1ਤੁਸੀਂ ਬੜੀ ਚੰਗੀ ਦੌੜ, ਦੌੜ ਰਹੇ ਸੀ। ਤੁਸੀਂ ਸੱਚ ਦੀ ਪਾਲਣਾ ਕਰ ਰਹੇ ਸੀ। ਕਿਸਨੇ ਤੁਹਾਨੂੰ ਸੱਚ ਦੇ ਮਾਰਗ ਦਾ ਅਨੁਸਰਣ ਕਰਨ ਤੋਂ ਰੋਕਿਆ?"
2ਇਸ ਤਰ੍ਹਾਂ ਦੀ ਪ੍ਰੇਰਣਾ ਉਸ ਇੱਕ ਵੱਲੋਂ ਨਹੀਂ ਆਉਂਦੀ ਜਿਸਨੇ ਤੁਹਾਨੂੰ ਚੁਣਿਆ ਹੈ।"
3ਹੁਸ਼ਿਆਰ ਰਹੋ। “ਬੱਸ ਥੋੜਾ ਜਿਹਾ ਖਮੀਰ ਆਟੇ ਦੀ ਪੂਰੀ ਤੌਣ ਨੂੰ ਉਭਾਰ ਦਿੰਦਾ ਹੈ।”"
4ਮੈਨੂੰ ਪ੍ਰਭੂ ਉੱਤੇ ਵਿਸ਼ਵਾਸ ਹੈ ਕਿ ਤੁਸੀਂ ਉਨ੍ਹਾਂ ਵੱਖਰੇ ਵਿੱਚਾਰਾਂ ਉੱਤੇ ਵਿਸ਼ਵਾਸ ਨਹੀਂ ਕਰੋਂਗੇ। ਕੋਈ ਤੁਹਾਨੂੰ ਉਲਝਾ ਰਿਹਾ ਹੈ। ਉਹ ਵਿਅਕਤੀ ਭਾਵੇਂ ਕੋਈ ਵੀ ਹੋਵੇ ਸਜ਼ਾ ਪਾਵੇਗਾ।"
5ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿੱਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮੱਸਿਆ ਪੈਦਾ ਨਾ ਹੋਈ ਹੁੰਦੀ।"

6ਮੇਰੀ ਖਾਹਿਸ਼ ਹੈ ਜਿਹੜੇ ਲੋਕ ਤੁਹਾਨੂੰ ਪਰੇਸ਼ਾਨ ਕਰਦੇ ਹਨ ਆਪਣੀ ਸੁੰਨਤ ਦੇ ਨਾਲ ਖੱਸੀ ਹੋਣ ਨੂੰ ਵੀ ਸ਼ਾਮਿਲ ਕਰ ਲੈਣ।"
7ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ।"
8ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।”"
9ਜੇ ਤੁਸੀਂ ਇੱਕ ਦੂਸਰੇ ਨੂੰ ਦੁੱਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾੜਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ।"
10ਆਤਮਾ ਅਤੇ ਮਨੁੱਖੀ ਸਭਾ ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹੜੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ।"

11ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ।"
12ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨੂੰ ਆਗਿਆ ਦੇਵੋ ਤਾਂ ਤੁਸੀਂ ਨੇਮ ਦੇ ਅਧੀਨ ਨਹੀਂ ਹੋ।"
13ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ,"
14ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ,"
15ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।"

16ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ,"
17ਕੋਮਲਤਾ ਅਤੇ ਸ੍ਵੈਂ ਸੰਜਮ ਪ੍ਰਦਾਨ ਕਰਦਾ ਹੈ। ਕੋਈ ਵੀ ਨੇਮ ਅਜਿਹਾ ਨਹੀਂ ਹੈ ਜਿਹੜਾ ਇਨ੍ਹਾਂ ਚੀਜ਼ਾਂ ਨੂੰ ਗਲਤ ਆਖ ਸੱਕਦਾ ਹੈ।"
You have read 2Corinthians 2
17 verses