1ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤੱਖ ਬਣਾ ਦਿੰਦੀ ਹੈ।"
2ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”"
3ਇਸ ਲਈ ਇਸ ਗੱਲੋਂ ਬਹੁਤ ਸਾਵੱਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ।"
4ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ।"
5ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।"

6ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।"
7ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ।"
8ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ।"
9ਪਤਨੀਆਂ ਅਤੇ ਪਤੀਆਂ ਇੱਕ ਦੂਸਰੇ ਦੀ ਗੱਲ ਮੰਨਣ ਲਈ ਸਦਾ ਤਿਆਰ ਰਹੋ। ਅਜਿਹਾ ਇਸ ਲਈ ਕਰੋ ਕਿਉਂ ਜੋ ਤੁਸੀਂ ਮਸੀਹ ਦਾ ਆਦਰ ਕਰਦੇ ਹੋ।"
10ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ।"

11ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ।"
12ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।"
13ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।"
14ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।"
15ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।"

16ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।"
17ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ,"
18ਕਿਉਂ ਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ।"
You have read 2Corinthians 10
18 verses