1ਤੁਸੀਂ ਜਾਣਦੇ ਹੋ ਮੈਂ ਪਹਿਲੀ ਬਾਰ ਤੁਹਾਡੇ ਕੋਲ ਕਿਉਂ ਆਇਆ ਸਾਂ। ਇਹ ਇਸ ਲਈ ਸੀ ਕਿ ਮੈਂ ਬਿਮਾਰ ਸਾਂ। ਇਹ ਉਦੋਂ ਸੀ ਜਦੋਂ, ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ।"
2ਮੇਰੀ ਬਿਮਾਰੀ ਤੁਹਾਡੇ ਉੱਪਰ ਬੋਝ ਸੀ। ਪਰ ਤੁਸੀਂ ਮੇਰੇ ਬਾਰੇ ਕੋਈ ਨਫ਼ਰਤ ਨਹੀਂ ਦਿਖਾਈ। ਤੁਸੀਂ ਮੈਨੂੰ ਵਾਪਸ ਚੱਲੇ ਜਾਣ ਲਈ ਮਜਬੂਰ ਨਹੀਂ ਕੀਤਾ ਤੁਸੀਂ ਮੇਰੀ ਇਸ ਤਰ੍ਹਾਂ ਆਉ-ਭਗਤ ਕੀਤੀ ਸੀ ਜਿਵੇਂ ਮੈਂ ਪਰਮੇਸ਼ੁਰ ਵੱਲੋਂ ਆਇਆ ਕੋਈ ਦੂਤ ਹੋਵਾਂ। ਤੁਸੀਂ ਮੈਂਨੂੰ ਇਉਂ ਪ੍ਰਵਾਨ ਕੀਤਾ ਜਿਵੇਂ ਮੈਂ ਖੁਦ ਮਸੀਹ ਹੋਵਾਂ।"
3ਉਦੋਂ ਤੁਸੀਂ ਬਹੁਤ ਖੁਸ਼ ਸੀ ਉਹ ਖੁਸ਼ੀ ਹੁਣ ਕਿੱਥੇ ਹੈ? ਮੈਨੂੰ ਯਾਦ ਹੈ ਕਿ ਤੁਸੀਂ ਮੇਰੀ ਸਹਾਇਤਾ ਲਈ ਹਰ ਸੰਭਵ ਜਤਨ ਕਰਨਾ ਚਾਹੁੰਦੇ ਸੀ। ਜੇਕਰ ਸੰਭਵ ਹੁੰਦਾ ਤਾਂ ਤੁਸੀਂ ਆਪਣੀਆਂ ਅੱਖਾਂ ਬਾਹਰ ਖਿੰਚ ਲੈਂਦੇ ਅਤੇ ਉਨ੍ਹਾਂ ਨੂੰ ਮੈਨੂੰ ਦੇ ਦਿੰਦੇ।"
4ਕੀ ਹੁਣ ਮੈਂ ਤੁਹਾਡਾ ਦੁਸ਼ਮਣ ਹਾਂ ਕਿਉਂ ਕਿ ਮੈਂ ਤੁਹਾਨੂੰ ਸੱਚ ਆਖਦਾ ਰਿਹਾਂ।"
5ਉਹੀ ਲੋਕੀਂ ਤੁਹਾਨੂੰ ਉਤੇਜਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਪਰ ਉਨ੍ਹਾਂ ਦਾ ਮੰਤਵ ਠੀਕ ਨਹੀਂ ਹੈ। ਉਹ ਲੋਕੀ ਤੁਹਾਨੂੰ ਸਾਡੇ ਵਿਰੁੱਧ ਜਾਣ ਲਈ ਪ੍ਰੇਰਿਤ ਕਰ ਰਹੇ ਹਨ। ਉਹ ਚਾਹੁੰਦੇ ਹਨ ਕਿ ਤੁਸੀਂ ਕੇਵਲ ਉਨ੍ਹਾਂ ਦਾ ਹੀ ਅਨੁਸਰਣ ਕਰੋ ਨਾ ਕਿ ਹੋਰਾਂ ਦਾ।"

6ਲੋਕਾਂ ਲਈ ਤੁਹਾਡੇ ਅੰਦਰ ਦਿਲਚਸਪੀ ਦਰਸ਼ਾਉਣਾ ਚੰਗੀ ਗੱਲ ਹੈ। ਪਰ ਉਦੋਂ ਹੀ ਜਦੋਂ ਉਨ੍ਹਾਂ ਦਾ ਮੰਤਵ ਚੰਗਾ ਹੋਵੇ। ਇਹ ਗੱਲ ਹਮੇਸ਼ਾ ਸੱਚੀ ਹੈ। ਇਹ ਉਦੋਂ ਵੀ ਸੱਚੀ ਹੈ ਜਦੋਂ ਕਿ ਮੈਂ ਤੁਹਾਡੇ ਨਾਲ ਹਾਂ ਅਤੇ ਉਦੋਂ ਵੀ ਜਦੋਂ ਮੈਂ ਤੁਹਾਡੇ ਕੋਲੋਂ ਦੂਰ ਹੁੰਦਾ ਹਾਂ।"
7ਮੇਰੇ ਬੱਚਿਓ, ਇੱਕ ਵਾਰੀ ਫ਼ੇਰ ਮੈਂ ਤੁਹਾਡੇ ਲਈ ਉਸੇ ਤਰ੍ਹਾਂ ਦਾ ਦੁੱਖ ਮਹਿਸੂਸ ਕਰ ਰਿਹਾ ਹਾਂ ਜਿਸ ਤਰ੍ਹਾਂ ਦਾ ਕੋਈ ਜਨਣੀ ਬੱਚੇ ਦੇ ਜਨਮ ਸਮੇਂ ਅਨੁਭਵ ਕਰਦੀ ਹੈ। ਅਜਿਹਾ ਮੈਂ ਉਦੋਂ ਤੱਕ ਮਹਿਸੂਸ ਕਰਦਾ ਰਹਾਂਗਾ ਜਦੋਂ ਤੱਕ ਕਿ ਤੁਸੀਂ ਸੱਚਮੁੱਚ ਮਸੀਹ ਵਾਂਗ ਨਹੀਂ ਬਣ ਜਾਂਦੇ।"
8ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸੱਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ।"
9ਹਾਜਰਾ ਅਤੇ ਸਾਰਾਹ ਦੀ ਮਿਸਾਲ ਤੁਹਾਡੇ ਵਿੱਚੋਂ ਕੁਝ ਲੋਕ ਹਾਲੇ ਵੀ ਮੂਸਾ ਦੇ ਨੇਮ ਦੇ ਅਧੀਨ ਹੋਣਾ ਲੋਚਦੇ ਹਨ। ਮੈਨੂੰ ਦੱਸੋ ਕਿ ਨੇਮ ਕੀ ਆਖ਼ਦਾ ਹੈ?"
10ਪੋਥੀਆਂ ਦੱਸਦੀਆਂ ਹਨ ਕਿ ਅਬਰਾਹਾਮ ਦੇ ਦੋ ਪੁੱਤਰ ਸਨ। ਇੱਕ ਪੁੱਤਰ ਦੀ ਮਾਂ ਗੁਲਾਮ ਔਰਤ ਸੀ। ਦੂਸਰੇ ਪੁੱਤਰ ਦੀ ਮਾਂ ਆਜ਼ਾਦ ਔਰਤ ਸੀ।"

11ਅਬਰਾਹਾਮ ਦਾ ਗੁਲਾਮ ਔਰਤ ਤੋਂ ਜਨਮਿਆਂ ਪੁੱਤਰ, ਆਮ ਇਨਸਾਨੀ ਢੰਗ ਵਿੱਚ ਜਨਮਿਆਂ ਸੀ। ਪਰ ਆਜ਼ਾਦ ਔਰਤ ਤੋਂ ਜਨਮਿਆ ਪੁੱਤਰ ਉਸ ਵਾਇਦੇ ਕਾਰਣ ਜਨਮਿਆ ਸੀ ਜਿਹੜਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।"
12ਇਹ ਸੱਚੀ ਕਹਾਣੀ ਸਾਡੇ ਲਈ ਇੱਕ ਤਸਵੀਰ ਬਣਾਉਂਦੀ ਹੈ। ਦੋਵੇਂ ਔਰਤਾਂ ਪਰਮੇਸ਼ੁਰ ਅਤੇ ਮਨੁੱਖਾਂ ਵਿੱਚਕਾਰ ਕੀਤੇ ਗਏ ਦੋ ਕਰਾਰ ਵਾਂਗ ਹਨ। ਇੱਕ ਕਰਾਰ ਸੀਨਾਈ ਪਰਬਤ ਉੱਤੇ ਕੀਤਾ ਗਿਆ ਹੈ। ਜਿਹੜੇ ਲੋਕ ਇਸ ਕਰਾਰ ਦੇ ਅਧੀਨ ਹਨ ਉਹ ਗੁਲਾਮਾਂ ਵਰਗੇ ਹਨ। ਹਾਜਰਾ ਨਾਮੇ ਮਾਂ ਉਸ ਕਰਾਰ ਵਰਗੀ ਹੈ।"
13ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿੱਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ।"
14ਪਰ ਸੁਰਗੀ ਯਰੂਸ਼ਲਮ ਉਸ ਆਜ਼ਾਦ ਔਰਤ ਵਰਗਾ ਹੈ। ਇਹ ਸਾਡੀ ਮਾਂ ਹੈ।"
15ਪੋਥੀਆਂ ਵਿੱਚ ਇਉਂ ਲਿਖਿਆ ਹੈ; “ਖੁਸ਼ ਹੋ, ਬਾਂਝ ਔਰਤ। ਤੂੰ ਕਿਸੇ ਬੱਚੇ ਨੂੰ ਨਹੀਂ ਜਨਮਿਆ। ਤੂੰ ਜਿਸਨੇ ਕਦੇ ਵੀ ਸੂਤਕੀ ਪੀੜਾ ਅਨੁਭਵ ਨਹੀਂ ਕੀਤੀ, ਅਨੰਦ ਨਾਲ ਚੀਕ ਅਤੇ ਰੌਲਾ ਪਾ! ਜਿਹੜੀ ਔਰਤ ਤਿਆਗੀ ਹੋਈ ਹੈ ਉਸ ਨੂੰ ਉਸ ਔਰਤ ਨਾਲੋਂ ਵੱਧ ਬੱਚੇ ਹੋਣਗੇ ਜਿਸ ਕੋਲ ਉਸਦਾ ਪਤੀ ਹੈ।”"

16ਅਬਰਾਹਾਮ ਦਾ ਇੱਕ ਪੁੱਤਰ ਆਮ ਇਨਸਾਨੀ ਢੰਗ ਵਿੱਚ ਜਨਮਿਆ ਸੀ। ਅਬਰਾਹਾਮ ਦਾ ਦੂਸਰਾ ਪੁੱਤਰ, ਇਸਹਾਕ, ਪਰਮੇਸ਼ੁਰ ਦੇ ਵਾਇਦੇ ਕਾਰਣ ਆਤਮਾ ਦੀ ਸ਼ਕਤੀ ਨਾਲ ਜਨਮਿਆ ਸੀ। ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਵੀ ਇਸਹਾਕ ਦੀ ਤਰ੍ਹਾਂ ਵਾਇਦੇ ਤੋਂ ਜਨਮੇ ਬੱਚੇ ਹੋ। ਆਮ ਇਨਸਾਨੀ ਢੰਗ ਵਿੱਚ ਜਨਮੇ ਪੁੱਤਰ ਨੇ ਦੂਸਰੇ ਪੁੱਤਰ ਨਾਲ ਬੁਰਾ ਵਿਵਹਾਰ ਕੀਤਾ। ਅੱਜ ਵੀ ਇਵੇਂ ਹੀ ਹੈ।"
17ਪਰ ਪੋਥੀ ਕੀ ਆਖਦੀ ਹੈ? “ਗੁਲਾਮ ਔਰਤ ਨੂੰ ਅਤੇ ਉਸ ਦੇ ਪੁੱਤਰ ਨੂੰ ਬਾਹਰ ਕੱਢ ਦੇਹ। ਆਜ਼ਾਦ ਔਰਤ ਦਾ ਪੁੱਤਰ ਉਸ ਹਰ ਚੀਜ਼ ਨੂੰ ਪ੍ਰਾਪਤ ਕਰੇਗਾ ਜਿਹੜੀ ਉਸ ਦੇ ਪਿਤਾ ਦੀ ਹੈ।”"
18ਪਰ ਗੁਲਾਮ ਔਰਤ ਦਾ ਪੁੱਤਰ ਕੁਝ ਵੀ ਹਾਸਿਲ ਨਹੀਂ ਕਰੇਗਾ। ਇਸ ਲਈ ਮੇਰੇ ਭਰਾਵੋ ਅਤੇ ਭੈਣੋ ਅਸੀਂ ਗੁਲਾਮ ਔਰਤ ਦੇ ਬੱਚੇ ਨਹੀਂ ਹਾਂ। ਅਸੀਂ ਆਜ਼ਾਦ ਔਰਤ ਦੇ ਬੱਚੇ ਹਾਂ।"
19ਆਪਣੀ ਆਜ਼ਾਦੀ ਆਪਣੇ ਕੋਲ ਰੱਖੋ ਹੁਣ ਤੁਸੀਂ ਆਜ਼ਾਦ ਹੋ। ਮਸੀਹ ਨੇ ਸਾਨੂੰ ਆਜ਼ਾਦ ਕੀਤਾ ਹੈ। ਇਸ ਲਈ ਮਜਬੂਤੀ ਨਾਲ ਖਲੋਵੋ। ਬਦਲੋ ਨਾ ਅਤੇ ਮੁੜ ਕੇ ਨੇਮ ਦੀ ਗੁਲਾਮੀ ਵੱਲ ਨਾ ਪਰਤੋ।"
20ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵੱਧੇਰੇ ਕੋਈ ਨਫ਼ਾ ਨਹੀਂ।"

21ਇੱਕ ਵਾਰੀ ਫ਼ੇਰ, ਮੈਂ ਹਰ ਮਨੁੱਖ ਨੂੰ ਚਿਤਾਵਨੀ ਦਿੰਦਾ ਹਾਂ; ਜੇ ਤੁਸੀਂ ਆਪਣੀ ਸੁੰਨਤ ਕਰਨ ਦਿਉਂਗੇ ਤਾਂ ਤੁਹਾਨੂੰ ਮੂਸਾ ਦੇ ਸਾਰੇ ਨੇਮਾਂ ਦਾ ਪਾਲਣ ਕਰਨਾ ਪਵੇਗਾ।"
22ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਆ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ।"
23ਅਸੀਂ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਤੇ ਅਸੀਂ ਆਤਮਾ ਰਾਹੀਂ ਸਾਨੂੰ ਦਿੱਤੀ ਜਾਣ ਵਾਲੀ ਉਸ ਉਮੀਦ ਦਾ ਇੰਤਜ਼ਾਰ ਕਰ ਰਹੇ ਹਾਂ।"
24ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ।"
You have read 2Corinthians 1
24 verses