Lumina
2Chronicles

The Queen of Sheba

2Chronicles 9·Punjabi Bible

1ਮੀਕਾਯਾਹ ਨੇ ਆਖਿਆ, “ਅਹਾਬ, ਜੇਕਰ ਤੂੰ। ਕਦੇ ਸੁੱਖ-ਸਾਂਦ ਨਾਲ ਮੁੜ ਆਵੇਂ ਤਾਂ ਜਾਣੀਂ ਯਹੋਵਾਹ ਮੇਰੇ ਮੂੰਹੋਂ ਨਹੀਂ ਬੋਲਿਆ। ਤੂੰ ਤੇ ਤੇਰੇ ਸਾਰੇ ਲੋਕ ਮੇਰੀ ਗੱਲ ਧਿਆਨ ਨਾਲ ਸੁਣ ਲਵੋ ਤੇ ਯਾਦ ਰੱਖਣਾ।”"

2ਅਹਾਬ ਦਾ ਰਾਮੋਥ-ਗਿਲਆਦ ਵਿਖੇ ਮਾਰਿਆ ਜਾਣਾ ਤਦ ਇਸਰਾਏਲ ਦੇ ਪਾਤਸ਼ਾਹ ਅਹਾਬ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਰਾਮੋਥ-ਗਿਲਆਦ ਵਿੱਚ ਚੜ੍ਹਾਈ ਕਰ ਦਿੱਤੀ।"

3ਅਹਾਬ ਨੇ ਯਹੋਸ਼ਾਫ਼ਾਟ ਨੂੰ ਆਖਿਆ, “ਮੈਂ ਜੰਗ ਵਿੱਚ ਜਾਣ ਤੋਂ ਪਹਿਲਾਂ ਆਪਣਾ ਭੇਸ ਬਦਲ ਲਵਾਂਗਾ, ਪਰ ਤੂੰ ਆਪਣੀ ਪੋਸ਼ਾਕ ਪਾਈ ਰੱਖ।” ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਆਪਣਾ ਭੇਸ ਵਟਾਅ ਲਿਆ ਅਤੇ ਦੋਨੋ ਲੜਾਈ ਲਈ ਚੱਲੇ ਗਏ।"

4ਪਰ ਅਰਾਮ ਦੇ ਪਾਤਸ਼ਾਹ ਨੇ ਰਥਾਂ ਦੇ ਸਰਦਾਰਾਂ ਨੂੰ, “ਜੋ ਉਸ ਦੇ ਨਾਲ ਸਨ, ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਨਾਲ ਵੀ ਨਹੀਂ ਲੜਨਾ।”"

5ਜਦੋਂ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਵੇਖਿਆ ਤਾਂ ਉਨ੍ਹਾਂ ਨੇ ਸੋਚਿਆ, ਇਹ ਹੀ ਇਸਰਾਏਲ ਦਾ ਪਾਤਸ਼ਾਹ ਅਹਾਬ ਹੋਵੇਗਾ। ਤਾਂ ਉਹ ਯਹੋਸ਼ਾਫ਼ਾਟ ਵੱਲ ਲੜਨ ਲਈ ਮੁੜੇ ਪਰ ਯਹੋਸ਼ਾਫ਼ਾਟ ਨੇ ਯਹੋਵਾਹ ਨੂੰ ਪੁਕਾਰਿਆ ਤੇ ਯਹੋਵਾਹ ਨੇ ਉਸ ਨੂੰ ਬਚਾਅ ਲਿਆ। ਪਰਮੇਸ਼ੁਰ ਨੇ ਰੱਥਾਂ ਦੇ ਸਰਦਾਰਾਂ ਦਾ ਉਸ ਵੱਲੋਂ ਮੁਹਾਣਾ ਮੋੜ ਦਿੱਤਾ।"

2Chronicles 9 illustration - 2Chronicles Chapter 9

6ਜਦੋਂ ਉਨ੍ਹਾਂ ਨੇ ਵੇਖਿਆ ਕਿ ਯਹੋਸ਼ਾਫ਼ਾਟ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕਰਨਾ ਛੱਡ ਦਿੱਤਾ।"

7ਇੰਝ ਵਾਪਰਿਆ ਕਿ ਇੱਕ ਸਿਪਾਹੀ ਨੇ ਬਿਨਾਂ ਕਿਸੇ ਨਿਸ਼ਾਨੇ ਤੋਂ ਤੀਰ ਚੱਲਾ ਦਿੱਤਾ ਅਤੇ ਉਹ ਤੀਰ ਇਸਰਾਏਲ ਦੇ ਰਾਜੇ ਆਹਾਬ ਦੇ ਕਵਚ ਦੀ ਕਮਜ਼ੋਰ ਜਗ੍ਹਾ ਤੇ ਵਜਿਆ। ਤਦ ਆਹਾਬ ਨੇ ਆਪਣੇ ਸਾਰਥੀ ਨੂੰ ਆਖਿਆ, “ਵਾਪਸ ਮੁੜ ਮੈਨੂੰ ਇੱਥੋਂ ਬਾਹਰ ਕੱਢ ਕੇ ਲੈ ਜਾ, ਮੈਂ ਜ਼ਖਮੀ ਹਾਂ।”"

8ਉਸ ਦਿਨ ਦੀ ਲੜਾਈ ਹੋਰ ਖੌਫ਼ਨਾਕ ਹੋ ਗਈ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ-ਆਪ ਨੂੰ ਸ਼ਾਮ ਤੀਕ ਅਰਾਮੀਆਂ ਦੇ ਸਾਹਮਣੇ ਰੱਥ ਉੱਪਰ ਥੰਮੀ ਰੱਖਿਆ ਅਤੇ ਸੂਰਜ ਅਸਤ ਹੋਣ ਵੇਲੇ ਤੀਕ ਉਹ ਮਰ ਗਿਆ।"

9ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਸਹੀ ਸਲਾਮਤ ਯਰੂਸ਼ਲਮ ਆਪਣੇ ਮਹਿਲ ਤੀਕ ਪਹੁੰਚ ਗਿਆ।"

10ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿਕਲਿਆ ਅਤੇ ਉਸ ਨੇ ਪਾਤਸ਼ਾਹ ਨੂੰ ਕਿਹਾ, “ਤੂੰ ਬੁਰੇ ਲੋਕਾਂ ਦੀ ਮਦਦ ਕਿਉਂ ਕਰਦਾ ਹੈਂ? ਜਿਹੜੇ ਲੋਕ ਯਹੋਵਾਹ ਨਾਲ ਘਿਰਣਾ ਕਰਦੇ ਹਨ, ਤੂੰ ਉਨ੍ਹਾਂ ਨੂੰ ਪਿਆਰ ਕਿਉਂ ਕਰਦਾ ਹੈਂ? ਇਹੀ ਕਾਰਣ ਹੈ ਕਿ ਯਹੋਵਾਹ ਤੇਰੇ ਉੱਪਰ ਕ੍ਰੋਧਿਤ ਹੈ।"

2Chronicles 9 illustration - 2Chronicles Chapter 9

11ਪਰ ਤਦ ਵੀ, ਤੇਰੇ ਵਿੱਚ ਕੁਝ ਚੰਗੇ ਗੁਣ ਹਨ। ਤੂੰ ਦੇਸ ਵਿੱਚੋਂ ਅਸ਼ੇਰਾਹ ਥੰਮਾਂ ਨੂੰ ਹਟਾਇਆ ਅਤੇ ਤੂੰ ਆਪਣੇ ਦਿਲ ਵਿੱਚ ਪਰਮੇਸ਼ੁਰ ਦੇ ਰਾਹ ਤੇ ਚੱਲਣ ਦਾ ਨਿਰਣਾ ਕੀਤਾ।”"

12ਯਹੋਸ਼ਾਫ਼ਾਟ ਨੇ ਨਿਆਂਕਾਰ ਚੁਣੇ ਯਹੋਸ਼ਾਫ਼ਾਟ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫ਼ਿਰ ਬਏਰਸ਼ਬਾ ਤੋਂ ਅਫ਼ਰਾਈਮ ਦੇ ਪਹਾੜਾਂ ਤੀਕ ਲੋਕਾਂ ਦੇ ਵਿੱਚ ਫ਼ਿਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਵੱਲ ਨੂੰ ਮੋੜਿਆ।"

13ਉਸ ਨੇ ਯਹੂਦਾਹ ਵਿੱਚ ਨਿਆਂਕਾਰ ਚੁਣੇ ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਨਿਆਂਕਾਰ ਮੁਕੱਰਰ ਕੀਤੇ।"

14ਯਹੋਸ਼ਾਫ਼ਾਟ ਨੇ ਉਨ੍ਹਾਂ ਨਿਆਂਕਾਰਾਂ ਨੂੰ ਆਖਿਆ, “ਜੋ ਕੁਝ ਤੁਸੀਂ ਕਰ ਰਹੇ ਹੋ ਉਸ ਵੱਲ ਸਤਰਕ ਰਹੋ ਕਿਉਂ ਕਿ ਤੁਸੀਂ ਮਨੁੱਖਾਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਯਹੋਵਾਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ।"

15ਹੁਣ ਤੁਹਾਡੇ ਵਿੱਚੋਂ ਸਭਨਾਂ ਨੂੰ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। ਤੁਸੀਂ ਜੋ ਕੁਝ ਵੀ ਕਰਦੇ ਹੋ, ਸਾਵਧਾਨ ਹੋ ਕੇ ਕਰੋ ਕਿਉਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਨਿਆਂ ਪਸੰਦ ਹੈ। ਯਹੋਵਾਹ ਕਿਸੇ ਨਾਲ ਭਿੰਨ-ਭੇਦ ਜਾਂ ਛੋਟੇ-ਵੱਡੇ ਦਾ ਫ਼ਰਕ ਨਹੀਂ ਰੱਖਦਾ ਅਤੇ ਨਾ ਹੀ ਉਹ ਆਪਣੇ ਨਿਆਂ ਬਦਲਣ ਲਈ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ।”"

2Chronicles 9 illustration - 2Chronicles Chapter 9

16ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁੱਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁਕੱਰਰ ਕੀਤਾ। ਤਦ ਉਹ ਯਰੂਸ਼ਲਮ ਨੂੰ ਮੁੜੇ।"

17ਯਹੋਸ਼ਾਫ਼ਾਟ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਅਤੇ ਕਿਹਾ, “ਤੁਹਾਨੂੰ ਸੱਚੇ ਦਿਲੋਂ ਵਫ਼ਾਦਾਰ ਹੋ ਕੇ ਸੇਵਾ ਕਰਨੀ ਚਾਹੀਦੀ ਹੈ ਅਤੇ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ।"

18ਜੇਕਰ ਉਨ੍ਹਾਂ ਨਗਰਾਂ ਵਿੱਚ ਰਹਿੰਦੇ ਤੇਰੇ ਭਰਾਵਾਂ ਵਿੱਚੋਂ ਕੋਈ, ਤੇਰੇ ਕੋਲ ਕੋਈ ਮੁਕੱਦਮਾ ਲਿਆਵੇ ਜੋ ਕਿ ਖੂਨ-ਖਰਾਬੇ, ਬਿਧੀ, ਹੁਕਮ, ਨਿਆਂ ਜਾਂ ਕਿਸੇ ਹੋਰ ਬਿਧੀ ਬਾਰੇ ਹੋਵੇ, ਤੈਨੂੰ ਉਨ੍ਹਾਂ ਨੂੰ ਚਿਤਾਵਨੀ ਦੇਣੀ ਚਾਹੀਦੀ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਤੇਰੀਆਂ ਹਿਦਾਇਤਾਂ ਮੰਨਣੀਆਂ ਚਾਹੀਦੀਆਂ ਹਨ, ਨਹੀਂ ਤਾਂ ਉਹ ਪਰਮੇਸ਼ੁਰ ਅੱਗੇ ਦੋਸ਼ੀ ਹੋਣਗੇ ਅਤੇ ਉਸਦੀ ਕਰੋਪੀ ਤੇਰੇ ਉੱਤੇ, ਤੇਰੇ ਭਰਾਵਾਂ ਉੱਤੇ ਆਵੇਗੀ। ਪਰ ਜੇਕਰ ਤੂੰ ਅਜਿਹਾ ਕਰੇਂਗਾਂ ਤਾਂ ਤੂੰ ਦੋਸ਼ੀ ਨਹੀਂ ਹੋਵੇਂਗਾ।"

19“ਅਮਰਯਾਹ ਪਰਧਾਨ ਜਾਜਕ ਯਹੋਵਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੈ। ਇਸ਼ਮਾਏਲ ਦਾ ਪੁੱਤਰ ਜ਼ਬਦਯਾਹ, ਯਹੂਦਾਹ ਦੇ ਪਰਿਵਾਰ-ਸਮੂਹ ਦਾ ਆਗੂ ਪਾਤਸ਼ਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੋਵੇਗਾ। ਲੇਵੀ ਤੁਹਾਡੇ ਲਈ ਲਿਖਾਰੀ ਹੋਣਗੇ। ਆਪਣੀ ਕਰਨੀ ਵਿੱਚ ਹੌਂਸਲਾ ਅਤੇ ਭਰੋਸਾ ਰੱਖੋ। ਯਹੋਵਾਹ ਉਨ੍ਹਾਂ ਦੇ ਨਾਲ ਹੋਵੇ ਜੋ ਨੇਕ ਹਨ।”"

20ਯਹੋਸ਼ਾਫ਼ਾਟ ਲੜਾਈ ਦਾ ਸਾਹਮਣਾ ਕਰਦਾ ਹੋਇਆ ਇਸ ਤੋਂ ਬਾਅਦ ਮੋਆਬੀ, ਅਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਹੋਰ ਲੋਕ ਯਹੋਸ਼ਾਫ਼ਾਟ ਨਾਲ ਲੜਨ ਲਈ ਆਏ।"

2Chronicles 9 illustration - 2Chronicles Chapter 9

21ਕੁਝ ਮਨੁੱਖਾਂ ਨੇ ਯਹੋਸ਼ਾਫ਼ਾਟ ਨੂੰ ਆ ਕੇ ਕਿਹਾ, “ਇੱਕ ਵੱਡੀ ਭਾਰੀ ਸੈਨਾ ਸਮੁੰਦਰ ਦੇ ਪਾਰ ਅਦੋਮ ਵੱਲੋਂ ਤੇਰੇ ਵਿਰੁੱਧ ਟਾਕਰੇ ਲਈ ਆ ਰਹੀ ਹੈ, ਅਤੇ ਵੇਖ ਉਹ ਹਸਸੋਨ-ਤਾਮਾਰ ਵਿੱਚ ਹਨ।” (ਹਸਸੋਨ-ਤਾਮਾਰ ਏਨ-ਗਦੀ ਵੀ ਅਖਵਾਉਂਦਾ ਹੈ।)"

22ਤਾਂ ਯਹੋਸ਼ਾਫ਼ਾਟ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਉਸ ਨੇ ਯਹੂਦਾਹ ਵਿੱਚ ਸਾਰਿਆਂ ਲਈ ਇਹ ਸਮਾਂ ਵਰਤ ਰੱਖਣ ਦੀ ਡੌਁਡੀ ਪਿਟਵਾਈ।"

23ਯਹੂਦਾਹ ਦੇ ਲੋਕ ਇੱਕਤਰ ਹੋ ਕੇ ਯਹੋਵਾਹ ਅੱਗੇ ਬੇਨਤੀ ਕਰਨ ਆਏ। ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਚੋ ਇਕੱਠੇ ਹੋ ਕੇ ਯਹੋਵਾਹ ਦੀ ਮਦਦ ਲੈਣ ਲਈ ਬੇਨਤੀ ਕਰਨ ਆਏ।"

24ਤਦ ਯਹੋਸ਼ਾਫ਼ਾਟ ਯਹੂਦਾਹ ਅਤੇ ਯਰੂਸ਼ਲਮ ਦੀ ਸਭਾ ਦੇ ਵਿੱਚ ਨਵੇਂ ਵਿਹੜੇ ਦੇ ਅੱਗੇ ਯਹੋਵਾਹ ਦੇ ਮੰਦਰ ਵਿੱਚ ਖਲੋਤਾ ਸੀ।"

25ਉਸ ਨੇ ਕਿਹਾ, “ਸਾਡੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਹੇ ਅਕਾਸ਼ਾਂ ਦੇ ਯਹੋਵਾਹ! ਤੂੰ ਸਾਰੀ ਸ਼੍ਰਿਸ਼ਟੀ ਦਾ ਪਾਤਸ਼ਾਹ! ਤੂੰ ਸਰਬ ਸ਼ਕਤੀਮਾਨ ਹੈਂ! ਕੋਈ ਮਨੁੱਖ ਤੇਰਾ ਟਾਕਰਾ ਕਰਨ ਤੋਂ ਅਸਮਰੱਥ ਹੈ।"

2Chronicles 9 illustration - 2Chronicles Chapter 9

26ਤੂੰ ਸਾਡਾ ਪਰਮੇਸ਼ੁਰ ਹੈਂ! ਤੂੰ ਇੱਥੋਂ ਦੇ ਰਾਜ ਦੇ ਲੋਕਾਂ ਨੂੰ ਇੱਥੋਂ ਦੇ ਵਸਨੀਕਾਂ ਨੂੰ ਇਥੋਂ ਕੱਢਿਆ ਅਤੇ ਇਹ ਸਭ ਕੁਝ ਤੂੰ ਆਪਣੀ ਪਰਜਾ ਇਸਰਾਏਲੀਆਂ ਦੇ ਸਾਹਮਣੇ ਕੀਤਾ ਅਤੇ ਇਹ ਧਰਤੀ ਨੂੰ ਆਪਣੇ ਮਿੱਤਰ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਸਦਾ-ਸਦਾ ਲਈ ਦੇ ਦਿੱਤੀ।"

27ਅਬਰਾਹਾਮ ਦੇ ਉੱਤਰਾਧਿਕਾਰੀ ਇਸ ਧਰਤੀ ਤੇ ਰਹੇ ਤੇ ਤੇਰੇ ਨਾਂ ਦਾ ਉਨ੍ਹਾਂ ਇੱਥੇ ਮੰਦਰ ਥਾਪਿਆ।"

28ਉਨ੍ਹਾਂ ਕਿਹਾ, ‘ਜਦੋਂ ਕੋਈ ਵੀ ਮੁਸ਼ਕਿਲ ਜਾਂ ਬਦੀ ਸਾਡੇ ਤੇ ਆਵੇ ਜਿਵੇਂ ਤਲਵਾਰ ਜਾਂ ਨਿਆਂ, ਬੀਮਾਰੀ ਜਾਂ ਕਾਲ ਤਾਂ ਜੇਕਰ ਅਸੀਂ ਇਸ ਮੰਦਰ ਦੇ ਅੱਗੇ ਤੇਰੇ ਸਾਹਮਣੇ ਖੜ੍ਹੇ ਹੋਈੇਏ, ਕਿਉਂ ਕਿ ਤੇਰਾ ਨਾਉਂ ਇਸ ਮੰਦਰ ਵਿੱਚ ਹੈ, ਆਪਣੀ ਬਿਪਤਾ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੀਏ ਤਾਂ ਤੂੰ ਸਾਡੀ ਫ਼ਰਿਆਦ ਸੁਣ ਕੇ ਸਾਨੂੰ ਬਚਾਅ ਲਵੇਂਗਾ।’"

29“ਪਰ ਹੁਣ ਤੂੰ ਵੇਖ ਕਿ ਅੰਮੋਨੀ, ਮੋਆਬੀ ਅਤੇ ਸੇਈਰ ਪਹਾੜ ਦੇ ਲੋਕ, ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿਕਲ ਕੇ ਆ ਰਹੇ ਸੀ ਹੱਲਾ ਨਾ ਕਰਨ ਦਿੱਤਾ, ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਤੇ ਉਨ੍ਹਾਂ ਦਾ ਨਾਸ਼ ਨਹੀਂ ਕੀਤਾ।"

30ਪਰ ਵੇਖ ਉਨ੍ਹਾਂ ਸਾਨੂੰ ਕਿਹੋ ਜਿਹਾ ਬਦਲੇ ’ਚ ਇਨਾਮ ਦਿੱਤਾ ਕਿ ਜਿਹੜਾ ਦੇਸ ਤੂੰ ਸਾਨੂੰ ਮਿਲਖ ਵਿੱਚ ਦਿੱਤਾ ਸੀ, ਉਹ ਸਾਨੂੰ ਉੱਥੋਂ ਕੱਢਣ ਲਈ ਆ ਰਹੇ ਹਨ।"

2Chronicles 9 illustration - 2Chronicles Chapter 9

31ਹੇ ਪਰਮੇਸ਼ੁਰ, ਕੀ ਤੂੰ ਉਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਉਹ ਜੋ ਵੱਡੀ ਫ਼ੌਜ ਸਾਡੇ ਵਿਰੋਧ ਆ ਰਹੀ ਹੈ ਅਸੀਂ ਉਸਦਾ ਸਾਹਮਣਾ ਕਰਨ ਦੇ ਸਮਰੱਥ ਨਹੀਂ ਹਾਂ! ਅਸੀਂ ਲਾਚਾਰ ਹਾਂ ਅਤੇ ਨਹੀਂ ਜਾਣਦੇ ਕਿ ਕੀ ਕਰੀਏ? ਇਸੇ ਲਈ, ਅਸੀਂ ਤੈਥੋਂ ਮਦਦ ਮੰਗ ਰਹੇ ਹਾਂ!”"

Chapter Complete

You have read 2Chronicles 9

31 verses