Lumina
2Chronicles

Josiah's Reforms

2Chronicles 34·Punjabi Bible

1ਇਸ ਲਈ ਹੁਣ, ਜੇਕਰ ਪਾਤਸ਼ਾਹ ਠੀਕ ਸਮਝਣ ਤਾਂ ਪਾਤਸ਼ਾਹ ਦੇ ਦਫਤਰੀ ਲਿਖਤਾਂ ਵਿੱਚ ਜੋ ਕਿ ਬਾਬਲ ਵਿੱਚ ਹਨ ਪੜਤਾਲ ਕੀਤੀ ਜਾਵੇ ਕਿ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਯਰੂਸ਼ਲਮ ਵਿੱਚ ਬਨਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਫਿਰ ਸ੍ਰੀ ਮਾਨ ਕਿਰਪਾ ਕਰਕੇ ਸਾਨੂੰ ਦੋਸ਼ੀ ਕੀ ਤੂੰ ਇਸ ਬਾਰੇ ਕੀ ਫ਼ੈਸਲਾ ਕੀਤਾ"

2ਦਾਰਾ ਦਾ ਹੁਕਮ ਤਾਂ ਫਿਰ ਦਾਰਾ ਪਾਤਸ਼ਾਹ ਨੇ ਆਪਣੇ ਤੋਂ ਪਹਿਲੇ ਰਾਜਿਆਂ ਦੀਆਂ ਲਿਖਤਾਂ ਦੀ ਪੜਤਾਲ ਦਾ ਹੁਕਮ ਦਿੱਤਾ। ਉਹ ਲਿਖਤਾਂ ਬਾਬਲ ਵਿੱਚ ਖਜਾਨੇ ਕੋਲ ਹੀ ਰੱਖੀਆਂ ਜਾਂਦੀਆਂ ਸਨ।"

3ਮਾਦਈ ਦੇ ਸੂਬੇ ਵਿੱਚ ਅਹਮਬਾ ਦੇ ਕਿਲੇ ਵਿੱਚੋਂ ਇੱਕ ਪੱਤ੍ਰੀ ਪ੍ਰਾਪਤ ਹੋਈ। ਅਤੇ ਉਸ ਪੱਤ੍ਰੀ ਤੇ ਇਹ ਲਿਖਿਆ ਹੋਇਆ ਸੀ: ਨੋਟ:"

4ਕੋਰਸ਼ ਪਾਤਸ਼ਾਹ ਦੇ ਪਹਿਲੇ ਵਰ੍ਹੇ ਕੋਰਸ਼ ਨੇ ਪਰਮੇਸ਼ੁਰ ਦੇ ਮੰਦਰ ਬਾਰੇ ਜੋ ਯਰੂਸ਼ਲਮ ਵਿੱਚ ਹੈ ਆਗਿਆ ਦਿੱਤੀ ਕਿ: ਮੰਦਰ ਦੀ ਫਿਰ ਤੋਂ ਉਸਾਰੀ ਕੀਤੀ ਜਾਵੇ ਅਤੇ ਇਹ ਉਹ ਜਗ੍ਹਾਂ ਹੋਣੀ ਚਾਹੀਦੀ ਹੈ ਜਿੱਥੇ ਬਲੀਆਂ ਚੜ੍ਹਾਈਅਮਾਂ ਜਾਂਦੀਆਂ ਹਨ। ਇਸਦੀਆਂ ਨੀਹਾਂ ਮਜਬੂਤ ਕੀਤੀਆਂ ਜਾਣ। ਇਹ ਮੰਦਰ 90 ਫੁੱਟ ਉੱਚਾ ਅਤੇ 90 ਫੁੱਟ ਚੌੜਾ ਹੋਣਾ ਚਾਹੀਦਾ।"

5ਇਸਦੀ ਚੋਗਿਰਦੀ ਦੀਵਾਰ ਦੀਆਂ ਵੱਡੇ ਪੱਥਰ ਵਾਲੀਆਂ ਤਿੰਨ ਕਤਾਰਾਂ ਹੋਣੀਆਂ ਚਾਹੀਦੀਆਂ ਹਨ ਅਤੇ ਇੱਕ ਕਤਾਰ ਵੱਡੀ ਗੇਲੀ ਦੀ ਅਤੇ ਮੰਦਰ ਦੇ ਨਿਰਮਾਣ ਦਾ ਖਰਚਾ ਪਾਤਸ਼ਾਹ ਦੇ ਖਜ਼ਾਨੇ ਵਿੱਚੋਂ ਭੇਂਟ ਕੀਤਾ ਜਾਵੇ।"

2Chronicles 34 illustration - 2Chronicles Chapter 34

6ਪਰਮੇਸ਼ੁਰ ਦੇ ਮੰਦਰ ਦੇ ਸੋਨੇ ਅਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ, ਕੱਢ ਕੇ ਬਾਬਲ ਨੂੰ ਲੈ ਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ ਥਾਂ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਮੰਦਰ ਵਿੱਚ ਰੱਖਿਆ ਜਾਵੇ।"

7ਹੁਣ, ਮੈਂ ਦਾਰਾ, ਫਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲ, ਤਤਨਈ, ਸ਼ਬਰ ਬੋਜ਼ਨਈ ਅਤੇ ਸਾਰੇ ਅਧਿਕਾਰੀਆਂ ਨੂੰ, ਜਿਹੜੇ ਉਸ ਸੂਬੇ ਵਿੱਚ ਰਹਿੰਦੇ ਹਨ, ਯਰੂਸ਼ਲਮ ਤੋਂ ਦੂਰ ਰਹਿਣ ਦਾ ਹੁਕਮ ਦਿੰਦਾ ਹਾਂ।"

8ਮਜ਼ਦੂਰਾਂ ਦੀ ਫ਼ਿਕਰ ਨਾ ਕਰੋ ਤੇ ਨਾ ਹੀ ਪਰਮੇਸ਼ੁਰ ਦੇ ਮੰਦਰ ਦੇ ਹੁੰਦੇ ਇਸ ਨੇਕ ਕੰਮ ਨੂੰ ਰੋਕਣ ਦੀ ਕੋਸ਼ਿਸ਼ ਕਰੋ। ਇਸ ਦੀ ਬਜਾਇ ਇਸ ਨੂੰ ਦੁਬਾਰਾ ਯਹੂਦੀਆਂ ਦੇ ਰਾਜਪਾਲ ਅਤੇ ਯਹੂਦੀਆਂ ਦੇ ਆਗੂਆਂ ਦੁਆਰਾ ਆਪਣੀ ਪੱਕੀ ਜ਼ਮੀਨ ਤੇ ਬਣਾਇਆ ਜਾਣ ਦਿਓ।"

9ਹੁਣ ਮੈਂ ਇਹ ਹੁਕਮ ਦਿੰਦਾ ਹਾਂ ਕਿ ਪਰਮੇਸ਼ੁਰ ਦੇ ਇਸ ਮੰਦਰ ਨੂੰ ਬਨਾਉਣ ਲਈ ਯਹੂਦੀ ਆਗੂਆਂ ਨਾਲ ਕੀ ਕਰਨਾ ਹੈ। ਤੁਸੀਂ ਸ਼ਾਹੀ ਖਜ਼ਾਨੇ ਵਿੱਚੋਂ ਪੂਰਾ ਧੰਨ ਦਿਓ ਜੋ ਕਿ ਫਰਾਤ ਦਰਿਆ ਤੋਂ ਪਾਰ ਇੱਕਤ੍ਰ ਕੀਤੇ ਕਰ ਵਿੱਚੋਂ ਹੈ ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਰੁਕਾਵਟ ਨਾ ਪਵੇ।"

10ਉਨ੍ਹਾਂ ਲੋਕਾਂ ਨੂੰ ਉਹ ਦਿਓ ਜੋ ਉਨ੍ਹਾਂ ਨੂੰ ਚਾਹੀਦਾ ਹੈ। ਜੇਕਰ ਉਨ੍ਹਾਂ ਨੂੰ ਜਵਾਨ ਬਲਦ, ਭੇਡੂ ਜਾਂ ਲੇਲੇ ਅਕਾਸ਼ ਦੇ ਪਰਮੇਸ਼ੁਰ ਨੂੰ ਬਲੀਆਂ ਚਾਢ਼ਾਉਣ ਲਈ ਚਾਹੀਦੇ ਹੋਣ। ਅਤੇ ਜਿੰਨੀ ਕਣਕ, ਲੂਣ ਮੈਅ ਅਤੇ ਤੇਲ, ਜੋ ਯਰੂਸ਼ਲਮ ਵਿੱਚਲੇ ਜਾਜਕ ਮੰਗਣ ਬਿਨ ਭੁਲਿਆਂ ਉੱਨ੍ਹਾਂ ਨੂੰ ਹਰ ਰੋਜ਼ ਦਿੱਤਾ ਜਾਣਾ ਚਾਹੀਦਾ ਹੈ।"

2Chronicles 34 illustration - 2Chronicles Chapter 34

11ਤਾਂ ਜੋ ਉਹ ਉਹੀ ਬਲੀਆਂ ਚੜ੍ਹਾਉਣ ਜੋ ਅਕਾਸ਼ ਦੇ ਪਰਮੇਸ਼ੁਰ ਨੂੰ ਪ੍ਰਸੰਨ ਕਰ ਦੇਣ। ਇਹ ਸਭ ਚੀਜ਼ਾਂ ਉਨ੍ਹਾਂ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਲਈ ਪ੍ਰਾਰਥਨਾ ਕਰ ਸੱਕਣ।"

12ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢੀ ਜਾਵੇ ਅਤੇ ਖੜੀ ਕੀਤੀ ਜਾਵੇ ਉਸ ਨੂੰ ਉਸ ਆਦਮੀ ਦੇ ਵਿੱਚ ਖੋਭਿਆ ਜਾਵੇ ਤੇ ਆਖੀਰ ਉਸ ਦੇ ਘਰ ਨੂੰ ਨਸ਼ਟ ਕਰਕੇ ਖੰਡਰ ਕੀਤਾ ਜਾਵੇ।"

13ਪਰਮੇਸ਼ੁਰ ਨੇ ਆਪਣਾ ਨਾਂ ਯਰੂਸ਼ਲਮ ਵਿੱਚ ਰੱਖਿਆ ਹੈ ਅਤੇ ਮੈਨੂੰ ਆਸ ਹੈ ਕਿ ਕੋਈ ਵੀ ਰਾਜਾ ਜਾਂ ਮਨੁੱਖ ਜੋ ਇਸ ਆਦੇਸ਼ ਨੂੰ ਬਦਲੇਗਾ, ਪਰਮੇਸ਼ੁਰ ਦੁਆਰਾ ਹਰਾਇਆ ਜਾਵੇਗਾ। ਜੇਕਰ ਕੋਈ ਵੀ ਮਨੁੱਖ ਯਰੂਸ਼ਲਮ ਵਿੱਚਲੇ ਇਸ ਮੰਦਰ ਨੂੰ ਢਾਹੇਗਾ ਮੈਨੂੰ ਯਕੀਨ ਹੈ ਪਰਮੇਸ਼ੁਰ ਉਸ ਨੂੰ ਤਬਾਹ ਕਰ ਦੇਵੇਗਾ। ਮੈਂ, ਦਾਰਾ ਨੇ ਇਹ ਆਦੇਸ਼ ਦਿੱਤਾ ਹੈ ਅਤੇ ਇਸ ਨੂੰ ਬਿਲਕੁਲ ਇੰਝ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ।"

14ਮੰਦਰ ਦਾ ਮੁਕੰਮਲ ਹੋਣਾ ਅਤੇ ਸਮਰਪਿਤ ਕੀਤਾ ਜਾਣਾ ਇਉਂ ਦਰਿਆ ਤੋਂ ਪਾਰ ਦੇ ਹਾਕਮ ਤਤਨਈ, ਸ਼ਬਰ ਬੋਜਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਪਾਤਸ਼ਾਹ ਦੀ ਭੇਜੀ ਹੋਈ ਆਗਿਆ ਅਨੁਸਾਰ ਸਭ ਕੰਮ ਕੀਤਾ। ਇਨ੍ਹਾਂ ਮਨੁੱਖਾਂ ਨੇ ਉਸਦਾ ਪੂਰਾ-ਪੂਰਾ ਹੁਕਮ ਮਂਨਿਆਂ ਤੇ ਕਾਰਜ ਸੰਪੰਨ ਕੀਤਾ।"

15ਇਸ ਤਰ੍ਹਾਂ, ਯਹੂਦੀ ਬਜ਼ੁਰਗ ਮੰਦਰ ਦੀ ਉਸਾਰੀ ਕਰਦੇ ਰਹੇ ਅਤੇ ਉਹ ਹੱਗਈ ਨਬੀ ਅਤੇ ਇਦ੍ਦੇ ਦੇ ਪੁੱਤਰ ਜ਼ਕਰਯਾਹ ਦੇ ਅਗੰਮ ਵਾਕ ਅਨੁਸਾਰ ਸਫਲ ਹੁੰਦੇ ਰਹੇ ਅਤੇ ਇਉਂ ਉਹ ਮੰਦਰ ਨੂੰ ਮੁਕੰਮਲ ਕਰਨ ਵਿੱਚ ਕਾਮਯਹਬ ਰਹੇ। ਇਹ ਸਭ ਕੁਝ ਇਸਰਾਏਲ ਦੇ ਪਰਮੇਸ਼ੁਰ ਦੇ ਹੁਕਮ ਨੂੰ ਅਤੇ ਕੋਰਸ਼, ਦਾਰਾ ਅਤੇ ਅਰਤਹਸ਼ਸਤਾਂ ਦੇ ਆਦੇਸ਼ਾਂ ਨੂੰ ਮੰਨਣ ਲਈ ਕੀਤਾ ਗਿਆ ਸੀ ਜੋ ਕਿ ਫਾਰਸ ਦੇ ਪਾਤਸ਼ਾਹ ਸਨ।"

2Chronicles 34 illustration - 2Chronicles Chapter 34

16ਮੰਦਰ ਦਾ ਕਾਰਜ਼ ਅਦਾਰ ਮਹੀਨੇ ਦੇ ਤੀਜੇ ਦਿਨ, ਦਾਰਾ ਪਾਤਸ਼ਾਹ ਦੇ ਰਾਜ ਦੇ 6ਵੇਂ ਵਰ੍ਹੇ ਵਿੱਚ ਸੰਪੰਨ ਹੋ ਗਿਆ ਸੀ।"

17ਫਿਰ ਇਸਰਾਏਲ ਦੇ ਲੋਕਾਂ, ਜਾਜਕਾਂ, ਲੇਵੀਆਂ, ਬਾਕੀ ਦੇ ਲੋਕਾਂ ਨੇ ਜੋ ਦੇਸ਼ ਨਿਕਾਲੇ ਤੋਂ ਵਾਪਸ ਆਏ ਸਨ, ਬੜੀ ਖੁਸ਼ੀ ਨਾਲ ਪਰਮੇਸ਼ੁਰ ਦੇ ਮੰਦਰ ਦੀ ਚੱਠ ਕੀਤੀ।"

18ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਇਸ ਤਰ੍ਹਾਂ ਸਮਰਪਿਤ ਕੀਤਾ: ਉਨ੍ਹਾਂ ਨੇ 100 ਬਲਦ 200 ਭੇਡੂ ਅਤੇ 400 ਲੇਲੇ ਭੇਟ ਕੀਤੇ। ਉਨ੍ਹਾਂ ਨੇ ਪਾਪ ਦੀ ਭੇਟ ਵਜੋਂ ਇਸਰਾਏਲ ਦੇ ਵੰਸ਼ਾਂ ਦੀ ਗਿਣਤੀ ਮੁਤਾਬਕ ਬਾਰ੍ਹਾਂ ਬੱਕਰੀਆਂ ਚੜ੍ਹਾਈਆਂ।"

19ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ ਉਵੇਂ ਹੀ ਉਨ੍ਹਾਂ ਨੇ ਜਾਜਕਾਂ ਨੂੰ ਉਨ੍ਹਾਂ ਦੇ ਟੋਲਿਆਂ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਟੋਲਿਆਂ ਮੁਤਾਬਕ ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਚੁਣਿਆ।"

20ਪਸਹ ਪਹਿਲੇ ਮਹੀਨੇ 4 ਦੀ ਚੌਦਾਂ ਤਾਰੀਕ ਨੂੰ ਉਹ ਯਹੂਦੀ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਉਨ੍ਹਾਂ ਨੇ ਪਸਹ ਦਾ ਪਰਬ ਮਨਾਇਆ।"

2Chronicles 34 illustration - 2Chronicles Chapter 34

21ਜਾਜਕਾਂ ਅਤੇ ਲੇਵੀਆਂ ਨੇ ਆਪਣੇ-ਆਪ ਨੂੰ ਸ਼ੁੱਧ ਕੀਤਾ। ਉਨ੍ਹਾਂ ਸਭਨਾ ਨੇ ਪਸਹ ਮਨਾਉਣ ਲਈ ਆਪਣੇ-ਆਪ ਨੂੰ ਸਾਫ ਕੀਤਾ। ਲੇਵੀਆਂ ਨੇ ਉਨ੍ਹਾਂ ਬੰਦੀਆਂ ਲਈ ਪਸਹ ਦਾ ਲੇਲਾ ਜਿਬਹ ਕੀਤਾ ਜੋ ਵਾਪਸ ਪਰਤੇ ਸਨ। ਇਹ ਸਭ ਉਨ੍ਹਾਂ ਨੇ ਆਪਣੇ ਸਹ-ਜਾਜਕਾਂ ਅਤੇ ਆਪਣੇ ਲਈ ਕੀਤਾ।"

22ਇੰਝ, ਉਨ੍ਹਾਂ ਸਾਰੇ ਇਸਰਾਏਲੀਆਂ ਨੇ ਜਿਹੜੇ ਕੈਦ ਤੋਂ ਪਰਤੇ ਸਨ ਪਸਹ ਦਾ ਭੋਜਨ ਖਾਧਾ। ਅਤੇ ਉਨ੍ਹਾਂ ਸਭ ਨੇ ਜਿਨ੍ਹਾਂ ਨੇ ਆਪਣੇ-ਆਪ ਨੂੰ ਇਸ ਧਰਤੀ ਦੀਆਂ ਹੋਰਨਾਂ ਦੀਆਂ ਨਾਪਾਕ ਚੀਜਾਂ ਤੋਂ ਸ਼ੁੱਧ ਬਣਾਇਆ ਸੀ, ਜੋ ਕਿ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਤਲਾਸ਼ ਵਿੱਚ ਸਨ, ਉਨ੍ਹਾਂ ਨੇ ਵੀ ਆਪਸ ਵਿੱਚ ਸਾਂਝਾ ਕੀਤਾ।"

23ਉਨ੍ਹਾਂ ਨੇ ਆਨੰਦ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਸ਼ ਕੀਤਾ ਸੀ ਅਤੇ ਅੱਸ਼ੂਰ ਦੇ ਪਾਤਸਾਹ ਦਾ ਮਨ ਫ਼ੇਰ ਦਿੱਤਾ ਸੀ। ਇਸ ਲਈ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਬਨਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ।"

24ਅਜ਼ਰਾ ਦਾ ਯਰੂਸ਼ਲਮ ਵਿੱਚ ਆਉਣਾ ਇਨ੍ਹਾਂ ਗੱਲਾਂ ਉਪਰੰਤ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਰਾਜ ਦੌਰਾਨ ਅਜ਼ਰਾ ਸਰਾਯਾਹ ਦਾ ਪੁੱਤਰ ਬਾਬਲ ਤੋਂ ਯਰੂਸ਼ਲਮ ਵਿੱਚ ਆਇਆ। ਸਰਾਯਾਹ ਅਜ਼ਰਯਾਹ ਦਾ ਪੁੱਤਰ ਸੀ। ਅਜ਼ਰਯਾਹ ਹਿਲਕੀਯਾਹ ਦਾ ਪੁੱਤਰ ਸੀ।"

25ਹਿਲਕੀਯਾਹ ਸ਼ੱਲੂਮ ਦਾ ਪੁੱਤਰ ਤੇ ਸ਼ਲੂਮ ਸਾਦੋਕ ਦਾ ਪੁੱਤਰ ਸੀ। ਸਾਦੋਕ ਆਹੀਟੂਬ ਦਾ ਪੁੱਤਰ ਸੀ।"

2Chronicles 34 illustration - 2Chronicles Chapter 34

26ਅਹੀਟੂਬ ਅਮਰਯਾਹ ਦਾ, ਅਮਰਯਾਹ ਅਜ਼ਰਯਾਹ ਦਾ ਅਤੇ ਅਜ਼ਰਯਾਹ ਮਰਾਯੋਬ ਦਾ ਪੁੱਤਰ ਸੀ।"

27ਮਰਾਯੋਬ ਜ਼ਰਹਯਾਹ ਦਾ ਤੇ ਜ਼ਰਹਯਾਹ ਉਜ਼ੀ ਦਾ ਤੇ ਉਜ਼ੀ ਬੁੱਕੀ ਦਾ ਪੁੱਤਰ ਸੀ।"

28ਬੁੱਕੀ ਅਬੀਸ਼ੂਆ ਦਾ ਪੁੱਤਰ ਸੀ ਤੇ ਅਬੀਸ਼ੂਆ ਫੀਨਹਾਸ ਦਾ ਪੁੱਤਰ ਸੀ ਤੇ ਫੀਨਹਾਸ ਅਲਆਜ਼ਾਹ ਦਾ ਪੁੱਤਰ ਸੀ ਅਤੇ ਅਲਆਜ਼ਾਰ ਪ੍ਰਧਾਨ ਜਾਜਕ ਹਾਰੂਨ ਦਾ ਪੁੱਤਰ ਸੀ।"

29ਅਜ਼ਰਾ ਜੋ ਕਿ ਇੱਕ ਉਸਤਾਦ ਸੀ ਬਾਬਲ ਤੋਂ ਯਰੂਸ਼ਲਮ ਨੂੰ ਆਇਆ ਅਤੇ ਉਹ ਮੂਸਾ ਦੀ ਬਿਵਸਬਾ ਨੂੰ ਭਲੀ-ਭਾਂਤੀ ਸਮਝਦਾ ਸੀ। ਮੂਸਾ ਦੀ ਬਿਵਸਬਾ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ। ਪਾਤਸ਼ਾਹ ਨੇ ਹਰ ਵਸਤ ਜੋ ਅਜ਼ਰਾ ਨੇ ਚਾਹੀ ਉਸ ਨੂੰ ਦਿੱਤੀ ਕਿਉਂ ਕਿ ਯਹੋਵਾਹ, ਉਸ ਦੇ ਪਰਮੇਸ਼ੁਰ ਦੀ ਮਿਹਰ ਉਸ ਉੱਪਰ ਸੀ।"

30ਇਸਰਾਏਲ ਦੇ ਕੁਝ ਲੋਕ ਅਜ਼ਰਾ ਦੇ ਨਾਲ ਆਏ ਜਿਨ੍ਹਾਂ ਵਿੱਚ ਜਾਜਕ, ਲੇਵੀ, ਗਵੱਈਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸਨ। ਇਹ ਇਸਰਾਏਲੀ ਅਰਤਹਸ਼ਸ਼ਤਾ ਪਾਤਸ਼ਾਹ ਦੇ ਸੱਤਵੇਂ ਵਰ੍ਹੇ ਵਿੱਚ ਯਰੂਸ਼ਲਮ ਨੂੰ ਆਏ।"

2Chronicles 34 illustration - 2Chronicles Chapter 34

31ਅਜ਼ਰਾ ਅਰਤਹਸ਼ਸ਼ਤਾ ਪਾਤਸ਼ਾਹ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ ਯਰੂਸ਼ਲਮ ਦੇ ਆਇਆ।"

32ਅਜ਼ਰਾ ਅਤੇ ਉਸ ਦੇ ਸਾਬੀ ਪਹਿਲੇ ਮਹੀਨੇ ਦੇ ਪਹਿਲੇ ਦਿਨ ਬਾਬਲ ਤੋਂ ਤੁਰੇ ਅਤੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਯਰੂਸ਼ਲਮ ਵਿੱਚ ਪਹੁੰਚ ਗਏ। ਉਸ ਦਾ ਯਹੋਵਾਹ ਪਰਮੇਸ਼ੁਰ ਉਸ ਦੇ ਨਾਲ ਸੀ।"

33ਅਜ਼ਰਾ ਨੇ ਆਪਣਾ ਸਾਰਾ ਸਮਾਂ ਤੇ ਧਿਆਨ ਯਹੋਵਾਹ ਦੀ ਬਿਵਸਬਾ ਨੂੰ ਸਮਝਣ ਵਿੱਚ ਅਤੇ ਮੰਨਣ ਵਿੱਚ ਹੀ ਲੱਗਾਇਆ। ਅਤੇ ਉਹ ਇਨ੍ਹਾਂ ਬਿਧੀਆਂ ਅਤੇ ਹੁਕਮਾਂ ਦਾ ਇਸਰਾਏਲ ਵਿੱਚ ਵਰਣਨ ਕਰਨਾ ਚਾਹੁੰਦਾ ਸੀ।"

Chapter Complete

You have read 2Chronicles 34

33 verses