮ ਉੱਪਰ ਹਮਲਾ ਬੋਲਿਆ ਅਤੇ ਯਹੋਵਾਹ ਦੇ ਮੰਦਰ ਦਾ ਸਾਰਾ ਖਜ਼ਾਨਾ ਲੁੱਟ ਲਿਆ। ਸ਼ੀਸਕ ਮਿਸਰ ਦਾ ਰਾਜਾ ਸੀ। ਉਸ ਨੇ ਪਾਤਸ਼ਾਹ ਦੇ ਮਹਿਲ ਦਾ ਵੀ ਸਾਰਾ ਖਜ਼ਾਨਾ ਲੁੱਟ ਲਿਆ। ਉਸ ਨੇ ਇਹ ਸਭ ਕੁਝ ਲੁੱਟ ਲਿਆ ਇਹੀ ਨਹੀਂ ਸਗੋਂ ਉਸ ਨੇ ਸੁਲੇਮਾਨ ਨੇ ਜੋ ਸੋਨੇ ਦੀਆਂ ਢਾਲਾਂ ਬਣਵਾਈਆਂ ਸੀ, ਉਹ ਵੀ ਲੈ ਲਈਆਂ।"
14ਤਦ ਰਹਬੁਆਮ ਪਾਤਸ਼ਾਹ ਨੇ ਸੋਨੇ ਦੀਆਂ ਢਾਲਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਉਨ੍ਹਾਂ ਪਾਤਸ਼ਾਹ ਦੇ ਮਹਿਲ ਦੇ ਦਰਬਾਨਾਂ ਨੂੰ ਦਿੱਤੀਆਂ ਜੋ ਪ੍ਰਵੇਸ਼ ਦੁਆਰ ਦੀ ਰਾਖੀ ਕਰਦੇ ਸਨ।"
15ਜਦੋਂ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਜਾਂਦਾ ਤਾਂ ਉਹ ਦਰਬਾਨ ਆਉਂਦੇ ਤਾਂ ਉਹ ਪਿੱਤਲ ਦੀਆਂ ਢਾਲਾਂ ਕੋਠੜੀ ਚੋ ਬਾਹਰ ਕੱਢ ਕੇ ਉਸ ਨਾਲ ਜਾਂਦੇ ਤੇ ਫ਼ਿਰ ਵਾਪਸੀ ਉੱਥੇ ਹੀ ਢਾਲਾਂ ਨੂੰ ਕੋਠੜੀ ਵਿੱਚ ਰੱਖ ਆਉਂਦੇ।"

16ਜਦੋਂ ਰਹਬੁਆਮ ਨੇ ਆਪਣੇ-ਆਪ ਨੂੰ ਨਿਮਾਣਾ ਬਣਾਇਆ, ਯਹੋਵਾਹ ਦਾ ਕਰੋਧ ਉਸਤੋਂ ਟਲ ਗਿਆ ਅਤੇ ਉਸ ਨੇ ਪਾਤਸ਼ਾਹ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕੀਤਾ। ਯਹੂਦਾਹ ਵਿੱਚ ਕੁਝ ਚੰਗੀਆਂ ਚੀਜ਼ਾਂ ਸਨ।"
17ਰਹਬੁਆਮ ਨੇ ਯਰੂਸ਼ਲਮ ਵਿੱਚ ਸ਼ਾਸਨ ਕੀਤਾ ਅਤੇ ਆਪਣੇ ਰਾਜ ਨੂੰ ਮਜ਼ਬੂਤ ਬਣਾਇਆ। ਜਦੋਂ ਉਹ ਪਾਤਸ਼ਾਹ ਬਣਿਆ ਉਹ 41ਵਰ੍ਹਿਆਂ ਦਾ ਸੀ ਅਤੇ ਯਰੂਸ਼ਲਮ ਵਿੱਚ ਉਸ ਨੇ 17ਵਰ੍ਹੇ ਰਾਜ ਕੀਤਾ। ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚੋਂ, ਯਹੋਵਾਹ ਨੇ ਆਪਣੇ ਨਾਂ ਦੀ ਸਥਾਪਨਾ ਲਈ ਯਰੂਸ਼ਲਮ ਨੂੰ ਹੀ ਚੁਣਿਆ। ਰਹਬੁਆਮ ਦੀ ਮਾਤਾ ਦਾ ਨਾਂ ਨਅਮਾਹ ਸੀ ਜੋ ਕਿ ਅੰਮੋਨੀਆਂ ਵਿੱਚੋਂ ਸੀ।"
You have read 2Chronicles 3
17 verses