Lumina
2Corinthians

2Corinthians 6

2Corinthians 6·Punjabi Bible

1ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉੱਥੇ ਸ਼ਾਂਤੀ ਸਥਾਪਿਤ ਕਰਨਾ ਸੀ।"

2ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿੱਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ।"

3ਮਸੀਹ ਆਇਆ ਅਤੇ ਉਸ ਨੇ ਸ਼ਾਂਤੀ ਦਾ ਪ੍ਰਚਾਰ ਤੁਹਾਡੇ ਸਭਨਾਂ ਵਿੱਚ ਕੀਤਾ ਤੁਸੀਂ ਜੋ ਪਰਮੇਸ਼ੁਰ ਤੋਂ ਦੂਰ ਹੋ ਅਤੇ ਤੁਸੀਂ ਜਿਹੜੇ ਪਰਮੇਸ਼ੁਰ ਦੇ ਨਜ਼ਦੀਕ ਹੋ।"

4ਹਾਂ, ਮਸੀਹ ਰਾਹੀਂ, ਸਾਡੇ ਦੋਹਾਂ ਸਮੂਹਾਂ ਨੂੰ ਇੱਕ ਆਤਮਾ ਵਿੱਚ ਪਿਤਾ ਕੋਲ ਆਉਣ ਦਾ ਹੱਕ ਹੈ।"

5ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।"

2Corinthians 6 illustration - 2Corinthians Chapter 6

6ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।"

7ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸ ਨੂੰ ਵੱਧਾਕੇ, ਮਸੀਹ ਇਸ ਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ।"

8ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਾਣਿਤ ਕੀਤੇ ਜਾ ਰਹੇ ਹੋ ਜਿੱਥੇ ਆਤਮਾ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ।"

9ਪੌਲੁਸ ਦਾ ਗੈਰ ਯਹੂਦੀਆਂ ਲਈ ਕਾਰਜ ਇਉਂ, ਮੈਂ, ਪੌਲੁਸ, ਮਸੀਹ ਯਿਸੂ ਦਾ ਇੱਕ ਕੈਦੀ ਹਾਂ। ਮੈਂ ਤੁਹਾਡੇ ਲੋਕਾਂ ਲਈ, ਜਿਹੜੇ ਯਹੂਦੀ ਨਹੀਂ ਹਨ, ਇੱਕ ਕੈਦੀ ਹਾਂ।"

10ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ।"

2Corinthians 6 illustration - 2Corinthians Chapter 6

11ਪਰਮੇਸ਼ੁਰ ਨੇ ਆਪਣੀ ਗੁਪਤ ਯੋਜਨਾ ਮੇਰੇ ਤੇ ਪਰਗਟ ਕੀਤੀ। ਉਸ ਨੇ ਮੈਨੂੰ ਇਹ ਦਰਸਾ ਦਿੱਤਾ। ਇਸ ਬਾਰੇ ਮੈਂ ਪਹਿਲਾਂ ਵੀ ਕੁਝ ਲਿਖ ਚੁੱਕਿਆ ਹਾਂ।"

12ਅਤੇ ਜੇਕਰ ਤੁਸੀਂ ਮੇਰੀਆਂ ਲਿਖਤਾਂ ਪੜ੍ਹੋ, ਤੁਸੀਂ ਜਾਣ ਜਾਵੋਂਗੇ ਕਿ ਸੱਚਮੁੱਚ ਮੈਂ ਮਸੀਹ ਬਾਰੇ ਸੱਚ ਨੂੰ ਸਮਝਦਾ ਹਾਂ।"

13ਹੋਰਨਾਂ ਸਮਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਸ ਗੁਪਤ ਸੱਚਾਈ ਬਾਰੇ ਨਹੀਂ ਦੱਸਿਆ ਗਿਆ ਸੀ। ਪਰ ਹੁਣ ਪਵਿੱਤਰ ਆਤਮਾ ਦੇ ਰਾਹੀਂ, ਪਰਮੇਸ਼ੁਰ ਨੇ ਇਹ ਗੁਪਤ ਸੱਚ ਆਪਣੇ ਪਵਿੱਤਰ ਰਸੂਲਾਂ ਅਤੇ ਨਬੀਆਂ ਤੇ ਪ੍ਰਗਟ ਕੀਤਾ ਹੈ।"

14ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸ ਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇਕੱਠੇ ਇੱਕੋ ਸਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇਕੱਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਇਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ।"

15ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ।"

2Corinthians 6 illustration - 2Corinthians Chapter 6

16ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦੀਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ।"

17ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ।"

18ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵੱਖ-ਵੱਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸ ਨੂੰ ਕਲੀਸਿਯਾ ਦੇ ਕਾਰਣ ਜਾਨਣਗੇ।"

Chapter Complete

You have read 2Corinthians 6

18 verses