Lumina
2John

2John 1

2John 1·Punjabi Bible

1ਉਸ ਨਗਰ ਦੇ ਪਾਪਾਂ ਦਾ ਢੇਰ ਸਵਰਗ ਜਿੰਨਾ ਉੱਚਾ ਹੋ ਗਿਆ ਹੈ। ਪਰਮੇਸ਼ੁਰ ਉਨ੍ਹਾਂ ਗਲਤ ਗੱਲਾਂ ਨੂੰ ਨਹੀਂ ਭੁੱਲਿਆ ਜਿਹੜੀਆਂ ਉਸ ਨੇ ਕੀਤੀਆਂ ਸਨ।"

2ਨਗਰ ਨੂੰ ਉਹੀ ਕੁਝ ਦਿਉ ਜੋ ਉਸ ਨੇ ਹੋਰਾਂ ਨੂੰ ਦਿੱਤਾ। ਦੂਣਾ ਕਰਕੇ ਮੋੜੋ ਜਿੰਨਾ ਉਸ ਨੇ ਤੁਹਾਡੇ ਨਾਲ ਕੀਤਾ ਉਸ ਲਈ ਇੱਕ ਪਿਆਲਾ ਤਿਆਰ ਕਰੋ ਜੋ ਉਸ ਪਿਆਲੇ ਨਾਲੋਂ ਦੂਣਾ ਨਸ਼ੀਲਾ ਹੋਵੇ ਜੋ ਉਸ ਨੇ ਤੁਹਾਡੇ ਲਈ ਤਿਆਰ ਕੀਤਾ ਹੈ।"

3ਉਸ ਨੇ ਆਪਣੇ ਆਪ ਨੂੰ ਜਿੰਨੀ ਵੱਧੇਰੇ ਮਹਿਮਾ ਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸ ਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ। ਉਹ ਆਪਣੇ ਆਪ ਨੂੰ ਆਖਦੀ ਹੈ, ‘ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ। ਮੈਂ ਇੱਕ ਵਿਧਵਾ ਨਹੀਂ ਹਾਂ। ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।’"

4ਇਹ ਸਾਰੀਆਂ ਮੁਸੀਬਤਾਂ ਉਸ ਉੱਤੇ ਇੱਕ ਹੀ ਦਿਨ ਵਿੱਚ ਆਉਣਗੀਆਂ। ਮੌਤ, ਮਹਾਂ ਉਦਾਸੀ ਅਤੇ ਅਕਾਲ, ਇਹ ਅੱਗ ਦੁਆਰਾ ਤਬਾਹ ਹੋਵਣਗੇ। ਕਿਉਂਕਿ ਪਰਮੇਸ਼ੁਰ ਜਿਹੜਾ ਉਸਦਾ ਨਿਆਂ ਕਰੇਗਾ ਬਹੁਤ ਸ਼ਕਤੀਸ਼ਾਲੀ ਹੈ।"

5“ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸ ਦੇ ਬਲਣ ਦਾ ਧੂੰਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ।"

2John 1 illustration - 2John Chapter 1

6ਰਾਜੇ ਉਸ ਦੇ ਤਸੀਹਿਆਂ ਤੋਂ ਡਰ ਜਾਣਗੇ ਅਤੇ ਦੂਰ ਖਲੋਤੇ ਰਹਿਣਗੇ। ਰਾਜੇ ਆਖਣਗੇ: ‘ਭਿਆਨਕ, ਉਫ਼ ਕਿੰਨਾ ਭਿਆਨਕ। ਤੇ ਬੇਬੀਲੋਨ ਦੇ ਸ਼ਕਤੀਸ਼ਾਲੀ ਸ਼ਹਿਰ, ਤੇਰੀ ਸਜ਼ਾ ਇੱਕ ਘੰਟੇ ਵਿੱਚ ਆ ਗਈ।’"

7“ਧਰਤੀ ਦੇ ਵਪਾਰੀ ਉਸ ਲਈ ਰੋਣਗੇ ਅਤੇ ਪਿੱਟਣਗੇ, ਕਿਉਂਕਿ ਕੋਈ ਵੀ ਹੁਣ ਉਨ੍ਹਾਂ ਦੀਆਂ ਚੀਜ਼ਾਂ ਨਹੀਂ ਖਰੀਦੇਗਾ।"

8ਉਹ ਸੋਨਾ, ਚਾਂਦੀ, ਜਵਾਹਰ, ਮੋਤੀ, ਕੀਮਤੀ ਵਸਤਰ, ਬੈਂਗਣੀ ਕੱਪੜਾ, ਰੇਸ਼ਮ, ਸ਼ਨੀਲ, ਹਰ ਤਰ੍ਹਾਂ ਦੇ ਚਕੋਤਰੇ ਦੀ ਲੱਕੜ ਅਤੇ ਹਾਥੀ ਦੰਦ ਤੋਂ ਬਣੀਆਂ ਕਈ ਪ੍ਰਕਾਰ ਦੀਆਂ ਵਸਤੂਆਂ, ਪਿੱਤਲ, ਲੋਹਾ ਅਤੇ ਸੰਗਮਰਮਰ ਵੇਚਦੇ ਸਨ।"

9ਉਨ੍ਹਾਂ ਵਪਾਰੀਆਂ ਨੇ ਦਾਲਚੀਨੀ, ਮਸਾਲੇ, ਧੂਪ, ਲੁਬਾਣ, ਮੈਅ, ਜੈਤੂਨ ਦਾ ਤੇਲ, ਵੱਧੀਆ ਆਟਾ, ਕਣਕ, ਜਾਨਵਰ, ਭੇਡਾਂ, ਘੋੜੇ ਅਤੇ ਰੱਥ ਲੋਕਾਂ ਦੇ ਸਰੀਰ ਅਤੇ ਮਨੁੱਖੀ ਜ਼ਿੰਦਗੀਆਂ ਵੀ ਵੇਚੀਆਂ।"

10ਵਪਾਰੀ ਰੋਣਗੇ ਅਤੇ ਆਖਣਗੇ, ‘ਹੇ ਬੇਬੀਲੋਨ ਜਿਹੜੀਆਂ ਚੰਗੀਆਂ ਚੀਜ਼ਾਂ ਤੂੰ ਚਾਹੁੰਦੀ ਸੀ ਉਹ ਤੈਥੋਂ ਖੁੱਸ ਗਈਆਂ ਹਨ। ਤੇਰੀਆਂ ਸਾਰੀਆਂ ਕੀਮਤੀ ਅਤੇ ਸ਼ਾਨਦਾਰ ਚੀਜ਼ਾਂ ਅਲੋਪ ਹੋ ਗਈਆਂ ਹਨ। ਤੁਸੀਂ ਉਨ੍ਹਾਂ ਵਿੱਚੋਂ ਕੁਝ ਵੀ ਹੋਰ ਚੀਜ਼ਾਂ ਨਹੀਂ ਵੇਖੋਂਗੇ।’"

2John 1 illustration - 2John Chapter 1

11“ਵਪਾਰੀ ਉਸ ਦੇ ਦੁੱਖ ਤੋਂ ਭੈਭੀਤ ਹੋ ਜਾਣਗੇ ਅਤੇ ਉਸਤੋਂ ਦੂਰ ਹੀ ਰਹਿਣਗੇ। ਇਹ ਉਹੀ ਲੋਕ ਹਨ ਜਿਹੜੇ ਉਸ ਨੂੰ ਚੀਜ਼ਾਂ ਵੇਚਕੇ ਅਮੀਰ ਬਣੇ ਸਨ। ਇਹ ਲੋਕ ਰੋਣਗੇ ਤੇ ਉਦਾਸ ਹੋਣਗੇ।"

12ਉਹ ਆਖਣਗੇ: ‘ਭਿਆਨਕ। ਕਿੰਨਾ ਭਿਆਨਕ ਉਸ ਮਹਾਨਗਰੀ ਲਈ। ਉਹ ਬਰੀਕ ਸੂਤੀ ਕੱਪੜੇ, ਬੈਂਗਣੀ ਅਤੇ ਲਾਲ ਵਸਤਰ ਪਾਕੇ ਤਿਆਰ ਹੋਈ ਸੀ ਅਤੇ ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਜਗਮਗਾ ਰਹੀ ਸੀ।"

13ਸਾਰੀ ਅਮੀਰੀ ਪਲਾਂ ਵਿੱਚ ਗਾਇਬ ਹੋ ਗਈ।’ “ਜਲ ਸੈਨਾ ਦੇ ਸਾਰੇ ਕਪਤਾਨ, ਉਹ ਸਾਰੇ ਜਿਹੜੇ ਪਾਣੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ, ਸਾਰੇ ਮੱਲਾਹ, ਅਤੇ ਉਹ ਸਾਰੇ ਜਿਹੜੇ ਸਮੁੰਦਰ ਵਿੱਚ ਕੰਮ ਕਰਕੇ ਪੈਸਾ ਕੁਮਾਉਂਦੇ ਹਨ, ਬੇਬੀਲੋਨ ਤੋਂ ਦੂਰ ਹੀ ਖਲੋਣਗੇ।"

Chapter Complete

You have read 2John 1

13 verses