1ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ, ਸ਼ਲੋਮੀਬ, ਯਸਿਫਯਾਹ ਦਾ ਪੁੱਤਰ ਤੇ ਉਸ ਨਾਲ 160 ਹੋਰ ਆਦਮੀ।"
2ਬੇਬਾਈ ਦੇ ਉੱਤਰਾਧਿਕਾਰੀਆਂ ਵਿੱਚੋਂ, ਬੇਬਾਈ ਦਾ ਪੁੱਤਰ ਜ਼ਕਰਯਾਹ ਅਤੇ 28 ਹੋਰ ਮਨੁੱਖ;"
3ਅਜ਼ਗਾਦ ਦੀ ਸੰਤਾਨ ਵਿੱਚੋਂ ਹੱਕਟਾਨ ਦਾ ਪੁੱਤਰ ਯੋਹਾਨਾਨ ਅਤੇ 110 ਹੋਰ ਮਨੁੱਖ;"
4ਅਦੋਨੀਕਾਮ ਦੇ ਅਖੀਰਲੀ ਵੰਸ਼ ਦੇ ਵਿੱਚੋਂ 60 ਅਲੀਫਲਟ, ਯਈਏਲ ਅਤੇ ਸ਼ਮਅਯਾਹ ਅਤੇ ਸੱਠ ਹੋਰ ਮਨੁੱਖ;"
5ਬਿਗਵਈ ਦੀ ਵੰਸ਼ ਵਿੱਚੋਂ ਸਨ ਊਬਈ, ਜ਼ੱਬੂਦ ਅਤੇ 70 ਹੋਰ ਮਨੁੱਖ।"

6ਯਰੂਸ਼ਲਮ ਨੂੰ ਵਾਪਸੀ ਮੈਂ, (ਅਜ਼ਰਾ) ਨੇ ਉਨ੍ਹਾਂ ਸਾਰੇ ਲੋਕਾਂ ਨੂੰ ਅਹਵਾ ਵੱਲ ਵਹਿੰਦੀ ਨਦੀ ਦੇ ਕੋਲ ਇਕੱਠਿਆਂ ਕੀਤਾ ਅਤੇ ਤਿੰਨ ਦਿਨ ਅਸੀਂ ਉੱਥੇ ਡੇਰੇ ਲਾਏ। ਫਿਰ ਮੈਂ ਜਾਣਿਆ ਕਿ ਉਸ ਟੋਲੇ ਵਿੱਚ ਜਾਜਕ ਤਾਂ ਸਨ, ਪਰ ਕੋਈ ਲੇਵੀ ਨਹੀਂ ਸੀ।"
7ਇਸ ਲਈ ਮੈਂ ਅਲੀਅਜ਼ਰ, ਅਰੀਏਲ, ਸਮਅਸਾਹ, ਅਲਨਾਥਾਨ, ਯਾਰੀਬ, ਜ਼ਕਰਯਾਹ ਅਤੇ ਮਸ਼ੁੱਲਾਮ ਨੂੰ ਬੁਲਾਇਆ ਅਤੇ ਮੈਂ ਯੋਯਾਰੀਬ ਅਤੇ ਅਲਨਾਬਨ ਨੂੰ ਵੀ ਸੱਦਿਆ, ਜੋ ਕਿ ਉਸਤਾਦ ਸਨ।"
8ਮੈਂ ਉਨ੍ਹਾਂ ਨੂੰ ਇੱਦੋ ਕੋਲ ਭੇਜਿਆ ਜੋ ਕਿ ਕਾਸਿਫਯਾ ਨਾਂ ਦੇ ਇੱਕ ਸ਼ਹਿਰ ਦਾ ਆਗੂ ਸੀ। ਮੈਂ ਉਨ੍ਹਾਂ ਆਦਮੀਆਂ ਨੂੰ ਸਮਝਾਇਆ ਕਿ ਉਨ੍ਹਾਂ ਨੇ ਜਾ ਕੇ ਇੱਦੋ ਅਤੇ ਉਸ ਦੇ ਸੰਬੰਧੀਆਂ ਨੂੰ ਕੀ ਆਖਣਾ ਹੈ। ਉਸ ਦੇ ਰਿਸ਼ਤੇਦਾਰ ਕਾਸਿਫਯਾ ਵਿਖੇ ਮੰਦਰ ਦੇ ਸੇਵਾਦਾਰ ਸਨ। ਮੈਂ ਉਨ੍ਹਾਂ ਨੂੰ ਇੱਦੋ ਕੋਲ ਇਸ ਉਮੀਦ ਵਿੱਚ ਭੇਜਿਆ ਕਿ ਸ਼ਾਇਦ ਇੱਦੋ ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨ ਲਈ ਆਪਣੇ ਸੇਵਕਾਂ ਨੂੰ ਭੇਜ ਦੇਵੇ।"
9ਕਿਉਂ ਕਿ ਪਰਮੇਸ਼ੁਰ ਸਾਡਾ ਪੱਖ ਲੈ ਰਿਹਾ ਸੀ ਇਸ ਲਈ ਇੱਦੋ ਦੇ ਸੰਬੰਧੀਆਂ ਨੇ ਇਨ੍ਹਾਂ ਮਨੁੱਖਾਂ ਨੂੰ ਸਾਡੇ ਵੱਲ ਭੇਜਿਆ: ਸ਼ੇਰੇਬਯਾਹ, ਮਹਲੀ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਬੁੱਧੀਮਾਨ ਵਿਅਕਤੀ (ਮਹਲੀ ਲੇਵੀ ਦੇ ਪੁੱਤਰਾਂ ਵਿੱਚੋਂ ਇੱਕ ਸੀ, ਅਤੇ ਲੇਵੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਸੀ।) ਉਸ ਨੇ ਆਪਣੇ ਪੁੱਤਰਾਂ ਅਤੇ ਭਰਾਵਾਂ ਨੂੰ ਵੀ ਨਾਲ ਭੇਜਿਆ। ਕੁੱਲ ਮਿਲਾ ਕੇ ਉਸ ਪਰਿਵਾਰ ਵਿੱਚੋਂ ਓੱਥੇ 18 ਆਦਮੀ ਸਨ।"
10ਮਮਰੀ ਦੇ ਉੱਤਰਾਧਿਕਾਰੀਆਂ ਵਿੱਚੋਂ ਯਸ਼ਾਯਾਹ ਅਤੇ ਹਸ਼ਬਯਾਹ ਉਨ੍ਹਾਂ ਨੇ ਆਪਣੇ ਭਰਾਵਾਂ ਅਤੇ ਪੁੱਤਰਾਂ ਨੂੰ ਵੀ ਭੇਜਿਆ। ਉਸ ਘਰਾਣੇ ਵਿੱਚੋਂ ਉਹ ਕੁੱਲ 20 ਆਦਮੀ ਸਨ।"

11ਨਬੀਨਮੀਆਂ ਵਿੱਚੋਂ ਜਿਨ੍ਹਾਂ ਨੂੰ ਦਾਊਦ ਤੇ ਅਧਿਕਾਰੀਆਂ ਨੇ ਲੇਵੀਆਂ ਦੀ ਸੇਵਾ ਲਈ ਬਾਪਿਆ ਗਿਆ ਸੀ, 220 ਮੰਦਰ ਦੇ ਸੇਵਾਦਾਰਾਂ ਨੂੰ ਵੀ। ਇਨ੍ਹਾਂ ਸਭਨਾਂ ਮਨੁੱਖਾਂ ਦੇ ਨਾ ਉਸ ਸੂਚੀ ਵਿੱਚ ਦਰਜਾ ਹਨ।"
12ਉੱਥੇ ਅਹਵਾ ਨਦੀ ਦੇ ਨੇੜੇ, ਮੈਂ (ਅਜ਼ਰਾ) ਨੇ ਐਲਾਨ ਕਰਵਾਇਆ ਕਿ ਸਾਨੂੰ ਸਭਨਾ ਨੂੰ ਵਰਤ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਪਰਮੇਸ਼ੁਰ ਦੇ ਸਾਹਮਣੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਪੇਸ਼ ਹੋ ਸੱਕੀਏ, ਅਸੀਂ ਪਰਮੇਸ਼ੁਰ ਨੂੰ ਆਪਣੇ ਲਈ, ਆਪਣੇ ਬੱਚਿਆਂ ਅਤੇ ਮਾਲ ਅਸਬਾਬ ਨਾਲ ਸੁਰੱਖਿਅਤ ਸਫ਼ਰ ਲਈ ਪ੍ਰਾਰਥਨਾ ਕਰੀਏ।"
13ਮੈਂ ਪਾਤਸ਼ਾਹ ਅਰਤਰਸ਼ਸ਼ਤਾ ਤੋਂ ਸਫ਼ਰ ’ਚ ਸਾਡੀ ਸੁਰੱਖਿਆ ਕਰਨ ਲਈ, ਕਿਉਂ ਜੋ ਰਾਹ ਵਿੱਚ ਦੁਸ਼ਮਣ ਸਨ ਸਿਪਾਹੀ ਅਤੇ ਘੋੜ-ਸਵਾਰ ਮੰਗਣ ’ਚ ਲੱਜਾ ਮਹਿਸੂਸ ਕੀਤੀ। ਮੇਰੀ ਲਾਜ ਦਾ ਕਾਰਣ ਇਹ ਸੀ ਕਿਉਂ ਕਿ ਅਸੀਂ ਪਾਤਸ਼ਾਹ ਨੂੰ ਆਖਿਆ ਸੀ “ਸਾਡੇ ਪਰਮੇਸ਼ੁਰ ਦਾ ਹੱਥ ਉਨ੍ਹਾਂ ਸਾਰਿਆਂ ਲੋਕਾਂ ਦੇ ਨਾਲ ਹੈ ਜੋ ਉਸ ਦੇ ਵਫ਼ਾਦਾਰ ਹਨ ਪਰ ਪਰਮੇਸ਼ੁਰ ਉਨ੍ਹਾਂ ਤੇ ਬੜਾ ਕਰੋਧ ਕਰਦਾ ਹੈ ਜੋ ਉਸ ਦੇ ਵਿਰੁੱਧ ਉੱਠਦੇ ਹਨ।”"
14ਇਸ ਲਈ ਅਸੀਂ ਵਰਤ ਰੱਖ ਕੇ ਇਸ ਗੱਲ ਲਈ ਸਾਡੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਬੇਨਤੀ ਦਾ ਉੱਤਰ ਦਿੱਤਾ।"
15ਫਿਰ ਮੈਂ ਉਹ ਬਾਰ੍ਹਾਂ ਜਾਜਕ ਚੁਣੇ ਜਿਹੜੇ ਆਗੂ ਸਨ। ਮੈਂ ਸੇਰੇਬਯਾਹ, ਹਸ਼ਬਯਾਹ ਅਤੇ ਉਨ੍ਹਾਂ ਦੇ ਦਸ ਭਰਾਵਾਂ ਨੂੰ ਵੀ ਚੁਣਿਆ।"

16ਮੈਂ ਉਹ ਚਾਂਦੀ, ਸੋਨਾ ਅਤੇ ਹੋਰ ਵਸਤਾਂ ਜੋ ਸਾਡੇ ਪਰਮੇਸ਼ੁਰ ਦੇ ਮੰਦਰ ਲਈ ਦਿੱਤੀਆਂ ਗਈਆਂ ਸਨ, ਤੋਂਲੀਆਂ ਅਤੇ ਚੁਣੇ ਹੋਏ ਲੋਕਾਂ ਨੂੰ ਸੌਂਪ ਦਿੱਤੀਆਂ। ਅਰਤਹਸ਼ਸ਼ਤਾ ਪਾਤਸ਼ਾਹ, ਉਸ ਦੇ ਸਲਾਹਕਾਰਾਂ ਅਤੇ ਉਸ ਦੇ ਖਾਸ ਸਰਦਾਰਾਂ ਅਤੇ ਬਾਬਲ ’ਚ ਵੱਸਦੇ ਹੋਰ ਸਾਰੇ ਇਸਰਾਏਲੀ ਲੋਕਾਂ ਨੇ ਇਹ ਸਾਰੀਆਂ ਚੀਜ਼ਾਂ ਪਰਮੇਸ਼ੁਰ ਦੇ ਮੰਦਰ ਲਈ ਭੇਟ ਕੀਤਾ ਸੀ।"
17ਮੈਂ ਇਨ੍ਹਾਂ ਸਭਨਾਂ ਵਸਤਾਂ ਨੂੰ ਤੋਂਲਿਆ। ਓੱਥੇ 22,100 ਕਿਲੋ ਚਾਂਦੀ ਅਤੇ 3,400 ਕਿਲੋ ਚਾਂਦੀ ਦੇ ਬਰਤਨ ਅਤੇ 3,400 ਕਿਲੋ ਸੋਨਾ ਸੀ।"
18ਅਤੇ ਮੈਂ ਉਨ੍ਹਾਂ ਨੂੰ ਵੀਹ ਸੋਨੇ ਦੇ ਕਟੋਰੇ ਦਿੱਤੇ ਜਿਨ੍ਹਾਂ ਦਾ ਵਜ਼ਨ 8.5 ਕਿੱਲੋ ਦੇ ਕਰੀਬ ਸੀ। ਅਤੇ ਮੈਂ ਉਨ੍ਹਾਂ ਨੂੰ ਦੋ ਬੜੇ ਖੂਬਸੂਰਤ ਭਾਂਡੇ ਜਿਹੜੇ ਕਿ ਵੱਧੀਆ ਚਮਕਦੇ ਪਿੱਤਲ ਦੇ ਬਣੇ ਹੋਏ ਸਨ ਉਹ ਦਿੱਤੇ। ਇਹ ਸੋਨੇ ਜਿੰਨੀ ਹੀ ਕੀਮਤ ਦੇ ਵਾਂਗ ਮੁੱਲਵਾਨ ਸਨ।"
19ਫਿਰ ਮੈਂ ਉਨ੍ਹਾਂ ਬਾਰ੍ਹਾਂ ਜਾਜਕਾਂ ਨੂੰ ਆਖਿਆ: “ਤੁਸੀਂ ਯਹੋਵਾਹ ਲਈ ਪਵਿੱਤਰ ਹੋਵੇ ਅਤੇ ਇਹ ਸਾਰਾ ਸਾਮਾਨ ਵੀ। ਲੋਕਾਂ ਨੇ ਇਹ ਚਾਂਦੀ ਅਤੇ ਸੋਨਾ ਯਹੋਵਾਹ ਦੀ ਭੇਟ ਕੀਤਾ ਜਿਹੜੀ ਕਿ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ।"
20ਇਸ ਲਈ ਹੁਣ ਇਨ੍ਹਾਂ ਵਸਤਾਂ ਦੀ ਧਿਆਨ ਨਾਲ ਸੰਭਾਲ ਕਰੋ ਜਦ ਤੀਕ ਇਹ ਵਸਤਾਂ ਯਰੂਸ਼ਲਮ ਦੇ ਮੰਦਰ ਦੇ ਆਗੂਆਂ ਦੇ ਹਵਾਲੇ ਨਾ ਕੀਤਾ ਜਾਵੇ, ਤਦ ਤੀਕ ਤੁਸੀਂ ਇਨ੍ਹਾਂ ਲਈ ਜਿੰਮੇਵਾਰ ਹੋ। ਤੁਸੀਂ ਇਨ੍ਹਾਂ ਨੂੰ ਯਰੂਸ਼ਲਮ ਵਿੱਚ ਜਾਜਕਾਂ ਅਤੇ ਲੇਵੀਆਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਘਰਾਣਿਆਂ ਦੇ ਆਗੂਆਂ ਦੇ ਸਾਹਮਣੇ ਮੰਦਰ ਦੇ ਕਮਰਿਆਂ ਵਿੱਚ ਰੱਖੋਗੇ ਤੇ ਉਹ ਤੋਂਲ ਕੇ ਉਨ੍ਹਾਂ ਨੂੰ ਰੱਖ ਲਵੇਗੀ।”"

21ਇਨ੍ਹਾਂ ਜਾਜਕਾਂ ਅਤੇ ਲੇਵੀਆਂ ਨੇ ਉਹ ਚਾਂਦੀ, ਸੋਨਾ ਅਤੇ ਉਹ ਖਾਸ ਵਸਤਾਂ ਨੂੰ ਜਿਹੜੀਆਂ ਅਜ਼ਰਾ ਨੇ ਉਨ੍ਹਾਂ ਨੂੰ ਤੋਂਲ ਕੇ ਦਿੱਤੀਆਂ ਸਨ, ਸਵੀਕਾਰ ਕਰ ਲਈਆਂ। ਉਨ੍ਹਾਂ ਨੂੰ ਉਹ ਵਸਤਾਂ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਪਹੁੰਚਾਉਣ ਲਈ ਆਖਿਆ ਗਿਆ ਸੀ।"
22ਪਹਿਲੇ ਮਹੀਨੇ ਦੇ ਬਾਰ੍ਹਵੇਂ ਦਿਨ ਅਸੀਂ ਅਹਵਾ ਨਦੀ ਤੋਂ ਤੁਰ ਪਏ ਅਤੇ ਯਰੂਸ਼ਲਮ ਵੱਲ ਨੂੰ ਚੱਲ ਪਏ। ਪਰਮੇਸ਼ੁਰ ਦੀ ਕਿਰਪਾ ਸਾਡੇ ਨਾਲ ਸੀ ਜਿਸ ਨੇ ਸਾਨੂੰ ਰਾਹ ਦੇ ਵੈਰੀਆਂ ਤੇ ਡਾਕੂਆਂ ਤੋਂ ਬਚਾਇਆ।"
23ਤਦ ਅਸੀਂ ਯਰੂਸ਼ਲਮ ਵਿੱਚ ਪਹੁੰਚੇ। ਫਿਰ ਉਬੇ ਅਸੀਂ ਤਿੰਨ ਦਿਨ ਅਰਾਮ ਕੀਤਾ।"
You have read 2Chronicles 36
23 verses