Lumina
2Chronicles

Ark Brought to the Temple

2Chronicles 5·Punjabi Bible

1ਜਦ ਤੀਕ ਅਬੀਯਾਹ ਦਾ ਰਾਜ ਰਿਹਾ ਯਾਰਾਬੁਆਮ ਮੁੜ ਤਾਕਤ ਵਿੱਚ ਨਾ ਆਇਆ। ਫ਼ੇਰ ਅਬੀਯਾਹ ਦੇ ਦਿਨਾਂ ਵਿੱਚ ਯਹੋਵਾਹ ਨੇ ਯਾਰਾਬੁਆਮ ਨੂੰ ਪਛਾੜਿਆ ਅਤੇ ਉਹ ਮਰ ਗਿਆ।"

2ਪਰ ਅਬੀਯਾਹ ਬੜੀ ਤਾਕਤ ਵਿੱਚ ਆ ਗਿਆ। ਉਸ ਨੇ 14 ਔਰਤਾਂ ਨਾਲ ਵਿਆਹ ਕੀਤਾ ਅਤੇ ਉਸ ਦੇ ਘਰ 22 ਪੁੱਤਰ ਅਤੇ 16 ਧੀਆਂ ਨੇ ਜਨਮ ਲਿਆ।"

3ਅਬੀਯਾਹ ਦੇ ਹੋਰ ਕਾਰਨਾਮੇ ਇੱਦੋ ਨਬੀ ਦੀ ਪੋਥੀ ਵਿੱਚ ਲਿਖੇ ਹੋਏ ਹਨ।"

4ਅਬੀਯਾਹ ਦੀ ਮੌਤ ਹੋ ਗਈ ਤਾਂ ਉਹ ਵੀ ਆਪਣੇ ਪੁਰਖਿਆਂ ’ਚ ਸ਼ਾਮਿਲ ਹੋ ਗਿਆ ਅਤੇ ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਅ ਦਿੱਤਾ ਤੇ ਉਸਦੀ ਥਾਵੇਂ ਉਸਦਾ ਪੁੱਤਰ ਆਸਾ ਨਵਾਂ ਪਾਤਸ਼ਾਹ ਬਣਿਆ। ਆਸਾ ਦੇ ਰਾਜ ਵਿੱਚ ਦੇਸ ਵਿੱਚ 10 ਸਾਲ ਤੀਕ ਸ਼ਾਂਤੀ ਰਹੀ।"

5ਯਹੂਦਾਹ ਦਾ ਪਾਤਸ਼ਾਹ ਆਸਾ ਆਸਾ ਪਾਤਸ਼ਾਹ ਨੇ ਉਹੀ ਕੀਤਾ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਸੀ।"

2Chronicles 5 illustration - 2Chronicles Chapter 5

6ਉਸ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਆਸਥਾਨਾਂ ਨੂੰ ਢਾਹ ਦਿੱਤਾ ਅਤੇ ਯਾਦਗਾਰੀ ਪੱਥਰ ਨੂੰ ਭੰਨ ਸੁੱਟਿਆ ਅਤੇ ਯਾਦਗਾਰੀ ਪੱਥਰ ਨੂੰ ਚੂਰ-ਚੂਰ ਕਰ ਦਿੱਤਾ।"

7ਪਾਤਸ਼ਾਹ ਨੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਣ ਨੂੰ ਕਿਹਾ ਜਿਨ੍ਹਾਂ ਦੀ ਕਿ ਉਸ ਦੇ ਪੁਰਖਿਆਂ ਨੇ ਵੀ ਉਪਾਸਨਾ ਕੀਤੀ ਹੈ ਤੇ ਆਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਹੁਕਮ ਅਤੇ ਨੇਮਾਂ ਨੂੰ ਮੰਨਣ ਦਾ ਆਦੇਸ਼ ਦਿੱਤਾ।"

8ਆਸਾ ਨੇ ਸਾਰੇ ਯਹੂਦਾਹ ਸ਼ਹਿਰ ਵਿੱਚੋਂ ਉੱਚੀਆਂ ਥਾਵਾਂ, ਧੂਪਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇਸ ਲਈ ਉਸ ਦੇ ਰਾਜ ਵਿੱਚ ਦੇਸ ਵਿੱਚ ਚਾਰੋਂ ਪਾਸੇ ਸ਼ਾਂਤੀ ਰਹੀ।"

9ਆਸਾ ਨੇ ਯਹੂਦਾਹ ਵਿੱਚ ਜਦੋਂ ਸ਼ਾਂਤੀ ਦਾ ਰਾਜ ਸੀ ਉਸ ਵੇਲੇ ਸ਼ਹਿਰਾਂ ਨੂੰ ਪੱਕਿਆਂ ਕੀਤਾ ਤੇ ਇਨ੍ਹਾਂ ਸਾਲਾਂ ਵਿੱਚ ਆਸਾ ਨੇ ਕੋਈ ਲੜਾਈ ਨਾ ਕੀਤੀ ਕਿਉਂ ਕਿ ਯਹੋਵਾਹ ਵੱਲੋਂ ਉਸ ਨੂੰ ਸ਼ਾਂਤੀ ਪ੍ਰਾਪਤ ਹੋਈ ਸੀ।"

10ਆਸਾ ਨੇ ਯਹੂਦਾਹ ਦੇ ਲੋਕਾਂ ਨੂੰ ਆਖਿਆ, “ਆਓ ਅਸੀਂ ਇਹ ਸ਼ਹਿਰ ਬਣਾਈੇਏ ਅਤੇ ਇਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈੇਏ ਅਤੇ ਫ਼ਾਟਕ ਬਣਾ ਕੇ ਉਨ੍ਹਾਂ ਤੇ ਅਰਲ ਲਗਾਈੇਏ, ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ। ਇਹ ਦੇਸ ਸਾਡੇ ਕਬਜ਼ੇ ਵਿੱਚ ਇਸ ਲਈ ਹੈ ਕਿਉਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧਿਆਇਆ ਤੇ ਉਸ ਨੇ ਸਾਡੇ ਚਾਰੇ-ਪਾਸੇ ਸ਼ਾਂਤੀ ਵਰਤਾਈ ਹੈ।” ਇਉਂ ਉਨ੍ਹਾਂ ਨੇ ਇਸ ਰਾਜ ਨੂੰ ਬਣਾਇਆ ਅਤੇ ਸਫ਼ਲਤਾ ਪ੍ਰਾਪਤ ਕੀਤੀ।"

2Chronicles 5 illustration - 2Chronicles Chapter 5

11ਆਸਾ ਪਾਤਸ਼ਾਹ ਕੋਲ ਯਹੂਦਾਹ ਘਰਾਣੇ ਵਿੱਚੋਂ 3,00,000 ਮਨੁੱਖਾਂ ਦੀ ਫ਼ੌਜ ਸੀ ਅਤੇ ਬਿਨਯਾਮੀਨ ਵਿੱਚੋਂ 2,80,000 ਯਹੂਦਾਹ ਦੇ ਸੈਨਿਕਾਂ ਦੇ ਹੱਥਾਂ ’ਚ ਢਾਲਾਂ ਅਤੇ ਬਰਛੇ ਹੁੰਦੇ ਸਨ ਅਤੇ ਬਿਨਯਾਮੀਨ ਦੇ ਸੈਨਿਕਾਂ ਦੇ ਹੱਥਾਂ ਵਿੱਚ ਛੋਟੀਆਂ ਢਾਲਾਂ ਹੁੰਦੀਆਂ ਅਤੇ ਤੀਰ ਚਲਾਉਂਦੇ ਸਨ। ਇਹ ਸਾਰੇ ਮਨੁੱਖ ਤਕੜੇ ਵੀਰ ਯੋਧੇ ਸਨ।"

12ਤਦ ਜ਼ਰਹ ਜੋ ਕੂਸ਼ੀ ਤੋਂ ਸੀ ਆਸਾ ਦੇ ਵਿਰੁੱਧ ਉੱਠਿਆ। ਉੱਸਦੀ ਫ਼ੌਜ ਵਿੱਚ ਉਸ ਕੋਲ 10,00,000 ਸੈਨਿਕ ਅਤੇ 300 ਰੱਥ ਸਨ ਅਤੇ ਉਸਦੀ ਫ਼ੌਜ ਦੂਰ ਤੱਕ ਮਾਰੇਸ਼ਾਹ ਦੇ ਸ਼ਹਿਰ ਤੀਕ ਗਈ।"

13ਆਸਾ ਵੀ ਉਸ ਦੇ ਵਿਰੁੱਧ ਲੜਿਆ ਅਤੇ ਆਸਾ ਦੀ ਫ਼ੌਜ ਨੇ ਮਾਰੇਸ਼ਾਹ ਵਿੱਚ ਸਫ਼ਾਥਾਹ ਦੀ ਵਾਦੀ ਵਿੱਚ ਲੜਾਈ ਲਈ ਤਿਆਰੀ ਕਸੀ।"

14ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ, “ਹੇ ਯਹੋਵਾਹ, ਸਿਰਫ਼ ਤੂੰ ਹੀ ਬਲਵਾਨ ਲੋਕਾਂ ਅੱਗੇ ਨਿਰਬਲ ਲੋਕਾਂ ਦੀ ਮਦਦ ਕਰ ਸੱਕਦਾ ਹੈਂ ਸੋ ਇਸ ਵਾਸਤੇ ਹੇ ਯਹੋਵਾਹ, ਸਾਡੇ ਪਰਮੇਸ਼ੁਰ ਅਸੀਂ ਤੇਰੇ ਅਧੀਨ ਹਾਂ ਸਾਡੀ ਮਦਦ ਕਰ। ਅਸੀਂ ਤੇਰਾ ਨਾਂ ਲੈ ਕੇ ਇੰਨੀ ਬਲਵਾਨ ਫ਼ੌਜ ਨਾਲ ਟਾਕਰਾ ਕਰਨ ਲੱਗੇ ਹਾਂ। ਹੇ ਯਹੋਵਾਹ ਪਰਮੇਸ਼ੁਰ ਤੂੰ ਆਪਣੇ ਨਾਂ ਦੀ ਲਾਜ ਰੱਖੀਂ ਤੇ ਕਿਸੇ ਨੂੰ ਆਪਣੇ ਵਿਰੁੱਧ ਨਾ ਉੱਠਣ ਦੇਵੀਂ।”"

Chapter Complete

You have read 2Chronicles 5

14 verses