Lumina
2Corinthians

2Corinthians 5

2Corinthians 5·Punjabi Bible

1ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸ ਨੇ ਤੁਹਾਨੂੰ ਜਾਣੂ ਕਰਾਇਆ ਹੈ।"

2ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।"

3ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।"

4ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਣ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ।"

5ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿੱਖ ਦੀ ਦੁਨੀਆਂ ਵਿੱਚ ਤਾਕਤ ਰੱਖਦਾ ਹੈ।"

2Corinthians 5 illustration - 2Corinthians Chapter 5

6ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸ ਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।"

7ਕਲੀਸਿਯਾ ਮਸੀਹ ਦਾ ਸਰੀਰ ਹੈ। ਕਲੀਸਿਯਾ ਮਸੀਹ ਨਾਲ ਭਰਪੂਰ ਹੈ। ਉਹ ਹਰ ਢੰਗ ਨਾਲ ਸਾਰੀਆਂ ਚੀਜ਼ਾਂ ਸੰਪੂਰਣ ਬਨਾਉਂਦਾ ਹੈ।"

8ਮੌਤ ਤੋਂ ਜੀਵਨ ਵੱਲ ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ।"

9ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜੀਵਨ ਬਤੀਤ ਕੀਤਾ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜੀਵਨ ਬਤੀਤ ਕੀਤਾ ਤੁਸੀਂ ਸੰਸਾਰ ਵਿੱਚ ਬਦੀ ਦੀਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵੱਗਿਆਕਾਰੀ ਹਨ।"

10ਪਿੱਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਹਮਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ।"

2Corinthians 5 illustration - 2Corinthians Chapter 5

11ਪਰ ਪਰਮੇਸ਼ੁਰ ਨੇ ਜਿਹੜਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ।"

12ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹੜੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ।"

13ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉੱਠਾਇਆ ਅਤੇ ਸਾਨੂੰ ਉਸ ਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ।"

14ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ।"

15ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ।"

2Corinthians 5 illustration - 2Corinthians Chapter 5

16ਨਹੀਂ! ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸੱਕਦਾ ਕਿ ਉਸ ਨੇ ਖੁਦ ਨੂੰ ਬਚਾਇਆ।"

17ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸੱਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।"

18ਮਸੀਹ ਵਿੱਚ ਇੱਕਮਿਕ ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸਰੀਰਾਂ ਉੱਪਰ ਕਰਦੇ ਹਨ।"

19ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।"

20ਇਸ ਤਰ੍ਹਾਂ ਇੱਕ ਸਮੇਂ ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਪਰ ਹੁਣ ਤੁਸੀਂ ਮਸੀਹ ਯਿਸੂ ਵਿੱਚ ਉਸ ਦੇ ਲਹੂ ਰਾਹੀਂ ਪਰਮੇਸ਼ੁਰ ਦੇ ਨੇੜੇ ਲਿਆਏ ਗਏ ਹੋ।"

2Corinthians 5 illustration - 2Corinthians Chapter 5

21ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕੱਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿੱਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ।"

Chapter Complete

You have read 2Corinthians 5

21 verses