Lumina
2Corinthians

2Corinthians 8

2Corinthians 8·Punjabi Bible

1ਉੱਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ।"

2ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸ ਨੂੰ ਦੇਣਾ ਚਾਹੁੰਦਾ ਸੀ।"

3ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸ ਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।”"

4ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।"

5ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹੜਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ।"

2Corinthians 8 illustration - 2Corinthians Chapter 8

6ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।"

7ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ।"

8ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।"

9ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।"

10ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ।"

2Corinthians 8 illustration - 2Corinthians Chapter 8

11ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।"

12ਜਿਸ ਢੰਗ ਨਾਲ ਤੁਹਾਨੂੰ ਜਿਉਣਾ ਚਾਹੀਦਾ ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਵਿਸ਼ਵਾਸੀਆਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿੱਚਾਰ ਕਿਸੇ ਕੰਮ ਦੇ ਨਹੀਂ ਹਨ।"

13ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।"

14ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵੱਧ ਤੋਂ ਵੱਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।"

15ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿੱਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ।"

2Corinthians 8 illustration - 2Corinthians Chapter 8

16ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੋ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿੱਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ।"

17ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।"

18ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿੱਖਾਇਆ ਗਿਆ ਹੈ।"

19ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿੱਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।"

20ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। “ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ” ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।"

2Corinthians 8 illustration - 2Corinthians Chapter 8

21“ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ” ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ।"

22ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹੜਾ ਤੁਹਾਨੂੰ ਹਰਾ ਸੱਕੇ।"

23ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।"

24ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।"

Chapter Complete

You have read 2Corinthians 8

24 verses