1ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ।"
2ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।"
3ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;"
4ਤੁਸੀਂ ਚੰਗੇ ਤੇ ਮਾੜੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸੱਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ।"
5ਤੁਸੀਂ ਯਿਸੂ ਮਸੀਹ ਦੀ ਸਹਾਇਤਾ ਨਾਲ ਪਰਮੇਸ਼ੁਰ ਨੂੰ ਮਹਿਮਾ ਅਤੇ ਉਸਤਤਿ ਲਿਆਉਣ ਲਈ ਚੰਗੀਆਂ ਕਰਨੀਆਂ ਕਰ ਸੱਕੋਂ।"

6ਪੌਲੁਸ ਦੀਆਂ ਮੁਸ਼ਕਿਲਾਂ ਪ੍ਰਭੂ ਦੇ ਕਾਰਜ ਵਿੱਚ ਸਹਾਈ ਹੁੰਦੀਆਂ ਭਰਾਵੋ ਅਤੇ ਭੈਣੋ, ਮੈਂ ਚਾਹੁੰਨਾ ਕਿ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਬਾਰੇ ਜਾਣੋ ਜਿਹੜੀਆਂ ਮੇਰੇ ਨਾਲ ਵਾਪਰੀਆਂ, ਤੇ ਜਿਨ੍ਹਾਂ ਨੇ ਮੈਨੂੰ ਖੁਸ਼ਖਬਰੀ ਨੂੰ ਵੱਧ ਤੋਂ ਵੱਧ ਫ਼ੈਲਾਉਣ ਵਿੱਚ ਸਹਾਇਤਾ ਕੀਤੀ ਹੈ।"
7ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਰੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ।"
8ਕਿਉਂ ਕਿ ਮੈਂ ਕੈਦ ਵਿੱਚ ਹਾਂ, ਪ੍ਰਭੂ ਵਿੱਚ ਬਹੁਤ ਸਾਰੇ ਭਰਾ ਮਸੀਹ ਬਾਰੇ ਸੰਦੇਸ਼ ਨੂੰ ਹੋਰ ਵੱਧੇਰੇ ਹੌਂਸਲੇ ਅਤੇ ਦਲੇਰ ਹੋਕੇ ਬੋਲਣ ਨੂੰ ਤਿਆਰ ਹਨ।"
9ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ।"
10ਇਹ ਲੋਕ ਇਸ ਲਈ ਪ੍ਰਚਾਰ ਕਰਦੇ ਹਨ ਕਿਉਂਕਿ ਉਹ ਮੈਨੂੰ ਪਿਆਰ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਪਰਮੇਸ਼ੁਰ ਨੇ ਮੈਨੂੰ ਖੁਸ਼ਖਬਰੀ ਦੀ ਰੱਖਿਆ ਕਰਨ ਦਾ ਕਾਰਜ ਦਿੱਤਾ ਸੀ।"

11ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅੜਚਨਾਂ ਪੈਦਾ ਕਰ ਸੱਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ।"
12ਮਹੱਤਵਪੂਰਣ ਗੱਲ ਇਹ ਹੈ ਕਿ ਹਰ ਢੰਗ ਵਿੱਚ ਭਾਵੇਂ ਚੰਗੇ ਪ੍ਰਯੋਜਨ ਨਾਲ ਜਾਂ ਮੰਦੇ ਨਾਲ, ਮਸੀਹ ਦੇ ਸੰਦੇਸ਼ ਦਾ ਪ੍ਰਚਾਰ ਹੋ ਰਿਹਾ ਹੈ। ਅਤੇ ਇਸ ਵਾਸਤੇ ਮੈਂ, ਪ੍ਰਸੰਨ ਹਾਂ ਅਤੇ ਪ੍ਰਸੰਨ ਹੋਣਾ ਜਾਰੀ ਰੱਖਾਂਗਾ।"
13ਤੁਸੀਂ ਮੇਰੇ ਲਈ ਪ੍ਰਾਰਥਨਾ ਕਰ ਰਹੇ ਹੋ ਅਤੇ ਯਿਸੂ ਮਸੀਹ ਦਾ ਆਤਮਾ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਮੈਂ ਜਾਣਦਾ ਹਾਂ ਕਿ ਇਹ ਮੁਸ਼ਕਿਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਲਈ ਛੁਟਕਾਰਾ ਲਿਆਉਣਗੀਆਂ।"
14ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ।"
15ਮੇਰੀ ਜ਼ਿੰਦਗੀ ਦੀ ਮਹੱਤਵਪੂਰਣ ਗੱਲ ਮਸੀਹ ਲਈ ਜਿਉਣਾ ਹੈ। “ਮੌਤ ਵੀ ਮੇਰੇ ਲਈ ਫ਼ਾਇਦੇਮੰਦ ਹੋਵੇਗੀ।”"

16ਜੋ ਮੈਂ ਸਰੀਰਕ ਤੌਰ ਤੇ ਜਿਉਂਦਾ ਰਹਿੰਦਾ ਹਾਂ ਤਾਂ ਜੋ ਮੈਂ ਪ੍ਰਭੂ ਲਈ ਕਾਰਜ ਕਰ ਸੱਕਾਂਗਾ। ਪਰ ਮੈਨੂੰ ਚੋਣ ਕਿਸ ਗੱਲ ਦੀ ਕਰਨੀ ਚਾਹੀਦੀ ਹੈ। ਜਿਉਣ ਦੀ ਜਾਂ ਮਰਨ ਦੀ? ਮੈਨੂੰ ਪਤਾ ਨਹੀਂ।"
17ਜਿਉਣ ਤੇ ਮਰਨ ਵਿੱਚਕਾਰ ਚੋਣ ਕਰਨੀ ਔਖੀ ਹੈ। ਸੱਚਮੁੱਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ।"
18ਪਰ ਤੁਹਾਨੂੰ ਲੋਕਾਂ ਨੂੰ ਮੇਰੀ ਸਰੀਰਕ ਤੌਰ ਤੇ ਲੋੜ ਹੈ।"
19ਮੈਨੂੰ ਪਤਾ ਹੈ ਕਿ ਤੁਹਾਨੂੰ ਮੇਰੀ ਲੋੜ ਹੈ। ਇਸੇ ਲਈ ਮੈਂ ਜਾਣਦਾ ਹਾਂ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਨਿਸ਼ਚਿਤ ਹੀ ਇੱਥੇ ਠਹਿਰਾਂਗਾ ਤਾਂ ਕਿ ਤੁਸੀਂ ਵੱਧੋਂ ਅਤੇ ਇਹ ਨਿਸ਼ਚਿਤ ਕਰਨ ਲਈ ਕਿ ਤੁਹਾਡੇ ਕੋਲ ਅਨੰਦ ਹੈ ਜੋ ਨਿਹਚਾ ਤੋਂ ਮਿਲਦਾ ਹੈ।"
20ਇਸ ਲਈ ਤੁਸੀਂ ਮਸੀਹ ਯਿਸੂ ਵਿੱਚ ਬਹੁਤ ਖੁਸ਼ ਹੋਵੋਂਗੇ, ਜਦੋਂ ਮੈਂ ਫ਼ੇਰ ਤੁਹਾਡੇ ਨਾਲ ਹੋਵਾਂਗਾ।"

21ਇਹ ਨਿਸ਼ਚਿਤ ਹੋਵੋ ਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਦੀ ਯੋਗਤਾ ਦੇ ਢੰਗ ਵਿੱਚ ਰਹਿੰਦੇ ਹੋ। ਫ਼ੇਰ ਜੇ ਮੈਂ ਤੁਹਾਡੇ ਕੋਲ ਸਫ਼ਰ ਕਰਕੇ ਆਵਾਂ ਜਾਂ ਮੈਂ ਤੁਹਾਥੋਂ ਦੂਰ ਹੋਵਾਂ, ਮੈਂ ਤੁਹਾਡੇ ਬਾਰੇ ਚੰਗੀਆਂ ਗੱਲਾਂ ਸੁਣਾਂਗਾ। ਮੈਂ ਸੁਣਾਂਗਾ ਕਿ ਤੁਸੀਂ ਇੱਕ ਮਨ ਨਾਲ ਨਿਹਚਾ ਲਈ, ਜਿਹੜੀ ਖੁਸ਼ਖਬਰੀ ਤੋਂ ਆਉਂਦੀ ਹੈ, ਸੰਘਰਸ਼ ਕਰ ਰਹੇ ਹੋ।"
You have read 2Corinthians 12
21 verses